Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ ਅੱਜ 5706 ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ

ਹੁਣ ਤੱਕ ਜ਼ਿਲ੍ਹੇ ਦੇ ਲੋਕਾਂ ਨੂੰ ਲਗਾਈ ਜਾ ਚੁੱਕੀ ਹੈ 2,56,347 ਡੋਜ਼ ਵੈਕਸੀਨ

Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer, Astra Zeneca, Remdesivir, Covifor

Web Admin

Web Admin

5 Dariya News

ਤਰਨ ਤਾਰਨ , 24 Jul 2021

Last updated on: Jul 24, 2021, 00:00 IST

ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਲਈ ਕੀਤੀਆਂ ਜਾ ਰਹੀਆਂ ਕੋਸ਼ਿਸਾਂ ਦੀ ਕੜੀ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ-ਵੱਖ ਬਲਾਕਾਂ ਵਿੱਚ 96 ਸਥਾਨਾਂ ‘ਤੇ ਵੈਕਸੀਨੇਸ਼ਨ ਕੈਂਪ ਲਗਾਏ ਗਏ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਵੈਕਸੀਨੇਸ਼ਨ ਕੈਂਪਾਂ ਦੌਰਾਨ ਵੱਡੀ ਗਿਣਤੀ ਲੋਕੀ ਸਵੈ-ਇੱਛਾ ਦੇ ਨਾਲ ਕੋਵਿਡ ਟੀਕਾਕਰਨ ਕਰਵਾ ਰਹੇ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਅੱਜ ਦੇ ਕੈਂਪਾਂ ਦੌਰਾਨ 5706 ਲੋਕਾਂ ਨੂੰ ਵੈਕਸੀਨ ਦੀ ਡੋਜ਼ ਲਗਾਈ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਲੋਕਾਂ ਨੂੰ 256347 ਡੋਜ਼ ਵੈਕਸੀਨ ਲਗਾਈ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ 2,18,018 ਲੋਕਾਂ ਨੂੰ ਵੈਕਸੀਨ ਦੀ ਪਹਿਲੀ ਡੋਜ਼ ਅਤੇ 38,329 ਲੋਕਾਂ ਨੂੰ ਵੈਕਸੀਨ ਦੀ ਦੂਜੀ ਡੋਜ਼ ਵੀ ਲੱਗ ਚੁੱਕੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ  ਟੀਮਾਂ  ਵੱਲੋਂ ਕੋਵਿਡ-19 ਤੋਂ ਬਚਾਅ ਲਈ ਅਤੇ ਆਪਣੀ ਇੰਮਊਨਿਟੀ ਨੂੰ ਮਜ਼ੂਬਤ ਕਰਨ ਲਈ ਟੀਕਾਕਰਨ ਕਰਵਾਉਣ ਦੀ ਅਹਿਮੀਅਤ ਬਾਰੇ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਹੋਰਨਾਂ ਥਾਵਾਂ ‘ਤੇ ਵੀ ਟੀਕਾਕਰਨ ਕੈਂਪ ਲਗਾਏ ਜਾਣਗੇ ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਜਲਦ ਹੀ 18 ਸਾਲ ਤੋਂ ਉੱਪਰ ਉਮਰ ਦੇ ਸਾਰੇ ਸਕੂਲੀ ਵਿਦਿਆਰਥੀਆਂ ਨੂੰ ਕੋਵਿਡ-19 ਸਬੰਧੀ ਟੀਕਾ ਲਗਾਇਆ ਜਾਵੇਗਾ ਅਤੇ ਟੀਕਾਕਰਨ ਮੁਹਿੰਮ ਜੰਗੀ ਪੱਧਰ ‘ਤੇ ਚਲਾਈ ਜਾਵੇਗੀ । ਇਸ ਦੇ ਮੱਦੇਨਜ਼ਰ ਕਾਲਜਾਂ ਅਤੇ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ ।ਇਸ ਸਬੰਧੀ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਵਿਡ ਵੈੱਕਸੀਨ ਦੀ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਹੈ । ਇਸ ਲਈ ਲੋਕ ਵੱਧ ਤੋਂ ਵੱਧ ਆਪਣੇ ਘਰਾਂ ਦੇ ਨਜ਼ਦੀਕ ਮੌਜੂਦ ਟੀਕਾਕਰਨ ਸਥਾਨ ‘ਤੇ ਜਾ ਕੇ ਮੁਫ਼ਤ ਵਿੱਚ ਕੋਵਿਡ ਵੈਕਸੀਨ ਦਾ ਲ਼ਾਭ ਲੈ ਸਕਦੇ ਹਨ ।ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਪਿੰਡਾਂ ਵਾਲੇ ਵੱਧ ਚੜ੍ਹ ਕੇ ਵੈਕਸੀਨੇਸ਼ਨ ਲਗਵਾ ਰਹੇ ਹਨ, ਆਉਣ ਵਾਲੇ ਦਿਨਾਂ ਵਿੱਚ ਸਾਡੇ ਕਾਫ਼ੀ ਪਿੰਡ 100% ਵੈਕਸੀਨੇਟ ਕੀਤੇ ਜਾਣਗੇ । ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਥਾਂ-ਥਾਂ ‘ਤੇ ਵੈਕਸੀਨੇਸ਼ਨ ਦੇ ਕੈਂਪ ਲੱਗਣੇ ਹਨ, ਲੋਕੀ ਵੱਧ ਚੜ੍ਹਕੇ ਅੱਗੇ ਆਉਣ ਅਤੇ ਵੈਕਸੀਨੇਸ਼ਨ ਕਰਵਾਉਣ ।

 

Tags: Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD