Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਭਾਰਤੀ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਮਾਸਕੋ 1980 ਓਲੰਪਿਕ ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰਨ ਦੀ ਉਮੀਦ ਜਗਾਈ : ਰਾਣਾ ਗੁਰਮੀਤ ਸਿੰਘ

ਸੂਬੇ ਭਰ ਵਿੱਚ ਸੈਲਫੀ ਪੁਆਇੰਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਮੁਹਾਲੀ ਸਟੇਡੀਅਮ ਵਿਖੇ ਓਲੰਪਿਕਸ ਦੇ ਲਾਈਵ ਸਟ੍ਰੀਮਿੰਗ ਲਈ ਐਲਈਡੀ ਸਕਰੀਨ ਕੀਤੀ ਲਾਂਚ

Rana Gurmit Singh Sodhi, Punjab Pradesh Congress Committee, Congress, Punjab Congress, Punjab, Punjab Government, Government of Punjab, D.P.S. Kharbanda, Sports Stadium Mohali

Web Admin

Web Admin

5 Dariya News

ਮੁਹਾਲੀ , 28 Jul 2021

Last updated on: Jul 28, 2021, 00:00 IST

ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਨੇ ਕਿਹਾ ਕਿ ਟੋਕੀਓ 2020 ਓਲੰਪਿਕ ਵਿਚ ਹਿੱਸਾ ਲੈਣ ਵਾਲੀ ਭਾਰਤੀ ਹਾਕੀ ਟੀਮ, ਖਾਸਕਰ ਪੰਜਾਬੀ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਵੇਖ ਕੇ ਮੈਨੂੰ ਪੱਕਾ ਯਕੀਨ ਹੈ ਕਿ ਅਸੀਂ ਮਾਸਕੋ ਓਲੰਪਿਕ 1980 ਤੋਂ ਬਾਅਦ ਹਾਕੀ ਵਿੱਚ ਤਗਮਾ ਹਾਸਲ ਕਰ ਲਵਾਂਗੇ। ਸ. ਸੋਢੀ ਨੇ ਅੱਜ ਸੂਬੇ ਭਰ ਵਿੱਚ ਸੈਲਫੀ ਪੁਆਇੰਟਾਂ ਦਾ ਉਦਘਾਟਨ ਕਰਨ ਦੇ ਨਾਲ ਹੀ ਸੈਕਟਰ 78 ਦੇ ਸਟੇਡੀਅਮ ਵਿਖੇ ਚੱਲ ਰਹੇ ਮੁਕਾਬਲਿਆਂ ਤੱਕ ਓਲੰਪਿਕਸ ਦੀ ਲਾਈਵ ਸਟ੍ਰੀਮਿੰਗ ਲਈ ਐਲਈਡੀ ਸਕਰੀਨ ਦਾ ਉਦਘਾਟਨ ਕੀਤਾ।ਰਾਣਾ ਸੋਢੀ ਨੇ ਵਿਸ਼ਵਾਸ ਜ਼ਾਹਰ ਕੀਤਾ ਕਿ ਆਲਮੀ ਮਾਪਦੰਡਾਂ ਮੁਤਾਬਕ ਸਾਰੇ ਖਿਡਾਰੀ ਟੋਕੀਓ ਓਲੰਪਿਕਸ ਲਈ ਪੂਰੀ ਤਰਾਂ ਤਿਆਰ ਹਨ ਅਤੇ ਸਾਰੇ ਖੇਡ ਮੁਕਾਬਲਿਆਂ ਵਿੱਚ ਸੂਬੇ ਦੇ ਖਿਡਾਰੀ ਘੱਟੋ-ਘੱਟ ਤਿੰਨ ਜਾਂ ਚਾਰ ਤਮਗੇ ਜ਼ਰੂਰ ਜਿੱਤਣਗੇ ਕਿਉਂਕਿ ਟੋਕੀਓ ਓਲੰਪਿਕਸ ਲਈ ਸਭ ਤੋਂ ਵੱਧ ਖਿਡਾਰੀ ਭੇਜਣ ਵਾਲਾ ਪੰਜਾਬ ਦੇਸ਼ ਦਾ ਦੂਜਾ ਸੂਬਾ ਹੈ। ਖੇਡ ਮੰਤਰੀ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਸਾਡੇ ਖਿਡਾਰੀਆਂ ਨੇ ਦਿਨ-ਰਾਤ ਸਖ਼ਤ ਮਿਹਨਤ ਕੀਤੀ ਹੈ ਅਤੇ ਉਹ ਓਲੰਪਿਕ ਵਿੱਚ ਆਪਣਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਨਗੇ। ਮੰਤਰੀ ਨੇ ਅੱਗੇ ਕਿਹਾ ਕਿ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਆਪਣੇ ਓਲੰਪਿਕ ਖਿਡਾਰੀਆਂ ਦਾ ਮਨੋਬਲ ਵਧਾਉਣ ਲਈ ਉਨਾਂ ਦੀ ਹੌਸਲਾ ਅਫ਼ਜ਼ਾਈ ਕਰਨੀ ਚਾਹੀਦੀ ਹੈ। 

ਇਸ ਮਕਸਦ ਲਈ ਖੇਡ ਵਿਭਾਗ ਵੱਲੋਂ ਸੈਕਟਰ-78, ਸਪੋਰਟਸ ਕੰਪਲੈਕਸ ਵਿਖੇ ਸੈਲਫੀ ਪੁਆਇੰਟ ਸਥਾਪਤ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਸ਼ੰਸਕਾਂ ਵੱਲੋਂ ਸਾਰੇ ਓਲੰਪਿਕ ਖਿਡਾਰੀਆਂ ਪ੍ਰਤੀ ਆਪਣਾ ਪਿਆਰ ਅਤੇ ਸਨੇਹ ਜ਼ਾਹਰ ਕਰਨ ਦਾ ਇਹ ਇਕ ਸੁਨਹਿਰੀ ਮੌਕਾ ਹੈ। ਇਸ ਸੈਲਫੀ ਪੁਆਇੰਟ ਉਤੇ ਇਕ ਐਲਈਡੀ ਸਕਰੀਨ ਹੈ, ਜਿਸ ’ਤੇ ਓਲੰਪਿਕ-2020 ਦੇ ਵੱਖ-ਵੱਖ ਲਾਈਵ ਖੇਡਾਂ ਦਾ ਪ੍ਰਸਾਰਨ ਕੀਤਾ ਜਾਵੇਗਾ। ਉਨਾਂ ਮੁਹਾਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੈਲਫੀ ਪੁਆਇੰਟ ’ਤੇ ਆਉਣ ਅਤੇ ਸਾਡੇ ਓਲੰਪਿਕ ਖਿਡਾਰੀਆਂ ਨੂੰ ਉਤਸ਼ਾਹਤ ਕਰਨ।ਰਾਣਾ ਸੋਢੀ ਨੇ ਦੁਹਰਾਇਆ ਕਿ ਓਲੰਪਿਕ ਵਿੱਚ ਸੋਨੇ ਦਾ ਤਗਮਾ ਜਿੱਤਣ ਵਾਲੇ ਨੂੰ 2 ਕਰੋੜ 25 ਲੱਖ ਰੁਪਏ, ਚਾਂਦੀ ਤਗਮਾ ਜੇਤੂ ਨੂੰ 1.5 ਕਰੋੜ ਰੁਪਏ ਅਤੇ ਕਾਂਸੀ ਤਗਮਾ ਹਾਸਲ ਕਰਨ ਵਾਲੇ ਖਿਡਾਰੀ ਨੂੰ 1 ਕਰੋੜ ਰੁਪਏ ਇਨਾਮੀ ਰਾਸ਼ੀ ਦੇ ਰੂਪ ਵਿੱਚ ਅਤੇ ਵਧੀਆ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਖੇਡਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਅਤੇ ਖੇਡਾਂ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਦੀ ਅਗਵਾਈ ਹੇਠ ਡਿਜ਼ਾਈਨ ਕੀਤੀ ਮੋਬਾਈਲ ਐਪਲੀਕੇਸ਼ਨ “ਖੇਡੋ ਪੰਜਾਬ” ਦੇ ਸ਼ੁਰੂ ਹੋਣ ਨਾਲ ਸੂਬੇ ਦੇ ਖਿਡਾਰੀ ਅਤੇ ਉੱਭਰ ਰਹੇ ਖਿਡਾਰੀ ਆਨਲਾਈਨ ਰਜਿਸਟਰ ਕਰ ਸਕਣਗੇ ਅਤੇ ਅੰਤਰਰਾਸ਼ਟਰੀ/ਰਾਸ਼ਟਰੀ/ਰਾਜ ਟੀਚਿਆਂ ਦੀ ਪਛਾਣ ਕਰਨ ਦੇ ਨਾਲ-ਨਾਲ ਆਪਣੀ ਦਿਲਚਸਪੀ ਮੁਤਾਬਕ ਕੋਈ ਵੀ ਖੇਡ ਚੁਣ ਸਕਣਗੇ।ਇਸ ਮੌਕੇ ਖੇਡਾਂ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ, ਜੁਆਇੰਟ ਡਾਇਰੈਕਟਰ ਸ੍ਰੀ ਕਰਤਾਰ ਸਿੰਘ, ਐਕਸੀਅਨ ਸਪੋਰਟਸ ਸ੍ਰੀ ਸੰਜੇ ਮਹਾਜਨ, ਡੀਐਸਓ ਮੁਹਾਲੀ ਸ੍ਰੀਮਤੀ ਗੁਰਦੀਪ ਕੌਰ ਅਤੇ ਖੇਤਰ ਦੇ ਉੱਭਰ ਰਹੇ ਖਿਡਾਰੀ ਹਾਜ਼ਰ ਸਨ।    

 

Tags: Rana Gurmit Singh Sodhi , Punjab Pradesh Congress Committee , Congress , Punjab Congress , Punjab , Punjab Government , Government of Punjab , D.P.S. Kharbanda , Sports Stadium Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD