Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਹਾਲੀ ਬਣੇਗਾ ਕੂਡ਼ਾ ਮੁਕਤ ਸ਼ਹਿਰ : ਡੰਪਿੰਗ ਗਰਾਊਂਡ ਤੋਂ ਮਿਲੇਗੀ ਨਿਜਾਤ

ਇਕ ਸਾਲ ਦੇ ਅੰਦਰ ਡੰਪਿੰਗ ਗਰਾਊਂਡ ਦੀ ਹਾਲਤ ਵਿੱਚ ਹੋਵੇਗਾ ਭਾਰੀ ਸੁਧਾਰ; ਕੀਤਾ ਜਾਵੇਗਾ ਲੈਵਲ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh  Nagar

Web Admin

Web Admin

5 Dariya News

ਮੋਹਾਲੀ , 26 Jul 2021

Last updated on: Jul 26, 2021, 00:00 IST

ਮੁਹਾਲੀ ਨਗਰ ਨਿਗਮ ਨੇ ਇੱਕ ਨਿਵੇਕਲਾ ਉਪਰਾਲਾ ਕਰਦਿਆਂ ਮੋਹਾਲੀ ਨੂੰ ਕੂੜਾ ਮੁਕਤ ਸ਼ਹਿਰ ਬਣਾਉਣ ਦੀ ਤਿਆਰੀ ਕੀਤੀ ਹੈ। ਇਸ ਦੇ ਤਹਿਤ ਮੁਹਾਲੀ ਦੇ ਡੰਪਿੰਗ ਗਰਾਊਂਡ ਨੂੰ ਪੂਰੀ ਤਰ੍ਹਾਂ ਲੈਵਲ ਕੀਤਾ ਜਾਣਾ ਹੈ ਅਤੇ ਇੱਥੇ ਪਏ ਮਣਾਂ ਮੂੰਹੀਂ ਕੂੜੇ ਨੂੰ ਸੈਗ੍ਰੀਗੇਟ ਕਰਕੇ ਇਸ ਨੂੰ ਜ਼ਮੀਨ ਪੱਧਰ ਤੇ ਲੈਵਲ ਕੀਤਾ ਜਾਣਾ ਹੈ। ਇਸ ਕੰਮ ਉੱਤੇ ਮੁਹਾਲੀ ਨਗਰ ਨਿਗਮ ਚਾਰ ਕਰੋੜ ਪੈਂਤੀ ਲੱਖ ਰੁਪਏ ਖਰਚ ਕਰੇਗੀ। ਇਸ ਕੰਮ ਦਾ ਉਦਘਾਟਨ ਅੱਜ ਮੋਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਹਾਜ਼ਰ ਸਨ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਡੰਪਿੰਗ ਗਰਾਊਂਡ ਦੇ ਇਸ ਇਲਾਕੇ ਵਿੱਚ ਨਾ ਸਿਰਫ਼ ਵੱਡੀ ਗਿਣਤੀ ਸਨਅਤਾਂ ਹਨ ਸਗੋਂ ਕੁਝ ਰਿਹਾਇਸ਼ੀ ਖੇਤਰ ਵੀ ਹੈ। ਉਨ੍ਹਾਂ ਕਿਹਾ ਕਿ ਇਸ ਪੂਰੇ ਖੇਤਰ ਦੇ ਲੋਕਾਂ ਦੀ ਇਹ ਮੰਗ ਸੀ ਕਿ ਇਸ ਡੰਪਿੰਗ ਗਰਾਊਂਡ ਨੂੰ ਇੱਥੋਂ ਸ਼ਿਫਟ ਕਰਵਾਇਆ ਜਾਵੇ ਕਿਉਂਕਿ ਇਹ ਬਹੁਤ ਜ਼ਿਆਦਾ ਮੁਸ਼ਕ ਵੀ ਮਾਰਦਾ ਹੈ ਕਈ ਵਾਰ ਇੱਥੇ ਅੱਗ ਲੱਗਣ ਦੀ ਘਟਨਾ ਵੀ ਹੁੰਦੀ ਹੈ ਅਤੇ ਇਸ ਸ਼ਹਿਰ ਦੀ ਦਿੱਖ  ਨੂੰ ਪੂਰੀ ਤਰ੍ਹਾਂ ਬਰਬਾਦ ਕਰਦਾ ਹੈ। ਉਨ੍ਹਾਂ ਕਿਹਾ ਕਿ  ਸਨਅਤਕਾਰਾਂ ਦਾ ਤਾਂ ਇਥੋਂ ਤਕ ਕਹਿਣਾ ਹੈ ਕਿ ਇਸ ਡੰਪਿੰਗ ਗਰਾਊਂਡ ਕਰਕੇ ਉਨ੍ਹਾਂ ਨੂੰ ਆਪਣੀਆਂ ਸਨਅਤਾਂ ਵਾਸਤੇ ਕਰਮਚਾਰੀ ਤੱਕ ਨਹੀਂ ਮਿਲਦੇ  ਤੇ ਨਾ ਹੀ ਇੱਥੇ ਇਨਵੈਸਟਰ ਆਉਣ ਦਾ ਹੌਸਲਾ ਕਰਦਾ ਹੈ।ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਇੱਥੇ ਸਾਲ ਭਰ ਲਗਾਤਾਰ ਮਸ਼ੀਨਾਂ ਨਾਲ ਕਾਰਵਾਈ ਕਰਕੇ ਕੂੜੇ ਨੂੰ ਸੈਗ੍ਰੀਗੇਟ ਕਰਕੇ ਇੱਥੋਂ ਪਲਾਸਟਿਕ ਆਦਿ ਕੰਪਨੀ ਸ਼ਿਫਟ ਕਰ ਦੇਵੇਗੀ ਅਤੇ ਬਾਕੀ ਬਚਦੇ ਮਲਬੇ ਅਤੇ ਮਿੱਟੀ ਨੂੰ ਲੋਅ ਲਾਈਂਗ ਖੇਤਰ ਵਿੱਚ ਭਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪੂਰੇ ਡੰਪਿੰਗ ਗਰਾਊਂਡ ਨੂੰ ਪੂਰੀ ਤਰ੍ਹਾਂ ਪੱਧਰਾ ਕਰ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮੋਹਾਲੀ ਹੁਣ ਕਈ ਖੇਤਰਾਂ ਵਿਚ ਚੰਡੀਗਡ਼੍ਹ ਤੋਂ ਕਿਤੇ ਅੱਗੇ ਨਿਕਲਦਾ ਜਾ ਰਿਹਾ ਹੈ ਅਤੇ ਕੂੜੇ ਦਾ ਪ੍ਰਬੰਧ ਕਰਨ ਦੇ ਮਾਮਲੇ ਵਿਚ ਵੀ ਚੰਡੀਗੜ੍ਹ ਤੋਂ ਇਕ ਚੌਥਾਈ ਘੱਟ ਖ਼ਰਚੇ ਤੇ ਇਹ ਕੰਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਤੋਂ ਕਿਤੇ ਜ਼ਿਆਦਾ ਰਕਮ ਖਰਚ ਕਰਨ ਦੇ ਬਾਵਜੂਦ ਚੰਡੀਗੜ੍ਹ ਨਗਰ ਨਿਗਮ ਅਤੇ ਪ੍ਰਸ਼ਾਸਨ ਕੂੜੇ ਦੇ ਰੱਖ ਰਖਾਓ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੀ ਸਾਬਤ ਹੁੰਦਾ ਰਿਹਾ ਹੈ  ਜਦੋਂ ਕਿ ਮੁਹਾਲੀ ਵਿੱਚ ਇਕ ਸਾਲ ਦੇ ਅੰਦਰ ਇਸ ਸਮੱਸਿਆ ਦਾ ਹੱਲ ਕੱਢ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਮੁਹਾਲੀ ਦੇ ਸਨਅਤੀ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਤਾਕਤਵਰ ਬਣਾਇਆ ਜਾ ਰਿਹਾ ਹੈ ਅਤੇ ਇਸ ਪੂਰੇ ਖੇਤਰ ਨੂੰ ਜੰਗਲੀ ਬੂਟੀ ਤੋਂ ਮੁਕਤ ਕੀਤਾ ਜਾਵੇਗਾ ਇਥੇ ਸੜਕਾਂ ਦੀ ਮੁਰੰਮਤ ਦੇ ਨਾਲ ਨਾਲ  ਜਿੱਥੇ ਨਵੀਆਂ ਸੜਕਾਂ ਦੀ ਲੋਡ਼ ਹੋਵੇਗੀ ਉੱਥੇ ਨਵੀਂਆਂ ਸੜਕਾਂ ਵੀ ਬਣਾਈਆਂ ਜਾਣਗੀਆਂ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਉਹ ਮੋਹਾਲੀ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਵਚਨਬੱਧ ਹਨ ਅਤੇ ਡੰਪਿੰਗ ਗਰਾਊਂਡ ਦੀ ਇਹ ਸਮੱਸਿਆ ਮੋਹਾਲੀ ਦੀ ਪ੍ਰਮੁੱਖ ਸਮੱਸਿਆਵਾਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਸ਼ਹਿਰ ਦੀ ਦਿੱਖ ਸੁਧਰੇਗੀ ਸਗੋਂ ਰੁਜ਼ਗਾਰ ਵੀ ਵਧੇਗਾ ਅਤੇ ਇਨਵੈਸਟਰ ਵੀ ਮੁਹਾਲੀ ਵਿੱਚ ਆਵੇਗਾ। ਇਸ ਦੇ ਨਾਲ ਨਾਲ ਇਸ ਖੇਤਰ ਦੇ ਨਾਲ ਲਗਦੇ ਰਿਹਾਇਸ਼ੀ ਇਲਾਕੇ ਦੇ ਲੋਕਾਂ ਨੂੰ ਵੀ ਇਸ ਨਾਲ ਭਾਰੀ ਰਾਹਤ ਮਿਲੇਗੀ।ਇਸ ਮੌਕੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਯੋਗੇਸ਼ ਸਾਗਰ ਨੇ ਵਿਸ਼ੇਸ਼ ਤੌਰ ਤੇ ਮੇਅਰ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਬਦੌਲਤ ਡੰਪਿੰਗ ਗਰਾਊਂਡ ਦੀ ਇਸ ਵੱਡੀ ਸਮੱਸਿਆ ਦਾ ਹੱਲ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਮੁਹਾਲੀ ਦੀਆਂ ਸਨਅਤਾਂ ਤੇ ਹਾਂ ਪੱਖੀ ਪ੍ਰਭਾਵ ਪਵੇਗਾ ਸਗੋਂ ਸਨਅਤੀ  ਖੇਤਰ ਦੀ ਦਿੱਖ ਵਿਚ ਵੀ ਭਾਰੀ ਸੁਧਾਰ ਹੋਵੇਗਾ।ਇਸ ਮੌਕੇ ਮੁਹਾਲੀ ਨਿਗਮ ਦੇ ਅਧਿਕਾਰੀ ਅਤੇ ਠੇਕੇਦਾਰ ਕੰਪਨੀ ਦੇ ਨੁਮਾਇੰਦੇ ਵੀ ਹਾਜ਼ਰ ਸਨ।  

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD