Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਾਰੇ ਮਹੱਤਵਪੂਰਨ ਮੁੱਦੇ ਫੌਰੀ ਹੱਲ ਲਈ ਸਰਕਾਰ ਦੇ ਧਿਆਨ ਗੋਚਰੇ, ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਨੂੰ ਦੱਸਿਆ

Captain Amarinder Singh, Amarinder Singh, Punjab Pradesh Congress Committee, Congress, Punjab Congress, Chief Minister of Punjab, Punjab Government, Government of Punjab, Navjot Singh Sidhu

Web Admin

Web Admin

5 Dariya News

ਚੰਡੀਗੜ੍ਹ , 27 Jul 2021

Last updated on: Jul 27, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬਾਈ ਕਾਂਗਰਸ ਲੀਡਰਸ਼ਿਪ ਦੀ ਨਵੀਂ ਟੀਮ ਨੂੰ ਦੱਸਿਆ ਕਿ ਉਨਾਂ ਵੱਲੋਂ ਚੁੱਕੇ ਗਏ ਮੁੱਦਿਆਂ ਸਬੰਧੀ ਪ੍ਰਗਟਾਏ ਖਦਸ਼ੇ ਪਹਿਲਾਂ ਹੀ ਹੱਲ ਲਈ ਸੂਬਾ ਸਰਕਾਰ ਦੇ ਧਿਆਨ ਹਿੱਤ ਹਨ ਜਿਨਾਂ ਉਤੇ ਪਾਰਟੀ ਨਾਲ ਤਾਲਮੇਲ ਰਾਹੀਂ ਕੰਮ ਕੀਤਾ ਜਾ ਰਿਹਾ ਹੈ।ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਦਿਆਂ ਪੱਤਰ ਸੌਂਪਿਆ ਗਿਆ ਜਿਸ ਵਿੱਚ ਕੁਝ ਮਾਮਲਿਆਂ ਦੇ ਜ਼ਰੂਰੀ ਹੱਲ ’ਤੇ ਲੋੜ ਦਿੱਤਾ ਗਿਆ। ਸੂਬਾਈ ਕਾਂਗਰਸ ਦੀ ਨਵੀਂ ਟੀਮ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਇਹ ਮੁੱਖ ਮੰਤਰੀ ਨਾਲ ਪਹਿਲੀ ਮੀਟਿੰਗ ਸੀ ਜਿਸ ਵਿੱਚ ਨਵਜੋਤ ਸਿੰਘ ਸਿੱਧੂ ਦੇ ਨਾਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆ, ਸੁਖਵਿੰਦਰ ਸਿੰਘ ਡੈਨੀ ਤੇ ਪਵਨ ਗੋਇਲ ਵੀ ਨਾਲ ਸਨ।

ਮੁੱਖ ਮੰਤਰੀ ਨੇ ਪਾਰਟੀ ਦੀ ਸੂਬਾਈ ਲੀਡਰਸ਼ਿਪ ਨੂੰ ਆਖਿਆ ਕਿ ਸੂਬਾ ਸਰਕਾਰ ਪਾਰਟੀ ਦੇ 2017 ਵਿਧਾਨ ਸਭਾ ਚੋਣਾਂ ਦੇ ਮੈਨੀਫੈਸਟੋ ਵਿੱਚ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਵਿੱਚੋਂ ਬਹੁਤਿਆਂ ਨੂੰ ਪਹਿਲਾਂ ਹੀ ਲਾਗੂ ਕਰ ਚੁੱਕੀ ਹੈ ਅਤੇ ਹੋਰ ਬਾਕੀ ਮਾਮਲੇ ਵੀ ਜਲਦ ਹੱਲ ਹੋ ਜਾਣਗੇ।ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਨੂੰ ਸੁਖਾਵੀਂ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਸਾਰੇ ਚੋਣ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ।ਪਾਰਟੀ ਦੇ ਹਿੱਤ ਵਿੱਚ ਇਕੱਠਿਆ ਮਿਲ ਕੇ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਪੰਜਾਬ ਕਾਂਗਰਸ ਪ੍ਰਧਾਨ ਤੇ ਵਰਕਿੰਗ ਪ੍ਰਧਾਨਾਂ ਨੂੰ ਕਿਹਾ, ‘‘ਤੁਹਾਡੀ ਜਿੱਤ ਮੇਰੀ ਜਿੱਤ ਹੈ ਅਤੇ ਸਾਡੀ ਜਿੱਤ ਪਾਰਟੀ ਦੀ ਜਿੱਤ ਹੈ। ਸਾਨੂੰ ਸੂਬੇ ਅਤੇ ਲੋਕਾਂ ਦੇ ਹਿੱਤ ਨੂੰ ਦੇਖਦਿਆਂ ਇਕੱਠਿਆਂ ਕੰਮ ਕਰਨ ਦੀ ਲੋੜ ਹੈ।’’ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਆਗੂ ਤੇ ਵਰਕਰ ਸਰਕਾਰ ਦੇ ਲੋਕ ਪੱਖੀ ਫੈਸਲੇ ਤੇ ਸਰਕਾਰ ਦੇ ਕੰਮਾਂ ਨੂੰ ਜ਼ਮੀਨੀ ਪੱਧਰ ’ਤੇ ਲੈ ਕੇ ਜਾਣ ਤਾਂ ਜੋ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਵੱਲੋਂ ਸੂਬੇ ਵਿੱਚ ਪਿਛਲੇ ਚਾਰ ਤੋਂ ਵੱਧ ਸਾਲਾਂ ਦੇ ਸਮੇਂ ਦੌਰਾਨ ਕੀਤੇ ਸ਼ਾਨਦਾਰ ਕੰਮਾਂ ਤੋਂ ਜਾਣੂੰ ਹੋ ਸਕਣ।ਮੁੱਖ ਮੰਤਰੀ ਨੇ ਸਰਕਾਰ ਅਤੇ ਪਾਰਟੀ ਵਿਚਾਲੇ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂਆਂ ਨੂੰ ਨਿਰੰਤਰ ਮਿਲਣ ਦੀ ਪੇਸ਼ਕਸ਼ ਕੀਤੀ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chief Minister of Punjab , Punjab Government , Government of Punjab , Navjot Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD