Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵਾਰਡ ਨੰਬਰ 21 ਵਿੱਚ ਕੀਤਾ 25 ਲੱਖ ਰੁਪਏ ਦੇ ਕੰਮ ਦਾ ਉਦਘਾਟਨ

ਪੂਰੇ ਵਾਰਡ ਵਿਚ ਨੰਬਰ ਸਾਈਨ ਪਲੇਟਾਂ ਬਦਲੀਆਂ ਜਾਣਗੀਆਂ

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵਾਰਡ ਨੰਬਰ 21 ਵਿੱਚ ਕੀਤਾ 25 ਲੱਖ ਰੁਪਏ ਦੇ ਕੰਮ ਦਾ ਉਦਘਾਟਨ

Web Admin

Web Admin

5 Dariya News

ਮੁਹਾਲੀ , 24 Jul 2021

Last updated on: Jul 24, 2021, 00:00 IST

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਮੁਹਾਲੀ ਵਿਚ ਵਿਕਾਸ ਕਾਰਜਾਂ ਦੀ ਲਡ਼ੀ ਨੂੰ ਜਾਰੀ ਰੱਖਦਿਆਂ ਫੇਜ਼ 11 ਦੇ ਵਾਰਡ ਨੰਬਰ 21 ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਵਾਰਡ ਵਿਚ ਲਗਾਏ ਜਾਣ ਵਾਲੇ ਨੰਬਰਾਂ ਦੇ ਸਾਈਨ ਬੋਰਡਾਂ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਵਾਰਡ ਦੀ ਕੌਂਸਲਰ ਹਰਸੁਪਰੀਤ ਕੌਰ ਭਮਰਾ ਸਮਾਜਸੇਵੀ ਗੁਰਚਰਨ ਸਿੰਘ ਭਮਰਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਮੇਅਰ ਨੇ ਇਸ ਮੌਕੇ ਇੱਥੋਂ ਦੇ ਇੱਕ ਪਾਰਕ ਵਿੱਚ ਚੰਦਨ ਦੇ ਦਰੱਖਤ ਦੇ  ਪੰਜ ਬੂਟੇ ਵੀ ਲਗਾਏ।ਇਸ ਮੌਕੇ ਮੇਅਰ ਨੇ ਕਿਹਾ ਕਿ ਮੋਹਾਲੀ ਦੇ ਸਮੂਹ ਵਾਰਡਾਂ ਵਿਚ ਪਹਿਲਾਂ ਲੱਗੇ ਪੁਰਾਣੇ ਤਰੀਕਿਆਂ ਦੇ ਨੰਬਰਾਂ ਦੇ ਸਾਈਨ ਬੋਰਡ ਹਟਾ ਕੇ ਨਵੇਂ ਸਾਈਨ ਬੋਰਡ ਲਗਾਏ ਜਾ ਰਹੇ ਹਨ  ਜਿਨ੍ਹਾਂ ਦੀ ਦਿੱਖ ਬਹੁਤ ਵਧੀਆ ਹੈ ਅਤੇ ਇਸ ਨਾਲ ਸ਼ਹਿਰ ਦੀ ਸੁੰਦਰਤਾ ਵਿਚ ਵੀ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਇਹਨਾਂ ਨਵੀਨਤਮ ਨੰਬਰ ਪਲੇਟਾਂ ਨਾਲ ਮੋਹਾਲੀ ਦੀ ਨੁਹਾਰ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੂਰੇ ਮੁਹਾਲੀ ਵਿੱਚ ਵੱਖ ਵੱਖ ਵਿਕਾਸ ਕਾਰਜ ਪੂਰੀ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਜੋ ਕਿ ਹਲਕਾ ਵਿਧਾਇਕ ਵੀ ਹਨ ਨੇ ਨਗਰ ਨਿਗਮ ਨੂੰ ਪੂਰਨ ਭਰੋਸਾ ਦਿਵਾਇਆ ਹੈ ਕਿ ਵਿਕਾਸ ਕਾਰਜਾਂ ਵਾਸਤੇ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸਾਰੇ ਵਾਰਡਾਂ ਵਿਚ ਪੂਰੀ ਪਾਰਦਰਸ਼ਤਾ ਨਾਲ ਵਿਕਾਸ ਕਾਰਜ ਜਾਰੀ ਹਨ ਅਤੇ ਵਿਕਾਸ ਕਾਰਜਾਂ ਵਿਚ ਕਵਾਲਟੀ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪੋ ਆਪਣੇ ਖੇਤਰਾਂ ਵਿੱਚ ਵਿਕਾਸ ਕਾਰਜਾਂ ਦੀ ਪੂਰੀ ਨਜ਼ਰਸਾਨੀ ਕਰਨ ਅਤੇ ਜੇਕਰ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਘਾਟ ਪਾਈ ਗਈ ਪਰ ਇਸ ਵਾਸਤੇ ਸਬੰਧਤ ਅਧਿਕਾਰੀ ਜ਼ਿੰਮੇਵਾਰ  ਹੋਣਗੇ।ਇਸ ਮੌਕੇ ਇਲਾਕੇ ਦੀ ਕੌਂਸਲਰ   ਹਰਸੁਪਰੀਤ ਕੌਰ ਭਮਰਾ ਨੇ ਮੇਅਰ ਦਾ ਇੱਥੇ ਆਉਣ ਤੇ ਸਵਾਗਤ ਕੀਤਾ। ਸਮਾਜ ਸੇਵੀ ਗੁਰਚਰਨ ਸਿੰਘ ਭਮਰਾ ਨੇ ਮੇਲ ਅਮਰਜੀਤ ਸਿੰਘ ਜੀਤੀ ਸਿੱਧੂ ਦਾ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਤੇ ਧੰਨਵਾਦ ਕੀਤਾ ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀ  ਅਤੇ ਇਲਾਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD