Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਪਿੰਕੀ ਨੇ ਕੀਤਾ ਇਤਿਹਾਸਿਕ ਕੰਮ, ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਹਨੂੰਮਾਨ ਧਾਮ ਦੇ ਸ਼ਰਧਾਲੂਆਂ ਲਈ ਸਰਕਾਰ ਤੋਂ 14 ਮਰਲੇ ਜ਼ਮੀਨ ਕੀਤੀ ਪ੍ਰਾਪਤ

ਮੰਦਰ ਦੀ ਕਮੇਟੀ ਵੱਲੋਂ ਪਿੰਕੀ ਦਾ ਧੰਨਵਾਦ

Parminder Singh Pinky, Congress, Punjab Congress, Ferozpur

Web Admin

Web Admin

5 Dariya News

ਫਿਰੋਜ਼ਪੁਰ , 02 Aug 2021

Last updated on: Aug 02, 2021, 00:00 IST

ਹੋਰਨਾਂ ਰਾਜਨੀਤਕ ਪਾਰਟੀਆਂ ਸਿਫਰ ਦੇ ਨੂਮਾਇੰਦੇ ਜਨਤਾ ਲਈ ਵਿਕਾਸ ਦੇ ਦਾਅਵੇ ਕਰਦੇ ਹਨ, ਪਰੰਤੂ ਉਨ੍ਹਾਂ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਦਾ ਕੰਮ ਕੋਈ ਕੋਈ ਹੀ ਕਰਦਾ ਹੈ। ਇਨ੍ਹਾਂ ਕੰਮਾਂ ਦੀ ਲੜਾਈ ਵਿੱਚ ਹਮੇਸ਼ਾਂ ਜਨਤਾ ਲਈ ਇੱਕ ਮਸੀਹਾ ਵਜੋਂ ਉਭਰੇ ਫਿਰੋਜ਼ਪੁਰ ਸ਼ਹਿਰੀ ਦੇ ਸਥਾਨਕ ਵਿਧਾਇਕ ਸ. ਪਰਮਿੰਦਰ ਸਿੰਘ ਪਿੰਕੀ ਜਿਨ੍ਹਾਂ ਨੂੰ ਵਿਕਾਸ ਦਾ ਦੇਵਤਾ ਮੰਨਿਆ ਜਾਂਦਾ ਹੈ, ਨੇ ਫਿਰੋਜ਼ਪੁਰ ਲਈ ਇਕ ਹੋਰ ਇਤਿਹਾਸਿਕ ਕਾਰਜ ਕੀਤਾ ਹੈ।ਵਿਧਾਇਕ ਪਿੰਕੀ ਨੇ ਫਿਰੋਜ਼ਪੁਰ ਮਾਲ ਰੋਡ 'ਤੇ ਸਥਿਤ ਪ੍ਰਾਚੀਨ ਸ਼੍ਰੀ ਰਾਧਾ ਕ੍ਰਿਸ਼ਨ ਮੰਦਰ ਹਨੂੰਮਾਨ ਧਾਮ ਨੂੰ ਖੋਲ੍ਹਣ ਲਈ ਮੰਦਰ ਦੇ ਨਾਲ ਲੱਗਦੇ ਪੁਰਾਣੇ ਰੋਡਵੇਜ਼ ਦਫਤਰ ਤੋਂ 14 ਮਰਲੇ ਜ਼ਮੀਨ ਪ੍ਰਾਪਤ ਕਰਕੇ ਫਿਰੋਜ਼ਪੁਰ ਦੇ ਸ਼ਰਧਾਲੂਆਂ ਲਈ ਇੱਕ ਵੱਡਾ ਕਾਰਜ ਕੀਤਾ ਹੈ। ਇਸ ਮੌਕੇ ਵਿਧਾਇਕ ਪਿੰਕੀ ਨੇ ਕਿਹਾ ਕਿ ਸਾਡੇ ਧਾਰਮਿਕ ਸਥਾਨ ਸਾਡੇ ਸੱਭਿਆਚਾਰ ਦਾ ਪ੍ਰਤੀਕ ਹਨ। ਇਨ੍ਹਾਂ ਦੀ ਸੁਰੱਖਿਆ ਕਰਨਾ ਅਤੇ ਅਲੋਪ ਹੋਣ ਤੋਂ ਬਚਾਉਣਾ ਸਾਡਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਸਾਂਭ-ਸੰਭਾਲ ਕਰਨਾ ਵੀ ਸਾਡਾ ਧਰਮ ਹੈ। ਲੋਕ ਇਨ੍ਹਾਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਬਹੁਤ ਸਾਰੀਆਂ ਬੁਰਾਈਆਂ ਤੋਂ ਬਚ ਜਾਂਦੇ ਹਨ। ਇਸੇ ਲਈ ਪੰਜਾਬ ਸਰਕਾਰ ਨੇ ਮੇਰੀ ਬੇਨਤੀ ਨੂੰ ਸਵੀਕਾਰ ਕਰਦਿਆਂ ਮੰਦਰ ਕਮੇਟੀ ਦੀ ਮੰਗ ਨੂੰ ਪੂਰਾ ਕੀਤਾ ਹੈ।ਇਸ ਮੌਕੇ ਉਨ੍ਹਾਂ ਨੇ ਫ਼ਿਰੋਜ਼ਪੁਰ ਦੇ ਵਿਕਾਸ ਅਤੇ ਤਰੱਕੀ ਲਈ ਕੋਈ ਕਸਰ ਬਾਕੀ ਨਾ ਛੱਡਣ ਦੀ ਆਪਣੀ ਵਚਨਬੱਧਤਾ ਨੂੰ ਮੁੜ ਦੁਹਰਾਉਂਦਿਆਂ ਕਿਹਾ ਕਿ ਫ਼ਿਰੋਜ਼ਪੁਰ ਮੇਰੀ ਜਨਮ ਭੂਮੀ ਹੈ ਅਤੇ ਮੈਂ ਇਸ ਨੂੰ ਕਰਮ ਭੂਮੀ ਵਿੱਚ ਬਦਲ ਕੇ ਦਿਖਾਇਆ ਹੈ। ਇਸੇ ਕਰਕੇ ਅੱਜ ਫ਼ਿਰੋਜ਼ਪੁਰ ਵਾਸੀ ਇੱਥੇ ਹੋ ਰਹੇ ਵਿਕਾਸ ਕਾਰਜਾਂ ਨੂੰ ਦੇਖ ਕੇ ਮੇਰੇ ਨਾਲ ਖੜ੍ਹੇ ਹਨ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਅਨੁਰਾਗ ਏਰੀ, ਵਿਨੋਦ ਨਰੂਲਾ, ਮੁਲਖ ਰਾਜ ਕਪੂਰ, ਅਸ਼ੋਕ ਕਟਾਰੀਆ, ਅਸ਼ਵਨੀ ਬਾਂਗੜ, ਅਸ਼ਵਨੀ ਝਾਂਜੀ, ਪੰਡਤ ਅਰੁਣ ਪਾਂਡੇ, ਪੰਡਤ ਮੋਤੀ ਰਾਮ ਪਾਂਡੇ ਅਤੇ ਅਰੁਣ ਕੁਮਾਰ ਨੇ ਪਰਮਿੰਦਰ ਸਿੰਘ ਪਿੰਕੀ ਦੁਆਰਾ ਕੀਤੇ ਇਸ ਵਿਸ਼ੇਸ਼ ਕਾਰਜ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD