Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

1ਵਿਧਾਨ ਸਭਾ ਹਲਕਾ ਮੋਹਾਲੀ ਦੇ ਸ਼ਹਿਰ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਟਾਂ ਦੀ ਕੋਈ ਕਮੀ ਨਹੀ ਰਹਿਣ ਦਿੱਤੀ ਜਾਵੇਗੀ: ਸਿੱਧੂ

ਪੰਜਾਬ ਦੇ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ: ਸਿੱਧੂ

ਹਲਕਾ ਮੋਹਾਲੀ ਦੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨਜ਼ਦੀਕੀ ਪੈਂਦੇ ਪਿੰਡ ਲਾਂਡਰਾ ਵਿਖੇ ਪਿੰਡ ਦੀਆਂ ਗਲੀਆਂ ਨਾਲੀਆਂ ਲਈ 1.50 ਲੱਖ ਰੁਪਏ ਅਤੇ ਜਿੱਮ ਦਾ ਸਾਜੋ ਸਮਾਨ ਖਰੀਦਣ ਲਈ 1.50 ਲੱਖ ਰੁਪਏ ਦੀ ਗ੍ਰਾਟ ਦਾ ਚੈੱਕ ਪਿੰਡ ਵਾਸੀਆਂ ਅਤੇ ਯੁੱਥ ਕਲੱਬ ਦੇ ਮੈਂਬਰਾਂ ਨੂੰ ਸੌਪਦੇ ਹੋਏ ।

Web Admin

Web Admin

5 ਦਰਿਆ ਨਿਊਜ਼

ਐਸ ਏ ਐਸ ਨਗਰ , 05 Mar 2014

Last updated on: Mar 05, 2014, 00:00 IST

ਜਿਲ੍ਹਾਂ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਅਤੇ ਹਲਕਾ ਮੋਹਾਲੀ ਦੇ ਸੀਨੀਅਰ ਕਾਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ ਵਿਚ ਗ੍ਰਾਟਾਂ ਵੰਡਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂਜਿਲ੍ਹਾਂ ਕਾਗਰਸੀ ਕਮੇਟੀ ਮੋਹਾਲੀ ਦੇ ਜਨ ਸਕੱਤਰ ਕਮ ਮੀਡੀਆ ਇੰਚਾਰਜ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਅੱਜ ਵਿਧਾਇਕ ਸਿੱਧੂ ਵੱਲੋਂ ਹਲਕਾ ਆਨੰਦਪੁਰ ਸਾਹਿਬ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਦੇ ਅਖਤਿਆਰੀ ਕੋਟੇ ਵਿਚੋਂ ਨਜ਼ਦੀਕੀ ਪੈਂਦੇ ਪਿੰਡ ਲਾਂਡਰਾ ਵਿਖੇ ਗਲੀਆਂ ਨਾਲੀਆਂ ਦੀ ਉਸਾਰੀ ਲਈ 1.50 ਲੱਖ ਰੁਪਏ ਅਤੇ ਜਿੱਮ ਦਾ ਸਾਜੋ ਸਮਾਨ ਖਰੀਦਣ ਲਈ 50 ਹਜ਼ਾਰ ਰੁਪਏ ਅਤੇ ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਅੰਬਿਕਾ ਸੋਨੀ ਦੇ ਅਖਤਿਆਰੀ ਕੋਟੇ ਵਿਚੋਂ ਜਿੱਮ ਦਾ ਸਮਾਨ ਖਰੀਦਣ ਲਈ 1 ਲੱਖ ਰੁਪਏ ਦਾ ਚੈੱਕ ਪਿੰਡ ਵਾਸੀਆਂ ਨੂੰ ਸੌਂਪਿਆਂ। 

ਇਸ ਮੌਕੇ ਵਿਧਾਇਕ ਸ਼੍ਰੀ ਸਿੱਧੂ ਨੇ ਇੱਕ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਉਹ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦੇਣਗੇ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਕਾਂਗਰਸੀ ਵਿਧਾਇਕਾਂ ਨੂੰ ਕੋਈ ਫੰਡ ਨਾ ਦੇ ਕੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨਾਲ ਵਿਤਕਰਾਂ ਕਰ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਉਹ ਕਰੋੜਾਂ ਰੁਪਏ ਦੀਆਂ ਗ੍ਰਾਟਾਂ ਕੇਂਦਰ ਸਰਕਾਰ ਤੋਂ ਮੰਨਜੂਰ ਕਰਵਾ ਕੇ ਪਿੰਡਾਂ ਅਤੇ ਸ਼ਹਿਰਾਂ ਵਿਚ ਲਗਾਤਾਰ ਵੰਡ ਰਹੇ ਹਨ। ਇਸ ਮੌਕੇ ਸ਼੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋ ਲੋਕਾਂ ਦੇ ਨਾਲ ਵਾਅਦੇ ਕੀਤੇ ਸਨ ਭਾਵੇਂ ਬੁਢਾਪਾ ਪੈਨਸ਼ਨ ਵਧਾਉਣ ਦੀ ਗੱਲ ਹੋਵੇ , ਭਾਵੇਂ ਬੇਰੁਜਗਾਰ ਨੋਜਵਾਨਾ ਨੂੰ 1000/- ਰੁਪਏ ਬੇਰੁਜਗਾਰੀ ਭੱਤੇ ਦੇਣਾਂ ਅਤੇ ਇਸ ਤੋਂ ਇਲਾਵਾ ਹੋਰ ਵੀ ਜਿੰਨੇ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਅੱਜ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਅੱਜ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਤੋਂ ਮੁਲਾਜ਼ਮ, ਮਜਦੂਰ, ਵਪਾਰੀ ਕਹਿਣ ਤੋਂ ਭਾਵ ਹਰ ਇੱਕ ਵਰਗ ਦੇ ਲੋਕ ਦੁਖੀ ਹੋ ਚੁੱਕੇ ਹਨ। 

ਉਨ੍ਹਾਂ ਕਿਹਾ ਕਿ ਹਰ ਰੋਜ ਬਹੁਤ ਸਾਰੀਆਂ ਮੁਲਾਜਮ ਜਥੇਬੰਦੀਆਂ ਵੱਲੋਂ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਮੂੰਹ ਨਹੀਂ ਲਗਾਉਣਗੇ। ਇਸ ਮੋਕੇ ਸਾਬਕਾ ਸਰਪੰਚ ਹਰਚਰਨ ਸਿੰਘ ਗਿੱਲ ਦੀ ਅਗਵਾਈ ਦੇ ਵਿਚ ਪਿੰਡ ਵਾਸੀਆਂ ਵੱਲੋਂ ਵਿਧਾਇਕ ਸ਼੍ਰੀ ਸਿੱਧੂ ਦਾ ਵਿਸੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਾਬਕਾ ਸਰਪੰਚ ਹਰਚਰਨ ਸਿੰਘ ਗਿੱਲ ਨੇ ਬੋਲਦਿਆਂ ਕਿਹਾ ਕਿ ਉਹ ਲੋਕ ਸਭਾ ਚੋਣਾਂ ਦੇ ਵਿਚ ਮੌਜੂਦਾ ਸਾਂਸਦ ਮੈਬਰ ਰਵਨੀਤ ਸਿੰਘ ਬਿੱਟੂ ਨੂੰ ਜਿਸ ਤਰ੍ਹਾਂ ਪਹਿਲਾਂ ਵੱਡੀ ਗਿਣਤੀ ਵਿਚ ਇਥੋਂ ਜਿੱਤਾ ਕੇ ਭੇਜਿਆ ਸੀ ਹੁਣ ਪਹਿਲਾਂ ਨਾਲੋਂ ਵੀ ਵੱਧ ਵੋਟਾਂ ਨਾਲ ਉਹ ਆਪਣੇ ਇਲਾਕੇ ਤੋਂ ਜਿੱਤਾ ਕੇ ਭੇਜਣਗੇ। ਸ਼ੀ੍ਰ ਬਿੱਟੂ ਦੀ ਕਾਰਜ ਸ਼ੈਲੀ ਤੋਂ ਉਹ ਪੂਰੀ ਤਰ੍ਹਾਂ ਪ੍ਰਭਾਵਿਤ ਹਨ ਅਤੇ ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੇ ਵਿਚ ਸ਼ੀ੍ਰ ਬਿੱਟੂ ਨੇ ਲੋਕ ਸਭਾ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਦੇ ਵਿਚ ਕਈ ਵੱਡੇ ਵੱਡੇ ਪ੍ਰੋਜੈਕਟ ਲੈ ਕੇ ਆਏ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਹਰਚਰਨ ਸਿੰਘ ਗਿਲ ਸਾਬਕਾ ਸਰਪੰਚ ਲਾਂਡਰਾ, ਜਗਦੀਸ ਸਿੰਘ, ਗਿਆਨੀ ਭੁਪਿੰਦਰ ਸਿੰਘ, ਦਿਲਬਾਗ ਸਿੰਘ ਨੰਬਰਦਾਰ, ਗੁਰਮਿੰਦਰ ਸਿੰਘ ਘੋਲਾ, ਸਤਵੰਤ ਕੌਰ ਪੰਚ, ਸੁਰਜੀਤ ਕੌਰ ਪੰਚ, ਰਘਬੀਰ ਸਿੰਘ ਸਾਬਕਾ ਪੰਚ, ਤਰਲੋਚਨ ਸਿੰਘ, ਭਾਗ ਸਿੰਘ ਨੰਬਰਦਾਰ, ਜਸਪਾਲ ਸਿੰਘ ਗੁੱਡੂ, ਪ੍ਰਿਥੀ ਸਿੰਘ, ਸੁਖਜਿੰਦਰ ਸਿੰਘ, ਮਨਪ੍ਰੀਤ ਸਿੰਘ, ਰੁਪਿੰਦਰ ਸਿੰਘ , ਜਗਵੀਰ ਸਿੰਘ, ਤਜਿੰਦਰ ਸਿੰਘ, ਸੰਦੀਪ ਸ਼ਰਮਾ, ਸਰਬਜੀਤ ਸਿੰਘ, ਹਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਹਰਬੰਸ ਸਿੰਘ, ਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਨਿਵਾਸੀ ਹਾਜ਼ਰ ਸਨ।

 

Tags: congress , padiala , raja , sharma , sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD