Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਅਕਾਲੀ-ਭਾਜਪਾ ਗਠਜੋੜ ਦੀ ਸੁਨਾਮੀ ਮੂਹਰੇ ਵਿਰੋਧੀ ਪਾਰਟੀਆਂ ਦਾ ਟਿਕ ਸਕਣਾ ਨਾ-ਮੁਮਕਿਨ-ਸੁਖਬੀਰ ਸਿੰਘ ਬਾਦਲ

ਲੁਧਿਆਣਾ ਵਿਖੇ 135 ਕਰੋੜ ਰੁਪਏ ਦੀ ਲਾਗਤ ਵਾਲੇ ਸਾਂਝੇ ਜਲ ਸੋਧਕ ਪਲਾਂਟ ਦਾ ਨੀਂਹ ਪੱਥਰ

Web Admin

Web Admin

5 ਦਰਿਆ ਨਿਊਜ਼

ਲੁਧਿਆਣਾ , 04 Mar 2014

Last updated on: Mar 04, 2014, 00:00 IST

ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਾਅਵੇ ਨਾਲ ਕਿਹਾ ਹੈ ਕਿ ਪੂਰੇ ਦੇਸ਼ ਵਿੱਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ ਅਤੇ ਲੋਕ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣ ਦਾ ਮਨ ਬਣਾਈ ਬੈਠੇ ਹਨ। ਇਸੇ ਤਰ੍ਹਾਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੀ ਚੱਲ ਰਹੀ ਸੁਨਾਮੀ ਮੂਹਰੇ ਵਿਰੋਧੀ ਪਾਰਟੀਆਂ ਦਾ ਟਿਕ ਸਕਣਾ ਨਾ-ਮੁਮਕਿਨ ਹੈ। ਅੱਜ ਸਥਾਨਕ ਤਾਜਪੁਰ ਸੜਕ 'ਤੇ 135 ਕਰੋੜ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਸਾਂਝੇ ਜਲ ਸੋਧਕ ਪਲਾਂਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਕੌਮੀ ਜਮਹੂਰੀ ਗਠਜੋੜ ਦੇ ਪੱਖ ਵਿੱਚ ਹਵਾ ਚੱਲ ਰਹੀ ਹੈ ਅਤੇ ਲੋਕ ਕਾਂਗਰਸ ਅਤੇ ਇਸਦੀਆਂ ਸਹਿਯੋਗੀ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣ ਲਈ ਉਤਾਵਲੀਆਂ ਹਨ। ਉਨ੍ਹਾਂ ਸੂਬੇ ਵਿੱਚ ਕਾਂਗਰਸ, ਪੀਪਲਜ਼ ਪਾਰਟੀ ਆਫ਼ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਭਵਿੱਖ ਬਾਰੇ ਪੁੱਛੇ ਸਵਾਲ ਦੇ ਜਵਾਬ ਬਾਰੇ ਉਨ੍ਹਾਂ ਕਿਹਾ ਕਿ ਇਹ ਤਿੰਨੇ ਪਾਰਟੀਆਂ ਰਾਜਸੀ ਬੇਚੈਨੀ ਦਾ ਸ਼ਿਕਾਰ ਹੋ ਗਈਆਂ ਹਨ ਅਤੇ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੂੰ ਸੁੱਝ ਨਹੀਂ ਰਿਹਾ ਹੈ ਕਿ ਉਹ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਿਹੜੀ ਰਣਨੀਤੀ ਤਿਆਰ ਕਰਨ ਜਾਂ ਕਿਸ ਪਾਰਟੀ ਨਾਲ ਸਮਝੌਤਾ ਕਰਨ। 

ਉਨ੍ਹਾਂ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਆਪਣੇ 7 ਸਾਲ ਦੇ ਕਾਰਜਕਾਲ ਦੌਰਾਨ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਨੂੰ ਪਹਿਲ ਦਿੱਤੀ ਹੈ। ਕੇਂਦਰ ਸਰਕਾਰ ਦੇ ਪੈਰ-ਪੈਰ 'ਤੇ ਮਤਰੇਈ ਮਾਂ ਵਾਲੇ ਸਲੂਕ ਦੇ ਬਾਵਜੂਦ ਪੰਜਾਬ ਅੰਦਰ ਵਿਕਾਸ ਦੀ ਹਨੇਰੀ ਚੱਲ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ ਸੰਬੰਧੀ ਲੋਕਾਂ ਵਿੱਚ ਜਾਣ ਲਈ ਵਿਰੋਧੀ ਪਾਰਟੀਆਂ ਨੂੰ ਕੋਈ ਮੁੱਦਾ ਨਹੀਂ ਲੱਭ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਦੀ ਇੱਕ ਲੜੀ ਤਹਿਤ ਸੂਬੇ ਦੀਆਂ ਸਾਰੀਆਂ ਨਦੀਆਂ ਅਤੇ ਨਾਲਿਆਂ ਦੀ ਸਫਾਈ ਦਾ ਕੰਮ ਕੀਤਾ ਜਾਣਾ ਹੈ। ਇਹ ਕਾਰਜ ਅਗਲੇ ਡੇਢ ਸਾਲ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਸਾਂਝੇ ਜਲ ਸੋਧਕ ਪਲਾਂਟ ਨੂੰ ਸ਼ਹਿਰ ਲੁਧਿਆਣਾ ਸਮੇਤ ਸਮੁੱਚੇ ਮਾਲਵਾ ਖੇਤਰ ਲਈ ਵਰਦਾਨ ਦਾ ਦਰਜਾ ਦਿੰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਇਸ ਪਲਾਂਟ ਦੇ ਚਾਲੂ ਹੋਣ ਨਾਲ ਜਿੱਥੇ ਰੰਗਾਈ ਨਾਲ ਸੰਬੰਧਤ ਸਨਅਤਾਂ ਦਾ ਪ੍ਰਦੂਸ਼ਿਤ ਪਾਣੀ ਸਾਫ਼ ਹੋ ਕੇ ਬੁੱਢੇ ਨਾਲੇ ਵਿੱਚ ਪਵੇਗਾ, ਉਥੇ ਇਹੀ ਪਾਣੀ ਸਨਅਤੀ ਲੋੜਾਂ ਨੂੰ ਪੂਰਾ ਕਰਨ ਵਿੱਚ ਵੀ ਦੁਬਾਰਾ ਵਰਤਿਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਜੋ ਕਿ ਬੁੱਢੇ ਨਾਲੇ ਦੇ ਪਾਣੀ ਨਾਲ ਕੈਂਸਰ ਵਰਗੀ ਬਿਮਾਰੀ ਦਾ ਸ਼ਿਕਾਰ ਹੋ ਗਿਆ ਸੀ, ਇਸ ਪਲਾਂਟ ਦੇ ਚੱਲਣ ਨਾਲ ਪੂਰੇ ਖਿੱਤੇ ਨੂੰ ਕੈਂਸਰ ਦੀ ਬਿਮਾਰੀ ਤੋਂ ਨਿਜ਼ਾਤ ਮਿਲੇਗੀ। 

ਉਨ੍ਹਾਂ ਦੱਸਿਆ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਦੇ ਵਿਕਾਸ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ। ਸ਼ਹਿਰ ਦੀ ਕਾਇਆ ਕਲਪ ਕਰਨ ਲਈ 2000 ਕਰੋੜ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ, ਜੋ ਕਿ ਅਗਲੇ ਢਾਈ ਸਾਲਾਂ ਵਿੱਚ ਮੁਕੰਮਲ ਕਰ ਲਏ ਜਾਣਗੇ। ਸ਼ਹਿਰ ਵਿੱਚ ਮੈਟਰੋ ਸ਼ੁਰੂ ਕਰਨ ਦੇ ਨਾਲ-ਨਾਲ ਸ਼ਹਿਰ ਨੂੰ ਹੋਰ ਸ਼ਹਿਰਾਂ ਨਾਲ ਜੋੜਦੀਆਂ ਸਾਰੀਆਂ ਸੜਕਾਂ 6 ਜਾਂ 8 ਮਾਰਗੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਐਲਾਨ ਕੀਤਾ ਕਿ ਹਲਕਾ ਲੁਧਿਆਣਾ ਪੂਰਬੀ ਵਿੱਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ 10ਵੀਂ ਅਤੇ 12ਵੀਂ ਦੇ ਹੋਰ ਸਕੂਲ ਸ਼ੁਰੂ ਕੀਤੇ ਜਾਣਗੇ। ਕਲੋਨੀਆਂ ਵਿੱਚ ਰਹਿਣ ਵਾਲੇ ਵਸਨੀਕਾਂ ਨੂੰ ਮਲਕੀਅਤ ਦੇ ਹੱਕ ਦਿਵਾਉਣ ਲਈ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਬਾਈਪਾਸ ਸੜਕ ਨੂੰ ਸਡਿਊਲਡ ਸੜਕ ਦਾ ਦਰਜਾ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਹੁਣ ਇਸ ਖੇਤਰ ਦੇ ਨਕਸ਼ੇ ਪਾਸ ਕਰਾਉਣ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਇਆ ਕਰੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀ ਵਰਗ ਦੀਆਂ ਮੁਸ਼ਕਿਲਾਂ ਘਟਾਉਣ ਅਤੇ ਵਪਾਰ ਵਿੱਚ ਵਾਧਾ ਕਰਨ ਲਈ ਲਾਗੂ ਕੀਤੀ ਗਈ ਰਾਹਤ ਯੋਜਨਾ ਨਾਲ ਹੁਣ ਵਪਾਰੀ ਵੀਰਾਂ ਨੂੰ ਆਪਣੇ ਵਪਾਰ ਦਾ ਹਿਸਾਬ ਕਿਤਾਬ ਰੱਖਣ ਲਈ ਲੰਮੇ ਚੌੜੇ ਬਹੀਆਂ ਖਾਤੇ ਰੱਖਣ ਦੀ ਲੋੜ ਨਹੀਂ ਹੈ। ਰਾਹਤ ਯੋਜਨਾ ਤਹਿਤ ਹੁਣ ਵਪਾਰੀ ਉੱਕਾ ਪੁੱਕਾ ਅਤੇ ਬਹੁਤ ਹੀ ਮਾਮੂਲੀ ਟੈਕਸ ਅਦਾ ਕਰਕੇ ਆਪਣੇ ਆਪ ਨੂੰ ਕਰ ਤੇ ਆਬਕਾਰੀ ਵਿਭਾਗ ਕੋਲ ਦਰਜ ਕਰਵਾ ਸਕਦੇ ਹਨ। ਜਿਸ ਤਹਿਤ ਕਰ ਤੇ ਆਬਕਾਰੀ ਵਿਭਾਗ ਦਾ ਕੋਈ ਵੀ ਅਧਿਕਾਰੀ ਕਮਿਸ਼ਨਰ ਦੀ ਮਨਜ਼ੂਰੀ ਤੋਂ ਬਿਨਾ ਕਿਸੇ ਦੁਕਾਨ ਆਦਿ ਦੀ ਤਲਾਸ਼ੀ ਨਹੀਂ ਲੈ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੀਆਂ ਲੋੜਾਂ ਨੂੰ ਮੁੱਖ ਰੱਖ ਕੇ ਕਾਰਜ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਵਪਾਰੀ ਰਾਹਤ ਯੋਜਨਾ ਨਾਲ ਵਪਾਰੀਆਂ ਨੂੰ ਆਪਣਾ ਵਪਾਰ ਚਾਲੂ ਰੱਖਣ ਦੇ ਨਾਲ-ਨਾਲ ਵਾਧਾ ਕਰਨ ਵਿੱਚ ਬਹੁਤ ਸਹਿਯੋਗ ਮਿਲ ਰਿਹਾ ਹੈ। ਵਪਾਰੀਆਂ ਨੂੰ ਸੂਬੇ ਦੀ ਤਰੱਕੀ ਦੀ ਰੀੜ ਦੀ ਹੱਡੀ ਕਰਾਰ ਦਿੰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਨਵੇਂ ਪਾਵਰ ਪਲਾਂਟ ਲੱਗਣ ਨਾਲ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣਨ ਨਾਲ ਅਗਲੇ ਛੇ ਮਹੀਨਿਆਂ 'ਚ ਕਿਸਾਨਾਂ ਨੂੰ ਖੇਤੀਬਾੜੀ ਲਈ ਟਿਊਬਵੈੱਲ ਕੁਨੈਕਸ਼ਨ ਡਿਮਾਂਡ 'ਤੇ ਹੀ ਮਿਲ ਜਾਇਆ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰੇਕ ਵਿਅਕਤੀ ਨੂੰ ਸਾਫ਼ ਪੀਣ ਵਾਲਾ ਪਾਣੀ ਅਤੇ ਮੁਕੰਮਲ ਸੀਵਰੇਜ਼ ਸਿਸਟਮ ਸਥਾਪਤ ਕਰਨ ਲਈ ਸ਼ੁਰੂ ਕੀਤੇ ਕਾਰਜਾਂ ਤੋਂ ਇਲਾਵਾ ਪੱਕੀਆਂ ਅਤੇ ਸਾਫ਼ ਗਲੀਆਂ ਨਾਲੀਆਂ ਮੁਹੱਈਆ ਕਰਾਉਣ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਅਗਲੇ ਦੋ ਸਾਲਾਂ ਵਿੱਚ ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਦੇਖਣਯੋਗ ਹੋਵੇਗਾ। ਸ੍ਰ. ਬਾਦਲ ਨੇ ਕਿਹਾ ਕਿ ਸੂਬੇ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਲੋਕਾਂ ਦੇ ਜੀਵਨ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦ ਅਤੇ ਗਰੀਬ ਲੋਕਾਂ ਦੇ ਆਰਥਿਕ ਵਿਕਾਸ ਲਈ ਆਟਾ-ਦਾਲ, ਡਾ. ਹਰਗੋਬਿੰਦ ਖੁਰਾਣਾ ਵਜ਼ੀਫਾ, ਮਾਈ ਭਾਗੋ ਵਿਦਿਆ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਐਲਾਨ ਕੀਤਾ ਕਿ ਨਵੀਂ ਆਟਾ ਦਾਲ ਯੋਜਨਾ ਤਹਿਤ ਅਗਲੇ ਕੁਝ ਦਿਨਾਂ ਤੋਂ ਸੂਬੇ ਦੇ 30 ਲੱਖ ਪਰਿਵਾਰਾਂ ਨੂੰ ਇੱਕ ਰੁਪਏ ਕਿੱਲੋ ਦੇ ਹਿਸਾਬ ਨਾਲ ਆਟਾ ਮੁਹੱਈਆ ਕਰਵਾਇਆ ਜਾਇਆ ਕਰੇਗਾ। 

ਕਿਸਾਨੀ ਦੀ ਮਾੜੀ ਹਾਲਤ ਲਈ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਜਿੰਮੇਵਾਰ ਠਹਿਰਾਉਂਦਿਆਂ ਸ੍ਰ. ਬਾਦਲ ਨੇ ਕਿਹਾ ਕਿ ਆਏ ਦਿਨ ਵਧ ਰਹੀ ਡੀਜ਼ਲ, ਖਾਦਾਂ, ਕੀਟਨਾਸ਼ਕਾਂ ਤੇ ਖੇਤੀ ਲਾਗਤਾਂ ਦੀ ਕੀਮਤ ਅਤੇ ਫਸਲਾਂ ਦੇ ਸਮਰਥਨ ਮੁੱਲ ਵਿੱਚ ਲੋੜੀਂਦਾ ਵਾਧਾ ਨਾ ਕਰਨ ਦੇ ਕਰਕੇ ਹੀ ਪੰਜਾਬ ਦੀ ਕਿਸਾਨੀ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਗਾਮੀ ਲੋਕ ਸਭਾ ਚੋਣਾਂ ਵਿੱਚ ਸ੍ਰ. ਮਨਪ੍ਰੀਤ ਸਿੰਘ ਇਯਾਲੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਅਤੇ ਕੇਂਦਰ ਵਿੱਚੋਂ ਕਾਂਗਰਸ ਪਾਰਟੀ ਨੂੰ ਬਾਹਰ ਦਾ ਰਸਤਾ ਦਿਖਾ ਦੇਣ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਜ਼ਰੂਰੀ ਹੈ ਕਿ ਕੇਂਦਰ ਵਿੱਚ ਐੱਨ. ਡੀ. ਏ. ਦੀ ਸਰਕਾਰ ਲਿਆਂਦੀ ਜਾਵੇ ਅਤੇ ਸ੍ਰੀ ਨਰਿੰਦਰ ਮੋਦੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਇਆ ਜਾਵੇ।  ਸ੍ਰੀ ਮੋਦੀ ਹੀ ਦੇਸ਼ ਦੇ ਲੋਕਾਂ ਦੀਆਂ ਖੁਹਾਇਸ਼ਾਂ 'ਤੇ ਖ਼ਰਾ ਉੱਤਰਨ ਦਾ ਦਮ ਰੱਖਦੇ ਹਨ। 

ਇਸ ਤੋਂ ਪਹਿਲਾਂ ਸਵਾਗਤ ਕਰਦਿਆਂ ਹਲਕਾ ਵਿਧਾਇਕ ਸ੍ਰ. ਰਣਜੀਤ ਸਿੰਘ ਢਿੱਲੋਂ ਨੇ ਹਲਕਾ ਪੂਰਬੀ ਦੇ ਕਰਵਾਏ ਗਏ ਵਿਕਾਸ ਦਾ ਵੇਰਵਾ ਦਿੰਦਿਆਂ ਸ੍ਰ. ਬਾਦਲ ਨੂੰ ਅਪੀਲ ਕੀਤੀ ਕਿ ਹਲਕੇ ਦੀਆਂ ਰਹਿੰਦੀਆਂ ਲੋੜਾਂ ਨੂੰ ਵੀ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਹਲਕੇ ਦਾ ਸਰਬਪੱਖੀ ਵਿਕਾਸ ਸੰਭਵ ਹੋ ਸਕੇ। ਲੋਕ ਸਭਾ ਹਲਕਾ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਸ੍ਰ. ਮਨਪ੍ਰੀਤ ਸਿੰਘ ਇਯਾਲੀ ਨੇ ਸ੍ਰ. ਬਾਦਲ ਅਤੇ ਪਾਰਟੀ ਦਾ ਉਨ੍ਹਾਂ ਨੂੰ ਉਮੀਦਵਾਰ ਬਣਾਉਣ 'ਤੇ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ ਅਤੇ ਸਮੁੱਚੇ ਲੋਕ ਸਭਾ ਹਲਕਾ ਲੁਧਿਆਣਾ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਨਿਰਮਾਣ ਮੰਤਰੀ ਸ੍ਰ. ਸ਼ਰਨਜੀਤ ਸਿੰਘ ਢਿੱਲੋਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ. ਹੀਰਾ ਸਿੰਘ ਗਾਬੜੀਆ, ਸ੍ਰੀਮਤੀ ਸੀਮਾ ਜੈਨ ਆਈ. ਏ. ਐÎਸ. ਸਕੱਤਰ ਵਾਤਾਵਰਨ ਵਿਭਾਗ, ਸ੍ਰੀ ਰਾਹੁਲ ਤਿਵਾੜੀ ਵਿਸ਼ੇਸ਼ ਪ੍ਰਮੁੱਖ ਸਕੱਤਰ ਉੱਪ ਮੁੱਖ ਮੰਤਰੀ, ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਸ੍ਰੀਮਤੀ ਸ਼ਰੂਤੀ ਸਿੰਘ ਕਮਿਸ਼ਨਰ ਨਗਰ ਨਿਗਮ ਲੁਧਿਆਣਾ, ਸ੍ਰ. ਰਵਿੰਦਰ ਸਿੰਘ ਆਈ. ਏ. ਐÎਸ. ਚੇਅਰਮੈਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ,  ਮੇਅਰ ਸ੍ਰ. ਹਰਚਰਨ ਸਿੰਘ ਗੋਹਲਵੜੀਆ, ਸੀਨੀਅਰ ਅਕਾਲੀ ਆਗੂ ਸ੍ਰ. ਅਮਰਜੀਤ ਸਿੰਘ ਭਾਟੀਆ, ਡਾਇੰਗ ਇੰਡਸਟਰੀਜ਼ ਦੇ ਸ੍ਰੀ ਅਸ਼ੋਕ ਮੱਕੜ, ਸ੍ਰੀ ਅਸ਼ਵਨੀ ਪਾਸੀ, ਬੌਬੀ ਜਿੰਦਲ, ਕੇਸ਼ਵ ਵਿੱਜ, ਰਜਤ ਸੂਦ, ਵਿਜੇ ਮੁਲਤਾਨੀ, ਵਿਮਲ ਨਾਰੰਗ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ। 

 

Tags: sukhbir , sukhbir singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD