Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਆਰਟੀਆਈ ਐਕਟ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਅਤੇ ਸਮੇਂ ਸਿਰ ਮੁਹੱਈਆ ਕਰਵਾਈ ਜਾਵੇ ਜਾਣਕਾਰੀ -ਰਾਜ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਅਤੇ ਖੁਸ਼ਵੰਤ ਸਿੰਘ

ਕਿਹਾ, ਕੋਵਿਡ ਮਹਾਂਮਾਰੀ ਦੌਰਾਨ ਸਮੇਂ ਸਿਰ ਜਾਣਕਾਰੀ ਮੁਹੱਈਆ ਕਰਵਾਉਣ ਲਈ ਆਨਲਾਈਨ ਤਕਨੀਕਾਂ ਦੀ ਲਈ ਜਾਵੇ ਸਹਾਇਤਾ

DC Ferozepur, Deputy Commissioner Ferozepur, Ferozepur, Gurpal Singh Chahal

Web Admin

Web Admin

5 Dariya News

ਫਿਰੋਜ਼ਪੁਰ , 26 Jul 2021

Last updated on: Jul 26, 2021, 00:00 IST

ਰਾਜ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਸੋਢੀ ਅਤੇ ਸ੍ਰੀ. ਖੁਸ਼ਵੰਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਆਰ.ਟੀ.ਆਈ 2005 ਸਬੰਧੀ ਵਿਚਾਰ ਵਟਾਂਦਰਾ ਕਰਦੇ ਹੋਏ ਕਿਹਾ ਕਿ ਅਧਿਕਾਰੀ ਆਰਟੀਆਈ ਐਕਟ ਤੋਂ ਬਿਲਕੁਲ ਨਾ ਘਬਰਾਉਣ ਅਤੇ ਪ੍ਰਾਰਥੀਆਂ ਵੱਲੋਂ ਮੰਗੀ ਜਾਂਦੀ ਸੂਚਨਾ ਸਮੇਂ ਸਿਰ ਮੁਹੱਈਆ ਕਰਵਾਉਣ।ਉਨ੍ਹਾ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਆਰ.ਟੀ.ਆਈ ਐਕਟ ਸਬੰਧੀ ਪ੍ਰਾਰਥੀਆਂ ਵੱਲੋਂ ਮੰਗੀ ਗਈ ਜਾਣਕਾਰੀ ਨੂੰ ਸਮੇਂ ਸਿਰ ਮੁਹੱਈਆ ਕਰਵਾਉਣ ਦੇ ਲਈ ਜਿੱਥੇ ਆਨਲਾਈਨ ਤਕਨੀਕਾਂ ਦਾ ਸਹਾਰਾ ਲਿਆ ਜਾ ਰਿਹਾ ਹੈ, ਉੱਥੇ ਪ੍ਰਾਰਥੀਆਂ ਨੂੰ ਸਮੇਂ ਸਿਰ ਅਤੇ ਸਹੀ ਜਾਣਕਾਰੀ ਲੈਣ ਦੇ ਲਈ ਸਮੇਂ ਸਮੇਂ ਸਿਰ ਪ੍ਰੇਰਿਤ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਰਟੀਆਈ ਐਕਟ ਨੂੰ ਅਧਿਕਾਰੀ ਸਹੀ ਢੰਗ ਨਾਲ ਸਮਝਣ ਦੇ ਲਈ ਕਮਿਸ਼ਨ ਵੱਲੋਂ ਲਗਾਏ ਜਾਂਦੇ ਆਨਲਾਈਨ ਸੈਮੀਨਾਰਾਂ ਅਤੇ ਆਨਲਾਈਨ ਤਕਨੀਕਾਂ ਰਾਹੀਂ ਜਾਣਕਾਰੀ ਲੈਂਦੇ ਰਹਿਣ ਤਾਂ ਜੋ ਪ੍ਰਾਰਥੀਆਂ ਦਾ ਜਵਾਬ ਦੇਣ ਸਬੰਧੀ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਆਵੇ।

ਇਸ ਦੌਰਾਨ ਉਨ੍ਹਾਂ ਨੇ ਆਰਟੀਆਈ ਨਾਲ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਪੁੱਛੇ ਗਏ ਸਵਾਲਾਂ ਸਬੰਧੀ ਵਿਸਥਾਰ ਦੇ ਨਾਲ ਜਾਣਕਾਰੀ ਦਿੱਤੀ ਅਤੇ ਨਿਰਦੇਸ਼ ਦਿੰਦਿਆਂ ਕਿਹਾ ਕਿ ਆਰਟੀਆਈ ਐਕਟ ਤੋਂ ਘਬਰਾਉਣ ਦੀ ਬਿਲਕੁਲ ਵੀ ਜ਼ਰੂਰਤ ਨਹੀਂ ਹੈ। ਇਸ ਸਬੰਧੀ ਪ੍ਰਾਰਥੀਆਂ ਵੱਲੋਂ ਜੋ ਵੀ ਜਾਣਕਾਰੀ ਮੰਗੀ ਜਾਂਦੀ ਹੈ, ਉਸਨੂੰ ਉਸੇ ਰੂਪ ਵਿੱਚ ਜਾਣਕਾਰੀ ਮੁਹੱਈਆ ਕਰਵਾਉਣ ਨੂੰ ਪਹਿਲ ਦੇਣੀ ਚਾਹੀਦੀ ਹੈ।ਉਨ੍ਹਾਂ ਨੇ ਕਰੋਨਾ ਮਹਾਂਮਾਰੀ ਦੌਰਾਨ ਪ੍ਰਾਰਥੀ ਵੱਲੋਂ ਆਰਟੀਆਈ ਐਕਟ ਤਹਿਤ ਮੰਗੀ ਗਈ ਸੂਚਨਾ ਨਿਸ਼ਚਿਤ ਸਮੇਂ ਤੇ ਉੱਪਲੱਬਧ ਕਰਵਾਉਣ ਸਬੰਧੀ ਵਿਸ਼ੇਸ਼ ਤੌਰ ਤੇ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ।ਉਨ੍ਹਾਂ ਨੇ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਕੋਵਿਡ ਮਹਾਂਮਾਰੀ ਦੇ ਦੌਰਾਨ 50 ਪ੍ਰਤੀਸ਼ਤ ਸਟਾਫ ਦੀ ਹੋਂਦ ਦੇ ਕਾਰਨ ਕੁਝ ਆਰ.ਟੀ.ਆਈਜ਼ ਦਾ ਜਵਾਬ ਸਮੇਂ ਸਿਰ ਪ੍ਰਾਰਥੀ ਨੂੰ ਨਹੀਂ ਪਹੁੰਚ ਪਾਇਆ ਜਿਸ ਕਾਰਨ ਕਮਿਸ਼ਨ ਦੇ ਕੋਲ ਕਈ ਪ੍ਰਾਰਥੀਆਂ ਦੀਆਂ ਅਪੀਲਾਂ ਸੂਚਨਾ ਮੁਹੱਈਆ ਕਰਵਾਉਣ ਲਈ ਪਹੁੰਚੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਲਈ ਅਧਿਕਾਰੀ ਆਪਣੇ ਦਫਤਰਾਂ ਵਿੱਚ ਪਈਆਂ ਆਰਟੀਆਈਜ਼ ਨੂੰ ਸਮੇਂ ਸਿਰ ਨਿਪਟਾਉਣ ਤਾਂ ਜੋ ਪ੍ਰਾਰਥੀ ਨੂੰ ਸਮੇਂ ਸਿਰ ਸੂਚਨਾ ਪ੍ਰਾਪਤ ਹੋਵੇ।ਇਸ ਮੌਕੇ ਇਸ ਮੌਕੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰ. ਗੁਰਪਾਲ ਸਿੰਘ ਚਾਹਲ, ਐਸ.ਐੱਸ.ਪੀ. ਭਾਗੀਰਥ ਮੀਨਾ, ਐੱਸ.ਡੀ.ਐੱਮ ਅਮਿਤ ਗੁਪਤਾ ਅਤੇ ਸਹਾਇਕ ਕਮਿਸ਼ਨਰ ਰਵਿੰਦਰ ਅਰੋੜਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Gurpal Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD