Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਿਸਾਨਾਂ ਨੂੰ ਮੰਦਾ ਬੋਲਣ ਵਾਲੀ ਕੇਂਦਰੀ ਮੰਤਰੀ ਲੇਖੀ ਦੇ 'ਆਪ' ਨੇ ਪੰਜਾਬ ਭਰ 'ਚ ਫੂਕੇ ਪੁਤਲੇ

ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਅੰਨਦਾਤਾ ਦੇ ਹੱਕ 'ਚ ਆਵਾਜ਼ ਬੁਲੰਦ ਰੱਖਾਂਗੇ-'ਆਪ'

Kultar Singh Sandhwan, AAP, Aam Aadmi Party, AAP Punjab

Web Admin

Web Admin

5 Dariya News

ਚੰਡੀਗੜ੍ਹ , 23 Jul 2021

Last updated on: Jul 23, 2021, 00:00 IST

ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਸੰਬੰਧੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਨ ਦੇ ਰੋਸ ਵਜੋਂ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਦੇ ਸੂਬਾ ਭਰ 'ਚ ਪੁਤਲੇ ਫੂਕੇ ਅਤੇ ਮਾੜੀ ਸ਼ਬਦਾਵਲੀ ਲਈ ਅੰਨਦਾਤਾ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ। ਇਸ ਸਮੇਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਸਰਕਾਰ ਖ਼ਿਲਾਫ਼ ਗ਼ੁੱਸਾ ਜ਼ਾਹਿਰ ਕਰਦਿਆਂ 'ਆਪ' ਵਰਕਰਾਂ ਅਤੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਿਸਾਨ ਵਿਰੋਧੀ ਤਿੰਨੋਂ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ,ਉਦੋਂ ਤੱਕ ਆਮ ਆਦਮੀ ਪਾਰਟੀ ਸੜਕ ਤੋ ਲੈ ਕੇ ਸੰਸਦ ਤੱਕ ਕਿਸਾਨਾਂ ਦੀ ਆਵਾਜ਼ ਬੁਲੰਦ ਰੱਖੇਗੀ।ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ 'ਆਪ' ਆਗੂਆਂ ਅਤੇ ਵਰਕਰਾਂ ਨੇ ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਨਵਾਂ ਸ਼ਹਿਰ, ਲੁਧਿਆਣਾ ਅਤੇ ਪਟਿਆਲਾ ਸਮੇਤ ਕਈ ਹੋਰ ਥਾਵਾਂ 'ਤੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਦੇ ਪੁਤਲੇ ਫੂਕੇ ਅਤੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ।

ਪਾਰਟੀ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਅਤੇ ਕੇਂਦਰੀ ਸਰਕਾਰ 'ਤੇ ਦੋਸ਼ ਲਾਇਆ ਕਿ ਭਾਜਪਾ ਦੇ ਮੰਤਰੀ ਅਤੇ ਆਗੂ ਜਾਣਬੁੱਝ ਕੇ ਕਿਸਾਨਾਂ ਖ਼ਿਲਾਫ਼ ਮਾੜੀ ਭਾਸ਼ਾ ਦੀ ਵਰਤੋਂ ਕਰਦੇ ਹਨ ਤਾਂ ਜੋ ਕਿਸਾਨ ਗ਼ੁੱਸੇ ਵਿੱਚ ਆ ਕੇ ਗੈਰ ਸੰਵਿਧਾਨਕ ਗਤੀਵਿਧੀਆਂ ਨੂੰ ਅੰਜਾਮ ਦੇਣ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਕੋਈ ਗੁੰਡਾ-ਮਵਾਲੀ ਜਾਂ ਅੱਤਵਾਦੀ ਨਹੀਂ। ਦੇਸ਼ ਦਾ ਸੰਵਿਧਾਨ ਨਾਗਰਿਕਾਂ ਨੂੰ ਆਪਣੇ ਹੱਕਾਂ ਦੀ ਰਾਖੀ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਅਤੇ ਧਰਨੇ ਲਾਉਣ ਦੀ ਪੂਰਨ ਆਜ਼ਾਦੀ ਦਿੰਦਾ ਹੈ ਅਤੇ ਕਿਸਾਨਾਂ ਦੇ ਅੰਦੋਲਨ ਨੂੰ ਦੇਸ਼ ਦੇ ਕਾਨੂੰਨਦਾਤਾਵਾਂ ਸਮੇਤ ਵਿਸ਼ਵ ਭਰ ਦੇ ਸਿਆਸੀ ਅਤੇ ਸਮਾਜਿਕ ਆਗੂਆਂ ਨੇ ਪੂਰਾ ਸਮਰਥਨ ਦਿੱਤਾ ਹੈ।ਬੀਬਾ ਲੇਖੀ ਨੂੰ ਭਾਜਪਾ ਦਾ ਇਤਿਹਾਸ ਜਾਣਨ ਦੀ ਸਲਾਹ ਦਿੰਦਿਆਂ 'ਆਪ' ਆਗੂਆਂ ਨੇ ਕਿਹਾ ਭਾਜਪਾ ਦੇ ਸਵਰਗਵਾਸੀ ਆਗੂ ਅਤੇ ਸਾਬਕਾ ਪ੍ਰਧਾਨ ਮੰਤਰੀ ਅਟੱਲ ਬਿਹਾਰੀ ਵਾਜਪਾਈ ਬੀਤੇ ਸਮੇਂ ਕਿਸਾਨਾਂ ਦੇ ਅੰਦੋਲਨ ਦਾ ਅੱਗੇ ਹੋ ਕੇ ਸਮਰਥਨ ਕਰਿਆ ਕਰਦੇ ਸਨ ਅਤੇ ਕਿਸਾਨਾਂ ਨੂੰ ਦੇਸ਼ ਦਾ ਅੰਨਦਾਤਾ ਕਹਿ ਕੇ ਸਤਿਕਾਰ ਦਿੰਦੇ ਹੁੰਦੇ ਸਨ। ਪਰ ਅੱਜ ਸੱਤਾ ਦੇ ਨਸ਼ੇ ਵਿੱਚ ਗ੍ਰਸਤ ਭਾਜਪਾ ਆਗੂ ਅਤੇ ਨਰਿੰਦਰ ਮੋਦੀ ਸਰਕਾਰ ਕਿਸਾਨਾਂ ਨੂੰ ਅੱਤਵਾਦੀ, ਦੇਸ਼ ਵਿਰੋਧੀ ਤੱਕ ਗਰਦਾਨ ਰਹੀ ਹੈ। ਜਿਸ ਦਾ ਨਤੀਜਾ ਦੇਸ਼ ਦੇ ਕਿਸਾਨਾਂ ਅਤੇ ਆਮ ਲੋਕਾਂ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ਦੀਆਂ ਲੋਕ ਸਭਾ ਚੋਣਾ ਵਿੱਚ ਭਾਜਪਾ ਵਿਰੁੱਧ ਐਲਾਨਿਆ ਜਾਵੇਗਾ।

 

Tags: Kultar Singh Sandhwan , AAP , Aam Aadmi Party , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD