Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਬਲਬੀਰ ਸਿੰਘ ਸਿੱਧੂ ਵੱਲੋਂ ਕਲੱਬਾਂ ਦੀ ਸਾਂਝੀ ਮੀਟਿੰਗ ਬੁਲਾ ਕੇ ਮੋਹਾਲੀ ਵਿੱਚ ਪ੍ਰੈੱਸ ਕਲੱਬ ਨੂੰ ਜ਼ਮੀਨ ਦੇਣ ਦਾ ਮਸਲਾ ਹੱਲ ਕਰਵਾਉਣ ਦਾ ਭਰੋਸਾ

ਮੋਹਾਲੀ ਪ੍ਰੈੱਸ ਕਲੱਬ ਦੀ ਤਾਜ਼ਪੋਸ਼ੀ ਸਮਾਗਮ ਉਤੇ ਸਿਹਤ ਮੰਤਰੀ ਨੇ ਨਵੀਂ ਟੀਮ ਨੂੰ ਦਿੱਤੀ ਵਧਾਈ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab Congress, Punjab Government, Government of Punjab, Sahibzada Ajit Singh Nagar, Mohali Press Club

Web Admin

Web Admin

5 Dariya News

ਮੋਹਾਲੀ , 27 Jul 2021

Last updated on: Jul 27, 2021, 00:00 IST

ਮੋਹਾਲੀ ਸ਼ਹਿਰ ਵਿੱਚ ਪ੍ਰੈੱਸ ਕਲੱਬਾਂ ਨੂੰ ਜ਼ਮੀਨ ਦੇਣ ਲਈ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਰੇਡ਼ਕਾ ਅੱਜ ਉਸ ਸਮੇਂ ਖ਼ਤਮ ਹੋ ਗਿਆ ਜਦੋਂ ਅੱਜ ਸਿਹਤ ਅਤੇ ਕਿਰਤ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਇਸੇ ਹਫ਼ਤੇ ਤਿੰਨੋਂ ਪ੍ਰੈੱਸ ਕਲੱਬਾਂ ਨੂੰ ਇੱਕ ਪਲੇਟਫਾਰਮ ਉਤੇ ਇਕੱਠੇ ਕਰਨ ਦੇ ਲਈ ਕਲੱਬਾਂ ਦੇ ਅਹੁਦੇਦਾਰਾਂ ਦੀ ਇੱਕ ਸਾਂਝੀ ਮੀਟਿੰਗ ਬੁਲਾ ਕੇ ਮਸਲਾ ਹੱਲ ਕਰਨ ਅਤੇ ਕਿਸੇ ਢੁਕਵੀਂ ਥਾਂ ਉਤੇ ਜ਼ਮੀਨ ਦੇਣ ਦੀ ਗੱਲ ਆਖੀ। ਸਿਹਤ ਮੰਤਰੀ ਸ੍ਰ. ਸਿੱਧੂ ਅੱਜ ਇੱਥੇ ਮੋਹਾਲੀ ਪ੍ਰੈੱਸ ਕਲੱਬ ਦੇ ਸੈਕਟਰ 71 ਸਥਿਤ ਪ੍ਰਾਚੀਨ ਕਲਾ ਕੇਂਦਰ ਵਿਖੇ ਕਰਵਾਏ ਗਏ ‘ਤਾਜ਼ਪੋਸ਼ੀ ਸਮਾਗਮ’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਆਏ ਸਨ।ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਸ਼ਹਿਰ ਨਾਲ ਸਬੰਧਿਤ ਤਿੰਨੋਂ ਪ੍ਰੈੱਸ ਕਲੱਬਾਂ ਦੇ ਅਹੁਦੇਦਾਰਾਂ ਨੂੰ ਆਪਸੀ ਮੱਤਭੇਦ ਭੁਲਾ ਕੇ ਇੱਕਜੁਟ ਕਰਨ ਦੀ ਗੱਲ ਕਰਦਿਆਂ ਕਿਹਾ ਕਿ ਇੱਕ ਪਲੇਟਫਾਰਮ ਉਤੇ ਇਕੱਠੇ ਹੋਣ ਉਪਰੰਤ ਉਹ ਚੰਡੀਗਡ਼੍ਹ ਪ੍ਰੈੱਸ ਕਲੱਬ ਦੀ ਤਰਜ਼ ਉਤੇ ਮੋਹਾਲੀ ਵਿੱਚ ਪ੍ਰੈੱਸ ਕਲੱਬ ਲਈ ਜ਼ਮੀਨ ਦਾ ਮਸਲਾ ਹੱਲ ਕਰਵਾਉਣਗੇ। ਉਨ੍ਹਾਂ ਇਸ ਮੌਕੇ ਮੋਹਾਲੀ ਪ੍ਰੈੱਸ ਕਲੱਬ ਦੀ ਲੋਕਤੰਤਰਿਕ ਢੰਗ ਨਾਲ ਨਵੀਂ ਚੁਣੀ ਗਈ ਗਵਰਨਿੰਗ ਬਾਡੀ ਨੂੰ ਵਧਾਈ ਵੀ ਦਿੱਤੀ।ਇਸ ਤੋਂ ਪਹਿਲਾਂ ਮੋਹਾਲੀ ਪ੍ਰੈੱਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਪ੍ਰੈੱਸ ਕਲੱਬ ਸੰਨ 1999 ਤੋਂ ਹੋਂਦ ਵਿੱਚ ਆਇਆ ਸੀ ਅਤੇ ਉਦੋਂ ਤੋਂ ਲੈ ਕੇ ਹੁਣ ਤੱਕ ਲਗਾਤਾਰ ਚੱਲ ਰਿਹਾ ਹੈ ਅਤੇ ਇਸ ਦੀ ਹਰ ਸਾਲ ਲੋਕਤੰਤਰਿਕ ਢੰਗ ਨਾਲ ਚੋਣ ਕਰਵਾਈ ਜਾਂਦੀ ਹੈ।

ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਮੁੱਖ ਮਹਿਮਾਨ ਨੂੰ ਦੱਸਿਆ ਕਿ ਮੋਹਾਲੀ ਪ੍ਰੈੱਸ ਕਲੱਬ ਅੱਜ ਵੀ ਆਪਣੇ ਉਸੇ ਇੱਕਜੁਟਤਾ ਲਈ ਤਿੰਨੋਂ ਪ੍ਰੈੱਸ ਕਲੱਬਾਂ ਦੇ ਅਹੁਦੇਦਾਰਾਂ ਦੀ ਹੋਣ ਵਾਲੀ ਸਾਂਝੀ ਮੀਟਿੰਗ ਲਈ ਕੀਤੇ ਵਾਅਦੇ ਉਤੇ ਅਡੋਲ ਖਡ਼੍ਹਾ ਹੈ।ਇਸ ਮੌਕੇ ਕਲੱਬ ਦੀ ਗਵਰਨਿੰਗ ਬਾਡੀ ਵੱਲੋਂ ਮੁੱਖ ਮਹਿਮਾਨ ਸ੍ਰ. ਬਲਬੀਰ ਸਿੰਘ ਸਿੱਧੂ ਨੂੰ ਸਨਮਾਨ ਚਿੰਨ੍ਹ ਭੇਂਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਸਵਾਗਤੀ ਕਮੇਟੀ ਵਿੱਚ ਸ਼ਾਮਿਲ ਮਹਿਲਾ ਪੱਤਰਕਾਰ ਨੀਲਮ ਠਾਕੁਰ ਅਤੇ ਨੇਹਾ ਵਰਮਾ ਨੇ ਮੁੱਖ ਮਹਿਮਾਨ ਦਾ ਫੁੱਲਾਂ ਦੇ ਬੁੱਕਿਆਂ ਨਾਲ ਮੁੱਖ ਮਹਿਮਾਨ ਦਾ ਸਵਾਗਤ ਕੀਤਾ।ਤਾਜ਼ਪੋਸ਼ੀ ਸਮਾਗਮ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਸਿੰਘ ਸ਼ੇਰਗਿੱਲ, ਗੁਰਤੇਜ ਸਿੰਘ ਪੰਨੂ, ਕਾਂਗਰਸੀ ਆਗੂ ਨੌਨਿਹਾਲ ਸਿੰਘ ਸੋਢੀ, ਭੁਪਿੰਦਰ ਸਿੰਘ ਵਾਲੀਆ, ਸਾਹਿਬਜ਼ਾਦਾ ਟਿੰਬਰ ਤੋਂ ਐਨ.ਐਸ. ਸੰਧੂ, ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਗੁਰਸ਼ਰਨ ਸਿੰਘ ਰਿਆਡ਼, ਕਾਂਗਰਸੀ ਆਗੂ ਘੱਟ ਗਿਣਤੀਆਂ ਚੇਅਰਮੈਨ ਡਾ. ਅਨਵਰ ਹੁਸੈਨ, ਪ੍ਰਾਚੀਨ ਕਲਾ ਕੇਂਦਰ ਦੇ ਡਾਇਰੈਕਟਰ ਸ਼ੋਭਾ ਕੌਸਰ ਆਦਿ ਨੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋ ਕੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੱਤੀ।ਇਸ ਮੌਕੇ ਪ੍ਰੈੱਸ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਰਾਜੀਵ ਤਨੇਜਾ ਮੀਤ ਪ੍ਰਧਾਨ, ਮਨਜੀਤ ਸਿੰਘ ਚਾਨਾ ਮੀਤ ਪ੍ਰਧਾਨ, ਗੁਰਮੀਤ ਸਿੰਘ ਸ਼ਾਹੀ ਜਨਰਲ ਸਕੱਤਰ, ਬਲਜੀਤ ਸਿੰਘ ਮਰਵਾਹਾ ਆਰਗੇਨਾਈਜ਼ਿੰਗ ਸੈਕਟਰੀ, ਨਾਹਰ ਸਿੰਘ ਧਾਲੀਵਾਲ ਜੁਆਇੰਟ ਸਕੱਤਰ, ਵਿਜੇ ਕੁਮਾਰ ਜੁਆਇੰਟ ਸਕੱਤਰ, ਰਾਜ ਕੁਮਾਰ ਅਰੋਡ਼ਾ ਕੈਸ਼ੀਅਰ ਸਮੇਤ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਬਿੱਲਾ, ਸਾਬਕਾ ਜਨਰਲ ਸਕੱਤਰ ਹਰਬੰਸ ਸਿੰਘ ਬਾਗਡ਼ੀ ਆਦਿ ਸਮੇਤ ਬਹੁਤ ਸਾਰੇ ਪੱਤਰਕਾਰ ਅਤੇ ਪਤਵੰਤੇ ਹਾਜ਼ਰ ਸਨ। ਮੰਚ ਸੰਚਾਲਕ ਦੀ ਭੂਮਿਕਾ ਬਲਜੀਤ ਸਿੰਘ ਮਰਵਾਹਾ ਆਰਗੇਨਾਈਜ਼ਿੰਗ ਸੈਕਟਰੀ ਵੱਲੋਂ ਬਾਖੂਬੀ ਨਿਭਾਈ ਗਈ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , Mohali Press Club

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD