Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ 2.50 ਕਰੋੜ ਰੁਪਏ ਦੀ ਲਾਗਤ ਨਾਲ ਲੱਗੇ ਸਬ ਸਟੇਸ਼ਨ ਅਟਾਰੀ ਵਿਖੇ 12.5 ਐਮ.ਵੀ.ਏ ਦੇ ਨਵੇਂ ਟ੍ਰਾਂਸਫਾਰਮਰ .ਦਾ ਕੀਤਾ ਉਦਘਾਟਨ

ਕਿਹਾ, ਕਿਸਾਨਾਂ ਨੂੰ ਆਪਣੇ ਖੇਤਾਂ ਲਈ 8 ਘੰਟੇ ਅਤੇ ਆਸ ਪਾਸ ਦੇ ਲਗਭਗ 22 ਪਿੰਡਾਂ ਨੂੰ 24 ਘੰਟੇ ਨਿਰਵਿਘਨ ਮਿਲੇਗੀ ਬਿਜਲੀ ਸਪਲਾਈ

Parminder Singh Pinky, Congress, Punjab Congress, Ferozpur

Web Admin

Web Admin

5 Dariya News

ਫਿਰੋਜ਼ਪੁਰ , 31 Jul 2021

Last updated on: Jul 31, 2021, 00:00 IST

ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ੍ਰ ਪਰਮਿੰਦਰ ਸਿੰਘ ਪਿੰਕੀ ਨੇ 66 ਕੇ.ਵੀ. ਸਬ ਸਟੇਸ਼ਨ ਅਟਾਰੀ ਵਿਖੇ 12.5 ਐਮ.ਵੀ.ਏ ਦੇ ਨਵੇਂ ਟ੍ਰਾਂਸਫਾਰਮਰ ਦਾ ਉਦਘਾਟਨ ਕੀਤਾ ਜੋ ਕਿ ਲਗਭਗ 2.50 ਕਰੋੜ ਦੀ ਲਾਗਤ ਨਾਲ ਲਗਾਇਆ ਗਿਆ ਹੈ। ਇਸ ਮੌਕੇ ਵਿਧਾਇਕ ਪਿੰਕੀ ਨੇ ਹਲਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਟ੍ਰਾਂਸਫਾਰਮਰ ਦੇ ਲੱਗਣ ਨਾਲ ਲੋਕਾਂ ਨੂੰ ਬਿਜਲੀ ਸਬੰਧੀ ਆਉਣ ਵਾਲੀ ਮੁਸ਼ਕਿਲ ਤੋਂ ਨਿਜਾਤ ਮਿਲੇਗੀ ਤੇ ਕਿਸਾਨਾਂ ਨੂੰ ਆਪਣੇ ਖੇਤਾਂ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲੇਗੀ ਅਤੇ ਆਸ ਪਾਸ ਦੇ ਲਗਭਗ 22 ਪਿੰਡਾਂ ਨੂੰ 24 ਘੰਟੇ ਬਿਜਲੀ ਸਪਲਾਈ ਮਿਲੇਗੀ।ਵਿਧਾਇਕ ਪਿੰਕੀ ਨੇ ‌ਕਿਹਾ ਕਿ ਅਟਾਰੀ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਨਵੀਂ  ਡਿਸਪੈਂਸਰੀ ਜਲਦ ਹੀ ਬਣਨ ਜਾ ਰਹੀ ਹੈ ਜਿਸ ਨਾਲ ਪਿੰਡ ਦੇ ਲੋਕਾਂ ਨੂੰ ਆਪਣੀਆਂ ਛੋਟੀਆਂ ਮੋਟੀਆਂ ਬੀਮਾਰੀਆਂ ਦੇ ਇਲਾਜ ਲਈ ਪਿੰਡ ਤੋਂ ਬਾਹਰ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਸ਼ਹਿਰ ਵਿੱਚ ਪੁਰਾਤਨ ਗੇਟਾਂ ਨੂੰ ਨਵੀਂ ਦਿੱਖ ਦੇਣ ਲਈ ਨਵੇਂ ਬਣਾ ਦਿੱਤਾ ਗਿਆ ਹੈ ਇਸ ਨਾਲ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਹੋਵੇਗਾ ਅਤੇ ਇਨ੍ਹਾਂ ਗੇਟਾਂ ਤੇ ਸਕਿਊਰਿਟੀ ਗਾਰਡ ਤਾਇਨਾਤ ਕੀਤੇ ਜਾਣਗੇ ਜਿਸ ਨਾਲ  ਲੁੱਟ ਖੋਹ ਦੀਆਂ ਵਾਰਦਾਤਾਂ ਵਿੱਚ ਕਮੀਂ ਆਵੇਗੀਚੈਅਰਮੈਨ ਮਾਰਕੀਟ ਕਮੇਟੀ ਫਿਰੋਜ਼ਪੁਰ ਸੁਖਵਿੰਦਰ ਸਿੰਘ ਅਟਾਰੀ ਨੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਪਿੰਕੀ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪਿੰਡ ਦਾ ਜਿੰਨਾ ਵਿਕਾਸ ਵਿਧਾਇਕ ਪਿੰਕੀ ਵੱਲੋਂ ਕੀਤਾ ਗਿਆ ਹੈ ਅੱਜ ਤੱਕ ਕਿਸੇ ਵੱਲੋਂ ਵੀ ਨਹੀਂ ਕੀਤਾ ਗਿਆ। ਉਨ੍ਹਾਂ ਵਿਧਾਇਕ ਪਿੰਕੀ ਨੂੰ ਵਿਕਾਸ ਪੁਰਸ਼ ਦੱਸਿਆ। 

ਉਨ੍ਹਾਂ ਦੱਸਿਆ ਕਿ ਵਿਧਾਇਕ ਪਿੰਕੀ ਵੱਲੋਂ ਅਟਾਰੀ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦ ਵਿੱਚ 27 ਲੱਖ ਦੀ ਲਾਗਤ ਨਾਲ ਪਾਰਕ,  10 ਲੱਖ ਦੀ  ਲਾਗਤ ਨਾਲ ਰਾਜੀਵ ਗਾਂਧੀ ਸੇਵਾ ਕੇਂਦਰ, 18 ਲੱਖ ਰੁਪਏ ਦੀ ਲਾਗਤ ਨਾਲ ਸਮਾਰਟ ਸਕੂਲ ਅਪਗਰੇਡ, ਪਿੰਡ ਦੀਆਂ ਗਲੀਆਂ ਨਾਲੀਆਂ ਪੱਕੀਆਂ, ਸੀਵਰੇਜ ਸਿਸਟਮ 100% ਮੁਕੰਮਲ ਅਤੇ ਹਰ ਗਲੀ ਵਿੱਚ ਇੰਟਰਲਾਕ ਟਾਇਲ ਲਗਵਾ ਦਿੱਤੀ ਗਈ ਹੈ।ਇਸ ਮੌਕੇ ਬਿਜਲੀ ਬੋਰਡ ਦੇ ਐਕਸੀਅਨ ਭੁਪਿੰਦਰ ਸਿੰਘ, ਐਸਡੀਓ ਸੰਤੋਖ ਸਿੰਘ ਅਤੇ ਸਟਾਫ ਨੇ‌ ਵੀ ਵਿਧਾਇਕ ਪਿੰਕੀ ਦਾ ਧੰਨਵਾਦ ਕਰਦਿਆਂ ਕਿਹਾ ਕਿ  ਇਹ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਹੈ ਜਿਸ ਨਾਲ ਆਸ ਪਾਸ ਦੇ ਪਿੰਡਾਂ ਨੂੰ ਬਿਜਲੀ ਸਬੰਧੀ ਮੁਸ਼ਕਿਲਾਂ ਤੋਂ ਨਿਜਾਤ ਮਿਲੇਗੀ। ਇਸ ਮੌਕੇ ਸਰਪੰਚ ਸੁਰਜੀਤ ਕੌਰ, ਚੈਅਰਮੈਨ ਬਲਾਕ ਸੰਮਤੀ ਬਲਵੀਰ ਬਾਠ, ਗੁਲਜ਼ਾਰ ਸਿੰਘ ਚੈਅਰਮੈਨ ਪਲਾਨਿੰਗ ਬੋਰਡ, ਵੱਸਣ ਸਿੰਘ ਸਰਪੰਚ,  ਜੇ. ਈ ਸਾਰਜ ਸਿੰਘ, ਯਸ ਕੁਮਾਰ ਐਸ ਐਸ ਏ ਇੰਚਾਰਜ, ਰਮਨ ਸਿੰਘ ਐਸ ਐਸ ਏ ਇੰਚਾਰਜ,  ਦਵਿੰਦਰ ਸਿੰਘ ਸੰਧੂ ਨੰਬਰਦਾਰ, ਬਿਕਰਮ ਜੀਤ ਚੀਮਾ, ਡਾ ਅਵਤਾਰ ਸਿੰਘ ਮੈਂਬਰ ਪੰਚਾਇਤ, ਅਜੀਤ ਸਿੰਘ ਚੀਮਾ, ਕਸ਼ਮੀਰ ਸਿੰਘ ਸਿੱਧੂ, ਸੁਖਜੀਤ ਸਿੰਘ ਮੈਂਬਰ ਪੰਚਾਇਤ, ਹਰਜੀਤ ਸਿੰਘ ਮੈਂਬਰ ਪੰਚਾਇਤ, ਪ੍ਰਤਾਪ ਸਿੰਘ ਮੈਂਬਰ ਪੰਚਾਇਤ, ਮੰਗਲ ਸਿੰਘ ਮੈਂਬਰ ਪੰਚਾਇਤ, ਨਛੱਤਰ ਸਿੰਘ ਨੰਬਰਦਾਰ, ਇਕਬਾਲ ਸਿੰਘ ਸਰਪੰਚ ਗੈਦਰ, ਨਿਸ਼ਾਨ ਸਿੰਘ ਸਰਪੰਚ, ਵੱਸਣ ਸਿੰਘ ਸਰਪੰਚ, ਮਲਕੀਤ ਸਿੰਘ ਅੱਕੂਵਾਲਾ, ਨਿੰਮਾ ਅੱਕੂਵਾਲਾ, ਬੋਹੜ ਸਿੰਘ, ਸੁਰਿੰਦਰ ਸਿੰਘ ਸਿੱਧੂ, ਲੱਖਾ ਸਿੰਘ, ਕਮਲਜੀਤ ਭਾਨੇਵਾਲਾ, ਤਰਸੇਮ ਸਿੰਘ ਨੰਬਰਦਾਰ, ਮਹਿਲ ਸਿੰਘ ਕਟੋਰਾ, ਪਰਵਿੰਦਰ ਸਿੰਘ ਉੱਪਲ, ਤਲਵਿੰਦਰ ਉੱਪਲ ਵਕੀਲਾਂ ਵਾਲੀ, ਭਗਵਾਨ ਭੁੱਲਰ ਖਾਈ,  ਤਲਵਿੰਦਰ ਕੁਮਾਰ ਜੇ ਈ ਆਦਿ ਹਾਜ਼ਰ ਸਨ

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD