Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨ-ਅੰਦੋਲਨ 'ਚ ਔਰਤਾਂ ਦੀ ਸ਼ਮੂਲੀਅਤ ਨੇ ਇਤਿਹਾਸ ਸਿਰਜਿਆ

Protest, Agitation, Demonstration, MSP, Farm Laws, Farmer Bills, Farmers Protest,Farmer Protest, #FarmerProtest

Web Admin

Web Admin

5 Dariya News

ਦਿੱਲੀ , 26 Jul 2021

Last updated on: Jul 26, 2021, 00:00 IST

ਸੰਯੁਕਤ ਕਿਸਾਨ ਮੋਰਚੇ ਵੱਲੋਂ ਜੰਤਰ-ਮੰਤਰ 'ਤੇ ਆਯੋਜਿਤ ਔਰਤ ਕਿਸਾਨ-ਸੰਸਦ 'ਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਔਰਤਾਂ ਆਗੂਆਂ ਨੇ ਇਤਿਹਾਸ ਸਿਰਜ ਦਿੱਤਾ ਹੈ। ਸਿੰਘੂ-ਬਾਰਡਰ ਤੋਂ ਜਥਿਆਂ ਨੂੰ ਰਵਾਨਾ ਕਰਦਿਆਂ ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਔਰਤ ਆਗੂਆਂ ਐਡਵੋਕੇਟ ਬਲਬੀਰ ਕੌਰ, ਮਨਜੀਤ ਕੌਰ, ਜਸਵੀਰ ਕੌਰ ਮਹਿਲ ਕਲਾਂ, ਪਰਵਿੰਦਰ ਕੌਰ, ਰਣਜੀਤ ਕੌਰ ਫਿਰੋਜ਼ਪੁਰ ਨੇ ਕਿਹਾ ਕਿ ਉਹਨਾਂ ਕਿਹਾ ਕਿ ਔਰਤਾਂ ਦੇ ਇਕੱਠਾਂ ਨੇ ਸਾਬਿਤ ਕਰ ਦਿੱਤਾ ਕਿ ਉਹ ਕਿਸੇ ਵੀ ਤਰ੍ਹਾਂ ਮਾਨਸਿਕ ਅਤੇ ਸਰੀਰਕ ਲੜਾਈਆਂ ਵਿਚ ਪਿੱਛੇ ਰਹਿਣ ਵਾਲੀਆਂ ਨਹੀਂ, ਬਲਕਿ ਬਰਾਬਰ ਦੀ ਹੈਸੀਅਤ ਵਿਚ ਸ਼ਾਮਿਲ ਹੁੰਦੀਆਂ ਹਨ। ਉਹ ਆਪਣੀ ਜਗ੍ਹਾ ਹਾਸਿਲ ਕਰਨ ਲਈ ਜਾਗਰੂਕ ਵੀ ਹਨ ਅਤੇ ਸਟੇਜਾਂ ਤੋਂ ਵਿਚਾਰਧਾਰਕ ਤੇ ਜਥੇਬੰਦਕ ਜਵਾਬ ਦੇਣ ਦੇ ਸਮਰੱਥ ਵੀ। ਇਨ੍ਹਾਂ ਵੱਡੀਆਂ ਸਟੇਜਾਂ ਤੋਂ ਔਰਤਾਂ ਦੇ ਬੋਲਣ ਅਤੇ ਉਨ੍ਹਾਂ ਨੂੰ ਸੁਣਨ ਦੀ ਰਵਾਇਤ ਭਵਿੱਖ ਵਿਚ ਅੰਦੋਲਨਾਂ ਦੀ ਮਜ਼ਬੂਤੀ ਅਤੇ ਔਰਤਾਂ ਨੂੰ ਸੰਘਰਸ਼ਾਂ ਵਿਚ ਹੋਰ ਸਰਗਰਮ ਥਾਂ ਦੇਣ ਦਾ ਆਧਾਰ ਬਣੇਗੀ। ਔਰਤਾਂ ਨੇ ਆਪਣੇ ਨਾਲ ਹੋਣ ਵਾਲੇ ਸਮਾਜਿਕ ਵਿਤਕਰਿਆਂ ਨੂੰ ਵੀ ਉਭਾਰਿਆ ਹੈ ਅਤੇ ਅੰਦੋਲਨਾਂ ਰਾਹੀਂ ਹਰ ਤਰ੍ਹਾਂ ਦੀ ਬੇਇਨਸਾਫ਼ੀ ਖ਼ਿਲਾਫ਼ ਲੜਨ ਦੀ ਦ੍ਰਿੜ੍ਹਤਾ ਦਾ ਪ੍ਰਗਟਾਵਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਲੰਮੇਰੇ ਪੰਧਾਂ ਦੇ ਔਖੇ ਰਸਤਿਆਂ ਨੂੰ ਸਫਲਤਾ ਪੂਰਵਕ ਪਾਰ ਕਰਨ ਲਈ ਔਰਤਾਂ ਨੇ ਕਮਰਕੱਸ ਲਈ ਹੈ। ਇਸ ਦੀ ਮਿਸਾਲ ਪੰਜਾਬ ਵਿਚੋਂ ਦਿੱਲੀ ਵੱਲ ਆ ਜਾ ਰਹੇ ਜਥਿਆਂ ਵਿਚ ਔਰਤਾਂ ਦੀ ਸ਼ਮੂਲੀਅਤ ਤੋਂ ਮਿਲ ਜਾਂਦੀ ਹੈ। ਮੋਰਚਾ ਲੰਮਾ ਚੱਲਦਾ ਵੇਖਦਿਆਂ ਬੀਬੀਆਂ ਨੇ ਪਿੰਡਾਂ 'ਚ ਇਕਾਈ ਬਣਾ ਅਹਿਦ ਕਰ ਲਿਆ ਹੈ ਕਿ ਉਹ ਵੱਡੀ ਜ਼ਿੰਮੇਵਾਰੀ ਸੰਭਾਲਣਗੀਆਂ।

ਔਰਤ-ਆਗੂਆਂ ਨੇ ਕਿਹਾ ਕਿ ਖੇਤੀ ਸਬੰਧੀ ਇਨ੍ਹਾਂ ਕਾਨੂੰਨਾਂ ਅਤੇ ਪਿਛੋਂ ਬਣੇ ਹਾਲਾਤਾਂ ਜਿਸ ’ਚ ਵਿਸ਼ੇਸ਼ ਕਰਕੇ ਮਹਿੰਗਾਈ, ਰੋਜ਼ਗਾਰ ਵਿਹੂਣਤਾ ਅਤੇ ਸਰਕਾਰੀ ਜਬਰ ਆਦਿ ਹਨ, ਦਾ ਸਭ ਤੋਂ ਵੱਡਾ ਪ੍ਰਭਾਵ ਔਰਤਾਂ ਉੱਤੇ ਹੀ ਪੈ ਰਿਹਾ ਹੈ ਅਤੇ ਪਵੇਗਾ। ਕਿਸਾਨ ਔਰਤਾਂ ਹੀ ਨਹੀਂ ਮਜ਼ਦੂਰ ਔਰਤਾਂ ਵੀ ਜਿਹਨਾਂ ਨੂੰ ਸਸਤੇ ਅਨਾਜ ਦੇਣ ਦੀ ਸਮਾਜੀ ਸਕੀਮ ਤੋਂ ਵਾਂਝਾ ਕੀਤਾ ਜਾ ਰਿਹਾ ਹੈ, ਇਸ ਤੋਂ ਵੀ ਮੰਦਹਾਲੀ ਵਾਲੀ ਹਾਲਤਾਂ ਵਿੱਚ ਵਧਣਗੀਆਂ।ਖੇਤੀ ਕਾਨੂੰਨਾਂ ਦਾ ਇਹ ਹਮਲਾ ਸਾਡੇ ਖੇਤੀ ਸੰਕਟ ਨੂੰ ਹੋਰ ਡੂੰਘਾ ਤੇ ਤਿੱਖਾ ਕਰਨ ਜਾ ਰਿਹਾ ਹੈ। ਇਹ ਸੰਕਟ ਸਾਡੇ ਲਈ ਘਾਟੇਵੰਦਾ ਧੰਦਾ ਬਣੀ ਹੋਈ ਖੇਤੀ ਦਾ ਸੰਕਟ ਹੈ। ਇਸ ਸੰਕਟ ਦੀ ਸਭ ਤੋਂ ਵੱਧ ਮਾਰ ਗਰੀਬ ਕਿਸਾਨਾਂ ਤੇ ਖੇਤ ਮਜ਼ਦੂਰਾਂ ’ਤੇ ਪੈ ਰਹੀ ਹੈ। ਇਹਨਾਂ ਤਬਕਿਆਂ ਦੀਆਂ ਔਰਤਾਂ ਇਸ ਸੰਕਟ ਦੀ ਸਭ ਤੋਂ ਤਿੱਖੀ ਮਾਰ ਦਾ ਸ਼ਿਕਾਰ ਹਨ। ਪਹਿਲਾਂ ਹੀ ਸਮਾਜਿਕ ਪੌੜੀ ਦੇ ਸਭ ਤੋ ਹੇਠਲਿਆਂ ਡੰਡਿਆਂ ‘ਤੇ ਬੈਠੀਆਂ ਔਰਤਾਂ, ਇਸ ਸੰਕਟ ਤੋਂ ਉਪਜੀਆਂ ਘਰਾਂ ਦੀਆਂ ਤੰਗੀਆਂ ਤਰੁੱਸ਼ੀਆਂ ਨੂੰ ਸਭ ਤੋਂ ਜਿਆਦਾ ਹੰਢਾਉਂਦੀਆਂ ਹਨ। ਇਹਨਾਂ ਤੰਗੀਆਂ ਦਾ ਸਭ ਤੋਂ ਜਿਆਦਾ ਬੋਝ ਚੁੱਕਦੀਆਂ ਹਨ। ਕਰਜਿਆਂ ਦਾ ਭਾਰ ਨਾਂ ਸਹਾਰਦੇ ਹੋਏ ਖੁਦਕੁਸੀਆਂ ਕਰ ਗਏ ਪਤੀਆਂ-ਪੁੱਤਾਂ ਦੀਆਂ ਲਾਸ਼ਾਂ ਨੂੰ ਮੋਢਾ ਦੇ ਕੇ, ਸਾਰੀ ਉਮਰ ਕਬੀਲਦਾਰੀ ਦਾ ਭਾਰ ਢੋਹਦੀਆਂ ਹਨ। ਸਖਤ ਘਾਲਣਾ ਨਾਲ ਬੱਚੇ ਪਾਲਦੀਆਂ ਹਨ, ਹਰ ਤਰ੍ਹਾਂ ਦੇ ਦਰਦ ਸਹਾਰਦੀਆਂ ਹਨ, ਬਿਨਾਂ ਨਸ਼ਿਆਂ ਦਾ ਆਸਰਾ ਲਏ ਸਹਾਰਦੀਆਂ ਹਨ। ਸਾਡੇ ਸੰਘਰਸ਼ ਦਾ ਇਹ ਇਕ ਤਾਕਤਵਰ ਪਹਿਲੂ ਹੈ ਕਿ ਖੇਤੀ ਕਾਨੂੰਨਾਂ ਦੇ ਇਸ ਕਾਰਪੋਰੇਟੀ ਹੱਲੇ ਨੂੰ ਕਿਸਾਨ ਔਰਤਾਂ ਨੇ ਵੀ ਪਛਾਣਿਆਂ ਹੈ। ਇਸਨੂੰ ਖੇਤੀ ਕਿੱਤੇ ਦੀ ਤਬਾਹੀ ਦੇ ਵਰੰਟਾਂ ਵਜੋਂ ਲਿਆ ਹੈ। ਮਰਦਾਂ ਦੇ ਬਰਾਬਰ ਹੋ ਕੇ ਸੰਘਰਸ਼ਾਂ ’ਚ ਕੁੱਦੀਆਂ ਹਨ। ਕਿਸਾਨ ਸੰਘਰਸ਼ ਦੀ ਸਭ ਤੋਂ ਜਾਨ ਦਾਰ ਤੇ ਨਿਭਣਹਾਰ ਸਕਤੀ ਬਣੀਆਂ ਹਨ। ਸਬਰ, ਤਹੱਮਲ, ਸੰਘਰਸ਼-ਨਿਹਚਾ ਤੇ ਕੁਰਬਾਨੀ ਦੇ ਅਥਾਹ ਮਾਦੇ ਵਰਗੇ ਗੁਣਾਂ ਸਦਕਾ ਕਿਸਾਨ ਸੰਘਰਸ਼ ਦੀ ਤਾਕਤ ਬਣਕੇ ਉੱਭਰੀਆਂ ਹਨ। 

 

Tags: Protest , Agitation , Demonstration , MSP , Farm Laws , Farmer Bills , Farmers Protest , Farmer Protest , #FarmerProtest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD