Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀ.ਪੀ. ਰਾਕੇਸ਼ ਅਗਰਵਾਲ ਵੱਲੋਂ ਬਲਾਤਕਾਰ ਪੀੜ੍ਹਤਾਂ ਦੇ ਸਸ਼ਕਤੀਕਰਨ ਲਈ ਪ੍ਰੋਜੈਕਟ ਸਵੇਰਾ ਦੀ ਸੁ਼ਰੂਆਤ

ਏ.ਡੀ.ਸੀ.ਪੀ. ਰੁਪਿੰਦਰ ਸਰਾਂ ਦੇ ਦਿਮਾਗੀ ਕਾਢ ਪ੍ਰੋਜੈਕਟ ਦਾ ਉਦੇਸ਼, ਪੀੜ੍ਹਤਾਂ ਨੂੰ ਸੀ.ਆਈ.ਆਈ. ਦੇ ਸਹਿਯੋਗ ਨਾਲ ਪੈਰਾਂ 'ਤੇ ਖੜ੍ਹੇ ਕਰਨਾ

Rakesh Kumar Agrawal, Commissioner of Police Ludhiana, Rupinder Kaur Sra, Ludhiana, Confederstion of Indian Industry

Web Admin

Web Admin

5 Dariya News

ਲੁਧਿਆਣਾ , 23 Jul 2021

Last updated on: Jul 23, 2021, 00:00 IST

ਬਲਾਤਕਾਰ ਪੀੜਤਾਂ ਨੂੰ ਉਨ੍ਹਾਂ ਦੇ ਮੁੜ ਵਸੇਬੇ ਵਿੱਚ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਲੁਧਿਆਣਾ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਅੱਜ ਪ੍ਰੋਜੈਕਟ ਸਵੇਰਾ: ਏਕ ਨਈ ਸੁਬਾਹ, ਏਕ ਨਈ ਸ਼ੁਰੂਆਤ ਦਾ ਆਰੰਭ ਸਥਾਨਕ ਲੁਧਿਆਣਾ ਪੁਲਿਸ ਦੇ ਇੱਕ ਇੰਟਰਐਕਟਿਵ ਸੈਸ਼ਨ ਦੌਰਾਨ ਕਨਫਡ੍ਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਲੁਧਿਆਣਾ ਰੁਪਿੰਦਰ ਕੌਰ ਸਰਾਂ, ਇਹ ਪ੍ਰੋਜੈਕਟ ਜਿਨ੍ਹਾਂ ਦੀ ਦਿਮਾਗੀ ਕਾਢ ਹੈ, ਨੇ ਕਿਹਾ ਕਿ ਪੀੜ੍ਹਤਾਂ ਦੇ ਉੱਜਵਲ ਭਵਿੱਖ ਦੀ ਉਸਾਰੀ ਅਤੇ ਉਨ੍ਹਾਂ ਦੀ ਮਿਹਨਤ ਨਾਲ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਨਾਲ-ਨਾਲ ਪ੍ਰਭਾਵਤ ਪਰਿਵਾਰਾਂ ਨੂੰ ਸਮਾਜ ਵਿੱਚ ਸਤਿਕਾਰਯੋਗ ਜੀਵਨ ਜਿਉਣ ਦਾ ਮੌਕਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸ ਮੌਕੇ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅਗਰਵਾਲ ਨੇ ਕਿਹਾ ਕਿ ਇੱਕ ਸਮਾਜ ਹੋਣ ਦੇ ਨਾਤੇ ਇਹ ਸਾਡੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਇਨ੍ਹਾਂ ਪੀੜ੍ਹਤਾਂ ਦੀ ਸਹਾਇਤਾ ਕਰੀਏ, ਨਾ ਕਿ ਸਿਰਫ ਇੱਕ ਡਿਊਟੀ ਦੇ ਤੌਰ 'ਤੇ ਕੰਮ ਕਰੀਏ। ਉਨ੍ਹਾਂ ਅੱਗੇ ਦੱਸਿਆ ਕਿ ਅਸੀਂ ਪੀੜ੍ਹਤ ਲੋਕਾਂ ਨੂੰ ਰੁਜ਼ਗਾਰ ਦੇ ਕੇ ਉਨ੍ਹਾਂ ਦਾ ਸ਼ਸ਼ਕਤੀਕਰਨ ਕਰਨਾ ਚਾਹੁੰਦੇ ਹਾਂ ਅਤੇ ਉਨ੍ਹਾਂ ਅੱਗੇ ਦੱਸਿਆ ਕਿ ਸੀ.ਆਈ.ਆਈ. ਪਹਿਲਾਂ ਹੀ ਸਹਿਯੋਗ ਲਈ ਵਚਨਬੱਧ ਹੈ।ਪ੍ਰੋਜੈਕਟ ਦੇ ਪਿੱਛੇ ਪ੍ਰੇਰਣਾ ਸਾਂਝੀ ਕਰਦਿਆਂ ਸਰਾਂ ਨੇ ਕਿਹਾ, ''ਇਸ ਤਰ੍ਹਾਂ ਦੇ ਬਹੁਤ ਸਾਰੇ ਮਾਮਲੇ ਹਨ ਅਤੇ ਮੈਂ ਹਮੇਸ਼ਾਂ ਸੋਚਿਆ ਹੈ ਕਿ ਉਨ੍ਹਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਿੱਚ ਸਹਾਇਤਾ ਲਈ ਕੀ ਕੀਤਾ ਜਾ ਸਕਦਾ ਹੈ''। ਉਨ੍ਹਾਂ ਦੂਜੀਆਂ ਅਜਿਹੀਆਂ ਸੰਸਥਾਵਾਂ ਨੂੰ ਪੀੜ੍ਹਤਾਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਵਿੱਤੀ ਸਹਾਇਤਾ/ਸਿੱਖਿਆ ਪ੍ਰਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਇਸ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੋਵੇਗਾ।ਇਨ੍ਹਾਂ ਪੀੜਤਾਂ ਨੂੰ ਗੱਲਬਾਤ ਕਰਨ ਅਤੇ ਉਨ੍ਹਾਂ ਨੂੰ ਭਾਵਾਤਮਕ ਸਹਾਇਤਾ ਪ੍ਰਦਾਨ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੰਦਿਆਂ ਸਰਾਂ ਨੇ ਦੱਸਿਆ ਕਿ ਸਮਾਜਕ ਸੰਗਠਨਾਂ ਵੱਲੋਂ ਇਸ ਮੋਰਚੇ ਵੱਲ ਚੱਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪ੍ਰੋਜੈਕਟ ਸਵੇਰਾ ਟੀਮ ਦੀ ਅਗਵਾਈ ਏ.ਡੀ.ਸੀ.ਪੀ. ਜ਼ੋਨ 4 ਰੁਪਿੰਦਰ ਕੌਰ ਸਰਾਂ ਦੇ ਨਾਲ ਵਿਧਾਤਾ ਗਰੁੱਪ ਐਂਟਰਪ੍ਰਿਨੋਰ ਦੇ ਜੁਆਇੰਟ ਐਮ.ਡੀ. ਅਮਿਤ ਜੁਨੇਜਾ, ਸਹਿਜ ਸਲਿਊਸ਼ਨਜ਼ ਦੇ ਡਾਇਰੈਕਟਰ ਅਤੇ ਸੀ.ਆਈ.ਆਈ, ਲੁਧਿਆਣਾ ਦੇ ਮੌਜੂਦਾ ਚੇਅਰਮੈਨ ਅਸ਼ਪ੍ਰੀਤ ਸਿੰਘ ਸਾਹਨੀ ਤੋਂ ਇਲਾਵਾ ਐਚ.ਆਰ.ਬੀ.ਐਲ. ਗਰੁੱਪ ਦੇ ਐਮ.ਡੀ. ਅਤੇ ਮੌਜੂਦਾ ਵਾਈਸ ਚੇਅਰਮੈਨ ਸੀ.ਆਈ.ਆਈ, ਲੁਧਿਆਣਾ ਦੀ ਅਸ਼ਵਿਨ ਨਾਗਪਾਲ ਵੱਲੋਂ ਕੀਤੀ ਜਾ ਰਹੀ ਹੈ। ਸੀਨੀਅਰ ਸਲਾਹਕਾਰ ਅਤੇ ਪੀਡੀਟ੍ਰਿਕ ਕ੍ਰਿਟਿਕਲ ਕੇਅਰ ਸਪੈਸ਼ਲਿਸ਼ਟ ਇਨ ਕਲੀਓ ਮਦਰ ਐਂਡ ਚਾਈਲਡ ਇੰਸਟੀਚਿਊਟ, ਲੁਧਿਆਣਾ ਡਾ. ਮਹਿਕ ਬਾਂਸਲ, ਡਾ. ਵੀਨਸ ਬਾਂਸਲ, ਸੀਨੀਅਰ ਸਾਈਕੋਲੋਜਿਸਟ ਡਾ. ਰਾਸ਼ੀ ਮੈਂਬਰ ਵਜ਼ੋ ਸ਼ਾਮਲ ਹਨ।

 

Tags: Rakesh Kumar Agrawal , Commissioner of Police Ludhiana , Rupinder Kaur Sra , Ludhiana , Confederstion of Indian Industry

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD