Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕ ਮਸਲਿਆਂ ਦਾ ਸਮਾਂਬੱਧ ਹੱਲ ਬਣਾਇਆ ਜਾਵੇ ਯਕੀਨੀ : ਬਲਬੀਰ ਸਿੰਘ ਸਿੱਧੂ

ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ, ਉਸਾਰੂ ਮਸਲੇ ਉਠਾਉਣ ’ਤੇ ਜ਼ੋਰ

Balbir Singh Sidhu, Health and Family Welfare Minister, Punjab, Punjab Pradesh Congress Committee, Congress, Barnala

Web Admin

Web Admin

5 Dariya News

ਬਰਨਾਲਾ , 26 Jul 2021

Last updated on: Jul 26, 2021, 00:00 IST

ਲੋਕ ਮਸਲਿਆਂ ਦਾ ਹੱਲ ਸਰਕਾਰ ਦੀ ਪਹਿਲੀ ਤਰਜੀਹ ਹੈ। ਇਸ ਵਾਸਤੇ ਜਿੱਥੇ ਵੱਖ ਵੱਖ ਵਿਭਾਗ ਸੰਜੀਦਗੀ ਨਾਲ ਕੰਮ ਕਰਨ, ਉਥੇ ਮੈਂਬਰ ਵੀ ਉਸਾਰੂ ਮਸਲੇ ਉਭਾਰਨ ਤਾਂ ਜੋ ਪ੍ਰਮੁੱਖ ਵਿਕਾਸ ਕੰਮਾਂ ਨੂੰ ਪਹਿਲ ਦੇ ਆਧਾਰ ਉਤੇ ਸਿਰੇ ਚੜਾਇਆ ਜਾ ਸਕੇ।ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਅਤੇ ਚੇਅਰਮੈਨ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਵੱਲੋਂ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜ਼ਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਕੀਤਾ ਗਿਆ। ਇਸ ਮੌਕੇ ਉਨਾਂ ਜ਼ਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਵੱਲੋਂ ਉਠਾਏ ਗਏ ਲੋਕ ਮਸਲੇ ਸੁਣੇ ਅਤੇ ਸਬੰਧਤ ਮਸਲਿਆਂ ਤੇ ਬਕਾਇਆ ਕੰਮਾਂ ਦੇ ਸਮਾਂਬੱਧ ਨਿਬੇੜੇ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਸੀਨੀਅਰ ਆਗੂ ਸ. ਕੇਵਲ ਸਿੰਘ ਢਿੱਲੋਂ ਨੇ ਆਖਿਆ ਕਿ ਬਰਨਾਲਾ ਜ਼ਿਲੇ ਦੇ ਚਹੁੰਪੱਖੀ ਵਿਕਾਸ ਵਿਚ ਕੋਈ ਅੜਿੱਕਾ ਨਹੀਂ ਆਉਣ ਦਿੱਤਾ ਜਾਵੇਗਾ। ਉਨਾਂ ਆਖਿਆ ਕਿ ਬਰਨਾਲਾ ਲਈ ਮਨਜ਼ੂਰ ਸੁਪਰ ਸਪੈਸ਼ੈਲਿਟੀ ਹਸਪਤਾਲ ਲਈ ਅਗਲੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਐਸਐਸਪੀ ਸ੍ਰੀ ਸੰਦੀਪ ਗੋਇਲ ਵੀ ਹਾਜ਼ਰ ਰਹੇ।ਇਸ ਮੌਕੇ 9 ਪੁਰਾਣੀਆਂ ਅਤੇ 13 ਨਵੀਆਂ ਸ਼ਿਕਾਇਤਾਂ ਵਿਚਾਰੀਆਂ ਗਈਆਂ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਚੇਅਰਮੈਨ ਮੱਖਣ ਸ਼ਰਮਾ, ਸ੍ਰੀ ਜਤਿੰਦਰ ਜਿੰਮੀ, ਉਜਾਗਰ ਸਿੰਘ ਬੀਹਲਾ, ਗੁਰਦੀਪ ਦਾਸ ਬਾਵਾ, ਬਲਦੇਵ ਸਿੰਘ ਭੁੱਚਰ, ਜਸਮੇਲ ਸਿੰਘ, ਨਵਤੇਜ ਸਿੰਘ, ਚੰਦ ਸਿੰਘ ਚੋਪੜਾ, ਕੈਪਟਨ ਸਾਧੂ ਸਿੰਘ, ਰਾਜੂ ਪਾਸਟਰ, ਨਰਿੰਦਰ ਸ਼ਰਮਾ, ਗੁਰਮੀਤ ਸਿੰਘ, ਦਰਸ਼ਨ ਸਿੰਘ, ਗੁਰਕੀਮਤ ਸਿੰਘ ਸਿੱਧੂ, ਸੁਰੇਸ਼ ਡਿੰਪਲ, ਨਵਤੇਜ ਚੀਮਾ, ਖੁਸ਼ੀ ਮੁਹੰਮਦ, ਜਗਜੀਤ ਸਿੰਘ ਪਨੇਸਰ, ਵਿਜੈ ਕੁਮਾਰ ਭਦੌੜ, ਗੁਰਵਿੰਦਰ ਸਿੰਘ ਨੰਬਰਦਾਰ, ਮਲਕੀਤ ਕੌਰ ਸਹੋਤਾ, ਸੁਖਵਿੰਦਰ ਸਿੰਘ ਧਾਲੀਵਾਲ, ਮਹਿੰਦਲਰਪਾਲ ਸਿੰਘ, ਜਸਵੀਰ ਸਿੰਘ ਵੱਲੋਂ ਵੱਖ ਵੱਖ ਮਸਲੇ ਉਠਾਏ ਗਏ।ਇਸ ਮੌਕੇ ਖੁੱਡੀ ਰੋਡ ’ਤੇ ਬਣੇ ਫਲਾਈਓਵਰ ਦੇ ਰਸਤੇ ਸਬੰਧੀ, ਧਨੌਲਾ ਤੋਂ ਭੱਠਲਾਂ ਨੂੰ ਜਾਂਦੀ ਸੜਕ ’ਤੇ ਹਾਦਸੇ, ਜਨ ਔਸ਼ਧੀ ਕੇਂਦਰਾਂ ਅਤੇ ਪੰਘੂੜੇ ’ਚ ਬੱਚੀ ਦੀ ਮੌਤ, ਆਰਟੀਏ ਦਫਤਰ ਸਬੰਧੀ, ਿਕ ਸੜਕਾਂ ਨੂੰ ਚੌੜਾ ਕਰਵਾਉਣ, ਮਹਿਲ ਕਲਾਂ ਦੀ ਮੇਨ ਮਾਰਕੀਟ ਵਿਚ ਪਾਣੀ ਦੀ ਸਪਲਾਈ, ਬਰਨਾਲਾ-ਹੰਡਿਆਇਆ ਮੇਨ ਰੋਡ ਦੀਆਂ ਸਾਈਡਾਂ ’ਤੇ ਟਾਈਲਾਂ ਲਗਾਉਣ ਸਣੇ ਹੋਰ ਕੰਮਾਂ ’ਤੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਬਰਨਾਲਾ ’ਚ ਗਰੀਨ ਕਲੋਨੀ ਨੇੜੇ ਟਰੱਕਾਂ ਵਾਲੀ ਗਲੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਨਰਾਇਣ ਨਗਰ ਵਾਲੀ ਗਲੀ ਪੱਕੀ ਕਰਵਾ ਦਿੱਤੀ ਗਈ ਹੈ ਤੇ ਪੀਆਰਟੀਸੀ ਦਫਤਰ ਅੱਗੇ ਸੜਕ ਦਾ ਕੰਮ ਕਰਵਾ ਦਿੱਤਾ ਹੈ। ਪੰਘੂੜੇ ਵਿਚ ਨਵਜੰਮੀ ਬੱਚੀ ਦੀ ਮੌਤ ਦੇ ਮਾਮਲੇ ਵਿਚ ਸ੍ਰੀ ਬਲਬੀਰ ਸਿੰਘ ਸਿੱੱਧੂ ਵੱਲੋਂ ਡਿਪਟੀ ਕਮਿਸ਼ਨਰ ਨੂੰ ਜਾਂਚ ਕਰਵਾਉਣ ਲਈ ਆਖਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ. ਫੂਲਕਾ ਨੇ ਭਰੋਸਾ ਦਿਵਾਇਆ ਕਿ ਬਕਾਇਆ ਮਾਮਲੇ ਪਹਿਲ ਦੇ ਆਧਾਰ ’ਤੇ ਨਿਬੇੜੇ ਜਾਣਗੇ।ਇਸ ਮੌਕੇ ਇਸ ਮੌਕੇ ਵਿਧਾਇਕ ਪਿਰਮਲ ਸਿੰਘ ਖਾਲਸਾ, ਚੇਅਰਪਰਸਨ ਜ਼ਿਲਾ ਪ੍ਰੀਸ਼ਦ ਸਰਬਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਬੈਂਬੀ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸ੍ਰੀ ਦੇਵਦਰਸ਼ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਅਸ਼ੋਕ ਕੁਮਾਰ, ਸਿਵਲ ਸਰਜਨ ਜਸਬੀਰ ਸਿੰਘ ਔਲਖ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਸਿਹਤ ਮੰਤਰੀ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ ਤੇ ਰਾਈਜ਼ਿੰਗ ਪਾਈਪਲਾਈਨ ਦਾ ਉਦਘਾਟਨ

ਤਪਾ: ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੰਧੂ ਵੱਲੋਂ ਤਪਾ ਵਿਖੇ ਲਸਾੜਾ ਡਰੇਨ ’ਤੇ 1.62 ਕਰੋੜ ਰੁਪਏ ਦੀ ਲਾਗਤ ਵਾਲੀ ਰਾਈਜ਼ਿੰਗ ਪਾਈਪਲਾਈਨ (2100 ਮੀਟਰ) ਪ੍ਰਾਜੈਕਟ ਅਤੇ 8.20 ਕਰੋੜ ਦੀ ਲਾਗਤ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ (5 ਐਮਐਲਡੀ) ਦਾ ਉਦਘਾਟਨ ਕੀਤਾ ਗਿਆ। ਉਨਾਂ ਆਖਿਆ ਕਿ ਇਨਾਂ ਪ੍ਰਾਜੈਕਟਾਂ ਨਾਲ ਤਪਾ ਸ਼ਹਿਰ ਵਿਚ ਮੀਂਹ ਦੇ ਪਾਣੀ ਦੀ ਸਮੱਸਿਆ ਖਤਮ ਹੋਣ ਦੇ ਨਾਲ ਨਾਲ ਸੋਧੇ ਹੋਏ ਪਾਣੀ ਦੀ ਸੁਚੱਜੀ ਵਰਤੋਂ ਹੋ ਸਕੇਗੀ।  

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD