Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਜਾਬ ਦੀ ਸਿਰਫ਼ 5.35 ਫ਼ੀਸਦ ਦੀ ਆਬਾਦੀ ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਲੱਗੀਆਂ, ਕੇਂਦਰ ਨੂੰ ਸਪਲਾਈ ਵਧਾਉਣ ਦੀ ਲੋੜ : ਬਲਬੀਰ ਸਿੰਘ ਸਿੱਧੂ

ਸੀਰੋ ਸਰਵੇਖਣ ਅਨੁਸਾਰ ਪੰਜਾਬ ਦੀ 63.15 ਆਬਾਦੀ ਵਿੱਚ ਕੋਵਿਡ ਐਂਟੀਬਾਡੀਜ਼ ਪਾਈਆਂ ਗਈਆਂ

Balbir Singh Sidhu, Health and Family Welfare Minister, Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer, Astra Zeneca, Remdesivir, Covifor

Web Admin

Web Admin

5 Dariya News

ਚੰਡੀਗੜ੍ਹ , 26 Jul 2021

Last updated on: Jul 26, 2021, 00:00 IST

ਨੇੜਲੇ ਭਵਿੱਖ ਵਿੱਚ ਕੋਰੋਨਾ ਵਾਇਰਸ ਦੇ ਸੰਭਾਵੀ ਕੇਸਾਂ ਵਿੱਚ ਹੋਣ ਵਾਲੇ ਵਾਧੇ ਨੂੰ ਰੋਕਣ ਲਈ ਸੂਬਾ ਸਰਕਾਰ ਦੀ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਦੀ ਲੋੜ ਹੈ ਜਦਕਿ ਪੰਜਾਬ ਵਿੱਚ ਟੀਕੇ ਦੀਆਂ ਦੋਵੇਂ ਖੁਰਾਕਾਂ ਵਾਲੇ ਲੋਕਾਂ ਦਾ ਅੰਕੜਾ ਸਿਰਫ 5.35 ਫ਼ੀਸਦ ਹੈ।ਅੱਜ ਇਥੇ ਪ੍ਰੈਸ ਬਿਆਨ ਰਾਹੀਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਵੱਲੋਂ 94,79,351 ਵਿਅਕਤੀਆਂ ਨੂੰ ਟੀਕਾ ਲਗਵਾਇਆ ਜਾ ਚੁੱਕਾ ਹੈ, ਜਿਨ੍ਹਾਂ ਵਿੱਚੋਂ 77,16,433 ਨੇ ਪਹਿਲੀ ਖੁਰਾਕ ਪ੍ਰਾਪਤ ਕੀਤੀ ਹੈ ਅਤੇ 17,62,918 ਨੇ ਦੋਵੇਂ ਖੁਰਾਕਾਂ ਨਾਲ ਟੀਕਾਕਰਨ ਪੂਰਾ ਕਰ ਲਿਆ ਹੈ।ਸ. ਸਿੱਧੂ ਨੇ ਦੱਸਿਆ ਕਿ ਪੰਜਾਬ ਨੂੰ ਕੋਵਿਡ-19 ਟੀਕੇ ਦੀ ਘੱਟ ਸਪਲਾਈ ਮਿਲ ਰਹੀ ਹੈ ਅਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਕਈ ਵਾਰ ਟੀਕੇ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਸੂਬਾ ਸਰਕਾਰ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਾ ਕੇ ਆਪਣੀ ਆਬਾਦੀ ਦੀ ਰਾਖੀ ਕਰ ਸਕੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਵਿੱਚ ਟੀਕੇ ਦੀਆਂ ਦੋਵੇਂ ਖੁਰਾਕਾਂ ਵਾਲੇ ਲੋਕਾਂ ਦਾ ਅੰਕੜਾ ਸਿਰਫ 5.35 ਫ਼ੀਸਦ ਹੈ। ਇਸ ਲਈ ਸਿਹਤ ਬੁਨਿਆਦੀ ਢਾਂਚੇ ਤੋਂ ਇਲਾਵਾ ਕੋਵਿਡ-19 ਦੀ ਤੀਜੀ ਲਹਿਰ ਤੋਂ ਬਚਣ ਲਈ, ਕੇਂਦਰ ਸਰਕਾਰ ਨੂੰ ਟੀਕੇ ਦੀ ਸਪਲਾਈ ਵਧਾਉਣ ਦੀ ਲੋੜ ਹੈ ਤਾਂ ਜੋ ਪੂਰੀ ਆਬਾਦੀ ਨੂੰ ਕਵਰ ਕੀਤਾ ਜਾ ਸਕੇ।ਉਹਨਾਂ ਅੱਗੇ ਕਿਹਾ ਕਿ ਕੋਵਿਡ-19 ਦੀ ਤੀਜੀ ਲਹਿਰ ਦਾ ਡਰ ਵਧਦਾ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਹਿਲਾਂ ਹੀ ਵੱਡੀ ਗਿਣਤੀ ਮਾਮਲਿਆਂ ਨਾਲ ਨਜਿੱਠਣ ਲਈ ਤਿਆਰ ਹੈ ਜਦਕਿ ਦੂਜੀ ਲਹਿਰ ‘ਚ ਹੋਣ ਵਾਲੇ ਸੰਕਰਮਣਾਂ ਨਾਲੋਂ ਵੱਧ ਗੰਭੀਰ ਹੋ ਸਕਦੇ ਹਨ। ਇਹਨਾਂ ਸੰਭਾਵੀ ਕੇਸਾਂ ਦੀ ਸੰਭਾਲ ਕਰਨ ਲਈ, ਥੋੜੇ ਸਮੇਂ ਵਿੱਚ ਬੁਨਿਆਦੀ ਢਾਂਚੇ ਦੀ ਸਮਰੱਥਾ ਵਧਾਉਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ ਜਿਸ ਵਿੱਚ 9000 ਆਕਸੀਜਨ ਕੰਸਨਟਰੇਟਰਜ਼, 75 ਪੀ.ਐੱਸ.ਏ. ਆਕਸੀਜਨ ਜਨਰੇਸ਼ਨ ਪਲਾਂਟ ਸ਼ਾਮਲ ਹਨ।ਆਈ.ਸੀ.ਐਮ.ਆਰ. ਵੱਲੋਂ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ ਕਰਵਾਏ ਚੌਥੇ ਸੀਰੋ ਸਰਵੇ ਬਾਰੇ ਟਿੱਪਣੀ ਕਰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਸਰਵੇਖਣ ਦੇ ਨਤੀਜਿਆਂ ਅਨੁਸਾਰ 63.15 ਪ੍ਰਤੀਸ਼ਤ ਅਬਾਦੀ ਵਿੱਚ ਕੋਵਿਡ ਐਂਟੀਬਾਡੀਜ਼ ਬਣ ਗਈਆਂ ਹਨ ਅਤੇ ਸਿਹਤ ਕਰਮਚਾਰੀਆਂ ਵਿੱਚ  83.25 ਪ੍ਰਤੀਸ਼ਤ ਐਂਟੀਬਾਡੀਜ਼ ਹਨ। ਇਨ੍ਹਾਂ ਚਾਰ ਜ਼ਿਲ੍ਹਿਆਂ ਵਿੱਚੋਂ, ਆਮ ਜਨਸੰਖਿਆ ਵਿਚ ਲੁਧਿਆਣਾ 71 ਫ਼ੀਸਦ ਨਾਲ ਸਭ ਤੋਂ ਅੱਗੇ ਹੈ।ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਸਰਵੇਖਣ ਦੇ ਨਤੀਜਿਆਂ ਅਨੁਸਾਰ ਲੋਕਾਂ ਵਿਚ ਕੋਵਿਡ ਐਂਟੀਬਾਡੀਜ਼ ਦੀ ਮੌਜੂਦਗੀ ਦਾ ਸੰਕੇਤ ਮਿਲਿਆ ਹੈ ਜਿਸਦਾ ਅਰਥ ਹੈ ਕਿ ਪੰਜਾਬ ਵਿਚ ਦਰਜ ਕੀਤੇ ਅੰਕੜਿਆਂ ਨਾਲੋਂ ਕੇਸ ਬਹੁਤ ਵੱਧ ਸਨ। ਪੰਜਾਬ ਦੀ ਆਬਾਦੀ ਵਿਚ ਕੋਵਿਡ ਦੇ ਪ੍ਰਸਾਰ ਦੀ ਸੰਭਾਵਨਾ ਨੂੰ ਵੇਖਦਿਆਂ ਉਹਨਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਜਦੋਂ ਤੱਕ ਸਾਰੀ ਆਬਾਦੀ ਦਾ ਦੋ ਖੁਰਾਕਾਂ ਨਾਲ ਟੀਕਾਕਰਨ ਨਹੀਂ ਹੋ ਜਾਂਦਾ।

 

Tags: Balbir Singh Sidhu , Health and Family Welfare Minister , Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD