Tuesday, 30 April 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ ਅਜਨਾਲਾ ਹਲਕੇ ਚ ਵਿਰੋਧੀਆਂ 'ਤੇ ਗਰਜੇ ਗੁਰਜੀਤ ਸਿੰਘ ਔਜਲਾ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ - ਟੰਡਨ ਕਾਂਗਰਸ ਦੇ ਸੂਬਾ ਸਕੱਤਰ ਅਤੇ ਠੇਕਾ ਸਫਾਈ ਕਰਮਚਾਰੀ ਸੰਗਠਨ ਦੇ ਪ੍ਰਧਾਨ ਸਮੇਤ 100 ਲੋਕ ਭਾਜਪਾ 'ਚ ਸ਼ਾਮਲ ਮੈਂ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ, ਇਹ ਕੰਮ ਤਾਂ ਬਹੁਤ ਆਸਾਨ ਲੱਗ ਰਿਹਾ: ਅਮਰਿੰਦਰ ਸਿੰਘ ਰਾਜਾ ਵੜਿੰਗ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ

 

ਰਾਣਾ ਗੁਰਮੀਤ ਸਿੰਘ ਸੋਢੀ ਨੇ ਗੁਰੂਹਰਸਹਾਏ ਵਿਖੇ ਸ਼ਹੀਦ ਊਧਮ ਸਿੰਘ ਦੀ ਪ੍ਰਤਿਭਾ ਤੋਂ ਪਰਦਾ ਹਟਾਉਣ ਦੀ ਰਸਮ ਕੀਤੀ ਅਦਾ

ਰਾਣਾ ਗੁਰਮੀਤ ਸਿੰਘ ਸੋਢੀ ਨੇ ਐੱਫ.ਐੱਫ ਰੋਡ ਤੋਂ ਮਿੱਡਾ ਵਿਖੇ ਬਣਨ ਵਾਲੀ ਸੜਕ ਦੇ ਨਵੀਨੀਕਰਨ ਦਾ ਵੀ ਰੱਖਿਆ ਨੀਂਹ ਪੱਥਰ

Rana Gurmeet Singh Sodhi, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Shaheed Udham Singh, Ferozepur, Guruharsahai, Mohan Ke Hithar

Web Admin

Web Admin

5 Dariya News

ਗੁਰੂਹਰਸਹਾਏ/ਫਿਰੋਜ਼ਪੁਰ , 31 Jul 2021

ਕੈਬਨਿਟ ਮੰਤਰੀ ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲੇ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪਿੰਡ ਮੋਹਨ ਕੇ ਹਿਠਾੜ ਗੁਰੂਹਰਸਹਾਏ ਵਿਖੇ ਸ਼ਹੀਦ ਊਧਮ ਸਿੰਘ ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਵਿਖੇ ਲਗਾਈ ਪ੍ਰਤਿਭਾ (ਬੁੱਤ) ਦੀ ਪਰਦਾ ਚੁੱਕਣ ਦੀ ਰਸਮ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਕੀਤੀ ਗਈ। ਇਸ ਦੌਰਾਨ ਬਾਜੇ ਕੇ ਡੇਰਾ ਬਾਬਾ ਰਾਮ ਥੰਮਣ ਦੇ ਸੇਵਕ ਬਾਬਾ ਹਰਮੇਸ ਦਾਸ ਜੀ ਨੇ ਅਰਦਾਸ ਕੀਤੀ।ਰਾਣਾ ਗੁਰਮੀਤ ਸਿੰਘ ਸੋਢੀ ਨੇ ਪ੍ਰੈਸ ਤੇ ਹਲਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਇਹੋ ਜਿਹੇ ਸ਼ਹੀਦਾਂ ਦੀਆ ਕੁਰਬਾਨੀਆ ਸਦਕਾ ਹੀ ਅਸੀਂ ਅੱਜ ਆਜ਼ਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਨ ਦੀ ਇੱਛਾ ਸੀ ਕਿ ਗੁਰੂਹਰਸਹਾਏ ਵਿਖੇ ਇੱਕ ਕਾਲਜ ਸਥਾਪਿਤ ਕੀਤਾ ਜਾਵੇ ਤੇ ਇਸ ਇੱਛਾ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਪੂਰਾ ਕੀਤਾ ਗਿਆ ਸੀ ਤੇ ਪਿੰਡ ਵਾਸੀਆ ਵੱਲੋਂ ਵੀ ਇੱਥੇ ਕਾਲਜ ਬਣਾਉਣ ਲਈ ਜਮੀਨ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਸਰਕਾਰ ਮੌਕੇ ਹੀ ਇਸ ਕਾਲਜ ਵਿਖੇ ਉਨ੍ਹਾਂ ਨੂੰ ਸ਼ਹੀਦ  ਊਧਮ ਸਿੰਘ ਦੀ ਪ੍ਰਤਿਭਾ ਲਗਾਉਣ ਦਾ ਮੌਕਾ ਮਿਲਿਆ ਹੈ ਤੇ ਇਸ ਪ੍ਰਤਿਭਾ ਦੇ ਕਾਲਜ ਵਿੱਚ ਲੱਗਣ ਨਾਲ ਆਉਣ ਵਾਲੀਆਂ ਪੀੜੀਆਂ ਨੂੰ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਦਾ ਪਤਾ ਲੱਗੇਗਾ। ਉਨ੍ਹਾਂ ਕਿਹਾ ਕਿ ਮੈਨੂੰ ਮਾਣ ਹੈ ਕਿ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਮੈਨੂੰ ਉਨ੍ਰਾਂ ਦੀ ਪ੍ਰਤਿਭਾ ਤੋਂ ਪਰਦਾ ਚੁੱਕਣ ਦੀ ਰਸਮ ਅਦਾ ਕੌਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਮਾਈਕਲ ਓਡਵਾਇਰ ਵੱਲੋਂ ਸੰਨ 1919 ਦੀ ਵਿਸਾਖੀ ਵਾਲੇ ਦਿਨ ਨਿਹੱਥੇ ਅਤੇ ਬੇਕਸੂਰ ਪੰਜਾਬੀਆਂ ਨੂੰ ਜਾਨੋਂ ਮਾਰ ਦੇਣ ਦੀ ਕਾਰਵਾਈ ਦਾ ਬਦਲਾ ਲੈਣ ਦੀ ਚਿੰਗਾਰੀ ਸ਼ਹੀਦ ਊਧਮ ਸਿੰਘ ਨੇ ਆਪਣੇ ਮਨ ਵਿੱਚੋਂ 20 ਸਾਲਾਂ ਤਕ ਬੁਝਣ ਨਹੀਂ ਦਿੱਤੀ ਤੇ ਜਲਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਊਧਮ ਸਿੰਘ ਨੇ 13 ਮਾਰਚ 1940 ਵਿੱਚ ਮਾਈਕਲ ਓਡਵਾਇਰ ਨੂੰ ਗੋਲੀ ਮਾਰ ਕੇ ਲਿਆ ਸੀ ਅਤੇ 31 ਜੁਲਾਈ 1940 ਨੂੰ ਊਧਮ ਸਿੰਘ ਨੂੰ ਲੰਡਨ ਦੀ ਜੇਲ੍ਹ ਵਿਖੇ ਫਾਂਸੀ ਦਿੱਤੀ ਗਈ।

ਉਨ੍ਹਾਂ ਅੱਗੇ ਕਿਹਾ ਕਿ ਸਾਡੀ ਨੌਜਵਾਨ ਪੀੜੀ ਸ਼ਹੀਦਾ ਦੀਆ ਕੁਰਬਾਨੀਆਂ ਨੂੰ ਅਜਾਈ ਨਾ ਜਾਣ ਦੇਣ ਤੇ ਇੱਕ ਚੰਗੇ ਨਾਗਰਿਕ ਬਣ ਕੇ ਸਮਾਜ ਦੀਆਂ ਨੀਹਾਂ ਨੂੰ ਮਜਬੂਤ ਕਰਕੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ। ਉਨ੍ਹਾਂ ਕਿਹਾ ਕਿ ਤੁਹਾਡੀ ਬਦੌਲਤ ਹੀ ਮੈਂ ਐੱਮ.ਐੱਲ.ਏ ਤੇ ਮੰਤਰੀ ਬਣਿਆ ਹਾਂ ਤੇ ਮੇਰੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਮੈਂ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਾ ਰਹਿਣ ਦੇਵਾ। ਜਿਸ ਨੂੰ ਮੁੱਖ ਰੱਖਦੇ ਹੋਏ ਹਲਕੇ ਦੀਆਂ ਸੜਕਾਂ, ਪਾਰਕਾਂ ਤੇ ਚੌਂਕਾ ਦਾ ਸੁੰਦਰੀਕਰਨ ਕਰਕੇ ਐੱਲ.ਈ.ਡੀ. ਲਾਈਟਾਂ ਲਗਵਾਈਆ ਗਈਆਂ ਹਨ। ਇਸ ਮੌਕੇ ਇਕਬਾਲ ਸਿੰਘ ਪਾਲਾ ਬੱਟੀ ਕੰਬੋਜ ਮਹਾਂਸਭਾ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਤੇ ਸਹਾਦਤ ਸਬੰਧੀ ਸਮੂਹ ਹਾਜ਼ਰੀਨ ਨੂੰ ਜਾਣੂੰ ਕਰਵਾਇਆ।  ਇਸ ਤੋਂ ਬਾਅਦ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਐੱਫ.ਐੱਫ ਰੋਡ ਤੋਂ ਮਿੱਡਾ ਵਿਖੇ ਬਣਨ ਵਾਲੀ ਸੜਕ ਦੇ ਨਵੀਨੀਕਰਨ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਇਸ ਦੌਰਾਨ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਇਹ ਸੜਕ ਕੁੱਲ 134 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ ਅਤੇ 2450 ਮੀਟਰ ਲੰਬੀ ਅਤੇ 18 ਫੁੱਟ ਚੌੜੀ ਹੋਵੇਗੀ। ਉਨ੍ਹਾਂ ਕਿਹਾ ਕਿ ਹਲਕਾ ਨਿਵਾਸੀਆਂ ਨਿਵਾਸੀਆਂ ਨੂੰ ਇਸ ਸੜਕ ਦੇ ਬਣਨ ਨਾਲ ਕਾਫੀ ਫਾਇਦਾ ਹੋਵੇਗਾ ਤੇ ਸਾਫ ਸੁੱਥਰੀ ਤੇ ਵਧੀਆ ਸੜਕ ਦੇ ਬਣਨ ਨਾਲ ਦੁਰਘਟਨਾਵਾਂ ਦਾ ਵੀ ਖਤਰਾ ਟਲ ਜਾਵੇਗਾ। ਇੱਥੇ ਥਾਰਾ ਸਿੰਘ ਵਾਲਾ ਮੋੜ ਦੇ ਲੋਕਾਂ ਵੱਲੋਂ ਦੁਕਾਨਾਂ ਦੇ ਦੋਹਾਂ ਪਾਸਿਆਂ ਤੇ ਲਾਕਟਾਈਲ ਲਗਵਾਉਣ ਦੀ ਮੰਗ ਤੇ ਪੀ.ਡਬਲਯੂ.ਡੀ. ਦੇ ਕੰਟਰੈਕਟਰ ਗੌਤਮ ਕਲੂਚਾ ਨੇ ਦੱਸਿਆ ਕਿ ਇਸ ਲਾਕਟਾਈਲ ਲਗਵਾਉਣ ਤੇ ਲਗਭਗ 20 ਲੱਖ ਰੁਪਏ ਖਰਚ ਆਵੇਗਾ ਤਾਂ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਲਾਕਟਾਈਲ ਲਗਵਾ ਦਿੱਤੀ ਜਾਵੇ ਤੇ ਪੈਸਾ ਉਹ ਦੇ ਦੇਣਗੇ।ਇਸ ਮੌਕੇ ਕਾਂਗਰਸੀ ਆਗੂ ਨਸੀਬ ਸਿੰਘ, ਪੀਏ. ਅਮ੍ਰਿਤਪਾਲ ਸਿੰਘ, ਓ.ਐੱਸ.ਡੀ ਵਿੱਕੀ, ਰਵੀ ਚਾਵਲਾ ਚੇਅਰਮੈਨ ਮਾਰਕਿਟ ਕਮੇਟੀ ਮਮਦੋਟ, ਵੇਦ ਪ੍ਰਕਾਸ਼ ਚੇਅਰਮੈਨ ਮਾਰਕਿਟ ਕਮੇਟੀ, ਰਵੀ ਸ਼ਰਮਾ ਆੜ੍ਹਤੀਆ ਐਸ਼ੋਸੀਏਸ਼ਨ ਪ੍ਰਧਾਨ ਗੁਰੂਹਰਸਹਾਏ, ਹੰਸ ਰਾਜ ਬੱਟੀ, ਕਸ਼ਮੀਰ ਲਾਲ ਸਮੇਤ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਤੇ ਕਾਂਗਰਸੀ ਆਗੂ ਹਾਜ਼ਰ ਸਨ। 

 

Tags: Rana Gurmeet Singh Sodhi , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Shaheed Udham Singh , Ferozepur , Guruharsahai , Mohan Ke Hithar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD