Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਾਲਵੇ 'ਚ ਕਾਂਗਰਸ ਨੂੰ ਵੱਡਾ ਝਟਕਾ, ਗੁਰਮੀਤ ਸਿੰਘ ਖੁੱਡੀਆਂ 'ਆਪ' 'ਚ ਹੋਏ ਸ਼ਾਮਲ

ਭਗਵੰਤ ਮਾਨ, ਰਾਘਵ ਚੱਢਾ, ਮੀਤ ਹੇਅਰ ਅਤੇ ਪ੍ਰੋ. ਬਲਜਿੰਦਰ ਕੌਰ ਨੇ ਕੀਤਾ ਸਵਾਗਤ

Raghav Chadha, AAP, Aam Aadmi Party, AAP Punjab, Bhagwant Mann, Harchand Singh Barsat, Prof Baljinder Kaur

Web Admin

Web Admin

5 Dariya News

ਚੰਡੀਗੜ੍ਹ , 26 Jul 2021

Last updated on: Jul 26, 2021, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਧਾਨ ਸਭਾ ਚੋਣਾ ਵਿੱਚ ਕਵਰਿੰਗ ਉਮੀਦਵਾਰ ਰਹੇ ਅਤੇ ਉੱਘੇ ਸਾਬਕਾ ਲੋਕ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਜਿੰਨਾ 'ਚ ਲੰਬੀ ਹਲਕੇ ਨਾਲ ਸੰਬੰਧਿਤ ਸਰਪੰਚ, ਪੰਚ, ਸਮਿਤੀ ਮੈਂਬਰ ਵੀ ਸ਼ਾਮਲ ਹਨ। ਕਾਂਗਰਸੀ ਆਗੂ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ  ਰਾਘਵ ਚੱਢਾ, ਵਿਧਾਇਕ ਮੀਤ ਹੇਅਰ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਇੱਕ ਸਮਾਗਮ ਦੌਰਾਨ ਰਸਮੀ ਤੌਰ 'ਤੇ ਸਵਾਗਤ ਕੀਤਾ।ਭਗਵੰਤ ਮਾਨ ਨੇ ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਬਚਾਉਣ ਦਾ ਦਰਦ ਰੱਖਣ ਵਾਲੀਆਂ ਸ਼ਖ਼ਸੀਅਤਾਂ ਹੁਣ ਅੱਗੇ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੀਆਂ ਹਨ ਅਤੇ ਚੰਗੇ ਬੰਦਿਆਂ ਦਾ 'ਆਪ' ਵਿੱਚ ਖੁੱਲ੍ਹੇ ਮਨ ਨਾਲ ਸਵਾਗਤ ਹੈ। ਮਾਨ ਨੇ ਕਿਹਾ ਕਿ 'ਖੁੱਡੀਆਂ ਪਰਿਵਾਰ' ਮਾਲਵੇ ਦਾ ਨਾਮਵਰ ਪਰਿਵਾਰ ਹੈ ਅਤੇ ਇਸ ਪਰਿਵਾਰ ਦਾ ਜ਼ਿਲ੍ਹਾ ਮੁਕਤਸਰ, ਫ਼ਰੀਦਕੋਟ ਅਤੇ ਬਠਿੰਡਾ ਸਮੇਤ ਪੂਰੇ ਪੰਜਾਬ 'ਚ ਚੰਗਾ ਪ੍ਰਭਾਵ ਹੈ। ਉਨ੍ਹਾਂ ਦੱਸਿਆ ਕਿ ਗੁਰਮੀਤ ਸਿੰਘ ਦੇ ਪਿਤਾ ਜਗਦੇਵ ਸਿੰਘ ਖੁੱਡੀਆਂ ਫ਼ਰੀਦਕੋਟ ਤੋਂ ਲੋਕ ਸਭਾ ਦੇ ਮੈਂਬਰ ਰਹੇ ਹਨ ਅਤੇ ਉਨ੍ਹਾਂ ਪ੍ਰਤੀ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਵਿਸ਼ੇਸ਼ ਸਤਿਕਾਰ ਹੈ।

ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਨੇ ਕਿਹਾ ਗੁਰਮੀਤ ਸਿੰਘ ਖੁੱਡੀਆਂ ਇੱਕ ਲੋਕ ਆਗੂ ਹਨ, ਜਿਨ੍ਹਾਂ ਲੋਕਾਂ ਦੀ ਤਿਆਗ ਦੀ ਭਾਵਨਾ ਨਾਲ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਬਾਦਲਾਂ ਨਾਲ ਮਿਲੀਭੁਗਤ ਕਰਕੇ ਗੁਰਮੀਤ ਸਿੰਘ ਖੁੱਡੀਆਂ ਨੂੰ ਸਿਆਸਤ ਵਿੱਚ ਉੱਪਰ ਨਹੀਂ ਉੱਠਣ ਦਿੱਤਾ।ਜ਼ਿਕਰਯੋਗ ਹੈ ਕਿ ਗੁਰਮੀਤ ਸਿੰਘ ਖੁੱਡੀਆਂ ਵਿਧਾਨ ਸਭਾ ਹਲਕਾ ਲੰਬੀ ਵਿੱਚ ਕਾਂਗਰਸ ਦੇ ਸਰਗਰਮ ਆਗੂ ਅਤੇ ਜ਼ਿਲ੍ਹਾ ਮੁਕਤਸਰ ਦੇ ਜ਼ਿਲ੍ਹਾ ਪ੍ਰਧਾਨ ਰਹੇ ਹਨ। ਜਦੋਂ ਕਿ 2017 ਦੀਆਂ ਵਿਧਾਨ ਸਭਾ ਚੋਣਾ ਵੇਲੇ ਗੁਰਮੀਤ ਸਿੰਘ ਖੁੱਡੀਆਂ ਲੰਬੀ ਹਲਕੇ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਕਵਰਿੰਗ ਉਮੀਦਵਾਰ ਸਨ। ਗੁਰਮੀਤ ਸਿੰਘ ਖੁੱਡੀਆਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਕਾਂਗਰਸ ਪਾਰਟੀ ਨੂੰ ਮਾਲਵਾ 'ਚ ਕਰਾਰਾ ਝਟਕਾ ਲੱਗਿਆ ਹੈ।ਇਸ ਸਮੇਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਮਾਲਵਾ ਨੂੰ ਨਜ਼ਰਅੰਦਾਜ਼ ਕੀਤਾ ਹੈ ਅਤੇ ਕਾਂਗਰਸੀ ਵਰਕਰਾਂ ਦੀ ਅਣਦੇਖੀ ਕੀਤੀ ਹੈ। ਕਾਂਗਰਸੀ ਆਗੂ ਬਾਦਲ ਪਰਿਵਾਰ ਨਾਲ ਮਿਲੀਭੁਗਤ ਕਰਕੇ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੰਦੇ ਹਨ ਅਤੇ ਸੌਦੇਬਾਜ਼ੀ ਕਰਦੇ ਹਨ। ਇਸੇ ਲਈ ਉਹ ਆਪਣੇ ਸਾਥੀਆਂ ਨਾਲ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਖੁੱਡੀਆਂ ਨੇ ਕਿਹਾ ਕਿ 'ਆਪ' ਵੱਲੋਂ ਲਾਈ ਗਈ ਹਰ ਸੇਵਾ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ 2022 ਵਿੱਚ 'ਆਪ' ਦੀ ਸਰਕਾਰ ਬਣਾਉਣ ਲਈ ਯਤਨ ਕੀਤੇ ਜਾਣਗੇ।

 

Tags: Raghav Chadha , AAP , Aam Aadmi Party , AAP Punjab , Bhagwant Mann , Harchand Singh Barsat , Prof Baljinder Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD