Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੁਧਿਆਣਾ ਨੇ 1.5 ਮਿਲੀਅਨ ਟੀਕਾਕਰਨ ਦਾ ਆਂਕੜਾ ਕੀਤਾ ਪਾਰ, ਸਿਰਫ 43 ਦਿਨਾਂ "ਚ ਦਿੱਤੀਆਂ 5 ਲੱਖ ਖੁਰਾਕਾਂ

ਵਿਧਾਇਕ ਡਾਵਰ, ਨਿਗਮ ਕੌਸਲਰ ਮਮਤਾ ਆਸ਼ੂ ਤੇ ਡੀ.ਸੀ. ਨੇ ਮਹਾਂਮਾਰੀ ਵਿਰੁੱਧ ਮਹੱਤਵਪੂਰਨ ਪ੍ਰਾਪਤੀ ਕਰਾਰ ਦਿੱਤਾ

Web Admin

Web Admin

5 Dariya News

ਲੁਧਿਆਣਾ , 01 Aug 2021

Last updated on: Aug 01, 2021, 00:00 IST

ਘਾਤਕ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਲਾਮਿਸਾਲ ਉਪਲੱਬਧੀ ਹਾਸਲ ਕਰਦਿਆਂ, ਜ਼ਿਲ੍ਹੇ ਨੇ ਐਤਵਾਰ ਨੂੰ 1.5 ਮਿਲੀਅਨ ਟੀਕਾਕਰਨ ਦਾ ਆਂਕੜਾ ਪਾਰ ਕੀਤਾ। 16 ਜਨਵਰੀ ਤੋਂ ਸ਼ੁਰੂ ਹੋਈ ਆਪਣੀ ਕੋਵਿਡ ਟੀਕਾਕਰਣ ਮੁਹਿੰਮ ਵਿੱਚ ਲੋਕਾਂ ਦੀ ਸਭ ਤੋਂ ਵੱਧ ਕਵਰੇਜ ਦੇ ਨਾਲ ਲੁਧਿਆਣਾ ਜ਼ਿਲ੍ਹਾ ਪਹਿਲਾਂ ਹੀ ਸੂਬੇ ਦੀ ਅਗਵਾਈ ਕਰ ਰਿਹਾ ਹੈ, ਨੇ ਸਪਲਾਈ ਵਿੱਚ ਘਾਟ ਹੋਣ ਦੇ ਬਾਵਜੂਦ ਸਿਰਫ 43 ਦਿਨਾਂ ਵਿੱਚ 5 ਲੱਖ ਟੀਕਾਕਰਣ ਕੀਤਾ ਹੈ। ਜ਼ਿਲ੍ਹੇ ਨੇ ਇਸ ਸਾਲ 19 ਜੂਨ ਨੂੰ ਇੱਕ ਮਿਲੀਅਨ ਟੀਕਾਕਰਨ ਦੇ ਆਂਕੜੇ ਨੂੰ ਛੂਹਿਆ ਸੀ। ਲੁਧਿਆਣਾ ਦੇ ਡਾਕਟਰਾਂ, ਪੈਰਾ-ਮੈਡੀਕਲ ਸਟਾਫ ਅਤੇ ਵਸਨੀਕਾਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ, ਲੁਧਿਆਣਾ ਸੈਂਟਰਲ ਦੇ ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਇਸ ਨੂੰ ਇੱਕ ਮਹੱਤਵਪੂਰਨ ਪ੍ਰਾਪਤੀ ਕਰਾਰ ਦਿੱਤਾ ਅਤੇ ਕਿਹਾ ਕਿ ਇਸ ਨਾਲ ਪ੍ਰਸ਼ਾਸਨ ਨੂੰ ਮਹਾਂਮਾਰੀ ਨਾਲ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਸਹਾਇਤਾ ਮਿਲੇਗੀ।ਉਹ ਖਾਸ ਕਰਕੇ ਸਿਹਤ ਵਿਭਾਗ ਨੂੰ ਵਧਾਈ ਦੇਣ ਲਈ ਸਿਵਲ ਹਸਪਤਾਲ ਪਹੁੰਚੇ ਅਤੇ ਕਿਹਾ ਕਿ ਇਹ ਸ਼ਾਨਦਾਰ ਪ੍ਰਾਪਤੀ ਡਾਕਟਰਾਂ, ਨਰਸਿੰਗ ਸਟਾਫ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਦਾ ਨਤੀਜਾ ਹੈ ਜੋ ਮੋਹਰੀ ਰਹੇ ਅਤੇ ਇਸ ਵਿਸ਼ਾਲ ਟੀਕਾਕਰਨ ਮੁਹਿੰਮ ਵਿੱਚ 1.5 ਮਿਲੀਅਨ ਲੋਕਾਂ ਦੀ ਸਭ ਤੋਂ ਤੇਜ਼ ਕਵਰੇਜ ਨੂੰ ਯਕੀਨੀ ਬਣਾਇਆ।ਉਨ੍ਹਾਂ ਕਿਹਾ ਕਿ ਵਾਇਰਸ "ਤੇ ਲਗਾਮ ਲਗਾਉਣ ਲਈ ਟੀਕਾ ਹੀ ਇਕੋ-ਇਕ ਪ੍ਰਭਾਵਸ਼ਾਲੀ ਹਥਿਆਰ ਹੈ ਅਤੇ ਸਮਾਜ ਨੂੰ ਪਹਿਲਾਂ ਵਾਲੀ ਆਮ ਸਥਿਤੀ "ਤੇ ਵਾਪਸ ਲਿਆਉਣ ਵਿਚ ਸਹਾਇਤਾ ਕਰੇਗਾ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੰਭਾਵਤ ਤੀਜੀ ਲਹਿਰ ਦੇ ਆਉਣ ਤੋਂ ਪਹਿਲਾਂ ਹਰੇਕ ਯੋਗ ਵਿਅਕਤੀ ਨੂੰ ਵੈਕਸੀਨ ਲਗਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਵੈਕਸੀਨ ਕੇਂਦਰ ਸਰਕਾਰ ਦੁਆਰਾ ਸਪਲਾਈ ਕੀਤੀ ਜਾ ਰਹੀ ਹੈ ਅਤੇ ਜਦੋਂ ਵੀ ਇਹ ਆਉਂਦੀ ਹੈ, ਲੋਕਾਂ ਨੂੰ ਬਿਨਾਂ ਦੇਰੀ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕਾਂ ਨੂੰ ਅਜੇ ਵੀ ਸਾਵਧਾਨ ਰਹਿਣ ਦੀ ਜ਼ਰੂਰਤ ਹੈ ਕਿਉਂਕਿ ਵਾਇਰਸ ਅਜੇ ਵੀ ਸਾਡੇ ਵਿਚਕਾਰ ਹੈ ਅਤੇ ਸਾਨੂੰ ਬਹੁਤ ਸਾਵਧਾਨ ਰਹਿਣਾ ਚਾਹੀਦਾ ਹੈ।ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਕਰਦੇ ਰਹਿਣ ਜਿਸ ਵਿੱਚ ਮਾਸਕ ਪਹਿਨਣਾ, ਸਮਾਜਕ ਦੂਰੀ ਬਣਾਈ ਰੱਖਣਾ ਅਤੇ ਹੱਥਾਂ ਦੀ ਸਫਾਈ ਸ਼ਾਮਲ ਰਹਿਣੀ ਚਾਹੀਦੀ ਹੈ ਨਹੀਂ ਤਾਂ ਢਿੱਲਾ ਰਵੱਈਆ ਨਿਸ਼ਚਤ ਰੂਪ ਨਾਲ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਸੱਦਾ ਦੇਵੇਗਾ। ਡੀ.ਐਮ.ਸੀ.ਐਚ. ਲੁਧਿਆਣਾ ਤੋਂ ਡਾ. ਬਿਸ਼ਵ ਮੋਹਨ ਨੇ ਕਿਹਾ ਕਿ ਜੇ ਜ਼ਿਲ੍ਹੇ ਦੇ ਸਾਰੇ ਵਸਨੀਕਾਂ ਦਾ ਜਲਦ ਟੀਕਾਕਰਨ ਕੀਤਾ ਜਾਵੇ ਤਾਂ ਤੀਜੀ ਲਹਿਰ ਲੋਕਾਂ ਦੇ ਜੀਵਨ "ਤੇ ਘੱਟੋ-ਘੱਟ ਪ੍ਰਭਾਵ ਪਾਵੇਗੀ। ਉਨ੍ਹਾਂ ਕਿਹਾ ਕਿ ਵੈਕਸੀਨ ਲਗਵਾ ਚੁੱਕੇੇ ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਹੋਣ ਦੀ ਨੌਬਤ ਨਹੀਂ ਆਵੇਗੀ, ਇੱਥੋਂ ਤੱਕ ਕਿ ਜੇਕਰ ਕੋਈ ਵਾਇਰਸ ਨਾਲ ਸੰਕਰਮਿਤ ਹੁੰਦਾ ਹੈ ਤਾਂ ਘਰ ਬੈਠੇ ਹੀ ਇਸਦਾ ਇਲਾਜ ਕੀਤਾ ਜਾ ਸਕਦਾ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਟਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਗਿੱਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਪੁਨੀਤ ਜੁਨੇਜਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: DC Ludhiana , Varinder Kumar Sharma , Deputy Commissioner Ludhiana , Congress , Punjab Congress , Punjab , Ludhiana , Punjab Pradesh Congress Committee , Surinder Dawar , Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD