Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

“ਸਰਬੋਤਮ ਥਰੋਅ ਤੋਂ ਖੁੰਝਣ ਦੇ ਬਾਵਜੂਦ ਕਮਲਪ੍ਰੀਤ 6ਵਾਂ ਸਥਾਨ ਮੱਲ ਕੇ ਹੁਣ ਤੱਕ ਦਾ ਬਿਹਤਰੀਨ ਪ੍ਰਦਰਸ਼ਨ ਦਿਖਾਉਣ ਵਾਲੀ ਭਾਰਤੀ ਖਿਡਾਰਨ ਬਣੀ: ਰਾਣਾ ਸੋਢੀ

ਕਮਲਪ੍ਰੀਤ ਦਾ ਲਾਈਵ ਮੁਕਾਬਲਾ ਦੇਖਦਿਆਂ ਭਾਵੁਕ ਹੋਏ ਰਾਣਾ ਸੋਢੀ

Rana Gurmit Singh Sodhi, Punjab Pradesh Congress Committee, Congress, Punjab Congress, Punjab, Punjab Government, Government of Punjab, Raj Kamal Chaudhuri, D.P.S Kharbanda

Web Admin

Web Admin

5 Dariya News

ਚੰਡੀਗੜ੍ਹ , 02 Aug 2021

Last updated on: Aug 02, 2021, 00:00 IST

ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਸਥਿਤ ਆਪਣੇ ਦਫ਼ਤਰ ਵਿਖੇ ਟੋਕੀਓ ਓਲੰਪਿਕਸ ਵਿੱਚ ਡਿਸਕਸ ਥਰੋਅ ਦੇ ਫਾਈਨਲ ਮੁਕਾਬਲੇ ਦਾ ਸਿੱਧਾ ਪ੍ਰਸਾਰਣ ਵੇਖਦਿਆਂ ਕਮਲਪ੍ਰੀਤ ਕੌਰ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਸ੍ਰੀ ਰਾਜ ਕਮਲ ਚੌਧਰੀ ਅਤੇ ਡਾਇਰੈਕਟਰ ਖੇਡਾਂ ਸ੍ਰੀ ਡੀ.ਪੀ.ਐਸ. ਖਰਬੰਦਾ ਅਤੇ ਸੰਯੁਕਤ ਡਾਇਰੈਕਟਰ ਸ੍ਰੀ ਕਰਤਾਰ ਸਿੰਘ ਮੌਜੂਦ ਸਨ।ਕਮਲਪ੍ਰੀਤ ਕੌਰ ਦਾ ਮੁਕਾਬਲਾ ਵੇਖਦਿਆਂ ਰਾਣਾ ਸੋਢੀ ਕਈ ਵਾਰ ਭਾਵੁਕ ਹੋਏ ਅਤੇ ਕਿਹਾ, "ਹਾਲਾਂਕਿ ਕਮਲਪ੍ਰੀਤ ਕੌਰ ਫਾਈਨਲ ਵਿੱਚ ਆਪਣਾ ਸਰਬੋਤਮ ਥਰੋਅ ਸੁੱਟਣ ਤੋਂ ਖੁੰਝ ਗਈ ਪਰ ਫਿਰ ਵੀ ਉਸ ਨੇ ਕੁੱਲ 12 ਫਾਈਨਲਿਸਟਾਂ ਵਿੱਚੋਂ 6ਵੇਂ ਰੈਂਕ ਨਾਲ ਭਾਰਤ ਦਾ ਸਰਬੋਤਮ ਸਥਾਨ ਹਾਸਲ ਕੀਤਾ ਹੈ। ਉਸ ਨੇ 6ਵਾਂ ਸਥਾਨ ਹਾਸਲ ਕਰਕੇ ਥਰੋਅ ਦੇ ਤਿੰਨ ਹੋਰ ਮੌਕੇ ਹਾਸਲ ਕੀਤੇ।"ਟੋਕੀਓ ਵਿਖੇ ਕਮਲਪ੍ਰੀਤ ਕੌਰ ਦੇ ਫਾਈਨਲ ਮੁਕਾਬਲੇ ਤੋਂ ਪਹਿਲਾਂ ਪਿੰਡ ਕਬਰਵਾਲਾ (ਮਲੋਟ) ਵਿਖੇ ਰਹਿੰਦੇ ਉਸ ਦੇ ਮਾਪਿਆਂ ਨਾਲ ਆਨਲਾਈਨ ਗੱਲਬਾਤ ਕਰਦਿਆਂ ਰਾਣਾ ਸੋਢੀ ਨੇ ਉਨ੍ਹਾਂ ਨੂੰ ਇਸ ਇਤਿਹਾਸਕ ਪਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ, "ਹਰ ਪੰਜਾਬੀ ਨੂੰ ਮਾਣ ਹੈ ਕਿ ਕਮਲਪ੍ਰੀਤ ਕੌਰ ਨੇ ਪੰਜਾਬ ਅਤੇ ਭਾਰਤ ਦਾ ਨਾਂ ਵਿਸ਼ਵ ਭਰ ਵਿੱਚ ਰੌਸ਼ਨ ਕੀਤਾ ਹੈ।"ਹਾਲਾਂਕਿ ਮੀਂਹ ਕਾਰਨ ਮੁਕਾਬਲੇ ਨੂੰ ਰੋਕ ਦਿੱਤਾ ਗਿਆ ਸੀ ਪਰ ਖੇਡ ਮੰਤਰੀ ਅਤੇ ਮੁਕਾਬਲੇ ਨੂੰ ਦੇਖ ਰਹੇ ਹੋਰਨਾਂ ਅਧਿਕਾਰੀਆਂ ਦਾ ਉਤਸ਼ਾਹ ਘੱਟ ਨਹੀਂ ਹੋਇਆ ਅਤੇ ਹਰ ਕੋਈ ਲਗਾਤਾਰ ਕਮਲਪ੍ਰੀਤ ਕੌਰ ਦੀ ਜਿੱਤ ਲਈ ਦੁਆਵਾਂ ਕਰਦਾ ਰਿਹਾ।ਜ਼ਿਕਰਯੋਗ ਹੈ ਕਿ ਕੌਮੀ ਰਿਕਾਰਡ ਹਾਸਲ ਕਮਲਪ੍ਰੀਤ ਕੌਰ ਨੇ 64 ਮੀਟਰ ਦੇ ਥਰੋਅ ਨਾਲ ਓਲੰਪਿਕ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਟੋਕੀਓ ਓਲੰਪਿਕ ਦੇ ਫਾਈਨਲ ਲਈ ਕੁਆਲੀਫਾਈ ਕੀਤਾ ਸੀ। ਇਸ ਤੋਂ ਪਹਿਲਾਂ ਭਾਰਤ ਵਿੱਚ ਉਸ ਨੇ 65.06 ਮੀਟਰ ਥਰੋਅ ਨਾਲ 2012 ਵਿੱਚ ਰਾਸ਼ਟਰਮੰਡਲ ਖੇਡਾਂ ਦੀ ਚੈਂਪੀਅਨ ਕ੍ਰਿਸ਼ਨਾ ਪੂਨੀਆ ਵੱਲੋਂ 64.76 ਮੀਟਰ ਦੇ ਥਰੋਅ ਨਾਲ ਕਾਇਮ ਕੀਤੇ 9 ਸਾਲਾਂ ਦੇ ਕੌਮੀ ਰਿਕਾਰਡ ਨੂੰ ਤੋੜਿਆ ਸੀ।ਇਸ ਤੋਂ ਪਹਿਲਾਂ ਸਵੇਰ ਵੇਲੇ ਮਹਿਲਾ ਹਾਕੀ ਟੀਮ ਦੇ ਓਲੰਪਿਕ ਸੈਮੀਫਾਈਨਲ ਲਈ ਕੁਆਲੀਫਾਈ ਕਰਨ 'ਤੇ ਖ਼ੁਸ਼ੀ ਜ਼ਾਹਰ ਕਰਦਿਆਂ ਰਾਣਾ ਸੋਢੀ ਨੇ ਟਵੀਟ ਕੀਤਾ, "ਇਹ ਇੱਕ ਸ਼ਾਨਦਾਰ ਜਿੱਤ ਹੈ। ਸਾਡੀਆਂ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਟੀਮ ਇੰਡੀਆ ਨੇ ਤਿੰਨ ਵਾਰ ਓਲੰਪਿਕ ਸੋਨ ਤਮਗ਼ਾ ਜੇਤੂ ਆਸਟਰੇਲੀਆ ਨੂੰ 1-0 ਨਾਲ ਦਰੜਿਆ ਹੈ। ਲੜਕੀਆਂ ਦੀ ਟੀਮ ਨੇ ਪਹਿਲੀ ਵਾਰ ਸੈਮੀਫਾਈਨਲ ਵਿੱਚ ਦਾਖ਼ਲ ਹੋ ਕੇ ਇਤਿਹਾਸ ਰਚਿਆ ਅਤੇ ਸਾਡਾ ਦਿਲ ਜਿੱਤ ਲਿਆ ਹੈ। ਇਹ ਵੀ ਖ਼ੁਸ਼ੀ ਦੀ ਗੱਲ ਹੈ ਕਿ ਇਕਹਿਰਾ ਗੋਲ ਪੰਜਾਬ ਦੀ ਗੁਰਜੀਤ ਕੌਰ ਵੱਲੋਂ ਕੀਤਾ ਗਿਆ।"

 

Tags: Rana Gurmit Singh Sodhi , Punjab Pradesh Congress Committee , Congress , Punjab Congress , Punjab , Punjab Government , Government of Punjab , Raj Kamal Chaudhuri , D.P.S Kharbanda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD