Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਕਪੂਰਥਲਾ ਪੁਲਿਸ ਨੇ ਅੰਤਰਰਾਜੀ ਨਸ਼ਾ ਤਸ੍ਕਰ ਗਿਰੋਹ ਦਾ ਪਰਦਾਫਾਸ਼ ਕਰ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਉੱਤਰ ਪ੍ਰਦੇਸ ਤੋਂ ਸਮਗਲਿੰਗ ਕਰ ਪੰਜਾਬ ਲਿਆਂਦੀ 180 ਕਿਲੋ ਭੁੱਕੀ ਬਰਾਮਦ ਕੀਤੀ

Crime News Punjab, Punjab Police, Police, Crime News, Kapurthala Police, Kapurthala

Web Admin

Web Admin

5 Dariya News

ਕਪੂਰਥਲਾ , 27 Jul 2021

Last updated on: Jul 27, 2021, 00:00 IST

ਨਸ਼ਾਖੋਰੀ ਖ਼ਿਲਾਫ਼ ਇੱਕ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਨੂੰ ਭੁੱਕੀ ਦੀ ਤਸਕਰੀ ਦੇ ਇੱਕ ਅੰਤਰਰਾਜੀ  ਗਿਰੋਹ  ਦਾ ਪਰਦਾਫਾਸ਼ ਕਰਦਿਆਂ ਉੱਤਰ ਪ੍ਰਦੇਸ਼ ਤੋਂ ਸਮਗਲਿੰਗ ਕਰ ਪੰਜਾਬ  ਲਿਆਂਦੀ 180 ਕਿਲੋ ਭੁੱਕੀ ਬਰਾਮਦ ਕਰਨ ਕਰਦੇ ਇਕ ਟਰੱਕ ਵਿਚੋਂ  ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਫੜੇ ਗਏ ਦੋਸ਼ੀਆਂ ਦੀ ਪਛਾਣ ਜਤਿੰਦਰ ਸਿੰਘ ਵਾਸੀ ਗੁਰਦਾਸਪੁਰ ਅਤੇ ਰਵੀ ਵਾਸੀ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ।ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਕਪੂਰਥਲਾ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਅਸਮਾਜਿਕ ਵਿਅਕਤੀਆਂ ਦੀਆਂ ਗਤੀਵਿਧੀਆਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਐਸਪੀ (ਇਨਵੈਸਟੀਗੇਸ਼ਨ) ਵਿਸ਼ਾਲਜੀਤ ਸਿੰਘ ਅਤੇ ਡੀਐਸਪੀ ਕਪੂਰਥਲਾ ਸੁਰਿੰਦਰ ਸਿੰਘ ਦੀ ਨਿਗਰਾਨੀ ਹੇਠ ਐਸਐਚਓ ਕੋਤਵਾਲੀ ਗੁਰਦਿਆਲ ਸਿੰਘ ਅਤੇ ਇੰਚਾਰਜ ਪੁਲਿਸ ਚੌਕੀ ਬਾਦਸ਼ਾਹਪੁਰ ਅਰਜਨ ਸਿੰਘ  ਵਲੋਂ ਦੀਆਂ ਵਿਸ਼ੇਸ਼ ਚੈਕਿੰਗ ਟੀਮਾਂ ਦਾ ਗਠਨ ਕੀਤਾ ਗਿਆ ਸੀ।ਉਸਨੇ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਲਾਕੇ ਵਿੱਚ ਗਸ਼ਤ ਕਰਦਿਆਂ ਇੱਕ ਸ਼ੱਕੀ ਟਰੱਕ ਨੂੰ ਪਿੰਡ ਬੂਟ ਨੇੜੇ ਖੜਾ ਵੇਖਿਆ ਅਤੇ ਤਲਾਸ਼ੀ ਦੌਰਾਨ ਦੋ ਤਸਕਰਾਂ ਅਤੇ 180 ਕਿਲੋਗ੍ਰਾਮ ਭੁੱਕੀ ਅਤੇ ਫਟਕਰੀ ਨਾਲ ਭਰੇ ਟਰੱਕ (ਪੀ.ਬੀ.-06-ਐਨ -9671) ਨੂੰ ਕਾਬੂ ਕੀਤਾ।ਐਸਐਸਪੀ ਖੱਖ ਨੇ ਦਸਿਆ ਕਿ ਗ੍ਰਿਫਤਾਰ ਵਿਅਕਤੀਆਂ ਨੇ ਮੁੱਢਲੀ ਪੁੱਛਗਿੱਛ ਵਿੱਚ ਖੁਲਾਸਾ ਕੀਤਾ ਕਿ ਸੁਖਦੇਵ ਸਿੰਘ ਅਤੇ ਰਾਜਵਿੰਦਰ ਸਿੰਘ ਉਰਫ ਰਾਜੂ ਨਿਵਾਸੀ ਗੁਰਦਾਸਪੁਰ ਇਸ ਖੇਪ ਦੀ ਤਸਕਰੀ ਕਰਕੇ ਬਰੇਲੀ ਉੱਤਰ ਪ੍ਰਦੇਸ਼ ਲਿਆਏ ਸੀ ਅਤੇ ਹੁਣ ਉਹ ਇਸ ਖੇਤਰ ਵਿੱਚ ਆਪਣੇ ਗ੍ਰਾਹਕਾਂ ਨੂੰ ਬੁਲਾਉਣ ਲਈ ਗਏ ਹੋਏ ਹਨ, ਜਦੋਂ ਕਿ ਸਾਨੂੰ ਟਰੱਕ ਦੀ ਦੇਖਰੇਖ ਲਈ ਬਿਠਾ ਗਏ ਸਨ। ਐਸਐਸਪੀ ਨੇ ਦੱਸਿਆ ਕਿ ਹਰ ਵਾਰ, ਇਹ ਤਸਕਰ ਇਨ੍ਹਾਂ ਨਸ਼ਿਆਂ ਨੂੰ ਲੁਕਾਉਣ ਅਤੇ ਭੁੱਕੀ ਦੀ ਬਦਬੂ ਤੋਂ ਬਚਾਅ ਲਈ ਇਕ ਨਵਾਂ ਤਰੀਕਾ ਚੁਣਦੇ ਹਨ। ਇਸ ਵਾਰ ਉਨ੍ਹਾਂ ਨੇ ਟਰੱਕ ਨੂੰ  ਫਟਕੜੀ ਨਾਲ ਲੱਦਿਆ ਗਿਆ ਸੀ ਅਤੇ ਭੁੱਕੀ ਦੀ ਖੇਪ ਨੂੰ  ਟਰੱਕ ਦੇ ਉੱਪਰ ਪਾਈ ਤਰਪਾਲ ਦੀਆਂ ਪਰਤਾਂ ਹੇਠ ਛੁਪਾ ਕੇ ਰਖਿਆ ਗਿਆ ਸੀ।ਐਸਐਸਪੀ ਨੇ ਦੱਸਿਆ ਕਿ ਗ੍ਰਿਫਤਾਰ  ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਤਵਾਲੀ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।ਉਸਨੇ ਅੱਗੇ ਕਿਹਾ ਕਿ ਮੁਲਜ਼ਮ ਨੂੰ ਸਥਾਨਕ ਅਦਾਲਤਾਂ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੀ ਪੁੱਛਗਿੱਛ ਲਈ ਅਤੇ ਇਸ ਗਿਰੋਹ  ਦੇ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਇਹਨਾਂ ਦਾ ਪੁਲਿਸ ਰਿਮਾਂਡ ਲਿਆ ਜਾਵੇਗਾ।

 

Tags: Crime News Punjab , Punjab Police , Police , Crime News , Kapurthala Police , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD