Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ, ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਦਾ ਸੱਦਾ

Captain Amarinder Singh, Amarinder Singh, Punjab Pradesh Congress Committee, Congress, Punjab Congress, Chandigarh, Chief Minister of Punjab,Punjab Government,  Government of Punjab, Kargil War, Kargil War Memorial, Kargil Vijay Diwas

Web Admin

Web Admin

5 Dariya News

ਚੰਡੀਗੜ੍ਹ , 26 Jul 2021

Last updated on: Jul 26, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫੌਜ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।ਕਾਰਗਿਲ ਜੰਗ ਦੀ 22ਵੀਂ ਵਰੇਗੰਢ ਮੌਕੇ ਮੁੱਖ ਮੰਤਰੀ ਨੇ ਇੱਥੇ ਬੋਗਨਵਿਲੀਆ ਗਾਰਡਨ ’ਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਪੰਜਾਬ ਦੇ 54 ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ।ਕਾਰਗਿਲ ਵਿਜੈ ਦਿਵਸ ’ਤੇ ਜੰਗੀ ਨਾਇਕਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਯਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਜਾਂਬਾਜ਼ ਭਾਰਤੀ ਸੈਨਿਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਿਨ੍ਹਾਂ ਨੇ ਜੁਲਾਈ, 1999 ਵਿਚ ਔਖੇ ਮੌਸਮੀ ਹਾਲਾਤ ਦੌਰਾਨ ਸੂਰਮਗਤੀ ਨਾਲ ਕਾਰਗਿਲ, ਦਰਾਸ ਅਤੇ ਬਟਾਲਿਕ ਇਲਾਕਿਆਂ ਵਿਚ ਘੁਸਪੈਠ ਕਰਨ ਵਾਲੀਆਂ ਪਾਕਿਸਤਾਨੀ ਫੌਜਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਸੀ।ਇਸ ਮੌਕੇ ਐਨ.ਸੀ.ਸੀ. ਕੈਡਿਟਾਂ ਅਤੇ ਮਾਈ ਭਾਗੋ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੁਹਾਲੀ ਦੀਆਂ ਮਹਿਲਾ ਕੈਡਿਟਾਂ ਨਾਲ ਸੰਖੇਪ ਵਿਚ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਸੈਨਾਵਾਂ ਵਿਚ ਸ਼ਾਮਲ ਹੋਣ ਲਈ ਉਤਸ਼ਾਹਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਬਾਕੀ ਨੌਜਵਾਨਾਂ ਦੇ ਅੰਦਰ ਵੀ ਦੇਸ਼ ਭਗਤੀ ਅਤੇ ਰਾਸ਼ਟਰਵਾਦ ਦਾ ਜਜ਼ਬਾ ਪੈਦਾ ਕਰਨ ਲਈ ਰੋਲ ਮਾਡਲ ਬਣ ਸਕਦੇ ਹਨ।ਪੀ.ਏ.ਪੀ. ਬੈਂਡ ਦੇ ਨਾਲ ਪੀ.ਏ.ਪੀ. ਗਰੁੱਪ ਦੇ ਕਮਾਂਡਰ ਡੀ.ਐਸ.ਪੀ. ਦਵਿੰਦਰ ਸਿੰਘ ਦੀ ਅਗਵਾਈ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਗਾਰਡ ਆਫ ਆਨਰ ਰਾਹੀਂ ਸਲਾਮੀ ਦਿੱਤੀ ਗਈ। ਸਮਾਗਮ ਵਿਚ ਕਈ ਸੀਨੀਅਰ ਅਤੇ ਸੇਵਾ-ਮੁਕਤ ਰੱਖਿਆ ਅਫਸਰ ਵੀ ਸ਼ਾਮਲ ਹੋਏ।ਇਸ ਮੌਕੇ ਹਾਜ਼ਰ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਟੀ.ਐਸ. ਸ਼ੇਰਗਿੱਲ, ਸਕੱਤਰ ਰੱਖਿਆ ਸੈਨਾਵਾਂ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਰੱਖਿਆ ਸੈਨਾਵਾਂ ਬ੍ਰਿਗੇਡੀਅਰ ਸਤਿੰਦਰ ਸਿੰਘ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪ ਕੁਲਪਤੀ ਲੈਫਟੀਨੈਂਟ ਜਨਰਲ (ਰਿਟਾ.) ਜੇ.ਐਸ. ਚੀਮਾ ਅਤੇ ਮੁੱਖ ਮੰਤਰੀ ਦੇ ਸਕੱਤਰ (ਸਿਆਸੀ) ਮੇਜਰ ਅਮਰਦੀਪ ਸਿੰਘ ਵੀ ਹਾਜ਼ਰ ਸਨ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Kargil War , Kargil War Memorial , Kargil Vijay Diwas

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD