Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਭਾਈ ਰਣਧੀਰ ਸਿੰਘ ਨਗਰ ਵਿਖੇ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਦਾ ਰੱਖਿਆ ਨੀਂਹ ਪੱਥਰ

700 ਵਰਗ ਗਜ ਹੋਮ 'ਤੇ 50 ਲੱਖ ਰੁਪਏ ਦੀ ਆਵੇਗੀ ਲਾਗਤ - ਆਸ਼ੂ਼

Bharat Bhushan Ashu, Congress, Punjab Congress, Government of Punjab, Punjab Government, Punjab, Ludhiana, Punjab Pradesh Congress Committee

Web Admin

Web Admin

5 Dariya News

ਲੁਧਿਆਣਾ , 26 Jul 2021

Last updated on: Jul 26, 2021, 00:00 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਸ਼ਹਿਰ ਦੇ ਭਾਈ ਰਣਧੀਰ ਸਿੰਘ ਨਗਰ ਦੇ ਬਲਾਕ-ਡੀ ਖੇਤਰ ਵਿਖੇ 700 ਵਰਗ ਗਜ਼ ਜ਼ਮੀਨ 'ਤੇ ਅਤੇ 50 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਦਾ ਨੀਂਹ ਪੱਥਰ ਰੱਖਿਆ। ਇਹ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਨਵੀਂ ਵਿਕਸਤ ਲਈਅਰ ਵੈਲੀ ਦੇ ਬਿਲਕੁੱਲ ਨੇੜੇ ਉਸਾਰਿਆ ਜਾਵੇਗਾ।ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਸ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਵਿਚ ਬਜ਼ੁਰਗ ਲੋਕਾਂ ਲਈ ਹਰ ਕਿਸਮ ਦੀਆਂ ਕਲਾ ਸਹੂਲਤਾਂ ਹੋਣਗੀਆਂ ਤਾਂ ਜੋ ਉਹ ਆਪਣਾ ਕੀਮਤੀ ਸਮਾਂ ਇੱਥੇ ਬਿਤਾ ਸਕਣ। ਉਨ੍ਹਾਂ ਕਿਹਾ ਕਿ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ, ਉਸਾਰੀ ਦਾ ਕੰਮ ਭਲਕੇ ਤੋਂ ਸ਼ੁਰੂ ਹੋ ਜਾਵੇਗਾ।ਉਨ੍ਹਾਂ ਕਿਹਾ ਕਿ ਕੁੱਲ 700 ਵਰਗ ਗਜ਼ ਜ਼ਮੀਨ ਵਿਚੋਂ 500 ਵਰਗ ਗਜ਼ ਵਿੱਚ ਇਕ ਲਾਇਬ੍ਰੇਰੀ, ਹਾਲ, ਰਸੋਈ, ਪਖਾਨੇ ਆਦਿ ਦਾ ਨਿਰਮਾਣ ਹੋਵੇਗਾ, ਜਦੋਂਕਿ ਬਾਕੀ ਰਕਬੇ ਵਿਚ ਹਰੇ ਭਰੇ ਲਾਨ ਅਤੇ ਬੈਠਣ ਦੀ ਸਹੂਲਤ ਹੋਵੇਗੀ.ਸ੍ਰੀ ਆਸ਼ੂ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਸੀ, ਪਰ ਕੋਵਿਡ-19 ਮਹਾਂਮਾਰੀ ਕਾਰਨ ਦੇਰੀ ਹੋਈ ਹੈ। ਉਨ੍ਹਾਂ ਹੁਣ ਭਰੋਸਾ ਦਿਵਾਇਆ ਕਿ ਵਰਕ ਆਰਡਰ ਪਹਿਲਾਂ ਹੀ ਜਾਰੀ ਹੋ ਚੁੱਕੇ ਹਨ, ਨਗਰ ਸੁਧਾਰ ਟਰੱਸਟ ਲੁਧਿਆਣਾ ਅਗਲੇ ਕੁਝ ਮਹੀਨਿਆਂ ਵਿੱਚ ਇਸ ਕੰਮ ਨੂੰ ਪੂਰਾ ਕਰ ਦੇਵੇਗਾ।ਇਸ ਮੌਕੇ ਉਨ੍ਹਾਂ ਇਹ ਭਰੋਸਾ ਵੀ ਦਿੱਤਾ ਕਿ ਆਧੁਨਿਕ ਫਰਨੀਚਰ ਦੇ ਨਾਲ ਹੋਰ ਅਜਿਹੀਆਂ ਸਹੂਲਤਾਂ ਵੀ ਸੀਨੀਅਰ ਸਿਟੀਜ਼ਨਜ਼ ਨੂੰ ਵੱਖਰੇ ਤੌਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਭਰੋਸਾ ਦਿੱਤਾ ਕਿ ਜੇ ਬਜ਼ੁਰਗ ਨਾਗਰਿਕ ਚਾਹੁੰਦੇ ਹਨ ਕਿ ਅਤਿ ਆਧੁਨਿਕ ਸੀਨੀਅਰ ਸਿਟੀਜ਼ਨ ਹੋਮ ਦੇ ਅੰਦਰ ਇੱਕ ਮੈਡੀਕਲ ਡਿਸਪੈਂਸਰੀ ਵੀ ਸਥਾਪਤ ਕੀਤੀ ਜਾਵੇ ਤਾਂ ਇਹ ਮੰਗ ਵੀ ਪਹਿਲ ਦੇ ਅਧਾਰ 'ਤੇ ਪੂਰੀ ਕੀਤੀ ਜਾਵੇਗੀ।ਇਸ ਮੌਕੇ ਹਾਜ਼ਰ ਪ੍ਰਮੁੱਖ ਸਖਸ਼ੀਅਤਾਂ ਵਿੱਚ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਐਸ.ਪੀ. ਕਰਕਰਾ, ਨਿਗਮ ਕੌਸਲਰ ਸ.ਹਰੀ ਸਿੰਘ ਬਰਾੜ, ਸ੍ਰੀ ਸੰਨੀ ਭੱਲਾ, ਸੀਨੀਅਰ ਕਾਂਗਰਸੀ ਆਗੂ ਸ.ਬਲਜਿੰਦਰ ਸਿੰਘ ਸੰਧੂ, ਇੰਦਰਜੀਤ ਸਿੰਘ ਇੰਦੀ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Punjab Pradesh Congress Committee

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD