Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਭਾਜਪਾ ਦੇ ਆਗੂਆ ਵਲੋਂ ਅਪਮਾਨਜਨਕ ਜਾਤੀਸੂਚਕ ਸਬਦਾਂ ਨੂੰ ਨਹੀਂ ਸਹਿਣ ਕਰੇਗੀ ਬਸਪਾ : ਜਸਵੀਰ ਸਿੰਘ ਗੜ੍ਹੀ

ਗਰੀਬ ਸਿੱਖਨ ਦੇ ਸਨਮਾਨ ਵਿੱਚ ਆਸ਼ੀਰਵਾਦ ਯਾਤਰਾ ਮੋਟਰਸਾਈਕਲ ਰੈਲੀ 7 ਅਗਸਤ ਨੂੰ

Jasvir Singh Garhi, BSP, Bahujan Samaj Party, BSP Punjab

Web Admin

Web Admin

5 Dariya News

ਅੰਮ੍ਰਿਤਸਰ , 01 Aug 2021

Last updated on: Aug 01, 2021, 00:00 IST

ਬਹੁਜਨ ਸਮਾਜ ਪਾਰਟੀ ਜਿਲ੍ਹਾ ਅਮ੍ਰਿੰਤਸਰ ਅਤੇ ਤਰਨਤਾਰਨ ਦੀ  ਸੰਗਠਨ ਸਮੀਖਿਆ ਮੀਟਿੰਗ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ ਦੀ ਅਗਵਾਈ ਹੇਠ ਹੋਈ, ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਸੂਬਾ ਪ੍ਰਧਾਨ ਸ ਜਸਵੀਰ ਸਿੰਘ ਗੜੀ ਜੀ ਪਹੁੰਚੇ ਅਤੇ ਹਲਕਾਵਾਰ ਪਾਰਟੀ ਦੇ ਜਥੇਬੰਦਕ ਢਾਂਚੇ ਦੀ ਸਮੀਖਿਆ ਕੀਤੀ। ਇਸ ਮੌਕੇ ਬਸਪਾ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ ਗੜੀ ਨੇ ਕਿਹਾ ਹੈ ਕਿ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਸ਼੍ਰੀ ਹਰਦੀਪ ਵਲੋਂ ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੀ ਸੀਟ ਜੋ ਕਿ ਸ਼ਿਰੋਮਣੀ ਅਕਾਲੀ ਦਲ ਨਾਲ ਗਠਬੰਧਨ ਵਿੱਚ ਬਹੁਜਨ ਸਮਾਜ ਪਾਰਟੀ ਦੇ ਹਿੱਸੇ ਵਿੱਚ ਆਈਆਂ ਹਨ ਉਹਨਾਂ ਉਪਰ ਪੰਥਕ- ਗੈਰਪੰਥਕ ਅਤੇ ਪਵਿੱਤਰ- ਅਪਵਿੱਤਰ ਵਰਗੀ ਭਾਸ਼ਾ ਵਰਤਕੇ ਬਹੁਜਨ ਸਮਾਜ ਦੇ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਨੂੰ ਨੀਚਾ ਦਿਖਾਕੇ ਅਪਮਾਨ ਕਰਨ ਦੀ ਕੋਸ਼ਿਸ਼ ਕੀਤੀ ਹੈ, ਬਹੁਜਨ ਸਮਾਜ ਦੇ ਲੋਕ  ਇਸ ਨੂੰ ਕਦੀ ਵੀ ਮੁਆਫ ਨਹੀਂ ਕਰਨਗੇ। ਉਹਨਾਂ ਕਿਹਾ ਹੈ ਕਿ ਪੰਜਾਬ ਦੀ ਕਾਂਗਰਸ ਪਾਰਟੀ ਅਤੇ ਪੰਜਾਬ ਸਰਕਾਰ ਨੇ ਰਵਨੀਤ  ਬਿੱਟੂ ਦੇ ਖਿਲਾਫ ਅਤੇ ਭਾਜਪਾ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਸਗੋਂ ਕਾਂਗਰਸ ਦਲਿਤਾਂ ਨੂੰ ਭਰਮਾਉਣ ਲਈ ਦਲਿਤ ਭਲਾਈ ਬੋਰਡ ਬਣਾਕੇ ਬਜਟ ਵਿੱਚ ਹਿਸਾ ਦੇਣ ਦੇ ਬੇਤੁਕੇ ਬਿਆਨ ਦੇ ਰਹੀ ਹੈ ਕਿਉਂਕਿ ਕਾਂਗਰਸ ਪੰਜ ਬਜਟ ਪੇਸ਼ ਕਰ ਚੁੱਕੀ ਹੈ। ਇਸ ਲੜੀ ਵਿਚ ਆਪ ਪਾਰਟੀ ਵਲੋਂ ਸੰਵਿਧਾਨ ਵਿਰੋਧੀ ਬਿਆਨ ਆਉਣਾ ਅਤੇ ਉਕਤ ਆਗੂ ਖਿਲਾਫ ਕੋਈ ਕਾਰਵਾਈ ਨਾ ਕਰਨ ਬਾਬਾ ਸਾਹਿਬ ਅੰਬੇਡਕਰ ਅਤੇ ਓਹਨਾ ਦੇ ਕਰੋੜਾਂ ਮੰਨਣ ਵਾਲਿਆ ਦਾ ਅਪਮਾਨ ਹੈ।

ਸ ਗੜ੍ਹੀ ਨੇ ਕਿਹਾ ਕਿ ਬਸਪਾ ਗੁਰੂਆਂ ਮਹਾਪੁਰਸ਼ਾਂ ਦੇ ਉਦੇਸ਼ਾਂ ਤੇ ਸੋਚ ਨੂੰ ਲੈਕੇ ਚੱਲਣ ਵਾਲੀ ਪਾਰਟੀ ਹੈ, ਹੋਈ ਅਨੁਸੂਚਿਤ ਜਾਤੀ, ਜਨਜਾਤੀ, ਪਛੜੀਆਂ ਸ਼੍ਰੇਣੀਆਂ, ਤੇ ਗਰੀਬ ਲੋਕਾਂ ਲਈ ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦੇ ਉਦੇਸ਼ ਲਈ ਲੜ ਰਹੀ ਹੈ ਜਿਸ ਤਹਿਤ ਬਹੁਜਨ ਸਮਾਜ ਦੇ ਸਨਮਾਨ ਵਿੱਚ ਆਸ਼ੀਰਵਾਦ ਯਾਤਰਾ ਮੋਟਰਸਾਈਕਲ ਰੈਲੀ 7 ਅਗਸਤ ਨੂੰ ਕੱਢੇਗੀ ਜੋ ਭਗਵਾਨ ਵਾਲਮੀਕਿ ਆਸ਼ਰਮ ਤੋ ਸੁਰੂ ਹੋ ਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸਮਾਪਤ ਹੋਵੇਗੀ। ਇਸ ਰੈਲੀ ਦਾ ਉਦੇਸ਼ ਗੁਰੂ ਸਾਹਿਬਾਨਾਂ ਤੋਂ ਅਸ਼ੀਰਵਾਦ ਪ੍ਰਾਪਤ ਕਰਨਾ ਹੈ ਤਾਂ ਜੋਕਿ ਬਸਪਾ ਗਰੀਬ ਸਿੱਖਨ ਦਾ ਅਪਮਾਨ ਕਰਨ ਲਈ ਕਾਂਗਰਸ ਭਾਜਪਾ ਤੇ ਆਪ ਪਾਰਟੀ ਨੂੰ ਕੁਚਲਣ ਦਾ ਕੰਮ ਕਰ ਸਕੇ। ਬਾਮਸੇਫ ਦੇ ਸਾਬਕਾ ਆਗੂ ਗੁਰਬਖ਼ਸ਼ ਸਿੰਘ ਸ਼ੇਰਗਿੱਲ ਨੂੰ ਪਾਰਲੀਮੈਂਟ ਦਾ ਜੋਨ ਇੰਚਾਰਜ ਨਿਯੁਕਤ ਕੀਤਾ ਗਿਆ।ਇਸ ਮੌਕੇ ਜੋਸ਼ ਨਾਲ ਲਬਾਲਬ ਬਸਪਾ ਵਰਕਰਾਂ ਦਾ ਇਕੱਠ ਹੋਇਆ ਜੋਕਿ ਆਕਾਸ਼ ਗੂੰਦੇ ਕਾਂਗਰਸ ਵਿਰੋਧੀ ਨਾਹਰੇ ਲਗਾ ਰਹੇ ਸਨ। ਇਸ ਮੋਕੇ ਹੋਰਨਾਂ ਤੋਂ ਇਲਾਵਾ ਸੂਬਾ ਜਨਰਲ ਸਕੱਤਰ ਰੋਹਿਤ ਖੋਖਰ, ਜੌਨ ਇੰਚਾਰਜ ਤਾਰਾ ਚੰਦ ਭਗਤ,  ਗੁਰਬਖਸ਼ ਮਹੇ, ਬੀਬੀ ਸੁਖਵੰਤਜੀਤ ਕੌਰ ਅਟਾਰੀ, ਸੁਖਦੇਵ ਸਿੰਘ ਭਰੋਵਾਲ, ਕੁਲਵਿੰਦਰ ਸਿੰਘ ਸਹੋਤਾ, ਸਵਿੰਦਰ ਸਿੰਘ ਛੱਜਲਵੱਡੀ,  ਤਰਸੇਮ ਸਿੰਘ ਭੋਲਾ, ਸੁਰਜੀਤ ਸਿੰਘ ਅਬਦਾਲ, ਮੁਕੇਸ਼ ਕੁਮਾਰ, ਜਗਦੀਸ਼ ਦੁੱਗਲ, ਸਰਦੂਲ ਸਿੰਘ ਅਦਲੀਵਾਲ , ਇੰ. ਗੁਰਬਖਸ਼ ਸਿੰਘ ਸ਼ੇਰਗਿੱਲ,  ਪ੍ਰਿੰ ਨਰਿੰਦਰ ਸਿੰਘ, ਬਲਵੰਤ ਕਹਿਰਾ, ਸੁਰਜੀਤ ਸਿੰਘ ਭੈਲ, ਰਣਬੀਰ ਸਿੰਘ ਰਾਣਾ, ਇੰ ਅਮਰੀਕ ਸਿੰਘ ਸਿੱਧੂ ,  ਬਲਜੀਤ ਸਿੰਘ, ਰਤਨ ਸਿੰਘ, ਵੱਸਣ ਸਿੰਘ ਕਾਲਾ, ਹਰਜੀਤ ਸਿੰਘ ਅਬਦਾਲ, ਲਲਿਤ ਗੋਤਮ,ਅਸ਼ਵਨੀ ਸਿਰੰਜਨ ,ਗਿਆਨੀ ਬਲਦੇਵ ਸਿੰਘ, ਬਲਵਿੰਦਰ ਸਿੰਘ ਨਁਥੂ ਪੁਰ, ਵਰਿਆਮ ਸਿੰਘ ਝੰਜੋਟੀ, ਹਰਦੇਵ ਸਿੰਘ ਕੋਟਲੀ, ਰੋਬਿਟ ਮਸੀਹ,  ਸੀਤਲ ਸਿੰਘ ਚਾਚੋਵਾਲੀ, ਇੰ ਰਾਮ ਸਿੰਘ, ਸੁਖਦੇਵ ਕੁਮਾਰ, ਜਤਿੰਦਰ ਸਿੰਘ ਕੰਡਾ, ਜਗਜੀਤ ਸਿੰਘ, ਪਰਮਜੀਤ ਸਿੰਘ ਆਦਿ ਹਾਜ਼ਰ ਸਨ।

 

Tags: Jasvir Singh Garhi , BSP , Bahujan Samaj Party , BSP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD