Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਜੈ ਇੰਦਰ ਸਿੰਗਲਾ ਨੇ ਦਿਵਿਆਂਗਜਨ ਦੀਆਂ ਮੰਗਾਂ ਨੂੰ ਤਰਜ਼ੀਹੀ ਆਧਾਰ ’ਤੇ ਵਿਚਾਰਨ ਦਾ ਦਿੱਤਾ ਭਰੋਸਾ

ਦਿਵਿਆਂਗ ਵਿਅਕਤੀਆਂ ਦੇ ਯੂ.ਡੀ.ਆਈ.ਡੀ. ਬਣਵਾਉਣ ਅਤੇ ਪੈਨਸ਼ਨਾਂ ਲਗਵਾਉਣ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government,  Punjab, Sangrur

Web Admin

Web Admin

5 Dariya News

ਭਵਾਨੀਗੜ/ਸੰਗਰੂਰ , 26 Jul 2021

Last updated on: Jul 26, 2021, 00:00 IST

ਸਮੂਹ ਦਿਵਿਆਂਗ ਏਕਤਾ ਵੈਲਫ਼ੇਅਰ ਕਲੱਬ ਭਵਾਨੀਗੜ੍ਹ ਵੱਲੋਂ ਆਪਣੀਆਂ ਮੰਗਾਂ ਦੇ ਸਬੰਧੀ ਇੱਕ ਮੰਗ ਪੱਤਰ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੂੰ ਭਵਾਨੀਗੜ੍ਹ ਵਿਖੇ ਦਿੱਤਾ। ਕੈਬਨਿਟ ਮੰਤਰੀ ਸ੍ਰੀ ਸਿੰਗਲਾ ਵੱਲੋਂ ਉਨਾਂ ਦੀਆਂ ਮੰਗਾਂ ਨੂੰ ਤਰਜ਼ੀਹੀ ਆਧਾਰ ’ਤੇ ਵਿਚਾਰਨ ਦਾ ਭਰੋਸਾ ਦਿੱਤਾ ਗਿਆ।ਸ਼੍ਰੀ ਸੁਖਰਾਜ ਸਿੰਘ ਦੀ ਅਗਵਾਈ ਵਿੱਚ ਮੰਗ ਪੱਤਰ ਦੇਣ ਵਾਲੇ ਦਿਵਿਆਂਗਜਨ ਨੇ ਕਿਹਾ ਕਿ ਉਨਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਪਹਿਲ ਦੇਣ, ਨਕਲੀ ਅੰਗ ਅਤੇ ਟ੍ਰਾਈਸਾਇਕਲ ਦੇਣ, ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਵਿਸ਼ੇਸ਼ ਪ੍ਰਬੰਧ, ਕਰਜ਼ਾ ਮਾਫ਼ੀ ਆਦਿ ਉਨਾਂ ਦੀਆਂ ਮੁੱਖ ਮੰਗਾਂ ਹਨ।ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਸਮੂਹ ਦਿਵਿਆਂਗ ਵਿਅਕਤੀਆਂ ਨੂੰ ਭਰੋਸਾ ਦਿੱਤਾ ਕਿ ਉਨਾਂ ਦੀਆਂ ਮੰਗਾਂ ਦੇ ਹੱਲ ਲਈ ਉਹ ਵਚਨਬੱਧ ਹਨ ਅਤੇ ਜਲਦੀ ਤੋਂ ਜਲਦੀ ਇਨਾਂ ਦਾ ਨਿਪਟਾਰਾ ਕੀਤਾ ਜਾਵੇਗਾ।  ਸ਼੍ਰੀ ਸਿੰਗਲਾ ਨੇ ਕਿਹਾ ਕਿ ਯੂ.ਡੀ.ਆਈ.ਡੀ. ਕਾਰਡ ਬਣਾਉਣ ਲਈ ਜਲਦੀ ਹੀ ਵਿਸ਼ੇਸ਼ ਕੈਂਪ ਲਗਾਏ ਜਾਣਗੇ । ਉਨਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੀ ਪੈਨਸ਼ਨ ਨਹੀਂ ਲੱਗੀ, ਉਹਨਾਂ ਨੂੰ ਦਫ਼ਤਰਾਂ ’ਚ ਨਹੀਂ ਜਾਣਾ ਪਵੇਗਾ ਸਗੋਂ ਇੱਕ ਥਾਂ ਹੀ ਵਿਸ਼ੇਸ਼ ਕੈਂਪ ਲਗਾ ਕੇ ਦਿਵਿਆਂਗ ਵਿਅਕਤੀਆਂ ਦੀਆਂ ਵੱਖ ਵੱਖ ਤਰਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾਵੇਗਾ।ਸ਼੍ਰੀ ਸਿੰਗਲਾ ਨੇ ਕਿਹਾ ਕਿ ਰੈੱਡ ਕਰਾਸ ਨਾਲ ਤਾਲਮੇਲ ਕਰਕੇ ਦਿਵਿਆਂਗ ਵਿਅਕਤੀਆਂ ਨੂੰ ਟ੍ਰਾਈਸਾਇਕਲ ਜਲਦੀ ਮੁਹੱਈਆ ਕਰਵਾ ਦਿੱਤੇ ਜਾਣਗੇ।  ਉਨਾਂ ਕਿਹਾ ਕਿ ਬਾਕੀ ਮੰਗਾਂ ਬਾਰੇ ਵੀ ਉਹ ਗੰਭੀਰਤਾ ਨਾਲ ਵਿਚਾਰ ਕਰਦਿਆਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਗੇ।   

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD