Friday, 03 May 2024

 

 

ਖ਼ਾਸ ਖਬਰਾਂ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ

 

ਨਵਜੋਤ ਸਿੰਘ ਸਿੱਧੂ ਤੇ ਕੁਲਜੀਤ ਸਿੰਘ ਨਾਗਰਾ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ ਤੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਨੂੰ ਨਾਲ ਲੈ ਕੇ ਰੋਜ਼ਾ ਸ਼ਰੀਫ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਮਾਤਾ ਚਕਰੇਸ਼ਵਰੀ ਜੈਨ ਮੰਦਿਰ ਤੇ ਮਾਤਾ ਨੈਣਾ ਦੇਵੀ ਮੰਦਰ ਵਿਖੇ ਮੱਥਾ ਵੀ ਟੇਕਿਆ

Navjot Singh Sidhu, Congress, Chandigarh, Punjab Congress, Kuljit Singh Nagra, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 31 Jul 2021

ਬਹੁਤ ਲੰਮੇ ਵਕਫ਼ੇ ਬਾਅਦ ਕੋਈ ਮਾਂ ਕਿਸੇ ਯੁਗਪੁਰਸ਼ ਨੂੰ ਜਨਮ ਦਿੰਦੀ ਹੈ, ਜਿਹੜਾ ਸੰਸਥਾ ਸਰੂਪ ਹੋ ਕੇ ਕੌਮ ਨੂੰ ਤੇ ਮਾਨਵਤਾ ਨੂੰ ਸੇਧ ਦਿੰਦਾ ਹੈ।ਇਸੇ ਤਰ੍ਹਾਂ ਦੇ ਯੁਗਪੁਰਸ਼ ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਕ ਸੇਧ ਰੂਪੀ ਬਿਜਲੀਆਂ ਜਦੋਂ ਅਸੀਂ ਅਸਮਾਨ ਵਿੱਚ ਚਮਕਦੀਆਂ ਵੇਖਦੇ ਹਾਂ ਤਾਂ ਸਾਨੂੰ ਜੱਲ੍ਹਿਆਂਵਾਲਾ ਬਾਗ਼ ਯਾਦ ਆਉਂਦਾ ਹੈ, ਜਿੱਥੇ ਅਗਰੇਜ਼ ਹਕੂਮਤ ਵੱਲੋਂ ਕੀਤੇ ਜ਼ੁਲਮਾਂ ਨੇ ਸਾਰੇ ਦੇਸ਼ ਦੇ ਲੋਕਾਂ ਨੂੰ ਵਲੂੰਧਰ ਕੇ ਰੱਖ ਦਿੱਤਾ ਪਰ ਸਾਰਾ ਦੇਸ਼ ਇਕਜੁੱਟ ਹੋ ਗਿਆ ਸੀ ਤੇ ਅਨੇਕਤਾ ਵਿੱਚ ਏਕਤਾ ਦਾ ਸਿਧਾਂਤ ਅਮਲੀ ਰੂਪ ਵਿੱਚ ਪ੍ਰਗਟ ਹੋਇਆ ਸੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਅਤੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਵਿਧਾਇਕ ਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸ. ਕੁਲਜੀਤ ਸਿੰਘ ਨਾਗਰਾ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰੋਜ਼ਾ ਸ਼ਰੀਫ ਦੇ ਨਾਲ ਬਣੇ ਸ਼ਹੀਦ ਊਧਮ ਸਿੰਘ ਉਰਫ਼ ਰਾਮ ਮੁਹੰਮਦ ਆਜ਼ਾਦ ਦੇ ਸਮਾਰਕ ਵਿਖੇ ਕਰਵਾਏ ਸਮਾਗਮ ਮੌਕੇ ਸ਼ਹੀਦ ਨੂੰ ਸ਼ਰਧਾਂਜਲੀਆਂ ਭੇਟ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਸੋਚ ਕਿ ਜ਼ੁਲਮ ਕਰਨਾ ਵੀ ਪਾਪ ਤੇ ਜ਼ੁਲਮ ਸਹਿਣਾ ਵੀ ਪਾਪ ਤੋਂ ਸੇਧ ਲੈ ਕੇ ਸ਼ਹੀਦ ਊਧਮ ਸਿੰਘ ਨੇ ਜੱਲ੍ਹਿਆਂਵਾਲੇ ਬਾਗ਼ ਵਿੱਚ ਜ਼ੁਲਮ ਕਰਨ ਵਾਲਿਆਂ ਦਾ ਖਾਤਮਾ ਕੀਤਾ ਤੇ ਸੁਨੇਹਾ ਦਿੱਤਾ ਕਿ ਅਸੀਂ ਜ਼ੁਲਮ ਦੇ ਖ਼ਿਲਾਫ਼ ਕਦੇ ਝੁਕਦੇ ਨਹੀਂ। ਸ਼ਹੀਦ ਊਧਮ ਸਿੰਘ ਨੇ ਆਪਣਾ ਨਾਮ ਵੀ ਰਾਮ ਮੁਹੰਮਦ ਸਿੰਘ ਆਜ਼ਾਦ ਰੱਖਿਆ ਤੇ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਤੇ ਇਹੀ ਸਾਂਝੀਵਾਲਤਾ ਸਾਡੇ ਦੇਸ਼ ਦੇ ਸੰਵਿਧਾਨ ਦੀ ਭਾਵਨਾ ਵੀ ਹੈ।

ਸ਼ਹੀਦ ਊਧਮ ਸਿੰਘ ਦੀ ਭਾਵਨਾ ਦੇ ਮੱਦੇਨਜ਼ਰ ਉਨ੍ਹਾਂ ਦੀ ਸ਼ਹਾਦਤ ਤੋਂ ਕਰੀਬ 27 ਸਾਲ ਬਾਅਦ 1974 ਵਿੱਚ ਉਨ੍ਹਾਂ ਦੀਆਂ ਅਸਥੀਆਂ ਇੰਗਲੈਂਡ ਤੋਂ ਵਾਪਸ ਲਿਆਂਦੀਆਂ ਗਈਆਂ, ਜਿਨ੍ਹਾਂ ਦਾ ਇੱਕ ਹਿੱਸਾ ਸੁਨਹਿਰੀ ਕਲਸ਼ ਵਿੱਚ ਪਾ ਕੇ ਜੁਲਾਈ 1974 ਵਿੱਚ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਦਫ਼ਨਾਇਆ ਗਿਆ, ਜਿੱਥੇ ਅੱਜ ਇਹ ਸ਼ਹੀਦੀ ਸਮਾਰਕ ਬਣਿਆ ਹੋਇਆ ਹੈ।ਸ਼ਹੀਦ ਦਾ ਨਾਮ ਸਾਰੇ ਧਰਮਾਂ ਦਾ ਸਨਮਾਨ ਕਰਦਾ ਸੀ, ਪੰਜਾਬੀਅਤ ਦਾ ਮੁੱਢ ਬੰਨ੍ਹਦਾ ਸੀ ਅਤੇ ਸੰਕੇਤ ਦਿੰਦਾ ਸੀ ਕਿ ਅਸੀਂ ਸਾਰੇ ਇੱਕ ਹਾਂ ਤੇ ਸਾਡਾ ਸੰਵਿਧਾਨ ਵੀ ਅਨੇਕਾ ਵਿੱਚ ਏਕਤਾ ਦੀ ਗੱਲ ਕਰਦਾ ਹੈ। ਭਾਵੇਂ ਧਰਮ ਵੱਖਰੇ ਹੋਣ, ਬੋਲੀਆਂ ਵੱਖ ਹੋਣ ਤੇ ਸੱਭਿਆਚਾਰ ਵੱਖ ਹੋਣ ਪਰ ਅਸੀਂ ਸਾਰੇ ਪਰਿਵਾਰਕ ਏਕਤਾ ਦੇ ਵਿੱਚ ਹਾਂ ਤੇ ਅੱਜ ਕੁਝ ਵੀ ਅੱਡ-ਅੱਡ ਨਹੀਂ ਤੇ ਸਾਰਾ ਪੰਜਾਬ ਇੱਕ ਹੋ ਕੇ ਸ਼ਹੀਦ ਦੀ ਯਾਦ ਨਾਲ ਜੁੜਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸ਼ਹੀਦ ਤੋਂ ਪ੍ਰੇਰਨਾ ਲੈ ਕੇ ਆਪਣਾ ਜੀਵਨ ਮਨੁੱਖਤਾ ਦੀ ਸੇਵਾ ਦੇ ਲੇਖੇ ਲਾਉਣਾ ਚਾਹੀਦਾ ਹੈ।ਇਸ ਮੌਕੇ ਉਨ੍ਹਾਂ ਨੇ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ, ਹਲਕਾ ਬਸੀ ਪਠਾਣਾਂ ਦੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀ.ਪੀ. ਨੂੰ ਨਾਲ ਲੈ ਕੇ ਰੋਜ਼ਾ ਸ਼ਰੀਫ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ, ਮਾਤਾ ਚਕਰੇਸ਼ਵਰੀ ਦੇਵੀ ਜੈਨ ਮੰਦਿਰ ਤੇ ਮਾਤਾ ਨੈਣਾ ਦੇਵੀ ਮੰਦਰ ਵਿਖੇ ਮੱਥਾ ਵੀ ਟੇਕਿਆ।ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਸ਼੍ਰੀਮਤੀ ਮਨਦੀਪ ਕੌਰ ਨਾਗਰਾ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਭਾਸ਼ ਸੂਦ, ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ, ਜ਼ਿਲ੍ਹਾ ਪੁਲੀਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ, ਪਿੰਡਾਂ ਦੇ ਪੰਚ ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੇ ਅਹੁਦੇਦਾਰ, ਨਗਰ ਕੌਂਸਲਾਂ ਦੇ ਪ੍ਰਧਾਨ ਤੇ ਕੌਂਸਲਰਾਂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Navjot Singh Sidhu , Congress , Chandigarh , Punjab Congress , Kuljit Singh Nagra , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD