Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਆਜ਼ਾਦੀ ਸੰਘਰਸ਼ ਦੇ ਗੁੰਮਨਾਮ ਨਾਇਕਾਂ ਦੇ ਸਤਿਕਾਰ ਵਿੱਚ ਯਾਦਗਾਰ ਬਣਾਉਣ ਦਾ ਐਲਾਨ

ਸ਼ਹੀਦ ਊਧਮ ਸਿੰਘ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ‘ਸ਼ਹੀਦ ਊਧਮ ਸਿੰਘ ਯਾਦਗਾਰ’ ਲੋਕਾਂ ਨੂੰ ਸਮਰਪਿਤ

Captain Amarinder Singh, Amarinder Singh, Punjab Pradesh Congress Committee, Congress, Punjab Congress, Chandigarh, Chief Minister of Punjab,Punjab Government, Government of Punjab, Punjab, Sunam Udham Singh Wala, Sangrur, Shaheed Udham Singh, Shaheed Udham Singh Memorial, Vijay Inder Singla

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ) , 31 Jul 2021

Last updated on: Jul 31, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਭਾਰਤੀ ਆਜ਼ਾਦੀ ਸੰਘਰਸ਼ ਦੌਰਾਨ ਅੰਡੇਮਾਨ ਦੀ ਸੈਲੂਲਰ ਜੇਲ੍ਹ ਵਿਚ ਜਾਨਾਂ ਨਿਛਾਵਰ ਕਰਨ ਵਾਲੇ ਅਣਗਿਣਤ ਗੁੰਮਨਾਮ ਨਾਇਕਾਂ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਇਕ ਯਾਦਗਾਰ ਦਾ ਨਿਰਮਾਣ ਛੇਤੀ ਕੀਤਾ ਜਾਵੇਗਾ। ਇਹ ਯਾਦਗਾਰ ਵਤਨ ਦੇ ਪਰਵਾਨਿਆਂ ਨੂੰ ਸਮਰਪਿਤ ਹੋਵੇਗੀ ਜਿਨ੍ਹਾਂ ਨੂੰ ਕਾਲੇਪਾਣੀ ਵਜੋਂ ਜਾਣੀ ਜਾਂਦੀ ਬੇਰਹਿਮ ਸਜ਼ਾ ਭੁਗਤਣੀ ਪਈ। ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਯਾਦਗਾਰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਦੇ ਆਜ਼ਾਦੀ ਅੰਦੋਲਨ ਵਿਚ ਲਾਮਿਸਾਲ ਯੋਗਦਾਨ ਪਾਉਣ ਵਾਲੇ ਅਜਿਹੇ ਦੇਸ਼ ਭਗਤਾਂ ਅਤੇ ਆਜ਼ਾਦੀ ਘੁਲਾਟੀਆਂ ਖਾਸ ਕਰਕੇ ਪੰਜਾਬ ਨਾਲ ਸਬੰਧਤ ਵਤਨਪ੍ਰਸਤਾਂ ਦੀ ਸ਼ਨਾਖ਼ਤ ਕਰਨ ਲਈ ਉੱਘੇ ਇਤਿਹਾਸਕਾਰਾ ਅਤੇ ਵਿਦਵਾਨ ਪਹਿਲਾਂ ਹੀ ਬਹੁਤ ਖੋਜ ਕਰ ਚੁੱਕੇ ਹਨ।ਮੁੱਖ ਮੰਤਰੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਸੁਨਾਮੀ ਨਾਲ ਤਬਾਹ ਹੋਏ ਇਲਾਕੇ ਦਾ ਦੌਰਾ ਕਰਨ ਮੌਕੇ ਅੰਡੇਮਨ ਟਾਪੂ ਵਿਚ ਸੈਲੂਲਰ ਜੇਲ੍ਹ ਦੀ ਫੇਰੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਹੈਰਾਨੀ ਹੋਈ ਕਿ ਉੱਥੇ ਕੰਧਾਂ ਉਤੇ ਸ਼ਹੀਦਾਂ ਦੇ ਉਕਰੇ ਹੋਏ ਨਾਵਾਂ ਵਿੱਚੋਂ ਉਹ ਕਿਸੇ ਨੂੰ ਵੀ ਨਹੀਂ ਜਾਣਦੇ ਸਨ। ਉਨ੍ਹਾਂ ਕਿਹਾ ਕਿ ਇਹ ਸ਼ਹੀਦ ਕਾਲੇਪਾਣੀ ਦੀ ਸਜ਼ਾ ਭੁਗਤਦਿਆਂ ਗੁੰਮਨਾਮੀ ਵਿਚ ਹੀ ਇਸ ਜਹਾਨ ਤੋਂ ਤੁਰ ਗਏ ਅਤੇ ਉਨ੍ਹਾਂ ਦੀਆਂ ਯਾਦਾਂ ਵੀ ਜੇਲ੍ਹ ਤੱਕ ਹੀ ਮਹਿਦੂਦ ਹੋ ਕੇ ਰਹਿ ਗਈਆਂ। ਉਨ੍ਹਾਂ ਕਿਹਾ, “ਮਾਤਭੂਮੀ ਲਈ ਕੁਰਬਾਨੀਆਂ ਦੇਣ ਵਾਲਿਆਂ ਨੂੰ ਬਣਦਾ ਮਾਣ-ਸਤਿਕਾਰ ਦੇਣਾ ਸਾਡਾ ਫਰਜ਼ ਬਣਦਾ ਹੈ।”

ਜ਼ਿਕਰਯੋਗ ਹੈ ਕਿ ਸ਼ਹੀਦ ਊਧਮ ਸਿੰਘ ਦੇ ਕਾਂਸੇ ਦੇ ਆਦਮ ਕੱਦ ਬੁੱਤ ਸਮੇਤ ਆਲ੍ਹਾ ਦਰਜੇ ਦੀ ਯਾਦਗਾਰ ਬਣਾਈ ਗਈ ਹੈ ਜਿਸ ਦੇ ਨਾਲ ਦੋਵੇਂ ਪਾਸੇ ਸਥਾਪਤ ਚਾਰ-ਚਾਰ ਪੱਥਰਾਂ ਉਤੇ ਸ਼ਹੀਦ ਊਧਮ ਸਿੰਘ ਦੇ ਜੀਵਨ, ਇਤਿਹਾਸ ਅਤੇ ਮਿਸਾਲੀ ਯੋਗਦਾਨ ਨੂੰ ਅੰਗਰੇਜ਼ੀ ਅਤੇ ਪੰਜਾਬੀ ਵਿਚ ਉਕਰਿਆ ਹੋਇਆ ਹੈ। ਇਸ ਤੋਂ ਇਲਾਵਾ ਇਕ ਅਜਾਇਬ ਘਰ ਵੀ ਬਣਾਇਆ ਗਿਆ ਹੈ ਜਿੱਥੇ ਨਿਸ਼ਾਨੀਆਂ, ਵਿਲੱਖਣ ਤਸਵੀਰਾਂ, ਦਸਤਾਵੇਜ਼ ਤੇ ਮਹਾਨ ਸ਼ਹੀਦ ਦੀਆਂ ਅਸਥੀਆਂ ਕਲਸ਼ ਵਿਚ ਰੱਖੀਆਂ ਗਈਆਂ ਹਨ। ਇਸ ਯਾਦਗਾਰ ਉਤੇ 6.40 ਕਰੋੜ ਰੁਪਏ ਦੀ ਲਾਗਤ ਆਈ ਹੈ ਜਿਸ ਵਿੱਚੋਂ ਜ਼ਮੀਨ ਦੀ ਕੀਮਤ ਉਤੇ 3.40 ਕਰੋੜ ਜਦਕਿ ਬਾਕੀ 3 ਕਰੋੜ ਰੁਪਏ ਇਸ ਦੀ ਉਸਾਰੀ ਉਤੇ ਖਰਚ ਕੀਤੇ ਗਏ ਹਨ।ਮਹਾਨ ਕ੍ਰਾਂਤੀਕਾਰੀ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸ਼ਹੀਦ ਦੀ ਮਿਸਾਲੀ ਕੁਰਬਾਨੀ ਸਾਡੀ ਨੌਜਵਾਨ ਪੀੜ੍ਹੀ ਵਿਚ ਕੌਮੀਅਤ ਅਤੇ ਦੇਸ਼ਭਗਤੀ ਦਾ ਜਜ਼ਬਾ ਪੈਦਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਨੇ ਸਥਾਨਕ ਲੀਡਰਸ਼ਿਪ ਨੂੰ ਇਸ ਯਾਦਗਾਰ ਦਾ ਸਹੀ ਢੰਗ ਨਾਲ ਰੱਖ-ਰਖਾਅ ਕਰਨ ਦੀ ਅਪੀਲ ਕੀਤੀ ਕਿਉਂ ਜੋ ਉਨ੍ਹਾਂ ਨੇ ਦੇਖਿਆ ਹੈ ਕਿ ਕੁਝ ਸਮੇਂ ਬਾਅਦ ਸਤਿਕਾਰ ਦੇ ਪਾਤਰ ਅਜਿਹੀਆਂ ਥਾਵਾਂ ਅਣਗੌਲੀਆ ਹੋ ਜਾਂਦੀਆਂ ਹਨ ਜਦਕਿ ਅਜਿਹਾ ਨਹੀਂ ਵਾਪਰਨਾ ਚਾਹੀਦਾ।ਇਸ ਦੌਰਾਨ ਮੁੱਖ ਮੰਤਰੀ ਸ਼ਹੀਦ ਊਧਮ ਸਿੰਘ ਦੇ ਵਾਰਸਾਂ ਨੂੰ ਵੀ ਮਿਲੇ ਅਤੇ ਸਤਿਕਾਰ ਵਜੋਂ ਉਨ੍ਹਾਂ ਨੂੰ ਲੋਈ ਨਾਲ ਸਨਮਾਨਿਤ ਕੀਤਾ ਜਿਨ੍ਹਾਂ ਵਿਚ ਜੀਤ ਸਿੰਘ, ਗਿਆਨ ਸਿੰਘ, ਰਣਜੀਤ ਕੌਰ, ਜੀਤ ਸਿੰਘ ਪੁੱਤਰ ਬਚਨ ਸਿੰਘ, ਮੋਹਨ ਸਿੰਘ, ਸ਼ਾਮ ਸਿੰਘ, ਗੁਰਮੀਤ ਸਿੰਘ ਅਤੇ ਮਲਕੀਤ ਸਿੰਘ (ਸਾਰੇ ਸੁਨਾਮ ਵਾਸੀ) ਸ਼ਾਮਲ ਸਨ।ਇਸ ਦੌਰਾਨ ਸਥਾਨਕ ਕਾਂਗਰਸੀ ਨੇਤਾ ਦਮਨ ਥਿੰਦ ਬਾਜਵਾ ਨੇ ਸਭ ਦਾ ਧੰਨਵਾਦ ਕੀਤਾ। ਇਸ ਮੌਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਸੰਜੇ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸੈਰ ਸਪਾਟਾ ਤੇ ਸਭਿੱਆਚਾਰਕ ਮਾਮਲੇ ਕਵੰਲ ਪ੍ਰੀਤ ਬਰਾੜ, ਡਿਪਟੀ ਕਮਿਸ਼ਨਰ ਰਾਮਵੀਰ, ਡੀ.ਆਈ.ਜੀ. ਵਿਕਰਮਜੀਤ ਦੁੱਗਲ ਅਤੇ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਹਾਜ਼ਰ ਸਨ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Punjab , Sunam Udham Singh Wala , Sangrur , Shaheed Udham Singh , Shaheed Udham Singh Memorial , Vijay Inder Singla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD