Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਰਾਜ ਸੂਚਨਾ ਕਮਿਸ਼ਨਰ ਖੁਸਵੰਤ ਸਿੰਘ ਵੱਲੋਂ ਆਰ.ਟੀ.ਆਈ. ਐਕਟ ਤਹਿਤ ਅਧਿਕਾਰੀਆਂ ਨਾਲ ਮੀਟਿੰਗ

ਸੂਚਨਾ ਦੇ ਅਧਿਕਾਰ 2005 ਦੇ ਸੈਕਸ਼ਨ 4 ਨੂੰ ਇੰਨ ਬਿੰਨ ਲਾਗੂ ਕਰਨ ਦੇ ਦਿੱਤੇ ਆਦੇਸ਼

DC Faridkot, Vimal Kumar Setia, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 26 Jul 2021

Last updated on: Jul 26, 2021, 00:00 IST

ਰਾਜ ਸੂਚਨਾ ਕਮਿਸ਼ਨਰ ਖੁਸਵੰਤ ਸਿੰਘ ਵੱਲੋਂ ਆਰ.ਟੀ.ਆਈ. ਐਕਟ ਦੀ ਧਾਰਾ 4 ਨੂੰ ਲਾਗੂ ਕਰਨ ਅਤੇ ਇਸ ਸਬੰਧੀ ਵਿਭਾਗਾਂ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕਰਨ ਲਈ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ।ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ, ਐਸ.ਐਸ.ਪੀ. ਸ: ਸਵਰਨਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਆਈ.ਪੀ.ਓ., ਏ.ਆਈ.ਪੀ.ਓ. ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ।ਰਾਜ ਸੂਚਨਾ ਕਮਿਸ਼ਨਰ ਪੰਜਾਬ ਸ: ਖੁਸਵੰਤ ਸਿੰਘ ਨੇ ਇਸ ਮੌਕੇ ਵੱਖ ਵੱਖ ਵਿਭਾਗਾਂ ਨੂੰ ਕਿਹਾ ਕਿ ਹਰੇਕ ਪਬਲਿਕ ਅਥਾਰਿਟੀ ਆਪਣੇ ਵਿਭਾਗ ਨਾਲ ਸਬੰਧਤ ਸੂਚਨਾ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਇਸ ਨਾਲ ਐਕਟ ਤਹਿਤ ਸੂਚਨਾ ਲੈਣੀ ਸੁਖਾਲੀ ਅਤੇ ਘੱਟ ਹੋਵੇਗੀ। ਉਨ੍ਹਾਂ ਕਿਹਾ ਕਿ ਹਰੇਕ ਜਿਲ੍ਹੇ ਦੀ ਵੈਬਸਾਈਟ ਤੇ ਹਰੇਕ ਵਿਭਾਗ ਦੇ ਆਈ.ਪੀ.ਓ., ਏ.ਆਈ.ਪੀ.ਓ., ਫਸਟ ਐਪਲੀਕੈਟ ਅਥਾਰਟੀ ਦਾ ਪਤਾ, ਮੋਬਾਇਲ ਨੰਬਰ ਜ਼ਰੂਰ ਦਰਜ ਕੀਤਾ ਜਾਵੇ ਅਤੇ ਇਸ ਨੂੰ ਜਨਤਕ ਕੀਤਾ ਜਾਵੇ। ਉਨ੍ਹਾਂ ਜਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਸਮੂਹ ਵਿਭਾਗਾਂ ਵਿੱਚ ਇਹ ਕੰਮ ਸਮਾਂਬੱਧ ਹੋਣਾ ਚਾਹੀਦਾ ਹੈ।

ਇਸ ਉਪਰੰਤ ਰਾਜ ਸੂਚਨਾ ਕਮਿਸ਼ਨਰ ਨੇ ਸੂਚਨਾ ਦਾ ਅਧਿਕਾਰ ਐਕਟ 2005 ਤਹਿਤ ਵੱਖ ਵੱਖ ਧਾਰਾਵਾਂ ਦੀ ਵਿਸਥਾਰ ਸਹਿਤ ਵਿਚਾਰ ਚਰਚਾ ਕੀਤੀ ਤੇ ਹਰੇਕ ਆਈ.ਪੀ.ਓ. ਨੂੰ ਆਦੇਸ਼ ਦਿੱਤੇ ਕਿ ਹਰੇਕ ਪ੍ਰਾਰਥੀ ਨੂੰ ਐਕਟ ਤਹਿਤ ਸਮੇਂ ਸਿਰ ਸੂਚਨਾ ਉਪਲਬਧ ਕਰਵਾਈ ਜਾਵੇਗੀ ਅਤੇ ਜੇਕਰ ਇਹ ਸੂਚਨਾ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਨਹੀਂ ਤਾਂ ਤੁਰੰਤ ਦੂਜੇ ਸਬੰਧਤ ਵਿਭਾਗ ਨੂੰ ਟਰਾਂਸਫਰ ਕੀਤੀ ਜਾਵੇ। ਇਸ ਮੌਕੇ ਉਨ੍ਹਾਂ ਵੱਖ ਵੱਖ ਆਈ.ਪੀ.ਓ. ਤੋਂ ਸੁਝਾਅ ਵੀ ਲਏ ਤੇ ਕਿਹਾ ਕਿ ਕਮਿਸ਼ਨਰ ਦੀ ਮੀਟਿੰਗ ਵਿੱਚ ਇਸ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਰਾਜ ਸੂਚਨਾ ਕਮਿਸ਼ਨਰ ਜੀ ਨੂੰ ਯਕੀਨ ਦਿਵਾਇਆ ਕਿ ਸੂਚਨਾ ਦੇ ਅਧਿਕਾਰ ਐਕਟ ਤਹਿਤ ਪ੍ਰਾਰਥੀਆਂ ਨੂੰ ਵਿਭਾਗਾਂ ਨਾਲ ਸਬੰਧਤ ਜਾਣਕਾਰੀ ਦੇਣ ਨੂੰ ਯਕੀਨੀ ਤੇ ਸੁਖਾਲਾ ਕੀਤਾ ਜਾਵੇਗਾ ਅਤੇ ਲੋਕ ਸੂਚਨਾ ਅਧਿਕਾਰੀਆਂ ਸਬੰਧੀ ਜਾਣਕਾਰੀ ਵੈਬਸਾਈਟ ਤੇ ਅਪਲੋਡ ਕੀਤੀ ਜਾਵੇਗੀ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ: ਰਾਜਦੀਪ ਸਿੰਘ ਬਰਾੜ, ਐਸ.ਪੀ.ਐਚ ਸ: ਕੁਲਦੀਪ ਸਿੰਘ ਸੋਹੀ, ਐਸ.ਡੀ.ਐਮ. ਫਰੀਦਕੋਟ ਸ: ਪਰਮਦੀਪ ਸਿੰਘ, ਐਸ.ਡੀ.ਐਮ. ਜੈਤੋ ਡਾ. ਅਮਨਦੀਪ ਕੌਰ, ਮੈਡਮ ਬਲਜੀਤ ਕੌਰ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

 

Tags: DC Faridkot , Vimal Kumar Setia , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD