Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

 

ਕਪੂਰਥਲਾ ਸ਼ਹਿਰ ਅੰਦਰ 100 ਫੀਸਦੀ ਸੀਵਰੇਜ ਤੇ ਵਾਟਰ ਸਪਲਾਈ ਦੇ ਪ੍ਰੋਜੈਕਟ ਜਲਦ ਮੁਕੰਮਲ ਹੋਣਗੇ- ਰਾਣਾ ਗੁਰਜੀਤ ਸਿੰਘ

ਵਾਰਡ ਨੰਬਰ 14 ’ਚ ਸੀਵਰੇਜ ਤੇ ਵਾਟਰ ਸਪਲਾਈ ਪ੍ਰੋਜੈਕਟ ਦੇ ਕੰਮ ਦੀ ਸ਼ੁਰੂਆਤ

Rana Gurjit Singh, Punjab Pradesh Congress Committee, Congress, Punjab Congress, Government of Punjab, Punjab Government, Punjab, Kapurthala

Web Admin

Web Admin

5 Dariya News

ਕਪੂਰਥਲਾ , 25 Jul 2021

ਸੀਨੀਅਰ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰ 100 ਫੀਸਦੀ ਸੀਵਰੇਜ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਸਾਰੇ ਪ੍ਰਾਜੈਕਟ ਜਲਦ ਮੁਕੰਮਲ ਕੀਤੇ ਜਾਣਗੇ।ਅੱਜ ਉਨ੍ਹਾਂ ਨਗਰ ਨਿਗਮ ਕਪੂਰਥਲਾ ਦੇ ਵਾਰਡ ਨੰਬਰ 14 ਵਿੱਚ 4.50 ਕਰੋੜ ਰੁਪਏ ਦਾ ਪਾਜੈਕਟ ਵਿਚੋਂ ਪੈਣ ਵਾਲੇ ਸੀਵਰੇਜ ਅਤੇ ਵਾਟਰ ਸਪਲਾਈ ਪ੍ਰੋਜੈਕਟ ਦੇ ਕੰਮ ਦੀ ਰਸਮੀ ਸ਼ੁਰੂਆਤ ਕਰਵਾ ਰਹੇ ਸਨ।ਉਨ੍ਹਾਂ ਕੰਮ ਸ਼ੁਰੂ ਕਰਵਾਉਣ ਲਈ ਕਹੀ ਨਾਲ ਟੱਕ ਲਾਉਣ ਦੀ ਰਸਮ ਕਾਂਗਰਸੀ ਆਗੂ ਗੁਲਸ਼ਨ ਅਹੂਜਾ ਤੇ ਨੇਹਾ ਆਹੂਜਾ ਪਾਸੋਂ ਕਰਵਾਈ ਗਈ।ਇਸ ਮੌਕੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਕਪੂਰਥਲਾ ਸ਼ਹਿਰ ਵਿੱਚ 100 ਫੀਸਦ ਵਾਟਰ ਸਪਲਾਈ ਅਤੇ ਸੀਵਰੇਜ ਪ੍ਰੋਜੇਕਟ ਲਈ 12 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਪ੍ਰਵਾਨਗੀ ਦਿੱਤੀ ਗਈ ਸੀ।ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਪਾਸ ਸ਼ਹਿਰ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਮੌਜੂਦਾ ਪੰਜਾਬ ਸਰਕਾਰ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵੱਚਨਬੱਧ ਹੈ। ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 14 ਵਿੱਚ ਸ਼ੁਰੂ ਕੀਤੇ ਗਏ ਇਸ ਪ੍ਰੋਜੈਕਟ ਨੂੰ ਰਿਕਾਰਡ ਤਿੰਨ ਮਹੀਨੇ ਵਿੱਚ ਪੂਰਾ ਕੀਤਾ ਜਾਵੇਗਾ।ਉਨ੍ਹਾਂ ਸਮੂਹ ਕੌਂਸਲਰਾਂ ਨੂੰ ਵੀ ਕਿਹਾ ਕਿ ਉਹ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਇਨਵੀਜੀਲੇਟਰ ਦੀ ਭੂਮਿਕਾ ਨਿਭਾਉਣ । ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦੁਆਇਆ ਕਿ ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸ ਨੂੰ ਇਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ।ਇਸ ਮੌਕੇ ਕੌਂਸਲਰ ਵਿਕਾਸ ਸ਼ਰਮਾ ਨੇ ਵਿਧਾਇਕ ਰਾਣਾ ਗੁਰਜੀਤ ਸਿੰਘ ਦਾ ਸ਼ਹਿਰ ਦੇ ਵਿਕਾਸ ਵੱਲ ਖਾਸ ਧਿਆਨ ਦੇਣ ਲਈ ਧੰਨਵਾਦ ਕਰਦਿਆਂ ਵਿਸ਼ਵਾਸ਼ ਦੁਆਇਆ ਕਿ ਸ਼ਹਿਰ ਵਿੱਚ ਸ਼ੁਰੂ ਕੀਤੇ ਗਏ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਉਨਾਂ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਪੂਰਥਲਾ ਸ਼ਹਿਰ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਵਿੱਚ ਵਿਕਾਸ ਦੀਆਂ ਨਵੀਆਂ ਪੈੜਾਂ ਪੁੱਟ ਰਿਹਾ ਹੈ ਅਤੇ ਉਹ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਹੋਰ ਪ੍ਰੋਜੈਕਟ ਲੈ ਕੇ ਆਉਣਗੇ।ਇਸ ਮੌਕੇ ਡਿਪਟੀ ਮੇਅਰ ਮਾਸਟਰ ਵਿਨੋਦ ਸੂਦ, ਕੌਸਲਰ ਬਲਬੀਰ ਸਿੰਘ ਬੀਰਾ, ਮੁਕੇਸ਼ ਦੁੱਗਲ, ਵਿਕਾਸ ਆਹੂਜਾ, ਪ੍ਰਦੀਪ ਚੋਪੜਾ, ਮਨਦੀਪ, ਮੁਰਿੰਦਰ ਸਿੰਘ, ਟੀ.ਪੀ. ਸਿੰਘ, ਜੇ.ਐਸ.ਕਾਹਲੋਂ ਅਤੇ ਹੋਰ ਕਾਂਗਰਸੀ ਆਗੂ ਤੇ ਪਤਵੰਤੇ ਹਾਜ਼ਰ ਸਨ।

 

Tags: Rana Gurjit Singh , Punjab Pradesh Congress Committee , Congress , Punjab Congress , Government of Punjab , Punjab Government , Punjab , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD