Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਰਾਇਮਲ ਮਾਜਰੀ ਦੀ ਬਜੁਰਗ ਮਹਿਲਾ ਮਾਮਲੇ ਦੀ ਸੁਣਵਾਈ

ਮਹਿਲਾਵਾਂ ਨੂੰ ਛੇਤੀ ਨਿਆਂ ਦਿਵਾਉਣ ਲਈ 2019 ਤੋਂ ਸੰਸਦ 'ਚ ਲੰਬਿਤ ਬਿਲ ਪਾਸ ਕਰਵਾਉਣ ਲਈ ਯਤਨਸ਼ੀਲ-ਮਨੀਸ਼ਾ ਗੁਲਾਟੀ

Punjab State Women Commission, Manisha Gulati, Punjab Admin

Web Admin

Web Admin

5 Dariya News

ਪਟਿਆਲਾ , 02 Aug 2021

Last updated on: Aug 02, 2021, 00:00 IST

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਪਟਿਆਲਾ ਜ਼ਿਲ੍ਹੇ ਭਾਦਸੋਂ ਨੇੜਲੇ ਪਿੰਡ ਰਾਇਮਲ ਮਾਜਰੀ ਦੀ ਬਜ਼ੁਰਗ ਮਹਿਲਾ ਸਵਰਨ ਕੌਰ ਦੇ ਪੁੱਤਰ ਵੱਲੋਂ ਕਥਿਤ ਮਾੜਾ ਵਿਵਹਾਰ ਕਰਨ ਦੇ ਮਾਮਲੇ ਦੀ ਨਿਜੀ ਤੌਰ 'ਤੇ ਸੁਣਵਾਈ ਕੀਤੀ। ਸ੍ਰੀਮਤੀ ਗੁਲਾਟੀ ਨੇ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਨੂੰ ਇਸ ਮਾਮਲੇ ਦੀ ਸਮਾਂਬੱਧ ਨਿਰਪੱਖ ਜਾਂਚ ਕਰਕੇ ਬਜ਼ੁਰਗ ਮਹਿਲਾ ਨੂੰ ਛੇਤੀ ਨਿਆਂ ਪ੍ਰਦਾਨ ਕਰਨ ਅਤੇ ਮਹਿਲਾ ਨੂੰ ਮਹੀਨਾਵਾਰ ਬੱਝਵਾਂ ਖ਼ਰਚਾ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਸਾਡੇ ਦੇਸ਼ 'ਚ ਮਹਿਲਾਵਾਂ ਨੂੰ ਜਲਦੀ ਨਿਆਂ ਦਿਵਾਉਣ ਲਈ ਸੰਸਦ 'ਚ 2019 ਤੋਂ ਲੰਬਿਤ ਬਿਲ ਨੂੰ ਪਾਸ ਕਰਵਾਉਣ ਲਈ ਉਹ ਨਿਜੀ ਤੌਰ 'ਤੇ ਯਤਨਸ਼ੀਲ ਹਨ, ਇਸ ਲਈ ਕੇਂਦਰ ਸਰਕਾਰ ਸਮੇਤ ਪੰਜਾਬ ਸਰਕਾਰ ਤੇ ਸੰਸਦ ਮੈਂਬਰਾਂ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ ਤੇ ਐਸ.ਡੀ.ਐਮਜ ਕੋਲ ਮਹਿਲਾਵਾਂ ਤੇ ਖਾਸ ਕਰਕੇ ਬਿਰਧ ਔਰਤਾਂ ਨਾਲ ਸਬੰਧਤ ਲੰਬਿਤ ਮਾਮਲਿਆਂ ਦੇ ਛੇਤੀ ਨਿਪਟਾਰੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਾਰੇ ਡਿਪਟੀ ਕਮਿਸ਼ਨਰਾਂ ਤੇ ਐਸ.ਐਸ.ਪੀਜ ਦੀ ਇੱਕ ਮੀਟਿੰਗ ਕਰਵਾਉਣ ਦੀ ਵੀ ਤਜਵੀਜ਼ ਹੈ। ਉਨ੍ਹਾਂ ਹੋਰ ਕਿਹਾ ਕਿ ਔਰਤਾਂ ਨੂੰ ਨਿਆਂ ਦਿਵਾਉਣ ਤੇ ਔਰਤਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਜ਼ਿਲ੍ਹਾ ਵਾਰ ਇੱਕ ਵਿਸ਼ੇਸ਼ ਲੋਕ ਅਦਾਲਤ ਵੀ ਲਗਾਈ ਜਾਵੇਗੀ।ਇੱਕ ਸਵਾਲ ਦੇ ਜਵਾਬ 'ਚ ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਰਾਇਮਲ ਮਾਜਰੀ ਦੀ ਬਿਰਧ ਮਹਿਲਾ ਦੇ ਪੁੱਤਰ ਵੱਲੋਂ ਕੀਤੇ ਗਏ ਮਾੜੇ ਵਿਵਹਾਰ ਦੇ ਮਾਮਲੇ 'ਚ ਪੁਲਿਸ ਨੇ ਥਾਣਾ ਭਾਦਸੋਂ ਵਿਖੇ ਧਾਰਾ 323, 342, 506 ਤੇ 34 ਆਈ.ਪੀ.ਸੀ. ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਬਜ਼ੁਰਗ ਮਹਿਲਾ ਵੱਲੋਂ ਤਤਕਾਲੀ ਐਸ.ਡੀ.ਐਮ. ਨਾਭਾ ਵੱਲੋਂ ਇਨਸਾਫ 'ਚ ਦੇਰੀ ਦੇ ਲਾਏ ਦੋਸ਼ਾਂ ਦੀ ਵੀ ਵੱਖਰੇ ਤੌਰ 'ਤੇ ਪੜਤਾਲ ਕੀਤੀ ਜਾਵੇਗੀ। ਇਸ ਤੋਂ ਬਿਨ੍ਹਾਂ ਪੂਰੇ ਪੰਜਾਬ 'ਚ ਅਜਿਹੇ ਕਿੰਨੇ ਮਾਮਲੇ ਲੰਬਿਤ ਹਨ, ਇਸ ਦੀ ਵੀ ਜਾਣਕਾਰੀ ਰਾਜ ਭਰ 'ਚੋਂ ਹਾਸਲ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਨੇ ਦੋਵਾਂ ਪੱਖਾਂ ਨੂੰ ਸੁਣਵਾਈ ਲਈ ਸੱਦਿਆ ਸੀ, ਇਸ ਮੌਕੇ ਪੀੜਤ ਬਿਰਧ ਮਾਤਾ ਹੀ ਆਪਣੀ ਵਿੱਥਿਆ ਸੁਣਾਉਣ ਲਈ ਪੁੱਜੇ ਸਨ ਪਰੰਤੂ ਉਸਦਾ ਪੁੱਤਰ ਤੇ ਬਾਕੀ ਦੋਸ਼ੀ ਨਹੀਂ ਪੁੱਜੇ, ਜਦੋਂਕਿ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਖ਼ੁਦ ਜਾਂ ਆਪਣਾ ਕੋਈ ਨੁਮਾਇੰਦਾ ਜਰੂਰ ਭੇਜਣਾ ਚਾਹੀਦਾ ਸੀ, ਇਸ ਲਈ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਨੂੰ ਇਸ ਮਾਮਲੇ ਦੀ ਸਮਾਂਬੱਧ ਜਾਂਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ।

ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਬਜ਼ੁਰਗ ਮਹਿਲਾਵਾਂ ਅਤੇ ਖਾਸ ਕਰਕੇ ਰਾਇਮਲ ਮਾਜਰੀ ਵਰਗੇ ਮਾਮਲੇ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੇ ਹੁੰਦੇ ਹਨ ਅਤੇ ਅਜਿਹੇ ਮਾਮਲੇ ਸਾਡੇ ਸਮਾਜ ਦੇ ਵਿਗੜੇ ਤਾਣੇ-ਬਾਣੇ ਦੀ ਤਸਵੀਰ ਪੇਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ, ''ਕਮਿਸ਼ਨ ਤੇ ਪ੍ਰਸ਼ਾਸਨਿਕ ਮਸ਼ੀਨਰੀ ਇੱਕ ਕਾਨੂੰਨੀ ਮਰਿਆਦਾ 'ਚ ਰਹਿ ਕੇ ਹੀ ਆਪਣਾ ਕੰਮ ਕਰ ਸਕਦੀ ਹੈ, ਇਸ ਲਈ ਸਾਨੂੰ ਆਪਣਾ ਕੱਲ੍ਹ ਠੀਕ ਕਰਨ ਲਈ ਆਪਣਾ ਅੱਜ ਠੀਕ ਕਰਨਾ ਪਵੇਗਾ ਤਾਂ ਹੀ ਅਜਿਹੇ ਮਾਮਲੇ ਘਟ ਸਕਣਗੇ।''ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਕਮਿਸ਼ਨ ਕੋਲ ਰੋਜ਼ਾਨਾ 200 ਤੋਂ 300 ਮਾਮਲੇ ਆ ਰਹੇ ਹਨ ਅਤੇ, 6500 ਦੇ ਕਰੀਬ ਮਾਮਲੇ ਲੰਬਿਤ ਹਨ ਜਦੋਂਕਿ ਉਨ੍ਹਾਂ ਦੇ ਵਟਸਐਪ 'ਤੇ ਹੀ 17000 ਦੇ ਕਰੀਬ ਸ਼ਿਕਾਇਤਾਂ ਪੁੱਜ ਚੁੱਕੀਆ ਹਨ ਪਰੰਤੂ ਉਨ੍ਹਾਂ ਦੀ ਵੀ ਕੋਈ ਸੀਮਾ ਹੈ ਅਤੇ ਉਹ ਜਾਇਦਾਦ ਜਾਂ ਸਿਵਲ ਕੋਰਟ ਦੇ ਮਾਮਲਿਆਂ 'ਚ ਦਖਲ ਨਹੀਂ ਦੇ ਸਕਦੇ। ਉਨ੍ਹਾਂ ਨੇ ਕਿਹਾ ਕਿ ਔਰਤਾਂ ਸਬੰਧੀਂ ਸੰਵੇਦਨਸ਼ੀਲ ਮੁੱਦਿਆਂ ਦੇ ਹੱਲ ਲਈ ਕਮਿਸ਼ਨ ਅਤੇ ਪੁਲਿਸ ਆਪਸੀ ਤਾਲਮੇਲ ਨਾਲ ਔਰਤਾਂ ਦੇ ਮਾਮਲੇ ਹੋਰ ਤੇਜੀ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਹੋਰ ਕਿਹਾ ਕਿ ਔਰਤਾਂ ਦੀ ਸੁਰੱਖਿਆ ਤੇ ਉਨਤੀ ਲਈ ਸਰਕਾਰ, ਕਮਿਸ਼ਨ ਅਤੇ ਪੁਲਿਸ ਦੇ ਯਤਨਾਂ ਤੋਂ ਇਲਾਵਾ ਸਮਾਜਿਕ ਸੰਸਥਾਵਾਂ, ਮੀਡੀਆ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ।ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਔਰਤਾਂ ਦੀ ਸੁਰੱਖਿਆ ਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਪਟਾਰੇ ਲਈ ਸ਼ਲਾਘਾਯੋਗ ਉਪਰਾਲੇ ਕਰ ਰਹੀ ਹੈ, ਜਿਸ ਦਾ ਪੰਜਾਬ ਦੀਆਂ ਮਹਿਲਾਵਾਂ ਨੂੰ ਬਹੁਤ ਲਾਭ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਲਾ ਸ਼ਸ਼ਕਤੀਕਰਨ ਲਈ ਅਹਿਮ ਕਦਮ ਉਠਾਏ ਜਿਸ ਤਹਿਤ ਲੜਕੀਆਂ ਨੂੰ ਨੌਕਰੀਆਂ ਲਈ 33 ਫੀਸਦੀ ਤੇ ਸਥਾਨਕ ਸਰਕਾਰਾਂ ਤੇ ਪੰਚਾਇਤੀ ਚੋਣਾਂ 'ਚ 50 ਫੀਸਦੀ ਰਾਖਵਾਕਰਨ ਕੀਤਾ ਹੈ।ਇਸ ਦੌਰਾਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਐਸ.ਪੀ. ਸਥਾਨਕ ਹਰਕਮਲ ਕੌਰ, ਐਸ.ਡੀ.ਐਮ. ਨਾਭਾ ਕਨੂੰ ਗਰਗ ਤੇ ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਭੁੱਲਰ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ।ਇਸ ਮੌਕੇ ਮਹਿਲਾ ਕਮਿਸ਼ਨ ਦੇ ਸੀਨੀਅਰ ਵਾਇਸ ਚੇਅਰਪਰਸਨ ਬਿਮਲਾ ਸ਼ਰਮਾ, ਮੈਂਬਰ ਇੰਦਰਜੀਤ ਕੌਰ, ਡਿਪਟੀ ਡਾਇਰੈਕਟਰ ਸ੍ਰੀ ਵਿਜੇ ਕੁਮਾਰ, ਨਿਜੀ ਸਕੱਤਰ ਮੋਹਨ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਐਸ.ਐਚ.ਓ ਭਾਦਸੋਂ ਅੰਮ੍ਰਿਤਵੀਰ ਸਿੰਘ ਤੇ ਪਟਿਆਲਾ ਦੇ ਮਹਿਲਾ ਥਾਣਾ ਮੁਖੀ ਮਨਪ੍ਰੀਤ ਕੌਰ ਵੀ ਮੌਜੂਦ ਸਨ।

 

Tags: Punjab State Women Commission , Manisha Gulati , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD