Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਚੈੱਕ ਰਿਪਬਲਿਕ ਦੇ ਰਾਜਦੂਤ ਵੱਲੋਂ ਫਿਲੌਰ ਨਾਲ ਵਿਸ਼ੇਸ਼ ਮੁਲਾਕਾਤ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 28 Feb 2014

Last updated on: Feb 28, 2014, 00:00 IST

ਚੈੱਕ ਰਿਪਬਲਿਕ ਦੇ ਰਾਜਦੂਤ ਮਿਲੋਸਲਵ ਸਟਾਸੈਕ ਨੇ ਅੱਜ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸਰਵਨ ਸਿੰਘ ਫਿਲੌਰ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ 'ਚ ਸੈਰ ਸਪਾਟੇ ਅਤੇ ਪੁਰਾਤਨ ਸਥਾਨਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਸ. ਫਿਲੌਰ ਨੇ ਦੱਸਿਆ ਕਿ ਪੰਜਾਬ ਦਾ ਸੱਭਿਆਚਾਰ ਵਿਲੱਖਣ ਅਤੇ ਬਹੁਤ ਅਮੀਰ ਹੈ। ਉਨ੍ਹਾਂ ਕਿਹਾ ਕਿ ਸੈਰ-ਸਪਾਟੇ ਦੇ ਵਿਕਾਸ ਲਈ ਪੰਜਾਬ ਸਰਕਾਰ ਦੇ ਵਿਸ਼ੇਸ਼ ਯਤਨਾਂ ਸਕਦਾ ਬਹੁਤ ਸਾਰੇ ਇਤਿਹਾਸਕ ਮਹੱਤਤਾ ਵਾਲੇ ਸਥਾਨਾਂ ਨੂੰ ਨਵੀਂ ਦਿੱਖ ਦਿੱਤੀ ਗਈ ਹੈ ਅਤੇ ਕਈ ਨਵੀਆਂ ਯਾਦਗਾਰਾਂ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਵਿਸ਼ੇਸ਼ ਰੂਪ 'ਚ ਚੱਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਣਾਏ ਵਿਰਾਸਤ-ਏ-ਖਾਲਸਾ ਦਾ ਜ਼ਿਕਰ ਕੀਤਾ।

ਫਿਲੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰੇਕ ਸਾਲ ਵਿਦੇਸ਼ਾਂ ਤੋਂ ਲੱਖਾਂ ਸੈਲਾਨੀ ਸਜਦਾ ਕਰਨ ਆਉਂਦੇ ਹਨ ਅਤੇ ਪੰਜਾਬ 'ਚ ਸਥਾਪਿਤ ਕਈ ਇਤਿਹਾਸਕ ਕਿਲ੍ਹਿਆਂ ਅਤੇ ਸਥਾਨਾਂ ਦਾ ਦੁਨੀਆਂ ਭਰ 'ਚ ਵਿਸ਼ੇਸ਼ ਨਾਂ ਹੈ। ਇਸ ਮੌਕੇ ਸ੍ਰੀ ਸਟਾਸੈਕ ਨੇ ਦੱਸਿਆ ਕਿ ਸੈਰ-ਸਪਾਟੇ ਦੇ ਲਿਹਾਜ਼ ਨਾਲ ਚੈੱਕ ਰਿਪਬਲਿਕ ਦੀਆਂ ਬਹੁਤ ਸਾਰੀਆਂ ਗੱਲਾਂ ਪੰਜਾਬ ਨਾਲ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਅਤੇ ਚੈੱਕ ਰਿਪਬਲਿਕ 'ਚ ਸੈਰ-ਸਪਾਟੇ ਨੂੰ ਵਧਾਉਣ ਦੀਆਂ ਸੰਭਾਵਨਾਵਾਂ ਸਬੰਧੀ ਵੱਖਰੇ ਤੌਰ 'ਤੇ ਵਫਦ ਨਾਲ ਮਿਲਣਗੇ। ਇਸ ਮੌਕੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ.ਐਸ. ਚੰਨੀ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਸ੍ਰੀ ਐਨ.ਪੀ.ਐਸ. ਰੰਧਾਵਾ ਵੀ ਹਾਜ਼ਰ ਸਨ।

 

Tags: sarvan singh phillor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD