Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਵਜੋਤ ਸਿੰਘ ਸਿੱਧੂ ਦੇ ਸੂਬਾ ਕਾਂਗਰਸ ਪ੍ਰਧਾਨ ਬਣਨ ਤੇ ਦਿੱਤੀ ਵਧਾਈ

Navjot Singh Sidhu, Congress, Chandigarh, Punjab Congress

Web Admin

Web Admin

5 Dariya News

ਚੰਡੀਗੜ੍ਹ , 27 Jul 2021

Last updated on: Jul 27, 2021, 00:00 IST

ਸਥਾਨਕ ਸ਼ਹਿਰ ਦੇ ਸਾਬਕਾ ਸੂਬਾ ਸਕੱਤਰ ਤੇ ਟਕਸਾਲੀ ਕਾਗਰਸੀ ਰਾਕੇਸ਼ ਕਾਲੀਆਂ, ਐਸੀ ਵਿੰਗ ਦੇ ਸੂਬਾ ਜਨਰਲ ਸਕੱਤਰ ਰਾਜਪਾਲ ਬੇਗੜਾ ਤੇ ਸਾਬਕਾ ਸੂਬਾ ਸਕੱਤਰ ਰਣਜੀਤ ਸਿੰਘ ਨਗਲੀਆਂ ਨੇ ਬੀਤੇ ਕੱਲ ਚੰਡੀਗੜ੍ਹ ਦੇ ਸੈਕਟਰ 15 ਸਥਿਤ ਕਾਂਗਰਸ ਭਵਨ ਵਿੱਚ ਪਹੁੰਚਕੇ ਕਾਂਗਰਸ ਦੇ ਨਵਨਿਯੁਕਤ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮਿਲਕੇ ਉਨ੍ਹਾਂ ਦੇ ਸੂਬਾ ਪ੍ਰਧਾਨ ਬਣਨ ਤੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਇੱਕ ਫੁੱਲਾਂ ਦਾ ਗੁੱਲਦਸਤਾ ਭੇਂਟ ਕੀਤਾ । ਇਸ ਮੌਕੇ ਰਾਜਪਾਲ ਬੇਗੜਾ ਨੇ ਨਵਜੋਤ ਸਿੱਧੂ ਨੂੰ ਸਰੋਪਾਓ ਭੇਂਟ ਕੀਤਾ । ਇਸ ਮੌਕੇ ਉਨ੍ਹਾਂ ਨਾਲ ਸੂਬਾ ਕਾਂਗਰਸ ਦੇ ਸਾਬਕਾ ਬੁਲਾਰੇ ਗੁਰਬਿੰਦਰ ਸਿੰਘ ਬਾਲੀ ਵੀ ਉਨ੍ਹਾਂ ਨਾਲ ਹਾਜਰ ਸਨ । ਇਸ ਸਬੰਧੀ ਸਥਾਨਕ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਾਂਗਰਸੀ ਆਗੂਆਂ ਨੇ ਦੱਸਿਆ ਕਿ ਨਵਨਿਯੁਕਤ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਚਾਰ ਕਾਰਜਕਾਰੀ ਪ੍ਰਧਾਨਾਂ ਵੱਲੋਂ ਸੰਗਠਨ ਦੀ ਮੁੜ ਉਸਾਰੀ ਅਤੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਅਤੇ ਬੂਥ ਪੱਧਰ ਉੱਪਰ ਹੋਰ ਮਜ਼ਬੂਤ ਕਰਨ ਲਈ ਪੰਜਾਬ ਕਾਂਗਰਸ ਦੇ ਮੋਹਰੀ ਸੰਗਠਨਾਂ ਦੇ ਪ੍ਰਧਾਨਾਂ ਨੂੰ ਮਿਲਣ ਦਾ ਸਮਾਂ ਰਖਿਆ ਸੀ । ਸ. ਸਿੱਧੂ ਨੇ ਵੱਖ ਵੱਖ ਸਾਬਕਾ ਅਹੁਦੇਦਾਰਾਂ ਤੋਂ  ਉਹਨਾਂ ਦੇ ਕੰਮਕਾਜ ਅਤੇ ਉਹ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਿਸ ਤਰ੍ਹਾਂ ਅਹਿਮ ਭੂਮਿਕਾ ਨਿਭਾਅ ਸਕਦੇ ਹਨ, ਬਾਰੇ ਵਿਸਥਾਰ ਵਿਚ ਜਾਣਕਾਰੀ ਲਈ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਰੇ 35 ਵਿਭਾਗਾਂ ਅਤੇ ਸੈੱਲਾਂ ਦੇ ਪ੍ਰਧਾਨਾਂ ਤੋਂ ਉਨ੍ਹਾਂ ਦੀ ਵਰਤਮਾਨ ਸਥਿਤੀ, ਕੰਮਕਾਜ ਅਤੇ ਬੰਦ ਪਏ ਵਿਭਾਗਾਂ ਤੇ ਸੈੱਲਾਂ ਨੂੰ ਮੁੜ ਸੁਰਜੀਤ ਕਰਨ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ।

 

Tags: Navjot Singh Sidhu , Congress , Chandigarh , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD