Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਕੋਵਿਡ ਪ੍ਰਬੰਧਨ ਲਈ ਸੋਧੇ ਦਿਸ਼ਾ-ਨਿਰਦੇਸ਼ ਜਾਰੀ

ਲੋਕਾਂ ਨੂੰ ਕੋਵਿਡ ਦਾ ਟੀਕਾਕਰਨ ਕਰਵਾਉਣ ਅਤੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 02 Aug 2021

Last updated on: Aug 02, 2021, 00:00 IST

ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨੂੰ ਠੱਲਣ ਅਤੇ ਇਸ ਸਬੰਧੀ ਲੋੜੀਂਦੀ ਤਿਆਰੀ ਕਰਨ ਦੇ ਮੱਦੇਨਜ਼ਰ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਸੂਬੇ ਵਿੱਚ ਡਾਕਟਰੀ ਸੇਧ, ਮਜਬੂਤ ਕੋਵਿਡ ਪ੍ਰਬੰਧਨ ਅਤੇ ਮਰੀਜਾਂ ਦੇ ਢੁਕਵੇਂ ਇਲਾਜ ਲਈ ਸੋਧੇ ਹੋਏ ਦਿਸ਼ਾ ਨਿਰਦੇਸ਼ (ਗਾਈਡਲਾਈਨਜ਼) ਜਾਰੀ ਕੀਤੇ ਗਏ ਹਨ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮਹਾਂਮਾਰੀ ਨੂੰ ਹਰਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ।220 ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਵਾਲੇ ਆਨਲਾਈਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ 18 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਵਿਅਕਤੀਆਂ ਨੂੰ ਛੇਤੀ ਤੋਂ ਛੇਤੀ ਟੀਕਾ ਲਗਵਾਉਣ ਅਤੇ ਵਾਇਰਸ ਵਿਰੁੱਧ ਲੜਾਈ ਜਿੱਤਣ ਲਈ ਹਮੇਸ਼ਾਂ ਕੋਵਿਡ ਸਬੰਧੀ ਢੁਕਵੇਂ ਵਿਹਾਰ ਦੀ ਪਾਲਣਾ ਕਰਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ।ਇਸ ਔਖੀ ਘੜੀ ਦੌਰਾਨ ਮੈਡੀਕਲ ਮਾਹਿਰਾਂ, ਪ੍ਰੈਕਟੀਸ਼ਨਰਾਂ ਅਤੇ ਸਾਰੇ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਰਾਜ ਸਰਕਾਰ ਪਹਿਲੀਆਂ 2 ਕੋਵਿਡ ਲਹਿਰਾਂ ਨਾਲ ਸਫਲਤਾਪੂਰਵਕ ਨਜਿੱਠਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਇਨਾਂ ਯੋਧਿਆਂ ਦੇ ਸਮਰਪਣ ਅਤੇ ਨਿਰਸਵਾਰਥ ਵਾਲੀਆਂ ਸੇਵਾ ਨੂੰ ਸਲਾਮ ਕਰਦੀ ਹੈ।

ਮਾਹਿਰਾਂ ਦੀ ਟੀਮ ਵਿੱਚ ਪੀ.ਜੀ.ਆਈ.ਐਮ.ਈ.ਆਰ. ਦੇ ਪ੍ਰੋਫੈਸਰ ਅਤੇ ਐਨਸਥੀਜ਼ੀਆ ਵਿਭਾਗ ਦੇ ਮੁਖੀ ਡਾ. ਜੀ.ਡੀ. ਪੁਰੀ, ਡਾ.ਵਿਕਾਸ ਸੂਰੀ, ਪੀ.ਜੀ.ਆਈ.ਐਮ.ਈ.ਆਰ. ਦੇ ਡਾ. ਆਸ਼ੀਸ਼ ਕੱਕੜ , ਦਿਆਨੰਦ ਮੈਡੀਕਲ ਕਾਲਜ ਲੁਧਿਆਣਾ ਦੇ ਕਾਰਡੀਓਲੋਜੀ  ਪ੍ਰੋਫੈਸਰ ਡਾ. ਬਿਸ਼ਵ ਮੋਹਨ , ਅਮਰੀਕਾ ਤੋਂ ਡਾ. ਅਨੂਪ ਸਿੰਘ ਅਤੇ ਡਾ. ਸੰਦੀਪ ਕਟਾਰੀਆ, ਯੂ.ਕੇ ਤੋਂ ਡਾ. ਅਜੀਤ ਕਤਿਆਲ ਅਤੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾ. ਵਿਸ਼ਾਲ ਚੋਪੜਾ ਸ਼ਾਮਲ ਸਨ, ਜਿਨਾਂ ਨੇ ਸਿਹਤ ਤੇ ਡਾਕਟਰੀ ਸਿੱਖਿਆ ਸਲਾਹਕਾਰ ਡਾ. ਕੇ.ਕੇ. ਤਲਵਾੜ ਅਤੇ ਸਿਹਤ ਤੇ ਡਾਕਟਰੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਆਲੋਕ ਸ਼ੇਖਰ ਦੀ ਅਗਵਾਈ ਵਿੱਚ ਕੋਵਿਡ ਦੀ ਤੀਜੀ ਸੰਭਾਵੀਂ ਲਹਿਰ ਨਾਲ ਵਧੇਰੇ ਪ੍ਰਭਾਵਸਾਲੀ ਢੰਗ ਨਾਲ ਨਜਿੱਠਣ ਲਈ ਗਾਈਡਲਾਈਨਜ ਵਿੱਚ ਸੋਧ ਕੀਤੀ ਹੈ।ਸਰਕਾਰੀ ਮੈਡੀਕਲ ਕਾਲਜ ਅੰਮਿ੍ਤਸਰ ਦੇ ਬਾਲ ਰੋਗਾਂ  ਦੇ ਪ੍ਰੋਫੈਸਰ ਡਾ: ਅਸ਼ਵਨੀ ਸਰੀਨ ਨੇ ਪੰਜਾਬ ਦੇ ਬੱਚਿਆਂ ਲਈ ਕੋਵਿਡ ਦੇ ਪ੍ਰਬੰਧਨ ਬਾਰੇ ਜਾਣਕਾਰੀ ਸਾਂਝੀ ਕੀਤੀ। ਪੀ.ਜੀ.ਆਈ.ਐਮ.ਈ.ਆਰ. ਦੇ ਡਾਕਟਰ ਮੀਨੂੰ ਸਿੰਘ, ਪ੍ਰੋਫੈਸਰ ਪੀਡੀਆਟਰਿਕਸ ਅਤੇ ਡਾ. ਜਯਾਸ਼੍ਰੀ, ਪ੍ਰੋਫੈਸਰ ਪੀਡੀਆਟਰਿਕਸ, ਨੇ ਪ੍ਰਤੀਭਾਗੀਆਂ ਨੂੰ ਕੋਵਿਡ ਦੇ ਨਵੀਨਤਮ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ।ਮਾਹਿਰਾਂ ਦੇ ਸਮੂਹ ਨੇ ਦੱਸਿਆ ਕਿ ਪੰਜਾਬ ਵਿੱਚ ਬੱਚਿਆਂ ਲਈ ਕੋਵਿਡ ਪ੍ਰਬੰਧਾਂ ਸਬੰਧੀ ਦਿਸ਼ਾ ਨਿਰਦੇਸ਼ਾਂ ਨੂੰ ਜਲਦੀ ਅੰਤਿਮ ਰੂਪ ਦੇ ਦਿੱਤਾ ਜਾਵੇਗਾ।   

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD