Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁਹਾਲੀ ਹਲਕੇ ਵਿੱਚ ਕਾਂਗਰਸ ਦੀ ਮੁਸ਼ਕਲਾਂ ਵਧੀ

ਲਖਵਿੰਦਰ ਕੌਰ ਗਰਚਾ ਨੇ ਆਜਾਦ ਚੌਣ ਲੜਨ ਦੇ ਸੰਕੇਤ ਦਿੱਤੇ

ਮੁਹਾਲੀ ਹਲਕੇ ਵਿੱਚ ਕਾਂਗਰਸ ਦੀ ਮੁਸ਼ਕਲਾਂ ਵਧੀ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ (ਮੁਹਾਲੀ) , 08 Jan 2012

Last updated on: Jan 08, 2012, 00:00 IST

ਪੰਜਾਬ ਵਿਧਾਨਸਭਾ ਚੌਣਾ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਮਗਰੋਂ ਕਸੁੱਤੀ ਫਸੀ ਕਾਂਗਰਸ ਪਾਰਟੀ ਦੀਆਂ ਮੁਸ਼ਕਲਾਂ ਅੱਜ ਉਸ ਵੇਲੇ ਹੋਰ ਵੱਧ ਗਈਆਂ ਜਦੋਂ ਮੁਹਾਲੀ ਦੀ ਵੱਕਾਰੀ ਸੀਟ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਨੇ ਵਰਕਰ ਮੀਟਿੰਗ ਕਰਨ ਮਗਰੋਂ ਆਜਾਦ ਚੌਣ ਲੜਨ ਦੇ ਸੰਕੇਤ ਦੇ ਦਿੱਤੇ। ਆਖਰੀ ਫੈਸਲੇ ਲਈ ਇੱਕ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ।ਮੀਟਿੰਗ ਦੌਰਾਨ ਗਰਚਾ ਸਮਰਥਕਾਂ ਵਿੱਚ ਕਾਂਗਰਸ ਪਾਰਟੀ ਪ੍ਰਤੀ ਭਾਰੀ ਰੋਸ ਵੇਖਣ ਨੂੰ ਮਿਲਿਆ। ਉਨਾਂ੍ਹ ਕਾਂਗਰਸ ਪਾਰਟੀ ਦੀ ਕਰੜੀ ਨੁਕਤਾਚੀਨੀ ਕਰਦਿਆਂ ਬੀਬੀ ਗਰਚਾ ਨੂੰ ਆਜਾਦ ਉਮੀਦਵਾਰ ਵਜੋਂ ਚੌਣ ਮੈਦਾਨ ਵਿੱਚ ਨਿਤਰੱਣ ਦੀ ਸਲਾਹ ਦਿੱਤੀ। ਇਸ ਮੌਕੇ ਤੇ ਬੋਲਦਿਆਂ ਸ੍ਰੀਮਤੀ ਗਰਚਾ ਨੇ ਕਿਹਾ ਕਿ ਟਿਕਟਾਂ ਦੀ ਵੰਡ ਦੌਰਾਨ ਲੰਮੇ ਸਮੇਂ ਤੋਂ ਪਾਰਟੀ ਲਈ ਕੰਮ ਕਰਨ ਵਾਲੇ ਆਗੂਆਂ ਦੀ ਅਣਦੇਖੀ ਕੀਤੀ ਗਈ ਹੈ। ਸਿੱਟੇ ਵਜੋਂ ਅੱਜ ਮੁਹਾਲੀ ਹੀ ਨਹੀਂ ਸਗੋਂ ਪੂਰੇ ਪੰਜਾਬ ਵਿੱਚ ਪਾਰਟੀ ਉਮੀਦਵਾਰਾਂ ਦੀ ਬਗਾਵਤ ਹੋ ਰਹੀ ਹੈ। ਉਨਾਂ੍ਹ ਕਿਹਾ ਕਿ ਔਰਤਾਂ ਨੂੰ 33 ਪ੍ਰਤੀਸ਼ਤ ਰਾਖਵਾਂਕਰਨ ਦੇਣ ਦੀ ਪੈਰਵੀ ਕਰਨ ਵਾਲੀ ਕਾਂਗਰਸ ਨੇ ਇਨਾਂ੍ਹ ਚੌਣਾਂ ਦੌਰਾਨ ਅੱਠ ਫੀਸਦੀ ਔਰਤਾਂ ਨੂੰ ਵੀ ਟਿਕਟ ਨਹੀਂ ਦਿੱਤੀ ਹੈ। 

Îਮੌਜੁਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਸ਼ਰਾਬ ਮਾਫੀਆ ਅਤੇ ਲੈਂਡ ਮਾਫੀਆ ਕਰਾਰ ਦਿੰਦੇ ਹੋਏ ਉਨਾਂ੍ਹ ਕਿਹਾ ਕਿ ਸਿੱਧੂ ਨੇ ਆਪਣੇ ਕਾਰਜਕਾਲ ਦੌਰਾਨ ਪਿੰਡਾਂ ਵਿੱਚ ਕਥਿਤ ਤੌਰ ਤੇ ਕਰੌੜਾਂ ਰੁਪਏ ਦੀ ਜਮੀਨਾਂ ਤੇ ਕਬਜੇ ਕੀਤੇ ਹਨ। ਵਰਕਰ ਮੀਟਿੰਗ ਦੌਰਾਨ ਉਨਾਂ੍ਹ ਮੁਹਾਲੀ ਹਲਕੇ ਤੋਂ ਆਜਾਦ ਉਮੀਦਵਾਰ ਵਜੋਂ ਚੌਣ ਲੜਨ ਦੇ ਸੰਕੇਤ ਦਿੰਦੇ ਹੋਏ ਕਿਹਾ ਕਿ ਬਲਬੀਰ ਸਿੰਘ ਸਿੱਧੁ ਨਾਲ ਉਨਾਂ੍ਹ ਦੀ ਸਿਆਸੀ ਨਹੀਂ ਸਗੋਂ ਨਿੱਜੀ ਵਿਰੋਧਤਾ ਹੈ। ਇਸ ਲਈ ਉਹ ਕਿਸੇ ਵੀ ਹਾਲ ਵਿੱਚ ਸਿੱਧੂ ਦਾ ਸਮਰਥਨ ਨਹੀਂ ਕਰ ਸਕਦੀ।  ਕਿਉਂਕੀ ਉਨਾਂ੍ਹ ਆਪਣੇ ਕਾਰਜਕਾਲ ਦੌਰਾਨ ਪਿੰਡ ਪੱਧਰ ਤੇ ਸ਼ਰਾਬ ਦੇ ਠੇਕੇ ਖੋਲ ਕੇ ਜਵਾਨੀ ਨੂੰ ਕੁਰਾਹੇ ਪਾਇਆ ਹੈ। ਸਿੱਧੂ ਵਲੋਂ ਖੋਲੇ ਗਏ ਠੇਕਿਆਂ ਕਾਰਨ ਅੱਜ ਪਿੰਡਾਂ ਵਿੱਚ ਔਰਤਾਂ ਦਾ ਜੀਣਾ ਮੁਸ਼ਕਲ ਹੋ ਗਿਆ ਹੈ। ਇਸ ਤੋਂ ਪਹਿਲਾਂ ਬੋਲਦੇ ਹੋਏ ਮੁਹਾਲੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਹਰਿੰਦਰਪਾਲ ਸਿੰਘ ਬਿੱਲਾ,  ਜਿਲਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ, ਸਾਬਕਾ ਬਲਾੱਕ ਪ੍ਰਧਾਨ ਕੁਲਜੀਤ ਸਿੰਘ ਬੇਦੀ, ਡਾ.ਅਨਵਰ ਹੁਸੈਨ, ਰਾਮ ਆਸਰਾ ਸਨੇਟਾ, ਜਸਵਿੰਦਰ ਸਿੰਘ ਕਾਕਾ, ਪ੍ਰੋਪਰਟੀ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਐਚ.ਐਸ. ਧਵਨ, ਸੁਬੇਦਾਰ ਭਜਨ ਸਿੰਘ, ਡਿੰਪਲ ਸਭਰਵਾਲ ਤੋਂ ਇਲਾਵਾ ਬੀ.ਐਸ. ਤੇਜ, ਕੁਲਵਿੰਦਰ ਸਿੰਘ ਜੋਲੀ, ਕਰਨਲ ਬਚਿੱਤਰ ਸਿੰਘ ਆਦਿ ਨੇ ਬੀਬੀ ਗਰਚਾ ਨੂੰ ਇਸ ਹਲਕੇ ਤੋਂ ਆਜਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਅਪੀਲ ਕੀਤੀ।

 

Tags: Lakhwinder Kaur Garcha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD