Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਜ਼ਿਲਾ ਤੇ ਸੈਸ਼ਨ ਜੱਜ, ਡੀ. ਸੀ ਅਤੇ ਐਸ. ਐਸ. ਪੀ ਵੱਲੋਂ ‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਕੌਫੀ ਟੇਬਲ ਬੁੱਕ ਰਿਲੀਜ਼

ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਦੇ ਸੁਹਿਰਦ ਯਤਨਾਂ ਦੀ ਕੀਤੀ ਸ਼ਲਾਘਾ

Coffee Table Book, Spiritual Journey Of Sri GuruTeg Bahadur Sahib, DC SBS Nagar, Dr. Shena Aggarwal, Shena Aggarwal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Lawyer Harpreet Sandhu, Kanwaljit Singh Bajwa, Alka Meena

Web Admin

Web Admin

5 Dariya News

ਨਵਾਂਸ਼ਹਿਰ , 30 Jul 2021

ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਅਤੇ ਐਸ. ਐਸ. ਪੀ ਅਲਕਾ ਮੀਨਾ ਵੱਲੋਂ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਦੁਆਰਾ ਸੰਕਲਿਤ ‘ਗੁਰੂ ਤੇਗ ਬਹਾਦਰ ਸਾਹਿਬ ਦੀ ਰੂਹਾਨੀ ਯਾਤਰਾ’ ਸਿਰਲੇਖ ਵਾਲੀ ਕੌਫੀ ਟੇਬਲ ਬੁੱਕ ਰਿਲੀਜ਼ ਕੀਤੀ ਗਈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਸ ਕਿਤਾਬ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜਨਮ ਤੋਂ ਸ਼ਹਾਦਤ ਤੱਕ ਦੀ ਪਵਿੱਤਰ ਯਾਤਰਾ ਨੂੰ ਬਾਖੂਬੀ ਪ੍ਰਕਾਸ਼ਮਾਨ ਕੀਤਾ ਗਿਆ ਹੈ। ਜ਼ਿਲੇ ਦੀਆਂ ਤਿੰਨੋਂ ਮਾਣਯੋਗ ਸ਼ਖਸੀਅਤਾਂ ਨੇ ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਦੇ ਸੁਹਿਰਦ ਯਤਨਾਂ ਦੀ ਸ਼ਲਾਘਾ ਕੀਤੀ, ਜਿਨਾਂ ਵੱਲੋਂ ਇਸ ਪਵਿੱਤਰ ਕਾਰਜ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਕੀਤਾ ਕੀਤਾ ਹੈ। ਉਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਦਰਸ਼ਨ ਅਜੋਕੇ ਸਮਿਆਂ ਵਿਚ ਬੇਹੱਦ ਸਾਰਥਕ ਹਨ, ਜਿਨਾਂ ਨੇ ਸ਼ਾਂਤੀ ਅਤੇ ਸਰਵਵਿਆਪੀ ਭਾਈਚਾਰੇ ਦਾ ਸੰਦੇਸ਼ ਫੈਲਾਇਆ। ਉਨਾਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਉਨਾਂ ਦੀਆਂ ਜੜਾਂ ਨਾਲ ਜੋੜਨ ਦਾ ਕੰਮ ਕਰਨਗੀਆਂ ਅਤੇ ਆਪਣੇ ਮਹਾਨ ਵਿਰਸੇ ਤੋਂ ਜਾਣੂ ਕਰਵਾਉਣਗੀਆਂ।ਇਸ ਮੌਕੇ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਉਨਾਂ ਨੇ ਇਹ ਕੌਫੀ ਟੇਬਲ ਬੁੱਕ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨ ਯਾਤਰਾ ਅਤੇ ਉਨਾਂ ਦੀ ਚਰਨ ਛੋਹ ਪ੍ਰਾਪਤ ਗੁਰਧਾਮਾਂ ਨੂੰ ਪ੍ਰਕਾਸ਼ਮਾਨ ਕਰਨ ਦੇ ਉਦੇਸ਼ ਨਾਲ ਤਿਆਰ ਕੀਤਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ. ਪੀ ਵਜ਼ੀਰ ਸਿੰਘ ਖਹਿਰਾ ਤੇ ਮਨਵਿੰਦਰ ਬੀਰ ਸਿੰਘ, ਡੀ. ਐਸ. ਪੀ ਸ਼ਵਿੰਦਰ ਪਾਲ ਸਿੰਘ, ਕਮਲਜੀਤ ਸਿੰਘ ਹੇਅਰ, ਡਾ. ਜਸਵਿੰਦਰ ਸਿੰਘ, ਹਰਕਰਨ ਖਹਿਰਾ, ਜਸਪਾਲ ਨਾਗਰਾ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ। 

 

Tags: Coffee Table Book , Spiritual Journey Of Sri GuruTeg Bahadur Sahib , DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Lawyer Harpreet Sandhu , Kanwaljit Singh Bajwa , Alka Meena

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD