Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਬਲਬੀਰ ਸਿੱਧੂ ਵੱਲੋਂ ਗੋਨਿਆਣਾ ਵਿਖੇ 5.25 ਕਰੋੜ ਰੁਪਏ ਦੀ ਲਾਗਤ ਵਾਲੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ

Balbir Singh Sidhu, Health and Family Welfare Minister, Punjab, Punjab Pradesh Congress Committee, Congress, Bathinda

Web Admin

Web Admin

5 Dariya News

ਬਠਿੰਡਾ , 26 Jul 2021

Last updated on: Jul 26, 2021, 00:00 IST

ਸਿਹਤ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਬਠਿੰਡਾ ਦੇ ਗੋਨਿਆਣਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਦੱਸਿਆ ਕਿ 5.25 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ 20 ਬੈੱਡਾਂ ਵਾਲਾ ਜੱਚਾ ਬੱਚਾ ਹਸਪਤਾਲ ਸਥਾਪਤ ਕੀਤਾ ਗਿਆ ਹੈ ਜੋ ਕਿ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਗੋਨਿਆਣਾ ਵਿੱਚ ਸਥਾਪਤ ਕੀਤਾ ਗਿਆ ‘ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ’ ਮਾਵਾਂ ਅਤੇ ਉਨ੍ਹਾਂ ਦੇ ਨਵਜੰਮੇ ਬੱਚਿਆਂ ਲਈ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਅਹਿਮ ਸਾਬਤ ਹੋਵੇਗਾ। ਇਹ ਸਰਕਾਰੀ ਸਿਹਤ ਸਹੂਲਤਾਂ ਵਿੱਚ ਨਵਜੰਮੇ ਬੱਚਿਆਂ ਦੀ ਦੇਖਭਾਲ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਹੋਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਪਹਿਲ ਦੇ ਅਧਾਰ ’ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ ਅਤੇ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਠੋਸ ਫੈਸਲੇ ਲਏ ਗਏ ਹਨ।ਸ. ਸਿੱਧੂ ਨੇ ਅੱਗੇ ਦੱਸਿਆ ਕਿ ਕੋਵਿਡ-19 ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੇ ਕੋਰੋਨਾ ਯੋਧੇ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਆਕਸੀਜਨ ਦੀ ਘਾਟ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 75 ਪੀਐਸਏ ਆਕਸੀਜਨ ਪਲਾਂਟ ਸਥਾਪਤ ਕੀਤੇ ਗਏ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਦੌਰਾਨ ਸਿਹਤ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਦੀਆਂ 11,500 ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ ਅਤੇ ਜਲਦ ਹੀ 4000 ਨਰਸਾਂ ਅਤੇ ਹੋਰ ਸਟਾਫ਼ ਦੀ ਭਰਤੀ ਕੀਤੀ ਜਾਵੇਗੀ ਜਿਸ ਸਬੰਧੀ ਭਰਤੀ ਪ੍ਰਕਿਰਿਆ ਅਧੀਨ ਹੈ।ਗੋਨਿਆਣਾ ਨਿਵਾਸੀਆਂ ਨੂੰ ਮੈਡੀਕਲ ਸਟਾਫ਼ ਦੀ ਮੰਗ ਬਾਰੇ ਭਰੋਸਾ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਗੋਨਿਆਣਾ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਨੂੰ ਪਹਿਲ ਦੇ ਅਧਾਰ ’ਤੇ ਜਲਦ ਹੱਲ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਥਾਪਤ ਕੀਤੇ ਜਾ ਰਹੇ 37 ਜੱਚਾ ਬੱਚਾ ਸਿਹਤ ਸੰਭਾਲ ਹਸਪਤਾਲਾਂ (ਐਮਸੀਐਚ) ਦਾ ਨਾਂ ਮਾਈ ਦੌਲਤਾਂ, ਜਿਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਹਨਾਂ ਦੇ ਜਨਮ ਸਮੇਂ ਦੇਖਭਾਲ ਕੀਤੀ ਸੀ, ਦੇ ਨਾਂ 'ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ।ਇਸ ਮੌਕੇ ਵਿਧਾਨ ਸਭਾ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ, ਸਾਬਕਾ ਵਿਧਾਇਕ ਡਾ. ਗੁਰਜੰਟ ਸਿੰਘ ਕੁਤੀਵਾਲ, ਡਾਇਰੈਕਟਰ ਪਰਿਵਾਰ ਭਲਾਈ ਆਦੇਸ਼ ਕੰਗ, ਡਾ. ਕਰਨਬੀਰ ਸਿੰਘ ਢਿੱਲੋਂ, ਸਿਵਲ ਸਰਜਨ ਤੇਜਵੰਤ ਸਿੰਘ ਢਿੱਲੋਂ, ਨਗਰ ਕੌਂਸਲ ਦੇ ਪ੍ਰਧਾਨ ਮਨਮੋਹਨ ਢੀਂਗਰਾਂ, ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ, ਮਨਦੀਪ ਸਿੰਘ ਮੱਕੜ, ਸਮੂਹ ਐਮ.ਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD