Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹਰਦੀਪ ਗਰੇਵਾਲ ਦੀ ਫ਼ਿਲਮ ‘ਤੁਣਕਾ ਤੁਣਕਾ’ ਦਾ ਟ੍ਰੇਲਰ ਰਿਲੀਜ਼

5 ਅਗਸਤ ਨੂੰ ਰਿਲੀਜ਼ ਹੋਵੇਗੀ ਫ਼ਿਲਮ, ਕਰੋਨਾ ਤੋਂ ਬਾਅਦ ਸਿਨੇਮੇ ’ਚ ਲੱਗੇਗੀ ਇਹ ਪਹਿਲੀ ਫ਼ਿਲਮ

Pollywood, Entertainment, Actress, Cinema, Punjabi Films, Movie, Hardeep Grewal, Tunka Tunka, Sardar Sohi

Web Admin

Web Admin

5 Dariya News

ਚੰਡੀਗੜ੍ਹ , 23 Jul 2021

Last updated on: Jul 23, 2021, 00:00 IST

ਪਿਛਲੇ ਕਰੀਬ ਡੇਢ ਸਾਲ ਤੋਂ ਬੰਦ ਪਏ ਸਿਨੇਮੇ ਘਰਾਂ ਵਿੱਚ ਮੁੜ ਤੋਂ ਰੌਣਕ ਪਰਤਣ ਜਾ ਰਹੀ ਹੈ।  ਲੌਕਡਾਊਨ ਤੋਂ ਬਾਅਦ ਰਿਲੀਜ਼ ਹੋਣ ਵਾਲੀ ਪਹਿਲੀ ਪੰਜਾਬੀ ਫ਼ਿਲਮ ਹੋਵੇਗੀ ‘ਤੁਣਕਾ ਤੁਣਕਾ’। ਇਸ ਫ਼ਿਲਮ ਦਾ ਅੱਜ ਇਥੇ ਪੀਵੀਆਰ ਸਿਨੇਮਾ ਸੈਂਟਰਾਮਾਲ ਵਿਖੇ ਟ੍ਰੇਲਰ ਰਿਲੀਜ਼ ਕੀਤਾ ਗਿਆ। 5 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਇਸ ਪਹਿਲੀ ਪੰਜਾਬੀ ਫ਼ਿਲਮ ਦਾ ਹੀਰੋ ਨਾਮਵਰ ਗਾਇਕ ਹਰਦੀਪ ਗਰੇਵਾਲ ਹੈ। ਹਰਦੀਪ ਗਰੇਵਾਲ ਦੀ ਵੀ ਬਤੌਰ ਹੀਰੋ ਇਹ ਪਹਿਲੀ ਫ਼ਿਲਮ ਹੈ। ਇਹੀ ਨਹੀਂ ਇਹ ਪੰਜਾਬੀ ਦੀ ਪਹਿਲੀ ਮੌਟੀਵੇਸ਼ਨਲ ਤੇ ਸਪੋਰਟਸ ਫ਼ਿਲਮ ਹੋਵੇਗੀ ਜੋ ਮਨੋਰੰਜਨ ਦੇ ਨਾਲ ਨਾਲ ਵੱਡਾ ਸੁਨੇਹਾ ਵੀ ਦੇਵੇਗੀ। ਇਸ ਫ਼ਿਲਮ ਦੇ ਟ੍ਰੇਲਰ ਰਿਲੀਜ਼ ਮੌਕੇ ਫ਼ਿਲਮ ਦੇ ਨਾਇਕ ਅਤੇ ਨਿਰਮਾਤਾ ਹਰਦੀਪ ਗਰੇਵਾਲ, ਅਦਾਕਾਰਾ ਹਰਸ਼ੀਨ ਚੌਹਾਨ, ਅਦਾਕਾਰ ਸਰਦਾਰ ਸੋਹੀ, ਅਦਾਕਾਰ ਬਲਵਿੰਦਰ ਬੁਲੱਟ, ਬਾਲ ਕਲਾਕਾਰ ਸਮੀਪ ਰਣੌਤ, ਫ਼ਿਲਮ ਦੇ ਨਿਰਦੇਸ਼ਕ ਗੈਰੀ ਖਟਰਾਉ ਅਤੇ ਪੇਸ਼ ਕਰਤਾ ਇੰਦਰਜੀਤ ਗਿੱਲ (ਆਈ ਜੀ ਸਟੂਡੀੳਜ) ਵੀ ਹਾਜ਼ਰ ਸਨ।‘ਹਰਦੀਪ ਗਰੇਵਾਲ ਪ੍ਰੋਡਕਸ਼ਨ’  ਦੇ ਬੈਨਰ ਹੇਠ ਬਣੀ ਇਸ ਫ਼ਿਲਮ ਦਾ ਟ੍ਰੇਲਰ ਸਾਬਤ ਕਰਦਾ ਹੈ ਕਿ ਇਹ ਫ਼ਿਲਮ ਆਮ ਪੰਜਾਬੀ ਫ਼ਿਲਮਾਂ ਨਾਲੋਂ ਬਿਲਕੁਲ ਵੱਖਰੇ ਕਿਸਮ ਦੀ ਫ਼ਿਲਮ ਹੈ। ਇਸ ਫ਼ਿਲਮ ਵਿੱਚ ਹੀਰੋ ਨੂੰ ਵੱਖ ਵੱਖ ਤਰ੍ਹਾਂ ਦੀ ਲੁੱਕ ਵਿੱਚ ਦਿਖਾਇਆ ਗਿਆ ਹੈ, ਜਿਸ ਲਈ ਹਰਦੀਪ ਗਰੇਵਾਲ ਨੂੰ ਆਪਣਾ ਕਰੀਬ 20 ਕਿਲੋ ਭਾਰ ਘਟਾਉਣਾ ਪਿਆ। ਇਸ ਮੌਕੇ ਹਰਦੀਪ ਗਰੇਵਾਲ ਨੇ ਦੱਸਿਆ ਕਿ ਉਸਨੇ ਹੁਣ ਤੱਕ ਜਿੰਨੇ ਵੀ ਗੀਤ ਗਾਏ ਹਨ ਸਾਰੇ ਹੀ ਮੌਟੀਵੇਸ਼ਨਲ ਗੀਤ ਹਨ ਜੋ ਨੌਜਵਾਨ ਪੀੜ੍ਹੀ ਨੂੰ ਮਿਹਨਤ ਕਰਨ ਅਤੇ ਆਪਣੇ ਬਲਬੂਤੇ ’ਤੇ ਖੜੇ ਹੋਣ ਦੀ ਪ੍ਰੇਰਨਾ ਦਿੰਦੇ ਹਨ। ਉਸ ਦੇ ਗੀਤਾਂ ਵਾਂਗ ਹੀ ਇਹ ਫ਼ਿਲਮ ਵੀ ਦਰਸ਼ਕਾਂ ਦੇ ਦਿਲਾਂ ਨੂੰ ਟੁੰਭੇਗੀ। 

ਉਸ ਮੁਤਾਬਕ ਇਸ ਫ਼ਿਲਮ ਲਈ ਉਸ ਨੂੰ ਆਪਣੇ ਆਪ ਨੂੰ ਬੇਹੱਦ ਬਦਲਣਾ ਪਿਆ। ਉਸਨੇ ਇਸ ਫ਼ਿਲਮ ਲਈ ਭਾਰ ਘਟਾਉਣ ਦੇ ਨਾਲ ਨਾਲ ਆਪਣੇ ਚਿਹਰੇ ਨੂੰ ਵੀ ਬਦਲਿਆ ਹੈ। ਭਾਰ ਘਟਾਉਣ ਅਤੇ ਵਧਾਉਣ ਕਾਰਨ ਇਸ ਫ਼ਿਲਮ ਦੀ ਸ਼ੂਟਿੰਗ ਕਰੀਬ ਤਿੰਨ ਸਾਲਾਂ ਵਿੱਚ ਮੁਕੰਮਲ ਕੀਤੀ ਗਈ ਹੈ। ਇਸ ਫ਼ਿਲਮ ਦਾ ਸਕਰੀਨਪਲੇ ਤੇ ਡਾਇਲਾਗ ਵੀ ਉਸਨੇ ਖੁਦ ਲਿਖੇ ਹਨ।  ਹਰਦੀਪ ਮੁਤਾਬਕ ਇਸ ਫ਼ਿਲਮ ਲਈ ਉਸ ਨੇ ਆਪਣੀ ਜ਼ਿੰਦਗੀ ਅਤੇ ਸਭ ਕੁਝ ਦਾਅ ’ਤੇ ਲਗਾ ਦਿੱਤਾ ਹੈ, ਪਰ ਉਸ ਨੂੰ ਪੂਰਨ ਯਕੀਨ ਹੈ ਕਿ ਦਿਲੋਂ ਕੀਤੀ ਗਈ ਮਿਹਨਤ ਕਦੇ ਅਜ਼ਾਈ ਨਹੀਂ ਜਾਂਦੀ। ਫ਼ਿਲਮ ਦੀ ਨਾਇਕਾ ਹਰਸ਼ੀਨ ਚੌਹਾਨ ਮੁਤਾਬਕ ਇਹ ਫ਼ਿਲਮ ਉਸਦੀ ਜ਼ਿੰਦਗੀ ਦੀ ਅਹਿਮ ਫ਼ਿਲਮ ਹੈ। ਮਨੋਰੰਜਨ ਤੇ ਕਾਮੇਡੀ ਫ਼ਿਲਮਾਂ ਨਾਲੋਂ ਹਟਕੇ ਉਸ ਨੂੰ ਪਹਿਲੀ ਵਾਰ ਇਸ ਕਿਸਮ ਦੀ ਸ਼ਾਨਦਾਰ ਤੇ ਪ੍ਰੇਰਣਾਸ੍ਰੋਤ ਫ਼ਿਲਮ ਦਾ ਹਿੱਸਾ ਬਣਨ ਦਾ ਮੌਕਾ ਮਿਲਿਆ ਹੈ। ਪੰਜਾਬੀ ਸਿਨੇਮੇ ਦੇ ਦਿੱਗਜ ਅਦਾਕਾਰ ਸਰਦਾਰ ਸੋਹੀ ਨੇ ਇਸ ਮੌਕੇ ਗੱਲਬਾਤ ਕਰਦਿਆਂ ਕਿਹਾ ਕਿ ਉਸਨੇ ਹਰਦੀਪ ਦੇ ਗੀਤ ਸੁਣੇ ਹਨ ਜੋ ਸਭ ਲਈ ਪ੍ਰੇਰਣਾਸ੍ਰੋਤ ਹਨ। ਉਸਨੂੰ ਜਦੋਂ ਇਸ ਫ਼ਿਲਮ ਦੀ ਪੇਸ਼ਕਸ਼ ਆਈ ਤਾਂ ਉਸਨੇ ਹਰਦੀਪ ਦਾ ਨਾਂ ਸੁਣਦਿਆਂ ਹੀ ਫ਼ਿਲਮ ਲਈ ਹਾਮੀ ਭਰ ਦਿੱਤੀ। ਦਰਸ਼ਕ ਉਸ ਨੂੰ ਇਸ ਫ਼ਿਲਮ ਵਿੱਚ ਇੱਕ ਵੱਖਰੇ ਕਿਰਦਾਰ ਵਿੱਚ ਦੇਖਣਗੇ।  ਫ਼ਿਲਮ ਦੇ ਨਿਰਦੇਸ਼ਕ ਗੈਰੀ ਮੁਤਾਬਕ ਉਹ ਹਰਦੀਪ ਗਰੇਵਾਲ ਨਾਲ ਲੰਮੇ ਸਮੇਂ ਤੋਂ ਜੁੜਿਆ ਹੋਇਆ ਹੈ। ਉਸ ਨੇ ਹਰਦੀਪ ਦੇ ਕਈ ਮਿਊਜ਼ਿਕ ਵੀਡੀਓ ਵੀ ਡਾਇਰੈਕਟ ਕੀਤੇ ਹਨ। ਉਸਨੇ ਇਹ ਫ਼ਿਲਮ ਬਣਾਈ ਨਹੀਂ ਬਲਕਿ ਤਿੰਨ ਸਾਲ ਹੰਢਾਈ ਹੈ। ਇਸ ਫ਼ਿਲਮ ਲਈ ਹਰਦੀਪ ਨੇ ਜਿੰਨੀ ਮਿਹਨਤ ਕੀਤੀ ਹੈ ਉਹ ਆਪਣੇ ਆਪ ਵਿੱਚ ਇਕ ਇਤਿਹਾਸਕ ਗੱਲ ਹੈ। ਫ਼ਿਲਮ ਦਾ ਟ੍ਰੇਲਰ ਅਤੇ ਫਿਲਮ ਨੂੰ ਮਿਲੇ  7 ਇੰਟਰਨੇਸ਼ਨਲ ਅਵਾਰਡ ਇਸ ਦੀ ਗਵਾਹੀ ਭਰ ਰਿਹਾ ਹੈ। ਫ਼ਿਲਮ ਦੀ ਟੀਮ ਮੁਤਾਬਕ ਇਸ ਫ਼ਿਲਮ ਦਾ ਸੰਗੀਤ ਵੀ ਫ਼ਿਲਮ ਦੀ ਕਹਾਣੀ ਵਾਂਗ ਦਿਲਚਸਪ ਤੇ ਪ੍ਰਭਾਵਸ਼ਾਲੀ ਹੈ।  ਕਰੋਨਾ ਦੇ ਇਸ ਦੌਰ ਵਿੱਚ ਜਦੋਂ ਵੱਡੇ ਵੱਡੇ ਸਟਾਰ ਆਪਣੀ ਫ਼ਿਲਮ ਰਿਲੀਜ਼ ਕਰਨ ਤੋਂ ਕਤਰਾ ਰਹੇ ਹਨ ਉਸ ਦੌਰ ’ਚ ਇਕ ਨਵੇਂ ਹੀਰੋ ਅਤੇ ਨਿਰਦੇਸ਼ਕ ਵੱਲੋਂ ਏਨਾ ਵੱਡਾ ਰਿਸਕ ਲੈਣ ਕੋਈ ਛੋਟੀ ਗੱਲ ਨਹੀਂ ਹੈ।  ਫ਼ਿਲਮ ਦੇ ਟ੍ਰੇਲਰ ਤੋਂ ਇਹ ਆਸ ਬੱਝ ਗਈ ਹੈ ਕਿ ਇਹ ਫ਼ਿਲਮ ਸਿਨੇਮਾ ਘਰਾਂ ’ਚ ਵਾਪਸ ਤੋਂ ਰੌਣਕ ਲਿਆਂਉਣ ’ਚ ਸਫ਼ਲ ਰਹੇਗੀ।

 

Tags: Pollywood , Entertainment , Actress , Cinema , Punjabi Films , Movie , Hardeep Grewal , Tunka Tunka , Sardar Sohi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD