Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ

 

ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਵਿਜੈ ਸ਼ਰਮਾ ਟਿੰਕੂ

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵੱਲੋਂ ਵਿਧਾਨ ਸਭਾ ਹਲਕਾ ਖਰੜ ਦੀਆਂ ਪੰਚਾਇਤਾਂ ਨਾਲ ਮੀਟਿੰਗ

Vijay Sharma Tinku, Punjab, Congress, Punjab Congress, S.A.S.Nagar, Mohali, S.A.S. Nagar Mohali

Web Admin

Web Admin

5 Dariya News

ਐਸ.ਏ.ਐਸ. ਨਗਰ , 23 Jul 2021

ਪੰਜਾਬ ਸਰਕਾਰ ਵਿਕਾਸ ਕਾਰਜਾਂ ਲਈ ਵਚਨਬੱਧ ਹੈ ਤੇ ਵਿਧਾਨ ਸਭਾ ਹਲਕਾ ਖਰੜ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ ਨਗਰ ਦੇ ਚੇਅਰਮੈਨ ਵਿਜੈ ਸ਼ਰਮਾ ਟਿੰਕੂ ਨੇ ਇੱਥੇ ਵਿਧਾਨ ਸਭਾ ਹਲਕਾ ਖਰੜ ਦੀਆਂ ਪੰਚਾਇਤਾਂ ਨਾਲ ਮੀਟਿੰਗ ਦੌਰਾਨ ਕੀਤਾ।ਪਿੰਡਾਂ ਦਾ ਵਿਕਾਸ ਪਹਿਲ ਦੇ ਆਧਾਰ ਉਤੇ ਕਰਵਾਉਣ ਲਈ ਉਹ ਤਤਪਰ ਹਨ ਅਤੇ ਸਾਰੇ ਪਿੰਡਾਂ ਵਿੱਚ ਬਿਨਾਂ ਕਿਸੇ ਭੇਦਭਾਵ ਕੰਮ ਕਰਵਾਏ ਜਾ ਰਹੇ ਹਨ। ਮੀਟਿੰਗ ਵਿੱਚ ਗ੍ਰਾਮ ਪੰਚਾਇਤ ਨਗਲੀਆਂ ਨੇ ਗੰਦੇ ਪਾਣੀ ਦੀ ਨਿਕਾਸੀ, ਗਲੀਆਂ ਨਾਲੀਆਂ, ਟੋਭੇ ਦਾ ਰਸਤਾ ਪੱਕਾ ਕਰਨ, ਰਾਮਦਾਸੀਆਂ ਧਰਮਸ਼ਾਲਾ ਦੀ ਚਾਰਦੀਵਾਰੀ, ਗ੍ਰਾਮ ਪੰਚਾਇਤ ਪਿੰਡ ਕਰਤਾਰਪੁਰ ਨੇ ਟੋਭੇ ਵਾਲੀ ਥਾਂ ਪਾਰਕ ਬਣਾਉਣ, ਨਵੇਂ ਟੋਭੇ ਦੀ ਚਾਰਦੀਵਾਰੀ, ਸਕੂਲ ਵਿੱਚ ਇੰਟਰਲਾਕ ਟਾਇਲਾਂ ਲਵਾਉਣ, ਗੰਦੇ ਪਾਣੀ ਦੀ ਨਿਕਾਸੀ, ਸਰਪੰਚ ਗ੍ਰਾਮ ਪੰਚਾਇਤ ਪਿੰਡ ਮੂੰਧੇ ਭਾਗ ਸਿੰਘ ਵੱਲੋਂ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਅਤੇ ਗਰਾਊਂਡ ਦੀ ਚਾਰਦੀਵਾਰੀ ਅਤੇ ਗਲੀਆਂ-ਨਾਲੀਆਂ ਲਈ ਫੰਡਜ਼ ਦੀ ਮੰਗ ਕੀਤੀ ਗਈ।ਗ੍ਰਾਮ ਪੰਚਾਇਤ ਮੂੰਧੋ ਭਾਗ ਸਿੰਘ ਵੱਲੋਂ ਸ਼ਮਸ਼ਾਨਘਾਟ ਦੀ ਚਾਰਦੀਵਾਰੀ, ਟੋਭੇ ਦੀ ਚਾਰਦੀਵਾਰੀ, ਸਟਰੀਟ ਲਾਇਟਾਂ ਲਾਉਣ, ਬੱਸ ਸਟੈਂਡ ਬਣਾਉਣ, ਧਰਮਸ਼ਾਲਾ ਦੀ ਰਿਪੇਅਰ ਲਈ (ਐਸ.ਸੀ/ਜਨਰਲ), ਗਲੀਆਂ ਨਾਲੀਆਂ, ਕਮਿਊਨਿਟੀ ਸੈਂਟਰ, ਪਾਰਕ ਬਣਾਉਣ ਲਈ ਫੰਡਜ਼ ਦੀ ਮੰਗ ਕੀਤੀ ਗਈ।ਗ੍ਰਾਮ ਪੰਚਾਇਤ ਖੇੜਾ ਵੱਲੋਂ ਇੱਕ ਗਰੀਬ ਵਿਅਕਤੀ ਦੀ ਕਿਡਨੀ ਦੇ ਇਲਾਜ ਲਈ ਪੰਜਾਬ ਸਰਕਾਰ ਵੱਲੋਂ ਮਦਦ ਕਰਵਾਉਣ ਦੀ ਮੰਗ ਕੀਤੀ ਗਈ। ਇਸ ਤਰਾਂ ਗ੍ਰਾਮ ਪੰਚਾਇਤ ਪੜੈਲ, ਰੰਘੂਆਣਾ, ਝਿੰਗੜਾਂ ਅਤੇ ਕੰਸਾਲਾ ਆਦਿ ਨੇ ਵੀ ਆਪੋ ਆਪਣੇ ਪਿੰਡਾਂ ਦੀਆਂ ਸਮੱਸਿਆਵਾਂ ਸਬੰਧੀ ਚੇਅਰਮੈਨ ਸ੍ਰੀ ਵਿਜੈ ਸ਼ਰਮਾ ਟਿੰਕੂ ਨੂੰ ਜਾਣੂ ਕਰਵਾਇਆਂ ਅਤੇ ਗ੍ਰਾਂਟਾਂ ਦੀ ਮੰਗ ਕੀਤੀ। ਚੇਅਰਮੈਨ ਨੇ ਇਨ੍ਹਾਂ ਮੰਗਾਂ ਅਤੇ ਵਿਕਾਸ ਕਾਰਜਾਂ ਲਈ ਪਹਿਲ ਦੇ ਆਧਾਰ ਉਤੇ ਫੰਡ ਮੁਹੱਈਆ ਕਰਵਾਉਣ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਚੌਧਰੀ ਗੁਰਮੇਲ ਸਿੰਘ ਮੈਂਬਰ ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ ਨਗਰ, ਗੁਰਿੰਦਰਪਾਲ ਸਿੰਘ ਬਿੱਲਾ ਵਾਈਸ ਚੇਅਰਮੈਨ ਪਛੜੀਆਂ ਸ਼਼੍ਰੇਣੀਆਂ ਕਮਿਸ਼ਨ ਪੰਜਾਬ, ਰਜਵੰਤ ਰਾਏ ਸ਼ਰਮਾ ਮੈਂਬਰ ਗਊ ਸੇਵਾ ਕਮਿਸ਼ਨ ਪੰਜਾਬ, ਸੁਖਦੀਪ ਸਿੰਘ ਸਾਬਕਾ ਈ.ਟੀ.ਓ, ਰਣਜੀਤ ਸਿੰਘ ਨਗਲੀਆਂ ਸਕੱਤਰ ਕਾਂਗਰਸ ਕਮੇਟੀ, ਜਗਤਾਰ ਸਿੰਘ ਸਰਪੰਚ ਖੇੜਾ, ਗੁਰਪਾਲ ਕੌਰ ਸਰਪੰਚ ਨਗਲੀਆਂ, ਸਤਵਿੰਦਰ ਸਿੰਘ ਸਰਪੰਚ ਮੂਧੋ ਭਾਗ ਸਿੰਘ, ਕੁਲਵਿੰਦਰ ਸਿੰਘ ਸਰਪੰਚ ਪੜੌਲ, ਬਲਵਿੰਦਰ ਸਿੰਘ ਸਰਪੰਚ ਰਘੂਆਣਾ, ਦਲਵਿੰਦਰ ਸਿੰਘ ਬੈਨੀਪਾਲ, ਕੇਸਰ ਸਿੰਘ ਨੰਬਰਦਾਰ ਨਗਲੀਆਂ, ਦਵਿੰਦਰ ਸਿੰਘ ਪੰਚ ਪੜੋਲ, ਦਰਸ਼ਨ ਸਿੰਘ ਨਾਗਰਾ, ਅਮਰਜੀਤ ਕੌਰ, ਸਰਬਜੀਤ ਕੌਰ ਪੰਚ ਨਗਲੀਆਂ, ਜੰਗੀ ਸਿੰਘ ਪ੍ਰਧਾਨ ਚੌਕੀਦਾਰ ਯੂਨੀਅਨ ਮੁਹਾਲੀ, ਸੁਖਵਿੰਦਰ ਚੋਹਲਟਾ ਖੁਰਦ, ਬੇਅੰਤ ਸਿੰਘ ਇੰਨ, ਦੀਪੀ ਚੌਧਰੀ ਅਤੇ ਕੁਲਦੀਪ ਸਿੰਘ ਓਇੰਦ ਪੀ.ਏ. ਟੂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਐਸ.ਏ.ਐਸ ਨਗਰ ਆਦਿ ਹਾਜ਼ਰ ਸਨ।

 

Tags: Vijay Sharma Tinku , Punjab , Congress , Punjab Congress , S.A.S.Nagar , Mohali , S.A.S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD