Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੀ ਆਰਥਿਕਤਾ ਮੁੜ ਲੀਹ ’ਤੇ, ਪਿਛਲੇ 22 ਸਾਲਾਂ ਵਿੱਚ ਪਹਿਲੀ ਵਾਰ ਪੰਜਾਬ ਦਾ ਪੂੰਜੀਗਤ ਖ਼ਰਚਾ ਹਰਿਆਣਾ ਤੋਂ ਵੱਧ

ਕਿਹਾ, ਪੰਜਾਬ ਹਰ ਖੇਤਰ ਵਿੱਚ ਕਾਮਯਾਬੀ ਦੀਆਂ ਨਵੀਆਂ ਪੈੜਾਂ ਸਿਰਜ ਰਿਹਾ

 Manpreet Singh Badal, Punjab Pradesh Congress Committee, Congress, Punjab Congress, Bathinda, Punjab, Government of Punjab, Punjab Government

Web Admin

Web Admin

5 Dariya News

ਜਲੰਧਰ , 29 Jul 2021

Last updated on: Jul 29, 2021, 00:00 IST

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਗਏ ਸੰਜੀਦਾ ਯਤਨਾਂ ਨੇ ਸੂਬੇ ਦੀ ਆਰਥਿਕਤਾ ਨੂੰ ਮੁੜ ਪੈਰਾਂ ’ਤੇ ਖੜ੍ਹਾ ਕਰ ਦਿੱਤਾ ਹੈ , ਜਿਸ ਸਦਕਾ ਪਿਛਲੇ ਦੋ ਦਹਾਕਿਆਂ ਵਿੱਚ ਹਰਿਆਣਾ ਨਾਲੋਂ ਰਾਜ ਦੇ ਪੂੰਜੀਗਤ ਖ਼ਰਚੇ ਵਿੱਚ ਵਾਧਾ ਹੋਇਆ ਹੈ।ਇਥੇ ਰੋਟਰੀ ਚੈਰੀਟੇਬਲ ਹਸਪਤਾਲ ਮਾਡਲ ਹਾਊਸ ਵਿਖੇ ਆਪ੍ਰੇਸ਼ਨ ਥਿਏਟਰ ਨੂੰ ਜ਼ਿਲ੍ਹਾ ਵਾਸੀਆਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਜਿਨ੍ਹਾਂ ਦੇ ਨਾਲ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਚੇਅਰਮੈਨ ਪੰਜਾਬ ਜਲ ਸਰੋਤ ਪ੍ਰਬੰਧਨ ਕਾਰਪੋਰੇਸ਼ਨ ਜਗਬੀਰ ਸਿੰਘ ਬਰਾੜ ਵੀ ਮੌਜੂਦ ਸਨ, ਨੇ ਕਿਹਾ ਕਿ ਪਿਛਲੇ 22 ਸਾਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦਾ ਪੂੰਜੀਗਤ ਖ਼ਰਚਾ ਹਰਿਆਣਾ ਤੋਂ ਵਧਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ 8000 ਕਰੋੜ ਦੇ ਮੁਕਾਬਲੇ ਪੰਜਾਬ ਦਾ ਇਸ ਸਾਲ ਦਾ ਸਲਾਨਾ ਪੂੰਜੀਗਤ ਖ਼ਰਚਾ 14000 ਕਰੋੜ ਹੈ। ਉਨ੍ਹਾਂ ਕਿਹਾ ਕਿ ਇਹ ਕੈਪਟਨ ਸਰਕਾਰ ਵੱਲੋਂ ਕੀਤੀਆਂ ਗਈਆਂ ਵਿਸ਼ੇਸ਼ ਪਹਿਲ ਕਦਮੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਹ ਉਨਾਂ ਤਾਕਤਾਂ ਦੇ ਮੂੰਹ ’ਤੇ ਚਪੇੜ ਹੈ, ਜੋ ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਦੇ ਖ਼ਜ਼ਾਨੇ ਨੂੰ ਬਰਬਾਦ ਕਰ ਕੇ ਖਾਲੀ ਛੱਡ ਗਏ ਸਨ।ਵਿੱਤ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਜਾ ਰਹੇ ਅਣਥੱਕ ਤੇ ਸੰਜੀਦਾ ਯਤਨਾਂ ਸਦਕਾ ਅੱਜ ਸੂਬਾ ਹਰ ਖੇਤਰ ਵਿੱਚ ਕਾਮਯਾਬੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਹ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀਆਂ ਵਿਕਾਸ ਪੱਖੀ ਤੇ ਅਗਾਂਹਵਧੂ ਨੀਤੀਆਂ ਸਦਕਾ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਇਆ ਗਿਆ ਹੈ। ਸ੍ਰ.ਬਾਦਲ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖਣ ਨੂੰ ਮਿਲੇਗਾ।ਵਿੱਤ ਮੰਤਰੀ ਪੰਜਾਬ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਦੇ ਸੰਕਟ ਤੋਂ ਬਚਾਉਣ ਲਈ ਬਹੁਤ ਹੀ ਮਿਸਾਲੀ ਕਦਮ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ 200 ਦੇਸ਼ਾਂ ਵਿੱਚ ਫੈਲੀ ਕੋਵਿਡ ਮਹਾਂਮਾਰੀ ਨੇ ਸਮੁੱਚੇ ਵਿਸ਼ਵ ਦੀ ਆਰਥਿਕਤਾ ਨੂੰ ਬਹੁਤ ਵੱਡੀ ਢਾਹ ਲਗਾਈ ਹੈ ਪਰ ਪੰਜਾਬ ਨੇ ਇਸ ਦਾ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ।ਵਿੱਤ ਮੰਤਰੀ ਨੇ ਇਸ ਮੌਕੇ ਵਿਧਾਇਕ ਸ਼੍ਰੀ ਰਿੰਕੂ ਦੀ ਜਲੰਧਰ ਦੇ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ ਲਈ ਸ਼ਲਾਘਾ ਵੀ ਕੀਤੀ। ਉਨ੍ਹਾਂ ਹਸਪਤਾਲ ਨੂੰ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ।ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਨੇ ਵਿੱਤ ਮੰਤਰੀ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਸਮੁੱਚੇ ਜਲੰਧਰ ਲਈ ਇਤਿਹਾਸਿਕ ਦਿਨ ਹੈ। ਉਨ੍ਹਾਂ ਕਿਹਾ ਕਿ ਇਹ ਆਪ੍ਰੇਸ਼ਨ ਥਿਏਟਰ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਡਾਇਰੈਕਟਰ ਪੰਜਾਬ ਖਾਦੀ ਬੋਰਡ ਮੇਜਰ ਸਿੰਘ, ਪ੍ਰਧਾਨ ਦਿਨੇਸ਼ ਸ਼ਰਮਾ, ਯੂ.ਐਸ.ਘਈ, ਸੁਸ਼ੀਲ ਨਾਗਪਾਲ, ਬ੍ਰਿਜੇਸ਼ ਸਿੰਗਲ ਅਤੇ ਹੋਰ ਵੀ ਮੌਜੂਦ ਸਨ।

                                           

 

Tags: Manpreet Singh Badal , Punjab Pradesh Congress Committee , Congress , Punjab Congress , Bathinda , Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD