Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ ਵਿਕਾਸ ਪੱਖੋਂ ਮੋਹਰੀ ਜ਼ਿਲ੍ਹਾ ਬਣਾਇਆ ਜਾਵੇਗਾ : ਬੀਬੀ ਅਮਨਜੋਤ ਕੌਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਹਲਕੇ ਦੀਆਂ 10 ਕਰੋੜ 36 ਲੱਖ 65 ਹਜ਼ਾਰ ਰੁਪਏ ਦੀ ਲਾਗਤ ਨਾਲ ਮੁਰੰਮਤ ਹੋਣ ਵਾਲੀਆਂ ਸੜਕਾਂ ਦੇ ਵੀ ਰੱਖੇ ਨੀਂਹ ਪੱਥਰ

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਜਗਤਪੁਰਾ ਵਿਖੇ ਲੰਘਦੇ ਜਗਤਪੁਰਾ –ਮੋਹਾਲੀ ਚੋਅ ਤੇ 3 ਕਰੋੜ 41 ਲੱਖ 44 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਦੇ ਹੋਏ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ ਨਗਰ , 28 Feb 2014

Last updated on: Feb 28, 2014, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਨੂੰ ਵਿਕਾਸ ਪੱਖੋਂ ਮੋਹਰੀ ਜ਼ਿਲ੍ਹਾ ਬਣਾਇਆ ਜਾਵੇਗਾ ਅਤੇ ਇਸ ਜਿਲ੍ਹੇ ਦੀ ਜਲਦੀ ਹੀ ਨੁਹਾਰ ਬਦਲ ਜਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਐਸ.ਏ.ਐਸ.ਨਗਰ ਨੇੜੇ  ਪੈਂਦੇ ਪਿੰਡ ਜਗਤਪੁਰਾ ਵਿਖੇ ਲੰਘਦੇ ਜਗਤਪੁਰਾ –ਮੋਹਾਲੀ ਚੋਅ ਤੇ 3 ਕਰੋੜ 41 ਲੱਖ 44 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ। ਉਹਨਾਂ ਦੱਸਿਆ ਕਿ ਇਸ ਹਾਈ ਲੈਵਲ ਬਣਨ ਵਾਲੇ ਪੁਲ ਨੂੰ 8 ਮਹੀਨੇ ਦੇ ਅੰਦਰ ਅੰਦਰ ਮੁਕੰਮਲ ਕੀਤਾ ਜਾਵੇਗਾ ਅਤੇ ਇਸ ਪੁਲ ਦੀ ਲੰਬਾਈ 182.43 ਫੁੱਟ ਅਤੇ ਚੌੜਾਈ 42 ਫੁੱਟ ਹੋਵੇਗੀ। ਇਸ ਪੁਲ ਦੇ ਬਣਨ ਨਾਲ ਇਸ ਇਲਾਕੇ ਦੇ 30 ਪਿੰਡਾਂ ਨੂੰ ਲਾਭ ਪੁੱਜੇਗਾ। ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਇਸ ਮੌਕੇ ਪੁਲ ਦੇ ਸ਼ੁਰੂ ਹੋਏ ਨਿਰਮਾਣ ਕਾਰਜ ਦਾ ਜਾਇਜਾ ਵੀ ਲਿਆ। ਉਹਨਾਂ ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਇਸ ਪੁਲ ਨੂੰ ਮਿੱਥੇ ਸਮੇਂ ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਆਵਾਜਾਈ ਲਈ ਲੋਕਾਂ ਨੂੰ ਜਲਦੀ ਤੋਂ ਜਲਦੀ ਇਸ ਪੁਲ ਨੂੰ ਸਮਰਪਿਤ ਕੀਤਾ ਜਾ ਸਕੇ। 

ਉਹਨਾਂ ਇਸ ਪੁਲ ਦੇ ਨਿਰਮਾਣ ਕਾਰਜਾਂ ਵਿੱਚ ਕਿਸੇ ਕਿਸਮ ਦੀ ਢਿੱਲ ਨਾ ਵਰਤਣ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਤੋਂ ਪਹਿਲਾਂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਐਸ.ਏ.ਐਸ.ਨਗਰ ਹਲਕੇ ਵਿੱਚ ਪੈਂਦੀਆਂ ਵੱਖ ਵੱਖ ਲਿੰਕ ਸੜਕਾਂ ਦੀ ਮੁਰੰਮਤ ਅਤੇ ਮਜ਼ਬੂਤ ਕਰਨ ਦੇ ਕੰਮਾਂ ਦੇ ਨੀਂਹ ਪੱਥਰ ਵੀ ਰੱਖੇ ਜਿਹਨਾਂ ਤੇ 10 ਕਰੋੜ 36 ਲੱਖ 65 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਬੀਬੀ ਅਮਨਜੋਤ ਕੌਰ ਰਾਮੂਵਾਲੀਆਂ ਨੇ ਦੱਸਿਆ ਕਿ ਬਾਂਕਰਪੁਰ –ਮਟਰਾ-ਸਿਆਊ-ਪੱਤੋਂ-ਮਾਣਕਪੁਰ ਕੱਲਰ-ਦੈੜੀ ਸੜਕ ਅਤੇ ਚਾਚੂ ਮਾਜਰਾ –ਬਾਂਕਰਪੁਰ-ਝੂੰਗੀਆਂ ਅਪਰੋਚ ਰੋਡ ਤੋਂ ਪਿੰਡ ਮੋਟੇ ਮਾਜਰਾ, ਭਾਗੋਮਾਜਰਾ –ਪਾਤੜਾ- ਸਿਆਊ ਮਾਜਰਾ-ਖਰੜ-ਬਨੂੰੜ ਰੋਡ ਤੋਂ ਰਾਏਪੁਰ ਕਲਾਂ ਅਪਰੋਚ ਰੋਡ ਤੋਂ ਚੂਹੜ ਮਾਜਰਾ , ਬਲੌਂਗੀ ਗੁਰਦੁਆਰਾ ਸਾਹਿਬ ਤੋਂ ਮੇਨ ਰੋਡ-ਕੰਬਾਲਾ –ਪਾਪੜੀ ਸੈਕਟਰ 82 ਤੱਕ ਸੈਕਟਰ 82 ਤੋਂ ਪਿੰਡ ਮਨੌਲੀ , ਬਸਤੀ ਮੌਲੀ, ਸੋਹਾਣਾ –ਬੈਰਮਪੁਰ-ਭਾਗੋਮਾਜਰਾ-ਮਾਣਕ ਮਾਜਰਾ-ਨਾਨੂੰ ਮਾਜਰਾ ਸਮੇਤ ਫਿਰਨੀ ਲਖਨੌਰ, ਖਰੜ –ਚੰਡੀਗੜ੍ਹ ਰੋਡ ਤੋਂ ਬੜ੍ਹਮਾਜਰਾ –ਰਾਏਪੁਰ , ਦਾਊ ਤੋਂ ਹਸ਼ਨਪੁਰ ਤੱਕ ਦੀਆਂ ਸੜਕਾਂ ਦੀ ਮੁਰੰਮਤ ਅਤੇ ਉਹਨਾਂ ਨੂੰ ਮਜ਼ਬੂਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਹਨਾਂ ਸੜਕਾਂ ਦੀ ਮੁਰੰਮਤ ਹੋਣ ਨਾਲ ਡੇਰਾਬਸੀ -ਜ਼ੀਰਕੁਪਰ-ਚੰਡੀਗੜ੍ਹ -ਬਨੂੰੜ  ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਆਉਣ ਜਾਣ ਵਿੱਚ ਅਸਾਨੀ ਹੋਵੇਗੀ। 

ਇਸ ਮੌਕੇ ਐਸ.ਡੀ.ਐਮ ਸ੍ਰੀ ਲਖਮੀਰ ਸਿੰਘ, ਸ੍ਰ ਪਰਮਿੰਦਰ ਸਿੰਘ ਸੋਹਾਣਾ ਉੱਪ ਚੇਅਰਮੈਨ ਲੇਬਰਫੈਡ ਪੰਜਾਬ, ਸੀਨੀਅਰ ਅਕਾਲੀ ਆਗੂ ਸ੍ਰ ਅਰਵਿੰਦਰ ਸਿੰਘ ਭੁੱਲਰ, ਸੀਨੀਅਰ ਮੀਤ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਹਾਲੀ ਸ੍ਰ ਬਲਜੀਤ ਸਿੰਘ ਕੁੰਭੜਾ, ਕੌਮੀ ਜਨਰਲ ਸਕੱਤਰ ਯੂਥ ਅਕਾਲੀ ਦਲ ਸ੍ਰ ਪਰਮਜੀਤ ਸਿੰਘ ਕਾਹਲੋਂ, ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਗੁਰਸੇਵਕ ਸਿੰਘ ਸਾਂਘਾ, ਅੇਸ.ਡੀ. ਓ ਸ੍ਰੀ ਜਸਵਿੰਦਰ ਸਿੰਘ, ਇੰਜੀਨੀਅਰ ਸ੍ਰੀ ਰਾਜੀਵ ਗੁਪਤਾ, ਸ੍ਰ ਕੁਲਜੀਤ ਸਿੰਘ ਬਾਕਰਪੁਰ, ਜੰਗੀਰ ਸਿੰਘ ਕੰਬਾਲਾ, ਮਾਸਟਰ ਜਸਮੇਰ ਸਿੰਘ ਕੰਬਾਲੀ, ਗੁਰਇਕਬਾਲ ਸਿੰਘ ਗੂਰੀ, ਬਲਜੀਤ ਸਿੰਘ ਜਗਤਪੁਰਾ  ਸਮੇਤ ਹੋਰ ਅਧਿਕਾਰੀ ਅਤੇ ਪਿੰਡ ਦੇ ਪਤਵੰਤੇ ਵੀ ਮੌਜੂਦ ਸਨ। 

 

Tags: biwi amanjot kaur ramoowalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD