Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ

ਕੋਰੋਨਾ ਮਹਾਂਮਾਰੀ ਖਿਲਾਫ਼ ਸ਼ਹੀਦ ਭਗਤ ਸਿੰਘ ਨਗਰ ਦੀ ਸਫਲ ਕਹਾਣੀ ਨੂੰ ਹਰ ਕੋਈ ਰੱਖੇਗਾ ਯਾਦ-ਡਾ. ਸ਼ੇਨਾ ਅਗਰਵਾਲ

DC SBS Nagar, Dr. Shena Aggarwal, Shena Aggarwal, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 31 Jul 2021

Last updated on: Jul 31, 2021, 00:00 IST

ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਵਿਚ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪੰਜਾਬ ਸਰਕਾਰ ਦੇ ‘ਮਿਸ਼ਨ ਫ਼ਤਿਹ’ ਤਹਿਤ ਹੋਏ ਇਸ ਸਨਮਾਨ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਖਿਲਾਫ਼ ਸ਼ਹੀਦ ਭਗਤ ਸਿੰਘ ਨਗਰ ਦੀ ਸਫਲ ਕਹਾਣੀ ਨੂੰ ਹਰ ਕੋਈ ਯਾਦ ਰੱਖੇਗਾ। ਉਨਾਂ ਕਿਹਾ ਕਿ ਕੋਰੋਨਾ ਖਿਲਾਫ਼ ਜੰਗ ਵਿਚ ਜ਼ਿਲਾ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕੋਰੋਨਾ ਦੇ ਸ਼ੁਰੂਆਤੀ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਜ਼ਿਲੇ ਦੇ ਪਿੰਡ ਪਠਲਾਵਾ ਵਿਚ ਸੂਬੇ ਦਾ ਪਹਿਲਾ ਕੋਵਿਡ ਕੇਸ ਸਾਹਮਣੇ ਆਇਆ ਸੀ ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਸਭਨਾਂ ਦੇ ਸਹਿਯੋਗ ਨਾਲ ਜਿਸ ਤਰਾਂ ਨਾਲ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕੀਤਾ ਗਿਆ ਹੈ, ਉਹ ਬੇਹੱਦ ਸ਼ਲਾਘਾਯੋਗ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਨੇ ਇਸ ਔਖੀ ਘੜੀ ਵਿਚੋਂ ਸੂਬੇ ਨੂੰ ਬਾਹਰ ਕੱਢਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨਾਂ ਕਿਹਾ ਕਿ ਆਪਣੇ ਮਿਹਨਤੀ ਤੇ ਪ੍ਰਤੀਬੱਧ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਬਦੌਲਤ ਜ਼ਿਲਾ ਇਸ ਵੇਲੇ ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੇ ਟਾਕਰੇ ਲਈ ਪੂਰੀ ਤਰਾਂ ਤਿਆਰ ਹੈ।ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਇਸ ਮੌਕੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਠੱਲਣ ਵਿਚ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੇ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ, ਸਿਹਤ ਅਤੇ ਪੁਲਿਸ ਵਿਭਾਗ ਵੱਲੋਂ ਬਿਹਤਰੀਨ ਆਪਸੀ ਤਾਲਮੇਲ ਨਾਲ ਕੋਵਿਡ-19 ਮਰੀਜ਼ਾਂ ਦੇ ਇਲਜ, ਟ੍ਰੇਸਿੰਗ, ਟੈਸਟਿੰਗ, ਹੋਮ ਆਈਸੋਲੇਸ਼ਨ, ਵੈਕਸੀਨੇਸ਼ਨ ਅਤੇ ਜਾਗਰੂਕਤਾ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ, ਜਿਸ ਨਾਲ ਕੋਰੋਨਾ ਵਾਇਰਸ ਦੀ ਚੇਨ ਤੋੜਨ ਵਿਚ ਸਫ਼ਲਤਾ ਹਾਸਲ ਹੋਈ ਹੈ। ਇਸ ਮੌਕੇ ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਅਤੇ ਸਹਾਇਕ ਕਮਿਸ਼ਨਰ ਅਨਿਲ ਗੁਪਤਾ ਤੋਂ ਇਲਾਵਾ ਸਨਮਾਨਿਤ ਹੋਣ ਵਾਲੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।  

 

Tags: DC SBS Nagar , Dr. Shena Aggarwal , Shena Aggarwal , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD