Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖਤਮ ਕਰ ਦਿੱਤਾ ਜਾਵੇਗਾ : ਬਲਬੀਰ ਸਿੰਘ ਸਿੱਧੂ

Balbir Singh Sidhu, Health and Family Welfare Minister, Punjab, Congress, Punjab Congress, Punjab Government, Government of Punjab, Sahibzada Ajit Singh Nagar

Web Admin

Web Admin

5 Dariya News

ਚੰਡੀਗੜ੍ਹ , 28 Jul 2021

Last updated on: Jul 28, 2021, 00:00 IST

ਸੂਬੇ ਵਿੱਚੋਂ ਸਾਲ 2030 ਤੱਕ ਹੈਪੇਟਾਈਟਸ-ਸੀ ਨੂੰ ਖਤਮ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਅਗਸਤ 2021 ਤੋਂ ਹੈਪਾਟਾਇਟਿਸ ਦਾ ਇਲਾਜ 41 ਸਬ ਡਵੀਜਨਲ ਹਸਪਤਾਲ ਅਤੇ 6 ਈ.ਐਸ.ਆਈ ਹਸਪਤਾਲਾਂ ਰਾਹੀਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਅੱਗੇ ਦੱਸਿਆ ਕਿ 23 ਜ਼ਿਲਿਆਂ ਵਿੱਚ ਕੁੱਲ 114 ਇਲਾਜ ਕੇਂਦਰ ਹੋਣਗੇ ਜਿਸ ਨਾਲ ਮਰੀਜ ਆਪਣੇ ਘਰਾਂ ਦੇ ਨੇੜੇ ਹੀ ਹੈਪੇਟਾਈਟਸ ਸੀ ਦੇ ਇਲਾਜ ਸਬੰਧੀ ਸੇਵਾਵਾਂ ਪ੍ਰਾਪਤ ਕਰ ਸਕਣਗੇ।ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਇਹ ਪ੍ਰਗਟਾਵਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਵੀ ਪੰਜਾਬ ਸਰਕਾਰ ਨੇ ਜਨਵਰੀ 2020 ਤੋਂ ਜੁਲਾਈ 2021 ਤੱਕ ਹੈਪਾਟਾਈਟਸ ਸੀ ਵਾਇਰਸ ਦੇ ਲਗਭਗ 18,000 ਮਰੀਜ਼ਾਂ ਦਾ ਇਲਾਜ ਕੀਤਾ। ਹਾਲਾਂਕਿ, ਇਸ ਪ੍ਰੋਗਰਾਮ ਦਾ ਵਿਸਥਾਰ 9 ਕੇਂਦਰੀ ਜੇਲਾਂ ਵਿਚਲੇ ਕੈਦੀਆਂ ਲਈ ਵੀ ਕੀਤਾ ਗਿਆ ਤਾਂ ਜੋ ਇਹਨਾਂ ਸਾਰੇ ਉੱਚ ਜੋਖਮ ਵਾਲੇ ਕੇਸਾਂ ਨੂੰ ਹੈਪੇਟਾਈਟਸ ਸੀ ਦੇ ਇਲਾਜ ਲਈ ਕਿਤੇ ਹੋਰ ਜਾਣਾ ਨਾ ਪਵੇ।ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੀਆਂ ਗਰਭਵਤੀ ਮਹਿਲਾਵਾਂ ਦੀ ਹੈਪੇਟਾਈਟਸ ਬੀ ਅਤੇ ਸੀ ਲਈ ਮੁਫਤ ਜਾਂਚ ਕਰਵਾਉਣ ਲਈ ਯੋਜਨਾ ਵੀ ਉਲੀਕੀ ਹੈ। ਉਨਾਂ ਕਿਹਾ ਕਿ ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ ਰੈਪਿਡ ਟੈਸਟ ਕਿੱਟਾਂ ਦੀ ਖਰੀਦ ਕੀਤੀ ਜਾ ਰਹੀ ਹੈ ਅਤੇ ਸਾਰੀਆਂ ਪਾਜ਼ੇਟਿਵ ਗਰਭਵਤੀ ਮਹਿਲਾਵਾਂ ਦੀ ਜਲਦ ਸਿਹਤਯਾਬੀ ਲਈ ਉਹਨਾਂ ਨੂੰ ਨਜ਼ਦੀਕੀ ਇਲਾਜ ਕੇਂਦਰ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ ਜੋ ਉਹਨਾਂ ਦੇ ਨਵਜੰਮੇ ਬੱਚੇ ਲਈ ਵੀ ਸਿਹਤ ਸੁਰੱਖਿਆ ਯਕੀਨੀ ਬਣਾਏਗਾ। 

ਸ. ਸਿੱਧੂ ਨੇ ਦੱਸਿਆ ਕਿ ਸੂਬੇ ਵਿੱਚ ਕੋਵਿਡ-19 ਮਹਾਂਮਾਰੀ ਦੌਰਾਨ, ਟੈਸਟਿੰਗ ਅਤੇ ਇਲਾਜ ਸਬੰਧੀ ਸੇਵਾਵਾਂ ਨੂੰ ਬੰਦ ਨਹੀਂ ਕੀਤਾ ਗਿਆ ਅਤੇ ਸਿਹਤ ਵਿਭਾਗ ਵੱਲੋਂ ਇਲਾਜ ਕੇਂਦਰਾਂ ਦੀ ਗਿਣਤੀ 25 ਤੋਂ ਵਧਾ ਕੇ 67 ਕਰ ਦਿੱਤੀ ਗਈ ਤਾਂ ਜੋ ਹਰ ਮਰੀਜ਼ ਲਈ ਹੈਪੇਟਾਈਟਸ ਸੀ ਦੇ ਇਲਾਜ ਨੂੰ ਉਪਲਬਧ ਕਰਵਾਇਆ ਜਾ ਸਕੇ। ਐਚਆਈਵੀ ਪਾਜ਼ੇਟਿਵ ਕੇਸਾਂ ਵਿੱਚ ਹੈਪਾਟਾਇਟਿਸ ਸੀ ਦਾ ਇਲਾਜ 17 ਏਆਰਟੀ ਕੇਂਦਰਾਂ ਅਤੇ ਆਈ.ਵੀ.ਡੀ.ਯੂ. (ਇੰਟਰਾਵੇਨਸ ਡਰੱਗ ਯੂਜ਼ਰਸ) ਦਰਮਿਆਨ ਹੈਪਾਟਾਈਟਸ ਸੀ ਵਾਇਰਸ ਦੇ ਪ੍ਰਬੰਧਨ ਲਈ 14 ਓਐਸਟੀ ਕੇਂਦਰਾਂ ਵਿੱਚ ਇਲਾਜ ਸੁਰੂ ਕੀਤਾ ਗਿਆ। ਉਨਾਂ ਅੱਗੇ ਕਿਹਾ ਕਿ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ 22 ਜੂਨ 2021 ਨੂੰ ਹੈਪੇਟਾਈਟਸ ਬੀ ਦਾ ਮੁਫਤ ਵਾਇਰਲ ਲੋਡ ਟੈਸਟ ਵੀ ਸੁਰੂ ਕੀਤਾ ਗਿਆ।ਉਨਾਂ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ ਸੂਬੇ ਭਰ ਵਿੱਚ 2 ਲੱਖ ਵਿਅਕਤੀਆਂ ਦੀ ਹੈਪੇਟਾਈਟਸ ਸੀ ਲਈ ਜਾਂਚ ਕੀਤੀ ਗਈ ਅਤੇ ਹੁਣ ਤੱਕ 97,000 ਮਰੀਜਾਂ ਨੂੰ ਹੈਪੇਟਾਈਟਸ ਸੀ ਲਈ ਮੁਫ਼ਤ ਇਲਾਜ ਮੁਹੱਈਆ ਕੀਤਾ ਗਿਆ। ਸੂਬੇ ਭਰ ਵਿੱਚ ਹੈਪੇਟਾਈਟਸ ਸੀ ਦੇ ਮਰੀਜ਼ਾਂ ਦੀ ਇਲਾਜ ਦਰ 93 ਫ਼ੀਸਦ ਹੈ।ਸਿਹਤ ਮੰਤਰੀ ਨੇ ਇਸ ਮੌਕੇ ਹੈਪੇਟਾਈਟਸ ਸੀ ਅਤੇ ਬੀ ਦੀ ਰੋਕਥਾਮ ਲਈ ਪੋਸਟਰ ਅਤੇ ਹੈਪੇਟਾਈਟਸ ਸੀ ਦੇ ਪ੍ਰਬੰਧਨ ਵਿਚ ਪੰਜਾਬ ਸਰਕਾਰ ਵੱਲੋਂ 5 ਸਾਲਾਂ ਦੌਰਾਨ ਕੀਤੇ ਕਾਰਜਾਂ ਬਾਰੇ ਇਕ ਕਿਤਾਬਚਾ ਵੀ ਲਾਂਚ ਕੀਤਾ।ਉਹਨਾਂ ਦੱਸਿਆ ਕਿ ਸੂਬੇ ਤੋਂ ਹੈਪੇਟਾਈਟਸ ਬੀ ਅਤੇ ਸੀ ਦੇ ਗੰਭੀਰ ਮਾਮਲਿਆਂ ਦੇ ਪ੍ਰਬੰਧਨ ਲਈ ਉਹਨਾਂ ਨੂੰ ਪੀਜੀਆਈ ਚੰਡੀਗੜ ਰੈਫ਼ਰ ਕੀਤਾ ਜਾ ਰਿਹਾ ਹੈ ਅਤੇ ਉਨਾਂ ਨੂੰ ਹੈਪੇਟਾਈਟਸ ਬੀ ਅਤੇ ਸੀ ਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੀਜੀਆਈ ਵਿੱਚ ਹੈਪੇਟਾਈਟਸ ਬੀ ਅਤੇ ਸੀ ਦੇ ਪ੍ਰਬੰਧਨ ਲਈ ਦਵਾਈਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਜਾਣਗੀਆਂ।ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਇਸ ਪ੍ਰੋਗਰਾਮ ਵਿੱਚ ਸ੍ਰੀ ਅਲੋਕ ਸ਼ੇਖਰ ਪੀ.ਐਸ.ਐਚ.ਐਫ.ਡਬਲਯੂ, ਹੈਪਟੋਲੋਜੀ ਪੀਜੀਆਈ ਦੇ ਪ੍ਰੋਫੈਸਰ ਅਤੇ ਮੁਖੀ ਡਾ. ਵਰਿੰਦਰ ਸਿੰਘ, ਸਿਹਤ ਅਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਗੁਰਿੰਦਰ ਬੀਰ ਸਿੰਘ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਐਨ.ਵੀ.ਐਚ.ਸੀ.ਪੀ. ਡਾ. ਗਗਨਦੀਪ ਸਿੰਘ ਗਰੋਵਰ ਸ਼ਾਮਲ ਹੋਏ।  

 

Tags: Balbir Singh Sidhu , Health and Family Welfare Minister , Punjab , Congress , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD