Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ : ਬਲਬੀਰ ਸਿੰਘ ਸਿੱਧੂ

ਪਹਿਲੀ ਤੇ ਦੂਜੀ ਕੋਵਿਡ ਲਹਿਰ ਦੇ ਮੁਕਾਬਲੇ 25 ਫੀਸਦੀ ਵਧੇਰੇ ਮਰੀਜ਼ਾਂ ਨੂੰ ਸੰਭਾਲਣ ਦੇ ਸਮਰੱਥ ਹੈ ਵਿਭਾਗ

Balbir Singh Sidhu, Health and Family Welfare Minister, Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer, Astra Zeneca,  Remdesivir, Covifor

Web Admin

Web Admin

5 Dariya News

ਮੋਗਾ , 26 Jul 2021

Last updated on: Jul 26, 2021, 00:00 IST

ਬੀਤੇ ਦਿਨੀਂ ਮੋਗਾ - ਕੋਟ ਇਸੇ ਖਾਂ ਸੜਕ ਉੱਤੇ ਹੋਏ ਹਾਦਸੇ ਵਿੱਚ ਜਖਮੀ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਣ ਲਈ ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਅੱਜ ਵਿਸ਼ੇਸ਼ ਤੌਰ ਉੱਤੇ ਮੋਗਾ ਦੇ ਸਿਵਲ ਹਸਪਤਾਲ ਵਿਖੇ ਪਹੁੰਚੇ। ਇਸ ਮੌਕੇ ਉਹਨਾਂ ਨਾਲ ਡਾਕਟਰ ਹਰਜੋਤ ਕਮਲ, ਸ੍ਰ ਦਰਸ਼ਨ ਸਿੰਘ ਬਰਾੜ, ਸ੍ਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸ੍ਰ ਕੁਲਬੀਰ ਸਿੰਘ ਜੀਰਾ (ਸਾਰੇ ਵਿਧਾਇਕ), ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ, ਸਾਬਕਾ ਵਿਧਾਇਕ ਸ੍ਰੀ ਵਿਜੈ ਸਾਥੀ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਸ੍ਰੀ ਹਰਕੇਸ਼ ਚੰਦ ਸਰਮਾ ਰਾਜਸੀ ਸਕੱਤਰ ਸਿਹਤ ਮੰਤਰੀ ਪੰਜਾਬ, ਅਤੇ ਹੋਰ ਕਈ ਪ੍ਰਮੁੱਖ ਸਖਸ਼ੀਅਤਾਂ ਹਾਜਰ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਸਿੱਧੂ ਨੇ ਦੱਸਿਆ ਕਿ ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ ਹੈ। ਸਿਹਤ ਵਿਭਾਗ ਨੇ ਪਿਛਲੇ ਸਮੇਂ ਦੌਰਾਨ ਇਸ ਦਿਸਾ ਵਿੱਚ ਕਾਫੀ ਮਿਹਨਤ ਕੀਤੀ ਹੈ। ਅੱਜ ਵਿਭਾਗ ਪਹਿਲੀ ਅਤੇ ਦੂਜੀ ਲਹਿਰ ਦੇ ਮੁਕਾਬਲੇ 25 ਫੀਸਦੀ ਵਧੇਰੇ ਮਰੀਜ਼ਾਂ ਨੂੰ ਸੰਭਾਲਣ ਦੇ ਸਮਰੱਥ ਹੋ ਗਿਆ ਹੈ। ਸਰਕਾਰੀ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਗਿਣਤੀ ਹੋਰ ਵਧਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਸੂਬੇ ਵਿੱਚ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਲਈ 78 ਪੀ ਐੱਸ ਏ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਆਕਸੀਜਨ ਟੈਂਕਰਾਂ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ।ਰੀਜਾਂ ਨਾਲ ਗੱਲਬਾਤ ਕਰਦਿਆਂ ਸ੍ਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜ੍ਹੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜੀ ਹੈ। ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਮਿ੍ਰਤਕਾਂ ਦੇ ਪਰਿਵਾਰਾਂ ਨੂੰ 5-5 ਲੱਖ, ਜਖਮੀਆਂ ਨੂੰ 50-50 ਹਜਾਰ ਅਤੇ ਮੁਫਤ ਇਲਾਜ ਕਰਾਇਆ ਜਾਵੇਗਾ। ਇਸ ਹਾਦਸੇ ਵਿਚ ਜਾਨ ਗਵਾਉਣ ਵਾਲੇ ਲੋਕਾਂ ਬਾਰੇ ਉਹਨਾਂ ਕਿਹਾ ਕਿ ਇਹ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਇਸ ਦੁੱਖ ਵਿੱਚ ਪਰਿਵਾਰਾਂ ਨੂੰ ਢਾਰਸ ਦੇਣ ਲਈ ਉਹ ਹਮੇਸ਼ਾਂ ਨਾਲ ਖੜ੍ਹੇ ਹਨ। ਇਸ ਮੌਕੇ ਉਹਨਾਂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਜੇਰੇ ਇਲਾਜ ਮਰੀਜ਼ਾਂ ਨੂੰ ਜਲਦ ਠੀਕ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ।       

 

Tags: Balbir Singh Sidhu , Health and Family Welfare Minister , Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD