Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਕਿਸਾਨ ਮੰਗਾਂ ਦੇ ਹੱਲ ਲਈ ਭਾਜਪਾ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਬਸਪਾ ਦਾ ਹਾਥੀ ਸੜਕ ਤੇ ਉਤਰਿਆ - ਜਸਵੀਰ ਸਿੰਘ ਗੜ੍ਹੀ

ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਬਸਪਾ ਨੇ ਜ਼ਿਲ੍ਹਾ ਹੈੱਡਕੁਆਟਰਾਂ ਤੇ ਰੋਸ ਪ੍ਰਦਰਸ਼ਨ ਤੋਂ ਬਾਅਦ ਰਾਸ਼ਟਰਪਤੀ ਨੂੰ ਮੈਮੋਰੰਡਮ ਭੇਜੇ

Jasvir Singh Garhi, BSP, Bahujan Samaj Party, BSP Punjab

Web Admin

Web Admin

5 Dariya News

ਨਵਾਂਸ਼ਹਿਰ , 27 Jul 2021

ਬਹੁਜਨ ਸਮਾਜ ਪਾਰਟੀ ਵਲੋਂ ਅੱਜ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਨਵਾਂਸ਼ਹਿਰ ਵਿਖੇ ਵਿਸ਼ਾਲ ਰੋਸ ਮਾਰਚ ਕਢਿਆ ਗਿਆ ਜਿਸ ਵਿੱਚ ਬਸਪਾ ਪੰਜਾਬ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਸ਼ਾਮਿਲ ਹੋਏ। ਜਿਲ੍ਹਾ ਪੱਧਰੀ ਧਰਨੇ ਦੀ ਅਗਵਾਈ ਸੂਬਾ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਡਾ ਨਛੱਤਰ ਪਾਲ ਨੇ ਕੀਤੀ ਜੋਕਿ ਖਰਾਬ ਮੌਸਮ ਵਿਚ ਅੰਬੇਡਕਰ ਚੌਂਕ ਤੋਂ ਸ਼ੁਰੂ ਹੋਕੇ ਡਿਪਟੀ ਕਮਿਸ਼ਨਰ ਦੇ ਦਫਤਰ ਤੱਕ ਨਾਹਰੇਬਾਜੀ ਕਰਦਾ ਹੋਇਆ ਵਿਸ਼ਾਲ ਇਕੱਠ ਦੇ ਰੂਪ ਵਿਚ ਪੁੱਜਾ। ਬਸਪਾ ਨੇ ਨੀਲੇ ਝੰਡਿਆਂ ਦੀ ਭਰਮਾਰ ਦੇ ਵਿਸ਼ਾਲ ਇਕੱਠ ਨੂੰ ਅੰਬੇਡਕਰ ਚੌਕ ਵਿਚ ਸੰਬੋਧਨ ਕਰਦਿਆਂ ਸ ਗੜ੍ਹੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨ ਦਲਿਤ, ਪੱਛੜਾ ਤੇ ਘੱਟਗਿਣਤੀਆਂ ਵਿਰੋਧੀ ਹੈ। 26 ਜਨਵਰੀ ਦੇ ਕਿਸਾਨਾਂ ਦੇ ਲਾਲ ਕਿਲੇ ਦੇ ਰੋਸ ਮਾਰਚ ਤੋਂ ਬਾਅਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕਿਹਾ ਸੀ ਉਹ ਕਿਸਾਨਾਂ ਦੇ ਮਸਲੇ ਦੇ ਹੱਲ ਲਈ ਇਕ ਫੋਨ ਕਾਲ ਦੀ ਦੂਰੀ ਤੇ ਹਨ ਜਦੋਂ ਕਿ 26 ਜੁਲਾਈ ਨੂੰ ਇਸ ਗੱਲ ਨੂੰ ਵੀ ਛੇ ਮਹੀਨੇ ਬੀਤ ਚੁੱਕੇ ਹਨ। ਭਾਜਪਾ ਸਰਕਾਰ ਦਾ ਵਤੀਰਾ ਕੁੰਭਰਕਣ ਤੋਂ ਵੀ ਬੁਰਾ ਹੈ ਜੋਕਿ ਛੇ ਮਹੀਨੇ ਸੌਂਦਾ ਸੀ ਤੇ ਛੇ ਮਹੀਨੇ ਜਾਗਦਾ ਸੀ। ਅੱਜ ਜਦੋਂ ਬਸਪਾ ਤੇ ਸ਼ਿਰੋਮਣੀ ਅਕਾਲੀ ਦਲ ਨੇ ਮੌਜੂਦਾ ਸੈਸ਼ਨ ਦੌਰਾਨ ਕੰਮ ਰੋਕੂ ਮਤਾ ਲਿਆਕੇ ਪਾਰਲੀਮੈਂਟ ਦਾ ਕੰਮ ਛੇ ਦਿਨਾਂ ਤੋਂ ਰੋਕਿਆ ਹੋਇਆ ਹੈ ਤਾਂ ਭਾਜਪਾ ਦੀ ਕੇਂਦਰ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਪੰਜਾਬ ਵਿੱਚ ਸੜਕਾਂ ਤੇ ਬਸਪਾ ਨੇ ਆਪਣਾ ਚਿੰਗਾੜਦਾ ਹਾਥੀ ਉਤਾਰ ਦਿੱਤਾ ਹੈ। ਸ ਗੜ੍ਹੀ ਨੇ ਕਾਂਗਰਸ ਤੇ ਵਰਦਿਆਂ ਕਿਹਾ ਕਿ ਕਾਂਗਰਸ ਦਾ ਪੰਜਾਬ ਦੇ ਨਵ- ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਬਿਆਨ ਕਿ ਪਿਆਸੇ ਕਿਸਾਨ ਕਾਂਗਰਸ ਦੇ ਖੂਹ ਕੋਲ ਚਲਕੇ ਆਉਣ ਬਹੁਤ ਨਿੰਦਣਯੋਗ ਹੈ। ਕਾਂਗਰਸ ਦਾ ਕਿਸਾਨ ਵਿਰੋਧੀ ਚੇਹਰਾ ਬੇਨਕਾਬ ਹੋ ਗਿਆ ਜਦੋਂ ਨਵਜੋਤ ਸਿੰਘ ਸਿੱਧੂ ਦੀ ਆਮਦ ਉਪਰ ਮੋਰਿੰਡਾ ਤੇ ਚਮਕੌਰ ਸਾਹਿਬ ਵਿਖੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਕਰਨ ਤੇ ਗੰਭੀਰ ਧਾਰਵਾਂ ਮਾਰਕੁਟਾਈ ਦੇ ਪਰਚੇ ਵਿਧਾਇਕ ਚਰਨਜੀਤ ਚੰਨੀ ਨੇ ਦਰਜ ਕਰਵਾ ਦਿੱਤੇ।

 ਓਹਨਾ ਕਿਹਾ ਕਿ ਮੌਜੂਦਾ ਚੱਲ ਰਹੇ ਪਾਰਲੀਮੈਂਟ ਸੈਸ਼ਨ ਦੌਰਾਨ ਅੱਜ ਜਦੋਂ ਬਸਪਾ ਤੇ ਸ਼ਿਰੋਮਣੀ ਅਕਾਲੀ ਦਲ ਕੰਮ ਰੋਕੂ ਮਤਾ ਲਿਆਕੇ ਦੇਸ਼ ਦਾ ਸਮੁੱਚਾ ਧਿਆਨ ਕਿਸਾਨ ਮੁਦਿਆਂ ਤੇ ਕੇਂਦਰਤ ਕਰਕੇ ਹੱਲ ਕਰਾਉਣਾ ਚਾਹੁੰਦੇ ਹਨ ਤਾਂ ਉਸ ਕੰਮ ਰੋਕੂ ਮਤੇ ਦਾ ਕਾਂਗਰਸ ਪਾਰਟੀ ਵਲੋਂ ਸਮਰਥਨ ਨਾ ਕਰਨਾ ਹੋਰ ਵੀ ਨਿੰਦਣਯੋਗ ਹੈ। ਜਦੋਂਕਿ ਦੇਸ਼ ਦੇ ਸੰਵਿਧਾਨ ਵਿਚ ਦਰਜ ਹੈ ਕਿ ਦਸਵਾਂ ਹਿੱਸਾ ਮੈਂਬਰ ਪਾਰਲੀਮੈਂਟ ਸਪੀਕਰ, ਸਾਂਸਦ ਸਕੱਤਰ ਤੇ ਪਾਰਲੀਮੈਂਟ ਮਾਮਲਿਆ ਦੇ ਮੰਤਰੀ ਤੋਂ ਕਿਸੀ ਮੁੱਦੇ ਤੇ ਚਰਚਾ ਕਰਵਾ ਸਕਦੇ ਹਨ। ਪਰ ਕਾਂਗਰਸ ਸੰਸਦ ਵਿਚ ਕੁਝ ਕਰਨ ਦੀ ਬਜਾਏ ਖੇਤੀ ਸੰਦਾਂ ਤੇ ਚੜਕੇ (ਟਰੈਕਟਰ) ਬੇਫਾਇਦਾ ਪ੍ਰਦਰਸ਼ਨ ਕਰ ਰਹੀ ਹੈ। ਇਸ ਮੌਕੇ ਹਲਕਾ ਇੰਚਾਰਜ ਡਾ ਨਛੱਤਰ ਪਾਲ ਅਤੇ ਸ ਜਰਨੈਲ ਸਿੰਘ ਵਾਹਿਦ ਨੇ ਕਿਹਾ ਕਿ ਬਸਪਾ ਸ਼ਿਰੋਮਣੀ ਅਕਾਲੀ ਦਲ ਜਿਥੇ ਸੰਸਦ ਵਿੱਚ ਕਿਸਾਨਾਂ ਦੇ ਹੱਕ ਵਿੱਚ ਖੜੇ ਹਨ ਉੱਥੇ ਹੀ ਸੜਕ ਉਪਰ ਵੀ ਬਸਪਾ ਸ਼ਿਰੋਮਣੀ ਅਕਾਲੀ ਦਲ ਇੱਕ ਜੁਟਤਾ ਨਾਲ ਖੜਾ ਹੈ। ਇਸ ਮੌਕੇ ਡਾਕਟਰ ਨਛੱਤਰ ਪਾਲ ਜੀ ਇੰਚਾਰਜ ਵਿਧਾਨ ਸਭਾ ਨਵਾਂਸ਼ਹਿਰ, ਸਰਬਜੀਤ ਜਾਫ਼ਰ ਪੁਰ ਜ਼ਿਲ੍ਹਾ ਪ੍ਰਧਾਨ, ਵਿਧਾਇਕ ਡਾ ਸੁਖਵਿੰਦਰ ਸੁੱਖੀ, ਜਰਨੈਲ ਸਿੰਘ ਵਾਹਦ, ਬਲਜੀਤ ਸਿੰਘ ਭਾਰਾਪੁਰ, ਪ੍ਰਵੀਨ ਬੰਗਾ, ਹਰਬੰਸ ਲਾਲ ਚਣਕੋਆ, ਮਨੋਹਰ ਕਮਾਮ, ਰਛਪਾਲ ਮਹਾਲੋਂ ਪ੍ਰਧਾਨ ਨਵਾਂਸ਼ਹਿਰ, ਜੈਪਾਲ ਸੁੰਡਾ ਪ੍ਰਧਾਨ ਬੰਗਾ, ਜਸਵੀਰ ਔਲੀਆਪੁਰ ਪ੍ਰਧਾਨ ਬਲਾਚੌਰ, ਵਿਜੈ ਮਜਾਰੀ, ਭੁਪਿੰਦਰ ਬੇਗਮਪੁਰੀ, ਗਿਆਨ ਚੰਦ, ਨੀਲਮ ਸਹਿਜਲ, ਵਿਜੈ ਗੁਣਾਂਚੌਰ, ਹਰਬਲਾਸ ਬੱਧਣ, ਸੁਭਾਸ਼ ਗੋਰਾ ਕੌਸਲਰ, ਗੁਰਮੁੱਖ ਨੋਰਥ ਕੋਸਲਰ, ਮੁਕੇਸ਼ ਬਾਲੀ, ਹਰਨਿੰਰਜਨ ਬੇਗਮਪੁਰ, ਮੁਖਤਿਆਰ ਰਾਹੋਂ, ਸੋਹਣ ਸਿੰਘ ਧੈਗੜਪੁਰ, ਹਰਮੇਸ਼ ਜਾਫ਼ਰ ਪੁਰ, ਬਿਸ਼ਨ ਦਾਸ, ਅਮਰੀਕ ਨਵਾਂਸ਼ਹਿਰ, ਕਪਿਲ ਨੀਲੋਵਾਲ, ਮੇਜਰ ਘਟਾਰੋਂ, ਕਰਨੈਲ ਦਰਦੀ, ਰਕੇਸ਼ ਸਰਪੰਚ ਉਧੋਵਾਲ, ਮਨਜੀਤ ਆਲੋਵਾਲ, ਸੁਰਿੰਦਰ ਝਿਗੜ, ਸਤਪਾਲ ਲੰਗੜੋਆ, ਦਵਿੰਦਰ ਟਾਕ, ਰੂਪ ਲਾਲ ਧੀਰ, ਸੁਰਜੀਤ ਕਰੀਹਾ ਆਦਿ ਸ਼ਾਮਿਲ ਸਨ।

 

Tags: Jasvir Singh Garhi , BSP , Bahujan Samaj Party , BSP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD