Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਈਟੀਟੀ ਯੂਨੀਅਨ ਦੇ ਆਗੂਆਂ ਨੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ 6635 ਅਸਾਮੀਆਂ ਕੱਢਣ ਲਈ ਕੀਤਾ ਧੰਨਵਾਦ

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government,  Punjab, Sangrur

Web Admin

Web Admin

5 Dariya News

ਪਟਿਆਲਾ , 02 Aug 2021

Last updated on: Aug 02, 2021, 00:00 IST

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਿੱਖਿਆ ਵਿਭਾਗ ਸਮੇਤ ਸਰਕਾਰ ਦੇ ਹੋਰਨਾਂ ਵਿਭਾਗਾਂ ਵਿੱਚ ਵੱਡੇ ਪੱਧਰ 'ਤੇ ਭਰਤੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਅੱਜ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ 6635 ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ ਅਤੇ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਮੁਕੰਮਲ ਕੀਤੀ ਜਾਵੇਗੀ।  ਇਸ ਮੌਕੇ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਆਗੂਆਂ ਵੱਲੋਂ 6635 ਅਸਾਮੀਆਂ ਕੱਢਣ ਲਈ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਧੰਨਵਾਦ ਕੀਤਾ ਗਿਆ।ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਸਮੇਤ ਸਰਕਾਰ ਦੇ ਹੋਰਨਾਂ ਵਿਭਾਗਾਂ ਵਿੱਚ ਵੀ ਭਰਤੀ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਈਟੀਟੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਅੱਜ ਸਰਕਟ ਹਾਊਸ ਪਟਿਆਲਾ ਵਿਖੇ ਗੱਲਬਾਤ ਕਰਦਿਆ ਕਿਹਾ ਕਿ ਹਰੇਕ ਮਸਲੇ ਦਾ ਹੱਲ ਆਪਸੀ ਗੱਲਬਾਤ ਨਾਲ ਸੰਭਵ ਹੈ ਅਤੇ ਸਰਕਾਰ ਵੱਲੋਂ ਲਗਾਤਾਰ ਯੂਨੀਅਨ ਨਾਲ ਗੱਲਬਾਤ ਦਾ ਦੌਰਾ ਜਾਰੀ ਰੱਖਿਆ ਗਿਆ ਜਿਸ ਦੇ ਨਤੀਜੇ ਵੀ ਸਾਰਥਕ ਆਏ ਹਨ।ਉਨ੍ਹਾਂ ਬੇਰੋਜ਼ਗਾਰ ਈਟੀਟੀ ਪਾਸ ਨੌਜਵਾਨਾਂ ਨੂੰ ਨਵੀਆਂ ਆਈਆਂ ਅਸਾਮੀਆਂ ਲਈ ਟੈਸਟ ਦੀ ਤਿਆਰੀ ਕਰਨ ਲਈ ਪ੍ਰੇਰਿਤ ਕਰਦਿਆ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਤੇਜ਼ੀ ਨਾਲ ਕੀਤੀ ਜਾਵੇਗੀ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਉਠਾਈਆਂ ਹੋਰ ਮੰਗਾਂ ਸਬੰਧੀ ਵੀ ਸਕਰਾਤਮਕ ਰੁੱਖ ਅਪਣਾਉਦਿਆ ਕਿਹਾ ਕਿ ਜੋ ਵੀ ਨਿਯਮਾਂ ਅਨੁਸਾਰ ਕੀਤਾ ਜਾ ਸਕਦਾ ਹੈ ਉਸ ਵੱਲ ਪੂਰਾ ਧਿਆਨ ਦਿੱਤਾ ਜਾਵੇਗਾ।ਮੀਟਿੰਗ ਦੌਰਾਨ 135 ਦਿਨਾਂ ਤੱਕ ਹੜਤਾਲ 'ਤੇ ਬੈਠੇ ਰਹੇ ਸੁਰਿੰਦਰ ਪਾਲ ਨੇ ਸਿੱਖਿਆ ਮੰਤਰੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇੰਨੀ ਵੱਡੀ ਪੱਧਰ 'ਤੇ ਕੱਢੀਆਂ ਗਈਆਂ ਇਹ ਅਸਾਮੀਆਂ ਬੇਰੋਜ਼ਗਾਰ ਨੌਜਵਾਨਾਂ ਲਈ ਆਸ ਦੀ ਨਵੀਂ ਕਿਰਨ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸਐਸਪੀ ਡਾ: ਸੰਦੀਪ ਗਰਗ, ਐਸਪੀ (ਸਿਟੀ) ਵਰੁਣ ਸ਼ਰਮਾ, ਐਸਡੀਐਮ ਪਟਿਆਲਾ ਚਰਨਜੀਤ ਸਿੰਘ ਅਤੇ ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਸਿੰਘ ਜ਼ੀਰਾ, ਜਰਨੈਲ ਸਿੰਘ ਨਾਗਰਾ, ਰਾਜ ਸੁਖਵਿੰਦਰ ਸਿੰਘ, ਸੁਰਿੰਦਰਪਾਲ, ਸ਼ੁਲਿੰਦਰ ਕੰਬੋਜ, ਕੁਲਦੀਪ ਖੋਖਰ ਤੇ ਸੁਖਜੀਤ ਸਿੰਘ ਵੀ ਮੌਜੂਦ ਸਨ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD