Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਚੇਅਰਮੈਨ ਵਿਜੈ ਸ਼ਰਮਾ ਟਿੰਕੂ ਨੇ ਐਸ.ਏ.ਐਸ. ਨਗਰ ਤੇ ਖਰੜ ਹਲਕੇ ਦੀਆਂ ਪੰਚਾਇਤਾਂ ਦੀਆਂ ਮੁਸ਼ਕਲਾਂ ਸੁਣੀਆਂ

Vijay Sharma Tinku, Punjab, Congress, Punjab Congress, S.A.S.Nagar, Mohali, S.A.S. Nagar Mohali

Web Admin

Web Admin

5 Dariya News

ਐਸ.ਏ.ਐਸ. ਨਗਰ , 27 Jul 2021

Last updated on: Jul 27, 2021, 00:00 IST

ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ ਨਗਰ ਦੇ ਚੇਅਰਮੈਨ ਸ੍ਰੀ ਵਿਜੈ ਸ਼ਰਮਾ ਟਿੰਕੂ ਨੇ ਅੱਜ ਇਥੇ ਅਪਣੇ ਦਫ਼ਤਰ ਵਿੱਚ ਹਫ਼ਤਾਵਾਰੀ ਰੱਖੀ ਮੀਟਿੰਗ ਦੌਰਾਨ ਜ਼ਿਲ੍ਹਾ ਐਸ.ਏ.ਐਸ. ਨਗਰ ਅਤੇ ਵਿਧਾਨ ਸਭਾ ਹਲਕਾ ਖਰੜ ਦੇ ਨੁਮਇੰਦਿਆਂ ਦੀਆਂ ਅਤੇ  ਵੱਖ ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨਾਲ ਮੀਟਿੰਗ ਕੀਤੀ।ਸ੍ਰੀ ਸ਼ਰਮਾ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਗੱਲਬਾਤ ਕੀਤੀ ਅਤੇ ਪੰਚਾਇਤਾਂ ਨੇ ਵਿਕਾਸ ਕਾਰਜਾਂ ਸਬੰਧੀ ਮੰਗ ਪੱਤਰ ਸੌਂਪੇ। ਮੀਟਿੰਗ ਵਿੱਚ ਗ੍ਰਾਮ ਪੰਚਾਇਤ ਗੁੱਨੋਮਾਜਰਾ ਦੇ ਸਰਪੰਚ ਨੇ ਗੰਦੇ ਪਾਣੀ ਦੀ ਨਿਕਾਸੀ ਲਈ 800 ਫੁੱਟ ਪਾਇਪ ਲਾਇਨ, ਪਾਰਕ ਲਈ ਗਲੀਆਂ-ਨਾਲੀਆਂ ਅਤੇ ਵਾਟਰ ਸਪਲਾਈ ਲਈ ਨਵੀਂ ਟੈਂਕੀ ਬਣਾਉਣ ਲਈ ਗਰਾਂਟਾਂ ਦੀ ਮੰਗ ਕੀਤੀ। ਗ੍ਰਾਮ ਪੰਚਾਇਤ ਅਕਾਲਗੜ੍ਹ ਦੇ ਸਰਪੰਚ ਨੇ ਬਹੁਤ ਪੁਰਾਣੀ ਹੋ ਚੁੱਕੀ ਐਸ.ਸੀ. ਧਰਮਸ਼ਾਲਾ ਦੀ ਬਿਲਡਿੰਗ ਦੀ ਨਵੀਂ ਉਸਾਰੀ ਲਈ 10 ਲੱਖ ਰੁਪਏ, 520 ਫੱਟ ਪਾਇਪ ਲਾਇਨ, ਜਰਨਲ ਸ਼ਮਸ਼ਾਨਘਾਟ ਲਈ ਚਾਰਦਿਵਾਰੀ, ਐਸ.ਸੀ. ਸ਼ਮਸ਼ਾਨਘਾਟ ਦੇ ਨਵੇਂ ਸ਼ੈੱਡ ਲਈ, ਲਾਇਬ੍ਰੇਰੀ ਅਤੇ ਮਿਡਲ ਸਕੂਲ ਨੂੰ ਜਾਂਦੇ ਰਸਤੇ ਨੂੰ ਪੱਕਾ ਕਰਨ ਲਈ ਆਦਿ ਕੰਮਾਂ ਲਈ ਫੰਡਾਂ ਦੀ ਮੰਗ ਕੀਤੀ।ਇਸ ਮੌਕੇ ਮਨਵੀਰ ਸਿੰਘ ਮੁੱਲਾਂਪੁਰ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਆਪਣੇ ਇਲਾਕੇ ਦੇ ਪਿੰਡਾਂ ਦੀਆਂ ਮੁਸ਼ਕਲਾਂ ਸਬੰਧੀ ਚੇਅਰਮੈਨ ਨੂੰ ਜਾਣੂੰ ਕਰਵਾਇਆ ਅਤੇ ਲੋਕ ਭਲਾਈ ਸਕੀਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰ ਵਟਾਂਦਰਾ ਕੀਤਾ।ਇਨ੍ਹਾਂ ਮਸਲਿਆਂ ਨੂੰ ਪਹਿਲ ਦੇ ਆਧਾਰ ਉਤੇ ਹੱਲ ਕਰਵਾਉਣ ਲਈ ਚੇਅਰਮੈਨ ਸ੍ਰੀ ਵਿਜੈ ਸ਼ਰਮਾ ਟਿੰਕੂ ਨੇ ਭਰੋਸਾ ਦਿਵਾਇਆ ਅਤੇ ਕਿਹਾ ਕਿ ਜਲਦੀ ਹੀ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ  ਸਿੰਘ ਦੀ ਅਗਵਾਈ ਵਿੱਚ ਵੱਡੇ ਪੱਧਰ ਉਤੇ ਫੰਡ ਮੁਹੱਇਆ ਕਰਵਾਏ ਜਾ ਰਹੇ ਹਨ।ਇਸ ਮੌਕੇ ਚੌਧਰੀ ਗੁਰਮੇਲ ਸਿੰਘ ਮੈਂਬਰ ਜ਼ਿਲ੍ਹਾ ਯੋਜਨਾ ਕਮੇਟੀ ਐਸ.ਏ.ਐਸ ਨਗਰ, ਰਣਜੀਤ ਸਿੰਘ ਨੰਗਲੀਆਂ ਸਕੱਤਰ ਕਾਂਗਰਸ ਕਮੇਟੀ, ਰਾਜਪਾਲ ਬੇਗੜਾ ਸੀਨੀਅਰ ਕਾਗਰਸ ਆਗੂ, ਹੰਸ ਰਾਜ ਬੂਥਗੜ੍ਹ, ਸੁੱਚਾ ਸਿੰਘ ਝਾਮਪੁਰ, ਲਖਵੀਰ ਸਿੰਘ ਪੰਚ, ਕੁਲਵਿੰਦਰ ਸਿੰਘ ਸਰਪੰਚ ਗੁਨੋਮਾਜਰਾ, ਜਗੀਰ ਸਿੰਘ ਸਰਪੰਚ ਅਕਾਲਗੜ੍ਹ, ਕਰਤਾਰ ਸਿੰਘ ਪੰਚ, ਪ੍ਰੇਮ ਕੁਮਾਰ, ਖੋਜ ਅਫ਼ਸਰ, ਸੁਖਵਿੰਦਰ ਚੋਹਲਟਾ ਖੁਰਦ, ਬੇਅੰਤ ਸਿੰਘ ਇੰਨਵੈਸਟੀਗੇਟਰ, ਦੀਪੀ ਚੌਧਰੀ ਅਤੇ ਕੁਲਦੀਪ ਸਿੰਘ ਓਇੰਦ ਪੀ.ਏ. ਟੂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਐਸ.ਏ.ਐਸ. ਨਗਰ ਆਦਿ ਹਾਜ਼ਰ ਸਨ।

 

Tags: Vijay Sharma Tinku , Punjab , Congress , Punjab Congress , S.A.S.Nagar , Mohali , S.A.S. Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD