Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਈ ਵੱਡੇ ਵੱਡੇ ਅਕਾਲੀ ਆਗੂਆਂ ਦੀ ਸਰਪਰਸਤੀ ਹੇਠ ਪੰਜਾਬ ਵਿਚ ਨਸ਼ਿਆ ਦਾ ਕਾਰੋਬਾਰ ਵੱਧ ਫੁੱਲ ਰਿਹਾ ਹੈ: ਸਿੱਧੂ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ ਨਗਰ , 01 Mar 2014

Last updated on: Mar 01, 2014, 00:00 IST

ਹਲਕਾ ਮੋਹਾਲੀ ਵਿਚ ਨੋਵਜਾਨ ਪੀੜੀ ਨੂੰ ਨਸ਼ਿਆ ਤੋਂ ਦੂਰ ਕਰਕੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਅਤੇ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਵੱਲੋਂ ਚਲਾਈ ਜਾ ਰਹੀ ਵਿਸੇਸ ਮੁਹਿੰਮ ਤੇ ਤਹਿਤ ਅੱਜ ਨਜ਼ਦੀਕੀ ਪੈਂਦੇ ਪਿੰਡ ਗੁਡਾਣਾ ਵਿਖੇ ਪਿੰਡ ਵਾਸੀਆਂ ਨੂੰ ਜਿੱਮ ਖੋਲ੍ਹਣ ਵਾਸਤੇ 1 ਲੱਖ ਰੁਪਏ ਦੀ ਗ੍ਰਾਟ ਦਾ ਚੈੱਕ ਭੇਂਟ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਦੇ ਜਨ ਸਕੱਤਰ ਕਮ ਮੀਡੀਆ ਇੰਚਾਰਜ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਅੰਬਿਕਾ ਸੋਨੀ ਦੇ ਅਖਤਿਆਰੀ ਕੋਟੇ ਵਿਚੋਂ ਗ੍ਰਾਂਟ ਦਾ ਚੈੱਕ ਜਾਰੀ ਕਰਨ ਬਾਅਦ ਵਿਧਾਇਕ ਸ਼੍ਰੀ ਸਿੱਧੂ ਪਿੰਡ ਵਿਚ ਆਯੋਜਿਤ ਸਮਾਗਮ ਦੋਰਾਨ ਬੋਲਦਿਆ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਦਾ ਬਹੁਮੁੱਲਾ ਸਰਮਾਇਆ ਹੁੰਦੇ ਹਨ ਕਿਉਂਕਿ ਉਸ ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਸਿਰ ਤੇ ਨਿਰਭਰ ਕਰਦਾ ਹੈ। ਜੇਕਰ ਨੌਜਵਾਨ ਨਰੋਏ ਅਤੇ ਤੰਦਰੂਸਤ ਹੋਣਗੇ ਤਾਂ ਉਹ ਦੇਸ ਖੂਬ ਤਰੱਕੀ ਕਰੇਗਾ ਅਤੇ ਜੇਕਰ ਨਸ਼ਿਆ ਵਿਚ ਗੁਲਤਾਨ ਹੋਣਗੇ ਤਾਂ ਉਸ ਦੇਸ਼ ਦਾ ਭਵਿੱਖ ਬਹੁਤ ਹੀ ਮਾੜਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਮੁੱਹਈਆਂ ਕਰਵਾਉਣ ਦੀ ਥਾਂ ਨਸ਼ੇ ਪਰੋਸ ਕੇ ਦਿੱਤੇ ਜਾ ਰਹੇ ਹਨ ਅਤੇ ਕਈ ਵੱਡੇ ਵੱਡੇ ਅਕਾਲੀ ਆਗੂਆਂ ਦੀ ਸਰਪਰਸਤੀ ਹੇਠ ਪੰਜਾਬ ਵਿਚ ਨਸ਼ਿਆ ਦਾ ਕਾਰੋਬਾਰ ਵੱਧ ਫੁੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਨਸ਼ਿਆ ਦੇ ਵਿਰੁੱਧ ਵੱਡੇ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦਾ ਅਸਰ ਹੁਣ ਸਭ ਨੂੰ ਦਿਖਾਈ ਦੇ ਰਿਹਾ ਹੈ ਅਤੇ ਨੌਜਵਾਨ ਨਸ਼ਿਆ ਤੋਂ ਦੂਰ ਹੋ ਰਹੇ ਹਨ। ਸ਼੍ਰੀ ਸਿੱਧੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹਲਕੇ ਦੇ ਹੋਰਨਾਂ ਪਿੰਡਾਂ ਵਿਚ ਵੀ ਜਿੱਮ ਖੋਲਣ ਲਈ ਵੱਡੀ ਪੱਧਰ ਤੇ ਗ੍ਰਾਟਾਂ ਵੰਡੀਆਂ ਜਾਣਗੀਆਂ। ਇਸ ਮੌਕੇ ਪਿੰਡ ਦੀ ਪੰਚਾਇਤ ਵੱਲੋਂ ਵਿਧਾਇਕ ਸ਼੍ਰੀ ਸਿੱਧੂ ਦਾ ਵਿਸੇਸ਼ ਤੌਰ ਤੇ ਸਨਮਾਨ ਕੀਤਾ ਗਿਆ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸੋਮਨਾਥ ਸਾਬਕਾ ਸਰਪੰਚ, ਰਾਜਵੰਤ ਸਿੰਘ, ਭੁਪਿੰਦਰ ਸਿੰਘ ਧਾਲੀਵਾਲ, ਜਸਪਾਲ ਰਾਮ, ਜਗਤਾਰ ਸਿੰਘ, ਸੁਖਚੈਨ ਸਿੰਘ, ਸਵਰਨ ਸਿੰਘ, ਸਾਰੇ ਪੰਚ, ਗੁਰਸੇਵਕ ਸਿੰਘ ਪ੍ਰਧਾਨ ਯੂਵਕ ਸੇਵਾਂਵਾ ਕਲੱਬ, ਗੁਰਪ੍ਰੀਤ ਸਿੰਘ ਨੰਬਰਦਾਰ, ਰਵੀ ਸ਼ਰਮਾ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਚੌਧਰੀ ਦੀਪ ਚੰਦ ਸਾਬਕਾ ਸਰਪੰਚ ਗੋਬਿੰਦਗੜ੍ਹ, ਚੌਧਰੀ ਰਿਸ਼ੀ ਪਾਲ ਸਾਬਕਾ ਸਰਪੰਚ ਸਨੇਟਾ ਤੋਂ ਇਲਾਵਾ ਪਿੰਡ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

 

Tags: congress , padiala , raja , sharma , sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD