Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਜੈ ਇੰਦਰ ਸਿੰਗਲਾ ਨੇ ਸਿੱਖਿਆ ਵਿਭਾਗ ‘ਚ ਨਵੇਂ ਨਿਯੁਕਤ ਕੀਤੇ ਗਏ 42 ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government,  Punjab, Sangrur

Web Admin

Web Admin

5 Dariya News

ਚੰਡੀਗੜ੍ਹ , 27 Jul 2021

Last updated on: Jul 27, 2021, 00:00 IST

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਿੱਖਿਆ ਵਿਭਾਗ ਵਿੱਚ ਨਵੇਂ ਨਿਯੁਕਤ ਹੋਏ 42 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ। ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਪੰਜਾਬ ਭਵਨ ਚੰਡੀਗੜ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਇਨਾਂ ਮੁਲਾਜ਼ਮਾਂ ਦੀ ਨਿਯੁਕਤੀ ਤਰਸ ਦੇ ਆਧਾਰ ’ਤੇ ਵੱਖ-ਵੱਖ ਅਸਾਮੀਆਂ ’ਤੇ ਕੀਤੀ ਗਈ ਹੈ ਜਿਸ ਵਿੱਚ ਇੱਕ ਸਾਇੰਸ ਅਧਿਆਪਕਾ, ਇੱਕ ਸਮਾਜਿਕ ਵਿਗਿਆਨ ਅਧਿਆਪਕਾ, ਇੱਕ ਲਾਇਬ੍ਰੇਰੀਅਨ, ਇੱਕ ਈ.ਟੀ.ਟੀ., 10 ਕਲਰਕ, 3 ਐਸ.ਐਲ.ਏ., 18 ਸੇਵਾਦਾਰ, 4 ਚੌਕੀਦਾਰ ਅਤੇ 3 ਸਵੀਪਰ ਸ਼ਾਮਲ ਹਨ।ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਹਾਲਾਂਕਿ ਮਿ੍ਰਤਕ ਕਰਮਚਾਰੀਆਂ ਦੇ ਨੁਕਸਾਨ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ ਪਰ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੈਗੂਲਰ ਨਿਯੁਕਤੀਆਂ ਦੇ ਕੇ ਸਰਕਾਰ ਨੇ ਆਸ਼ਰਿਤਾਂ ਨੂੰ ਰੋਜ਼ੀ-ਰੋਟੀ ਦੇ ਸਨਮਾਨ ਯੋਗ ਸਾਧਨ ਮੁਹੱਈਆ ਕਰਾਉਣ ਦੇ ਆਪਣੇ ਵਾਅਦੇ ਨੂੰ ਪੂਰਾ ਕੀਤਾ ਹੈ। ਉਨਾਂ ਕਿਹਾ ਕਿ ਨਵੇਂ ਭਰਤੀ ਹੋਏ ਇਹ ਕਰਮਚਾਰੀ ਆਪਣੀ ਸਖ਼ਤ ਮਿਹਨਤ ਅਤੇ ਕੰਮ ਪ੍ਰਤੀ ਇਮਾਨਦਾਰੀ ਨਾਲ ਸਰਕਾਰ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਕੂਲ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਕਈ ਸੁਧਾਰ ਅਤੇ ਨੀਤੀਆਂ ਲਾਗੂ ਕੀਤੀਆਂ ਹਨ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੇਸ਼ ਭਰ ਵਿੱਚੋਂ ਸਕੂਲ ਸਿੱਖਿਆ ਦੇ ਖੇਤਰ ’ਚ ਮੋਹਰੀ ਬਣ ਗਿਆ ਹੈ ਅਤੇ ਕਈ ਹੋਰ ਸੂਬਿਆਂ ਨੇ ਵੀ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਅਪਣਾਉਣਾ ਸ਼ੁਰੂ ਕਰ ਦਿੱਤਾ ਹੈ।  

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD