Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕਾਂ ਨੂੰ ਸੁਵਿਧਾਵਾਂ ਦੇਣ ਚ ਅਸਫਲ ਰਹੇ ਵੱਡੇ ਬਿਲਡਰਾਂ ਖ਼ਿਲਾਫ਼ ਸੁਅੋ-ਮੋਟੋ ਨੋਟਿਸ ਲੈਣ ਗਮਾਡਾ ਤੇ ਰੇਰਾ: ਐੱਮ ਪੀ ਤਿਵਾੜੀ

ਨਿਊ ਚੰਡੀਗੜ੍ਹ ਵੈੱਲਫੇਅਰ ਸੋਸਾਇਟੀ ਦੀ ਮੀਟਿੰਗ ਚ ਹੋਏ ਸ਼ਾਮਲ, ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Manish Tewari, Kharar, Punjab Pradesh Congress Committee, Congress, Indian National Congress, Punjab Congress, Punjab, Kharar News, GMADA, RERA

Web Admin

Web Admin

5 Dariya News

ਖਰੜ , 25 Jul 2021

Last updated on: Jul 25, 2021, 00:00 IST

ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਗਮਾਡਾ ਤੇ ਰੇਰਾ ਨੂੰ ਉਨ੍ਹਾਂ ਸਾਰੇ ਵੱਡੇ ਬਿਲਡਰਾਂ ਖ਼ਿਲਾਫ਼ ਸੁਓ-ਮੋਟੋ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਐੱਮ.ਪੀ ਤਿਵਾੜੀ ਨਿਊ ਚੰਡੀਗੜ੍ਹ ਵੈੱਲਫੇਅਰ ਸੁਸਾਇਟੀ ਦੀ ਤਲਵਿੰਦਰ ਸਿੰਘ ਕਾਹਲੋਂ ਦੇ ਨਿਵਾਸ ਵਿਖੇ ਈਕੋ ਸਿਟੀ-ਇੱਕ ਚ ਇਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਜਿਥੇ ਇਲਾਕਾ ਨਿਵਾਸੀਆਂ ਨੇ ਐਮ.ਪੀ ਤਿਵਾੜੀ ਨੂੰ ਉਨ੍ਹਾਂ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਦੱਸਿਆ।ਇਲਾਕਾ ਨਿਵਾਸੀਆਂ ਨੇ ਐਮ.ਪੀ ਤਿਵਾੜੀ ਨੂੰ ਦੱਸਿਆ ਕਿ ਕਲੋਨੀ ਚ ਮੁੱਢਲੀਆਂ ਸੁਵਿਧਾਵਾਂ ਦੀ ਕਾਫੀ ਘਾਟ ਹੈ। ਜਿਸਨੂੰ ਲੈ ਕੇ ਅਕਸਰ ਉਨ੍ਹਾਂ ਕਲੋਨਾਈਜ਼ਰ ਤੇ ਸਰਕਾਰੀ ਦਫਤਰਾਂ ਦੇ ਧੱਕੇ ਖਾਣੇ ਪੈਂਦੇ ਹਨ। ਇਸ ਦੌਰਾਨ ਉਨ੍ਹਾਂ ਨੇ ਮੁੱਲਾਂਪੁਰ ਗਰੀਬਦਾਸ ਸਰਕਾਰੀ ਕੰਨਿਆ ਸਕੂਲ ਦੇ ਨਾਲ ਲੱਗਦੀ ਸ਼ਾਮਲਾਟ ਜ਼ਮੀਨ ਤੇ ਇੱਕ ਪਬਲਿਕ ਬੱਸ ਸ਼ੈਲਟਰ ਤੇ ਟਾਇਲਟ ਬਣਵਾਉਣ ਦੀ ਮੰਗ ਵੀ ਕੀਤੀ।ਜਿਸ ਤੇ ਐਮ.ਪੀ ਤਿਵਾੜੀ ਨੇ ਗਮਾਡਾ ਤੇ ਰੇਰਾ ਨੂੰ ਸੁਓ-ਮੋਟੋ ਨੋਟਿਸ ਲੈਂਦਿਆਂ ਹੋਇਆਂ ਬੀਤੇ 10 ਸਾਲਾਂ ਦੌਰਾਨ ਮੁਹਾਲੀ, ਖਰੜ ਅਤੇ ਨਿੳੂ ਚੰਡੀਗਡ਼੍ਹ ਚ ਬਣੇ ਹਰ ਰੀਅਲ ਅਸਟੇਟ ਪ੍ਰਾਜੈਕਟ ਦੀ ਸੋਸ਼ਲ ਆਡਿਟ ਕਰਵਾਉਣ ਦੀ ਅਪੀਲ ਕੀਤੀ ਹੈ, ਤਾਂ ਜੋ ਲੋਕਾਂ ਤੋਂ ਪਤਾ ਕੀਤਾ ਜਾ ਸਕੇ ਕਿ ਉਨ੍ਹਾਂ ਨਾਲ ਵੱਡੇ ਰੀਅਲ ਅਸਟੇਟ ਡਿਵੈਲਪਰਾਂ ਵੱਲੋਂ ਸੀਵਰੇਜ ਪਾਈਪ, ਸਟਰੀਟ ਲਾਈਟ, ਸੜਕਾਂ ਅਤੇ ਪਬਲਿਕ ਪਾਰਕਾਂ ਨਾਲ ਜੁੜੇ ਕੀਤੇ ਵਾਅਦੇ ਪੂਰੇ ਕੀਤੇ ਗਏ ਹਨ ਜਾਂ ਨਹੀਂ। ਅਜਿਹੇ ਰੀਅਲ ਅਸਟੇਟ ਡਿਵੈਲਪਰਾਂ ਅਤੇ ਉਨ੍ਹਾਂ ਦੇ ਬਰੋਕਰਾਂ ਖ਼ਿਲਾਫ਼ ਧੋਖਾਧੜੀ ਸਣੇ ਦੂਸਰੀਆਂ ਅਪਰਾਧਿਕ ਧਾਰਾਵਾਂ ਹੇਠ ਕੇਸ ਦਰਜ ਕਰਨੇ ਚਾਹੀਦੇ ਹਨ। ਜਦਕਿ ਜਿਨ੍ਹਾਂ ਨੇ ਆਪਣਾ ਨਿਰਮਾਣ ਕਾਰਜ ਸ਼ੁਰੂ ਨਹੀਂ ਕੀਤਾ ਹੈ, ਉਨ੍ਹਾਂ ਦੇ ਲਾਇਸੈਂਸ ਤੇ ਹੋਰ ਮਨਜ਼ੂਰੀਆਂ ਰੱਦ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਗਮਾਡਾ ਤੇ ਰੇਰਾ ਨੂੰ ਇਹ ਸੁਨਿਸ਼ਚਿਤ ਕਰਨਾ ਚਾਹੀਦਾ ਹੈ ਕਿ ਮਾਸੂਮ ਖਰੀਦਦਾਰਾਂ ਦੀ ਰਕਮ ਉਨ੍ਹਾਂ ਵੱਲੋਂ ਇਨਸੋਲਵੈਂਸੀ ਅਤੇ ਬੈਂਕਰਪਸੀ ਪ੍ਰਕਿਰਿਆ ਤਹਿਤ ਵਾਪਸ ਕਰਵਾਈ ਜਾਵੇ।  ਮੀਟਿੰਗ ਚ ਹੋਰਨਾਂ ਤੋਂ ਇਲਾਵਾ, ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਅਨੀਸ਼ ਸਿਡਾਨਾ, ਸੁਸ਼ੀਲ ਮਲਹੋਤਰਾ, ਅਮਰਜੀਤ ਸਿੰਘ, ਅਮਨਦੀਪ ਸਿੰਘ, ਸੁਨੀਲ ਕੁਮਾਰ, ਨਰਿੰਦਰ ਕੁਮਾਰ ਕੁਲਵੰਤ ਸਿੰਘ, ਡਾ ਬਲਬੀਰ ਸਿੰਘ ਮੌਜੂਦ ਰਹੇ।

 

Tags: Manish Tewari , Kharar , Punjab Pradesh Congress Committee , Congress , Indian National Congress , Punjab Congress , Punjab , Kharar News , GMADA , RERA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD