Wednesday, 15 May 2024

 

 

ਖ਼ਾਸ ਖਬਰਾਂ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਸੋਨ ਤਮਗ਼ਾ ਲਿਆਉਣ 'ਤੇ ਪੰਜਾਬ ਦੇ ਹਰ ਹਾਕੀ ਖਿਡਾਰੀ ਨੂੰ ਮਿਲਣਗੇ 2.25 ਕਰੋੜ ਰੁਪਏ: ਰਾਣਾ ਸੋਢੀ ਦਾ ਐਲਾਨ

ਪੰਜਾਬ ਯੂਥ ਵਿਕਾਸ ਬੋਰਡ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ

Rana Gurmeet Singh Sodhi, Punjab Pradesh Congress Committee, Congress, Punjab Congress, Government of Punjab, Punjab Government, Punjab, Sukhwinder Singh Bindra, Punjab Youth Development Board, PYDB

Web Admin

Web Admin

5 Dariya News

ਚੰਡੀਗੜ੍ਹ , 30 Jul 2021

ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਐਲਾਨ ਕੀਤਾ ਕਿ ਟੋਕੀਉ ਉਲੰਪਿਕ ਵਿੱਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵੱਲੋਂ ਸੋਨ ਤਮਗ਼ਾ ਜਿੱਤਣ 'ਤੇ ਪੰਜਾਬ ਦੇ ਹਰ ਖਿਡਾਰੀ ਨੂੰ ਵਿਅਕਤੀਗਤ ਤੌਰ 'ਤੇ 2.25 ਕਰੋੜ ਰੁਪਏ ਦੇ ਇਨਾਮ ਨਾਲ ਨਿਵਾਜਿਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਨ ਤਮਗ਼ਾ ਜਿੱਤਣ 'ਤੇ ਦਿੱਤੀ ਜਾਂਦੀ 2.25 ਕਰੋੜ ਰੁਪਏ ਦੀ ਰਾਸ਼ੀ ਪੂਰੀ ਟੀਮ ਵਾਸਤੇ ਹੁੰਦੀ ਸੀ।ਇੱਥੇ ਪੰਜਾਬ ਭਵਨ ਵਿਖੇ ਯੂਥ ਵਿਕਾਸ ਬੋਰਡ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਉਲੰਪਿਕ ਵਿੱਚ ਗਏ ਪੰਜਾਬ ਦੇ 20 ਖਿਡਾਰੀਆਂ ਵਿੱਚੋਂ ਭਾਰਤੀ ਹਾਕੀ ਟੀਮ ਵਿੱਚ 11 ਖਿਡਾਰੀ ਸ਼ਾਮਲ ਹਨ। ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ 3 ਤੋਂ 4 ਤਮਗ਼ੇ ਜਿੱਤਣ ਦੀ ਉਮੀਦ ਹੈ।ਪੰਜਾਬ ਯੂਥ ਵਿਕਾਸ ਬੋਰਡ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਰਾਣਾ ਸੋਢੀ ਨੇ ਡਾਇਰੈਕਟਰ ਖੇਡਾਂ ਤੇ ਯੁਵਕ ਸੇਵਾਵਾਂ ਸ੍ਰੀ ਡੀ.ਪੀ.ਐਸ. ਖਰਬੰਦਾ ਨੂੰ ਨਿਰਦੇਸ਼ ਦਿੱਤੇ ਕਿ ਉਹ ਬੋਰਡ ਦੇ ਅਹੁਦੇਦਾਰਾਂ ਦਾ ਮਾਣ ਸਤਿਕਾਰ ਕਾਇਮ ਰੱਖਣ ਅਤੇ ਉਨ੍ਹਾਂ ਨੂੰ ਸਰਕਾਰੀ ਸਮਾਗਮਾਂ ਵਿੱਚ ਸੱਦਣ ਸਬੰਧੀ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਨ ਅਤੇ ਬੋਰਡ ਅਹੁਦੇਦਾਰਾਂ ਨੂੰ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀਆਂ ਵਿੱਚ ਸ਼ਾਮਲ ਕਰਨ ਲਈ ਛੇਤੀ ਤੋਂ ਛੇਤੀ ਕਾਰਵਾਈ ਕਰਨ। ਇਸ ਮੌਕੇ ਉਨ੍ਹਾਂ ਨਾਲ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੀ ਮੌਜੂਦ ਸਨ।ਰਾਣ ਸੋਢੀ ਨੇ ਬੋਰਡ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਗ਼ੈਰ-ਕਾਰਜਸ਼ੀਲ ਯੂਥ ਕਲੱਬਾਂ ਨੂੰ ਸੁਰਜੀਤ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ। ਉਨ੍ਹਾਂ ਕਿਹਾ ਕਿ ਬੋਰਡ ਦੇ ਅਹੁਦੇਦਾਰ ਪਿੰਡਾਂ ਦੇ ਦੌਰੇ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਤਾਂ ਜੋ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਉਨ੍ਹਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਮੰਤਰੀ ਨੇ ਕਿਹਾ ਕਿ ਅਗਲੇ ਮਹੀਨੇ ਹੋਣ ਵਾਲੀ ਸਮੀਖਿਆ ਮੀਟਿੰਗ ਵਿੱਚ ਸਮੂਹ ਅਹੁਦੇਦਾਰਾਂ ਦੀ ਇਸ ਸਬੰਧੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਜਾਵੇਗਾ।ਰਾਣਾ ਸੋਢੀ ਨੇ ਵੱਖ-ਵੱਖ ਵਿਭਾਗਾਂ ਦੇ ਹੈਡਕੁਆਰਟਰ 'ਤੇ ਤੈਨਾਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਨੌਜਵਾਨ ਸ਼ਕਤੀ ਨੂੰ ਇੱਕਜੁਟ ਕਰਨ ਅਤੇ ਚੈਨੇਲਾਈਜ਼ ਕਰਨ ਲਈ ਬਣਾਏ ਗਏ ਯੂਥ ਵਿਕਾਸ ਬੋਰਡ ਦੇ ਅਹੁਦੇਦਾਰਾਂ ਨੂੰ ਸਬੰਧਤ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਬਣਦਾ ਸਤਿਕਾਰ ਦਿੱਤਾ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਨੇ ਬੋਰਡ ਨਾਲ ਸਬੰਧਤ ਕਈ ਹੋਰਨਾਂ ਮੁੱਦਿਆਂ 'ਤੇ ਵੀ ਵਿਸਥਾਰਤ ਚਰਚਾ ਕੀਤੀ।

ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਕੀਤੇ ਕਾਰਜਾਂ 'ਤੇ ਚਾਨਣਾ ਪਾਉਂਦਿਆਂ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਬੋਰਡ ਨੇ ਕੋਵਿਡ ਹੈਲਪਲਾਈਨ 95772-00003 ਸ਼ੁਰੂ ਕਰਨ ਤੋਂ ਇਲਾਵਾ ਸੀ.ਐਸ.ਆਰ. ਫੰਡਾਂ ਰਾਹੀਂ 2500 ਤੋਂ ਵੱਧ ਪ੍ਰਮਾਣਤ ਪੀ.ਪੀ.ਈ. ਕਿੱਟਾਂ ਅਤੇ ਕੋਰੋਨਾ ਯੋਧਿਆਂ ਨੂੰ 25 ਲੱਖ ਰੁਪਏ ਦਾ ਬੀਮਾ ਮੁਹੱਈਆ ਕਰਵਾਇਆ ਗਿਆ, ਸਾਹਨੇਵਾਲ ਵਿੱਚ ਲਗਭਗ 25 ਲੱਖ ਰੁਪਏ ਦੀ ਲਾਗਤ ਨਾਲ ਗੈਸ ਵਾਲੇ ਤਿੰਨ ਸ਼ਮਸ਼ਾਨਘਾਟ ਸਥਾਪਤ ਕੀਤੇ। ਉਨ੍ਹਾਂ ਦੱਸਿਆ ਕਿ ਬੋਰਡ ਦੇ ਅਹੁਦੇਦਾਰਾਂ ਵੱਲੋਂ ਵੱਡੇ ਸਨਅਤਕਾਰਾਂ ਨੂੰ ਸੱਭਿਆਚਾਰਕ-ਸਮਾਜਿਕ ਜ਼ਿੰਮੇਵਾਰੀ ਤਹਿਤ ਆਪਣਾ ਯੋਗਦਾਨ ਪਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੀ.ਐਸ.ਆਰ. ਫ਼ੰਡਾਂ ਰਾਹੀਂ ਬੋਰਡ ਵੱਲੋਂ ਲਗਭਗ 1 ਕਰੋੜ ਰੁਪਏ ਦੀ ਲਾਗਤ ਵਾਲੀਆਂ 2500 ਤੋਂ ਵੱਧ ਖੇਡ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਜਦਕਿ ਸਾਹਨੇਵਾਲ ਦੇ ਪਿੰਡਾਂ ਵਿੱਚ 1 ਕਰੋੜ ਰੁਪਏ ਦੀ ਲਾਗਤ ਨਾਲ 5 ਖੇਡ ਮੈਦਾਨਾਂ ਦਾ ਨਵੀਨੀਕਰਨ ਸਬੰਧੀ ਕਾਰਜ ਪ੍ਰਗਤੀ ਅਧੀਨ ਹੈ। ਸ੍ਰੀ ਬਿੰਦਰਾ ਨੇ ਕਿਹਾ ਕਿ ਬੋਰਡ ਵੱਲੋਂ ਹੁਣ ਤੱਕ ਪੰਜਾਬ ਦੇ ਨੌਜਵਾਨਾਂ ਲਈ 300 ਮੁਫ਼ਤ ਟੀਕਾਕਰਨ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਮਹਾਂਮਾਰੀ ਦੌਰਾਨ 9000 ਤੋਂ ਵੱਧ ਵਿਦਿਆਰਥੀਆਂ ਦੀ ਫ਼ੀਸ ਮੁਆਫ਼ ਕਰਵਾਈ ਗਈ। ਬੋਰਡ ਵੱਲੋਂ ਲਾਕਾਡਊਨ ਦੌਰਾਨ ਦੂਜੇ ਸੂਬਿਆਂ ਵਿੱਚ ਫਸੇ ਵਿਦਿਆਰਥੀਆਂ ਦੀ ਘਰ ਵਾਪਸੀ ਲਈ ਵੀ ਸਹਾਇਤਾ ਕੀਤੀ ਗਈ। ਉਨ੍ਹਾਂ ਕਿਹਾ ਕਿ 3 ਲੱਖ ਤੋਂ ਵੱਧ ਨੌਜਵਾਨ ਸੋਸ਼ਲ ਮੀਡੀਆ ਰਾਹੀਂ ਸਿੱਧੇ ਤੌਰ 'ਤੇ ਬੋਰਡ ਨਾਲ ਜੁੜੇ ਹੋਏ ਹਨ। ਸ੍ਰੀ ਬਿੰਦਰਾ ਨੇ ਦੱਸਿਆ ਕਿ ਬੋਰਡ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰਾਜੈਕਟਾਂ ‘ਮਿਸ਼ਨ ਤੰਦਰੁਸਤ ਪੰਜਾਬ’, ‘ਮਿਸ਼ਨ ਫ਼ਤਿਹ’ ਅਤੇ ‘ਮਿਸ਼ਨ ਫ਼ਤਿਹ-2 ਅਧੀਨ ਕੋਵਿਡ ਟੀਕਾਕਰਨ ਕੈਂਪ ਲਈ ਸੂਬੇ ਦੇ ਨੌਜਵਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਗਈ।ਇਸ ਮੌਕੇ ਸੀਨੀਅਰ ਵਾਈਸ ਚੇਅਰਮੈਨ ਸ੍ਰੀ ਪ੍ਰਿੰਸ ਪਾਲ ਖੁੱਲਰ, ਵਾਈਸ ਚੇਅਰਮੈਨ ਸ੍ਰੀ ਵਿਕਰਮ ਕੰਬੋਜ, ਸ੍ਰੀ ਨਿਰਮਲ ਦੁਲੱਟ, ਸ੍ਰੀਮਤੀ ਪੂਨਮ ਠਾਕੁਰ, ਸ੍ਰੀ ਜਸਪ੍ਰੀਤ ਸਿੰਘ, ਡਾ. ਆਂਚਲ ਅਰੋੜਾ, ਸ੍ਰੀ ਜਸਵਿੰਦਰ ਸਿੰਘ ਧੁੰਨਾ, ਸ੍ਰੀ ਲਖਵੀਰ ਸਿੰਘ, ਸ੍ਰੀ ਅਕਾਸ਼ਦੀਪ ਲਾਲੀ, ਸ੍ਰੀ ਅਵਜਿੰਦਰ ਸਿੰਘ, ਡਾ. ਅਮਿਤ ਸ਼ਰਮਾ (ਸਾਰੇ ਬੋਰਡ ਮੈਂਬਰ) ਅਤੇ ਡਿਪਟੀ ਡਾਇਰੈਕਟਰ ਯੁਵਕ ਸੇਵਾਵਾਂ ਡਾ. ਕਮਲਜੀਤ ਸਿੰਘ ਸਿੱਧੂ ਹਾਜ਼ਰ ਸਨ।

 

Tags: Rana Gurmeet Singh Sodhi , Punjab Pradesh Congress Committee , Congress , Punjab Congress , Government of Punjab , Punjab Government , Punjab , Sukhwinder Singh Bindra , Punjab Youth Development Board , PYDB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD